BibleAll
Home
Bible
Parallel Reading
About
Contact
Login
Verse of the Day
The LORD is my shepherd; I shall not want.
Psalm: 23:1
King James Versions
Tamil Bible
Alkitab Bible
American Standard Version
Bible Latinoamericana Spanish
Biblia Ave Maria
Biblia Cornilescu Română
Biblia Cristiana en Espaคol
Bกblia da Mulher Catขlica
Elberfelder Bible
Hebrew Bible (Tanakh)
Hindi Bible
Holy Bible in Arabic
Holy Bible KJV Apocrypha
Italian Riveduta Bible
La Bible Palore Vivante
La Bible Darby Francis
La Biblia Moderna en Espaคol
La Biblia NTV en Espaคol
Magandang Balita Biblia libre
Malayalam Bible
Marathi Bible
Tagalog Bible
Telugu Bible
The Holy Bible in Spanish
The Holy Bible RSV
The Vietnamese Bible
Urdu Bible
Zulu Bible Offline
Библия. Синодальный перевод
Punjabi Bible
Korean Bible
Select Book Name
ਉਤਪਤ
ਕੂਚ
ਲੇਵੀਆਂ ਦੀ ਪੋਥੀ
ਗਿਣਤੀ
ਬਿਵਸਥਾ ਸਾਰ
ਯਹੋਸ਼ੁਆ
ਰੂਥ
1 ਸਮੂਏਲ
2 ਸਮੂਏਲ
1 ਰਾਜਿਆਂ
2 ਰਾਜਿਆਂ
1 ਇਤਹਾਸ
2 ਇਤਹਾਸ
ਅਜ਼ਰਾ
ਨਹਮਯਾਹ
ਅਸਤਰ
ਅੱਯੂਬ
ਜ਼ਬੂਰ
ਕਹਾਉਤਾਂ
ਉਪਦੇਸ਼ਕ
ਸਲੇਮਾਨ ਦਾ ਗੀਤ
ਯਸਾਯਾਹ
ਯਿਰਮਿਯਾਹ
ਵਿਰਲਾਪ
ਹਿਜ਼ਕੀਏਲ
ਦਾਨੀਏਲ
ਹੋਸ਼ੇਆ
ਯੋਏਲ
ਆਮੋਸ
ਓਬਦਯਾਹ
ਯੂਨਾਹ
ਮੀਕਾਹ
ਨਹੂਮ
ਹਬਕੱੂਕ
ਸਫ਼ਨਯਾਹ
ਹੱਜਈ
ਜ਼ਕਰਯਾਹ
ਮਲਾਕੀ
ਮੱਤੀ
ਮਰਕੁਸ
ਲੂਕਾ
ਯੂਹੰਨਾ
ਰਸੂਲਾਂ ਦੇ ਕਰਤੱਬ
ਰੋਮੀਆਂ ਨੂੰ
1 ਕੁਰਿੰਥੀਆਂ ਨੂੰ
2 ਕੁਰਿੰਥੀਆਂ ਨੂੰ
ਗਲਾਤੀਆਂ ਨੂੰ
ਅਫ਼ਸੀਆਂ ਨੂੰ
ਫ਼ਿਲਿੱਪੀਆਂ ਨੂੰ
ਕੁਲੁੱਸੀਆਂ ਨੂੰ
1 ਥੱਸਲੁਨੀਕੀਆਂ ਨੂੰ
2 ਥੱਸਲੁਨੀਕੀਆਂ ਨੂੰ
1 ਤਿਮੋਥਿਉਸ ਨੂੰ
2 ਤਿਮੋਥਿਉਸ ਨੂੰ
ਤੀਤੁਸ ਨੂੰ
ਫ਼ਿਲੇਮੋਨ ਨੂੰ
ਇਬਰਾਨੀਆਂ ਨੂੰ
ਯਾਕੂਬ
1 ਪਤਰਸ
2 ਪਤਰਸ
1 ਯੂਹੰਨਾ
2 ਯੂਹੰਨਾ
3 ਯੂਹੰਨਾ
ਯਹੂਦਾਹ
ਪਰਕਾਸ਼ ਦੀ ਪੋਥੀ
Chapter
Verse
Go
Prev
Punjabi Bible
Next
ਉਤਪਤ : 11
Track Name
00:00
00:00
Chapters
1
2
3
4
5
6
7
8
9
10
11
12
13
14
15
16
17
18
19
20
21
22
23
24
25
26
27
28
29
30
31
32
33
34
35
36
37
38
39
40
41
42
43
44
45
46
47
48
49
50
ਹੜ ਤੋਂ ਮਗਰੋਂ ਸਾਰੀ ਦੁਨੀਆਂ ਇੱਕ ਭਾਸ਼ਾ ਬੋਲਦੀ ਸੀ। ਸਾਰੇ ਲੋਕ ਇੱਕੋ ਜਿਹੇ ਸ਼ਬਦ ਬੋਲਦੇ ਸਨ।
ਲੋਕ ਪੂਰਬ ਤੋਂ ਚੱਲ ਪਏ। ਉਨ੍ਹਾਂ ਨੇ ਸ਼ਿਨਾਰ ਦੇ ਦੇਸ਼ ਵਿੱਚ ਇੱਕ ਮੈਦਾਨ ਦੀ ਖੋਜ ਕੀਤੀ। ਲੋਕ ਉਥੇ ਰਹਿਣ ਲਈ ਟਿਕ ਗਏ।
ਲੋਕਾਂ ਨੇ ਆਖਿਆਂ, “ਸਾਨੂੰ ਇੱਟਾਂ ਪੱਥਣੀਆਂ ਚਾਹੀਦੀਆਂ ਹਨ। ਅਤੇ ਉਨ੍ਹਾਂ ਨੂੰ ਅੱਗ ਵਿੱਚ ਤਪਾਉਣਾ ਚਾਹੀਦਾ ਹੈ। ਤਾਂ ਜੋ ਉਹ ਬਹੁਤ ਪੱਕੀਆਂ ਹੋ ਜਾਣ।” ਇਸ ਲਈ ਲੋਕਾਂ ਨੇ ਆਪਣੇ ਘਰਾਂ ਦੀ ਉਸਾਰੀ ਲਈ ਪੱਥਰ ਨਹੀਂ ਵਰਤੇ ਸਗੋਂ ਇੱਟਾਂ ਵਰਤੀਆਂ। ਅਤੇ ਲੋਕਾਂ ਨੇ ਮੋਰਦਾਰ ਦੀ ਬਜਾਇ ਲੁੱਕ ਦੀ ਵਰਤੋਂ ਕੀਤੀ।
ਫ਼ੇਰ ਲੋਕਾਂ ਨੇ ਆਖਿਆ, “ਸਾਨੂੰ ਆਪਣੇ ਲਈ ਸ਼ਹਿਰ ਉਸਾਰਨਾ ਚਾਹੀਦਾ ਹੈ। ਅਤੇ ਸਾਨੂੰ ਇੱਕ ਅਜਿਹਾ ਬੁਰਜ ਉਸਾਰਨਾ ਚਾਹੀਦਾ ਹੈ ਜਿਹੜਾ ਅਕਾਸ਼ ਨੂੰ ਛੁੰਹਦਾ ਹੋਵੇ। ਅਸੀਂ ਮਸ਼ਹੂਰ ਹੋ ਜਾਵਾਂਗੇ। ਅਤੇ ਇਹ ਸਾਨੂੰ ਇਕੱਠਿਆਂ ਰਖੇਗਾ। ਅਸੀਂ ਸਾਰੀ ਧਰਤੀ ਉੱਤੇ ਨਹੀਂ ਖਿੱਲਰਾਂਗੇ।”
ਯਹੋਵਾਹ ਸ਼ਹਿਰ ਨੂੰ ਅਤੇ ਬਹੁਤ ਉੱਚੀ ਇਮਾਰਤ ਨੂੰ ਦੇਖਣ ਲਈ ਹੇਠਾਂ ਆ ਗਿਆ। ਯਹੋਵਾਹ ਨੇ ਲੋਕਾਂ ਨੂੰ ਇਹ ਚੀਜ਼ਾਂ ਉਸਾਰਦਿਆਂ ਦੇਖਿਆ।
ਯਹੋਵਾਹ ਨੇ ਆਖਿਆ, “ਇਹ ਲੋਕ ਸਾਰੇ ਹੀ ਇੱਕੋ ਭਾਸ਼ਾ ਬੋਲਦੇ ਹਨ। ਅਤੇ ਮੈਂ ਦੇਖ ਰਿਹਾ ਹਾਂ ਕਿ ਉਹ ਇਹ ਕੰਮ ਕਰਨ ਲਈ ਇਕਠੇ ਹੋ ਗਏ ਹਨ। ਇਹ ਤਾਂ ਉਸ ਗੱਲ ਦੀ ਸਿਰਫ਼ ਸ਼ੁਰੂਆਤ ਹੀ ਹੈ ਕਿ ਉਹ ਕੀ ਕਰ ਸਕਦੇ ਹਨ। ਛੇਤੀ ਹੀ ਉਹ ਮਨਚਾਹੀ ਹਰ ਗੱਲ ਕਰ ਸਕਣਗੇ।
ਇਸ ਲਈ ਸਾਨੂੰ ਹੇਠਾਂ ਜਾਣਾ ਚਾਹੀਦਾ ਹੈ ਅਤੇ ਉਨ੍ਹਾਂ ਦੀ ਭਾਸ਼ਾ ਨੂੰ ਉਲਝਾ ਦੇਣਾ ਚਾਹੀਦਾ ਹੈ। ਫ਼ੇਰ ਉਹ ਇੱਕ ਦੂਸਰੇ ਦੀ ਗੱਲ ਨਹੀਂ ਸਮਝ ਸਕਣਗੇ।”
ਇਸ ਲਈ, ਯਹੋਵਾਹ ਨੇ ਲੋਕਾਂ ਨੂੰ ਸਾਰੀ ਦੁਨੀਆਂ ਵਿੱਚ ਖਿੰਡਾ ਦਿੱਤਾ, ਅਤੇ ਉਨ੍ਹਾਂ ਨੇ ਆਪਣੇ ਸ਼ਹਿਰ ਦੀ ਉਸਾਰੀ ਬੰਦ ਕਰ ਦਿੱਤੀ।
ਇਹੀ ਉਹ ਥਾਂ ਹੈ ਜਿਥੇ ਯਹੋਵਾਹ ਨੇ ਦੁਨੀਆਂ ਦੀ ਭਾਸ਼ਾ ਨੂੰ ਰਲਾ ਦਿੱਤਾ। ਇਸ ਲਈ ਉਸ ਥਾਂ ਨੂੰ ਬਾਬਲ ਆਖਿਆਂ ਜਾਂਦਾ ਹੈ। ਇਸ ਲਈ ਯਹੋਵਾਹ ਨੇ ਲੋਕਾਂ ਨੂੰ ਉਸ ਥਾਂ ਤੋਂ ਖਿੰਡਾਕੇ ਧਰਤੀ ਦੀਆਂ ਹੋਰਨਾਂ ਥਾਵਾਂ ਉੱਤੇ ਫ਼ੈਲਾ ਦਿੱਤਾ।
ਇਹ ਸ਼ੇਮ ਦੇ ਪਰਿਵਾਰ ਦੀ ਕਹਾਣੀ ਹੈ। ਹੜ ਤੋਂ ਦੋ ਵਰ੍ਹਿਆਂ ਬਾਦ, ਜਦੋਂ ਸ਼ੇਮ 100 ਵਰ੍ਹਿਆਂ ਦਾ ਸੀ, ਉਸਦਾ ਪੁੱਤਰ ਅਰਪਕਸਦ ਜੰਮਿਆ।
ਉਸਤੋਂ ਬਾਦ ਸ਼ੇਮ 500 ਵਰ੍ਹੇ ਹੋਰ ਜੀਵਿਆ। ਉਸਦੇ ਹੋਰ ਧੀਆਂ ਪੁੱਤਰ ਵੀ ਹੋਏ।
ਜਦੋਂ ਅਰਪਕਸਦ 35 ਵਰ੍ਹਿਆਂ ਦਾ ਸੀ, ਉਸਦਾ ਪੁੱਤਰ ਸ਼ਲਹ ਜੰਮਿਆ।
ਸ਼ਲਹ ਦੇ ਜਨਮ ਤੋਂ ਬਾਦ, ਅਰਪਕਸਦ 403 ਵਰ੍ਹੇ ਹੋਰ ਜੀਵਿਆ। ਉਸ ਸਮੇਂ ਦੌਰਾਨ ਉਸਦੇ ਹੋਰ ਧੀਆਂ ਪੁੱਤਰ ਹੋਏ।
ਜਦੋਂ ਸ਼ਲਹ 30 ਵਰ੍ਹਿਆਂ ਦਾ ਸੀ, ਉਸਦਾ ਪੁੱਤਰ ਏਬਰ ਜਨਮਿਆ।
ਏਬਰ ਦੇ ਜੰਮਣ ਤੋਂ ਬਾਦ, ਸ਼ਲਹ 403 ਵਰ੍ਹੇ ਹੋਰ ਜੀਵਿਆ। ਉਸ ਸਮੇਂ ਦੌਰਾਨ ਉਸਦੇ ਹੋਰ ਧੀਆਂ ਪੁੱਤਰ ਹੋਏ।
ਜਦੋਂ ਏਬਰ 34 ਵਰ੍ਹਿਆਂ ਦਾ ਸੀ, ਉਸਦਾ ਪੁੱਤਰ ਪਲਗ ਜੰਮਿਆ।
ਪਲਗ ਦੇ ਜੰਮਣ ਤੋਂ ਬਾਦ, ਏਬਰ 403 ਵਰ੍ਹੇ ਹੋਰ ਜੀਵਿਆ। ਉਸ ਸਮੇਂ ਦੌਰਾਨ ਉਸਦੇ ਹੋਰ ਧੀਆਂ ਪੁੱਤਰ ਹੋਏ।
ਜਦੋਂ ਪਲਗ 30 ਵਰ੍ਹਿਆਂ ਦਾ ਸੀ, ਉਸਦਾ ਪੁੱਤਰ ਰਊ ਜੰਮਿਆ।
ਰਊ ਦੇ ਜੰਮਣ ਤੋਂ ਬਾਦ, ਪਲਗ 209 ਵਰ੍ਹੇ ਹੋਰ ਜੀਵਿਆ। ਉਸ ਸਮੇਂ ਦੌਰਾਨ ਉਸਦੇ ਹੋਰ ਧੀਆਂ ਪੁੱਤਰ ਹੋਏ।
ਜਦੋਂ ਰਊ 32 ਵਰ੍ਹਿਆਂ ਦਾ ਸੀ, ਉਸਦਾ ਪੁੱਤਰ ਸਰੂਗ ਜੰਮਿਆ।
ਸਰੂਗ ਦੇ ਜੰਮਣ ਤੋਂ ਬਾਦ, ਰਊ 270 ਵਰ੍ਹੇ ਹੋਰ ਜੀਵਿਆ। ਉਸ ਸਮੇਂ ਦੌਰਾਨ ਉਸਦੇ ਹੋਰ ਧੀਆਂ ਪੁੱਤਰ ਹੋਏ।
ਜਦੋਂ ਸਰੂਗ 30 ਵਰ੍ਹਿਆਂ ਦਾ ਸੀ, ਉਸਦਾ ਪੁੱਤਰ ਨਾਹੋਰ ਜੰਮਿਆ।
ਨਾਹੋਰ ਦੇ ਜੰਮਣ ਤੋਂ ਬਾਦ, ਸਰੂਗ 200 ਵਰ੍ਹੇ ਹੋਰ ਜੀਵਿਆ। ਉਸ ਸਮੇਂ ਦੌਰਾਨ ਉਸਦੇ ਹੋਰ ਧੀਆਂ ਪੁੱਤਰ ਹੋਏ।
ਜਦੋਂ ਨਾਹੋਰ 29 ਵਰ੍ਹਿਆਂ ਦਾ ਸੀ, ਤਾਂ ਉਸਦਾ ਪੁੱਤਰ ਤਾਰਹ ਜੰਮਿਆ।
ਤਾਰਹ ਦੇ ਜੰਮਣ ਤੋਂ ਬਾਦ, ਨਾਹੋਰ 119
ਜਦੋਂ ਤਾਰਹ 70 ਵਰ੍ਹਿਆਂ ਦਾ ਸੀ, ਉਸਦੇ ਪੁੱਤਰ ਅਬਰਾਮ, ਨਾਹੋਰ, ਅਤੇ ਹਾਰਾਨ ਜੰਮੇ।
ਇਹ ਤਾਰਹ ਦੇ ਪਰਿਵਾਰ ਦੀ ਕਹਾਣੀ ਹੈ। ਤਾਰਹ ਅਬਰਾਮ, ਨਾਹੋਰ ਅਤੇ ਹਾਰਾਨ ਦਾ ਪਿਤਾ ਸੀ। ਹਾਰਾਨ ਲੂਤ ਦਾ ਪਿਤਾ ਸੀ।
ਹਾਰਾਨ ਆਪਣੇ ਜੱਦੀ ਕਸਬੇ, ਕਸਦੀਆਂ ਦੇ ਊਰ ਵਿੱਚ ਮਰਿਆ, ਜਦੋਂ ਕਿ ਉਸਦਾ ਪਿਤਾ ਤਾਰਹ ਹਾਲੇ ਜਿਉਂਦਾ ਸੀ।
ਅਬਰਾਮ ਅਤੇ ਨਾਹੋਰ ਦੋਹਾਂ ਨੇ ਸ਼ਾਦੀ ਕੀਤੀ। ਅਬਰਾਮ ਦੀ ਪਤਨੀ ਦਾ ਨਾਮ ਸਾਰਈ ਸੀ। ਨਾਹੋਰ ਦੀ ਪਤਨੀ ਦਾ ਨਾਮ ਮਿਲਕਾਹ ਸੀ। ਮਿਲਕਾਹ ਹਾਰਾਨ ਦੀ ਧੀ ਸੀ। ਹਾਰਾਨ ਮਿਲਕਾਹ ਅਤੇ ਯਿਸਕਾਹ ਦਾ ਪਿਤਾ ਸੀ।
ਸਾਰਈ ਦੇ ਔਲਾਦ ਨਹੀਂ ਹੋਈ ਕਿਉਂਕਿ ਉਹ ਬਾਂਝ ਸੀ।
ਤਾਰਹ ਆਪਣੇ ਪਰਿਵਾਰ ਨੂੰ ਲੈਕੇ ਕਸਦੀਮ ਦੇ ਊਰ ਨੂੰ ਛੱਡ ਗਿਆ। ਉਨ੍ਹਾਂ ਨੇ ਕਨਾਨ ਜਾਣ ਦੀ ਯੋਜਨਾ ਬਣਾਈ। ਤਾਰਹ ਆਪਣੇ ਪੁੱਤਰ ਅਬਰਾਮ, ਆਪਣੇ ਪੋਤੇ ਲੂਤ (ਹਾਰਾਨ ਦੇ ਪੁੱਤਰ) ਅਤੇ ਆਪਣੀ ਨੂੰਹ ਸਾਰਈ (ਅਬਰਾਮ ਦੀ ਪਤਨੀ) ਨੂੰ ਨਾਲ ਲੈ ਗਿਆ। ਉਨ੍ਹਾਂ ਨੇ ਹਾਰਾਨ ਸ਼ਹਿਰ ਤੱਕ ਸਫਰ ਕੀਤਾ ਅਤੇ ਓਥੇ ਹੀ ਟਿਕ ਜਾਣ ਦਾ ਨਿਰਣਾ ਕੀਤਾ।
ਤਾਰਹ 205 ਵਰ੍ਹੇ ਜੀਵਿਆ। ਉਹ ਹਾਰਾਨ ਵਿੱਚ ਮਰਿਆ।
×
×
Save
Close