BibleAll
Home
Bible
Parallel Reading
About
Contact
Login
Verse of the Day
The LORD is my shepherd; I shall not want.
Psalm: 23:1
King James Versions
Tamil Bible
Alkitab Bible
American Standard Version
Bible Latinoamericana Spanish
Biblia Ave Maria
Biblia Cornilescu Română
Biblia Cristiana en Espaคol
Bกblia da Mulher Catขlica
Elberfelder Bible
Hebrew Bible (Tanakh)
Hindi Bible
Holy Bible in Arabic
Holy Bible KJV Apocrypha
Italian Riveduta Bible
La Bible Palore Vivante
La Bible Darby Francis
La Biblia Moderna en Espaคol
La Biblia NTV en Espaคol
Magandang Balita Biblia libre
Malayalam Bible
Marathi Bible
Tagalog Bible
Telugu Bible
The Holy Bible in Spanish
The Holy Bible RSV
The Vietnamese Bible
Urdu Bible
Zulu Bible Offline
Библия. Синодальный перевод
Punjabi Bible
Korean Bible
Select Book Name
ਉਤਪਤ
ਕੂਚ
ਲੇਵੀਆਂ ਦੀ ਪੋਥੀ
ਗਿਣਤੀ
ਬਿਵਸਥਾ ਸਾਰ
ਯਹੋਸ਼ੁਆ
ਰੂਥ
1 ਸਮੂਏਲ
2 ਸਮੂਏਲ
1 ਰਾਜਿਆਂ
2 ਰਾਜਿਆਂ
1 ਇਤਹਾਸ
2 ਇਤਹਾਸ
ਅਜ਼ਰਾ
ਨਹਮਯਾਹ
ਅਸਤਰ
ਅੱਯੂਬ
ਜ਼ਬੂਰ
ਕਹਾਉਤਾਂ
ਉਪਦੇਸ਼ਕ
ਸਲੇਮਾਨ ਦਾ ਗੀਤ
ਯਸਾਯਾਹ
ਯਿਰਮਿਯਾਹ
ਵਿਰਲਾਪ
ਹਿਜ਼ਕੀਏਲ
ਦਾਨੀਏਲ
ਹੋਸ਼ੇਆ
ਯੋਏਲ
ਆਮੋਸ
ਓਬਦਯਾਹ
ਯੂਨਾਹ
ਮੀਕਾਹ
ਨਹੂਮ
ਹਬਕੱੂਕ
ਸਫ਼ਨਯਾਹ
ਹੱਜਈ
ਜ਼ਕਰਯਾਹ
ਮਲਾਕੀ
ਮੱਤੀ
ਮਰਕੁਸ
ਲੂਕਾ
ਯੂਹੰਨਾ
ਰਸੂਲਾਂ ਦੇ ਕਰਤੱਬ
ਰੋਮੀਆਂ ਨੂੰ
1 ਕੁਰਿੰਥੀਆਂ ਨੂੰ
2 ਕੁਰਿੰਥੀਆਂ ਨੂੰ
ਗਲਾਤੀਆਂ ਨੂੰ
ਅਫ਼ਸੀਆਂ ਨੂੰ
ਫ਼ਿਲਿੱਪੀਆਂ ਨੂੰ
ਕੁਲੁੱਸੀਆਂ ਨੂੰ
1 ਥੱਸਲੁਨੀਕੀਆਂ ਨੂੰ
2 ਥੱਸਲੁਨੀਕੀਆਂ ਨੂੰ
1 ਤਿਮੋਥਿਉਸ ਨੂੰ
2 ਤਿਮੋਥਿਉਸ ਨੂੰ
ਤੀਤੁਸ ਨੂੰ
ਫ਼ਿਲੇਮੋਨ ਨੂੰ
ਇਬਰਾਨੀਆਂ ਨੂੰ
ਯਾਕੂਬ
1 ਪਤਰਸ
2 ਪਤਰਸ
1 ਯੂਹੰਨਾ
2 ਯੂਹੰਨਾ
3 ਯੂਹੰਨਾ
ਯਹੂਦਾਹ
ਪਰਕਾਸ਼ ਦੀ ਪੋਥੀ
Chapter
Verse
Go
Prev
Punjabi Bible
Next
ਉਤਪਤ : 46
Track Name
00:00
00:00
Chapters
1
2
3
4
5
6
7
8
9
10
11
12
13
14
15
16
17
18
19
20
21
22
23
24
25
26
27
28
29
30
31
32
33
34
35
36
37
38
39
40
41
42
43
44
45
46
47
48
49
50
ਇਸ ਲਈ ਇਸਰਾਏਲ ਨੇ ਮਿਸਰ ਵੱਲ ਆਪਣਾ ਸਫ਼ਰ ਸ਼ੁਰੂ ਕੀਤਾ। ਪਹਿਲਾਂ ਇਸਰਾਏਲ ਅਤੇ ਉਸਦੇ ਨਾਲ ਹਰ ਕੋਈ ਬਏਰਸਬਾ ਪਹੁੰਚਿਆ। ਉਥੇ ਇਸਰਾਏਲ ਨੇ ਪਰਮੇਸ਼ੁਰ, ਆਪਣੇ ਪਿਤਾ ਇਸਹਾਕ ਦੇ ਪਰਮੇਸ਼ੁਰ, ਦੀ ਉਪਾਸਨਾ ਕੀਤੀ। ਉਸਨੇ ਬਲੀਆਂ ਚੜਾਈਆਂ।
ਰਾਤ ਵੇਲੇ, ਪਰਮੇਸ਼ੁਰ ਨੇ ਇਸਰਾਏਲ ਨਾਲ ਸੁਪਨੇ ਵਿੱਚ ਗੱਲ ਕੀਤੀ। ਪਰਮੇਸ਼ੁਰ ਨੇ ਆਖਿਆ, “ਯਾਕੂਬ, ਯਾਕੂਬ।”ਅਤੇ ਇਸਰਾਏਲ ਨੇ ਜਵਾਬ ਦਿੱਤਾ, “ਮੈਂ ਇੱਥੇ ਹਾਂ।”
ਫ਼ੇਰ ਪਰਮੇਸ਼ੁਰ ਨੇ ਆਖਿਆ, “ਮੈਂ ਪਰਮੇਸ਼ੁਰ ਹਾਂ, ਤੇਰੇ ਪਿਤਾ ਦਾ ਪਰਮੇਸ਼ੁਰ। ਮਿਸਰ ਜਾਣ ਤੋਂ ਨਾ ਡਰ। ਮਿਸਰ ਵਿੱਚ ਮੈਂ ਤੈਨੂੰ ਇੱਕ ਮਹਾਨ ਕੌਮ ਬਣਾ ਦਿਆਂਗਾ।
ਮੈਂ ਤੇਰੇ ਨਾਲ ਮਿਸਰ ਜਾਵਾਂਗਾ। ਅਤੇ ਮੈਂ ਤੈਨੂੰ ਮਿਸਰ ਵਿੱਚੋਂ ਇੱਕ ਵਾਰ ਫ਼ੇਰ ਬਾਹਰ ਕਢ ਲਿਆਵਾਂਗਾ। ਤੇਰੀ ਮੌਤ ਮਿਸਰ ਵਿੱਚ ਹੋਵੇਗੀ, ਪਰ ਯੂਸੁਫ਼ ਤੇਰੇ ਨਾਲ ਹੋਵੇਗਾ ਜਦੋਂ ਤੂੰ ਮਰੇਂਗਾ ਉਹ ਆਪਣੇ ਹੱਥਾਂ ਨਾਲ ਤੇਰੀਆਂ ਅੱਖਾਂ ਬੰਦ ਕਰੇਗਾ।”
ਫ਼ੇਰ ਯਾਕੂਬ ਬਏਰਸਬਾ ਤੋਂ ਚੱਲ ਪਿਆ ਅਤੇ ਮਿਸਰ ਵੱਲ ਨੂੰ ਸਫ਼ਰ ਕੀਤਾ। ਇਸਰਾਏਲ ਦੇ ਪੁੱਤਰ, ਆਪਣੇ ਪਿਤਾ, ਆਪਣੀਆਂ ਪਤਨੀਆਂ ਅਤੇ ਆਪਣੇ ਸਾਰੇ ਬੱਚਿਆਂ ਨੂੰ ਮਿਸਰ ਲੈ ਆਏ। ਉਨ੍ਹਾਂ ਨੇ ਉਨ੍ਹਾਂ ਗੱਡੀਆਂ ਵਿੱਚ ਸਫ਼ਰ ਕੀਤਾ ਜਿਹੜੀਆਂ ਫ਼ਿਰਊਨ ਨੇ ਭੇਜੀਆਂ ਸਨ।
ਉਨ੍ਹਾਂ ਨਾਲ ਉਨ੍ਹਾਂ ਦੇ ਸਾਰੇ ਪਸ਼ੂ ਅਤੇ ਹੋਰ ਸਾਰੀਆਂ ਚੀਜ਼ਾਂ ਵੀ ਸਨ ਜਿਹੜੀਆਂ ਕਨਾਨ ਦੀ ਧਰਤੀ ਉੱਤੇ ਉਨ੍ਹਾਂ ਦੀਆਂ ਸਨ। ਇਸ ਲਈ ਇਸਰਾਏਲ ਆਪਣੇ ਸਾਰੇ ਬੱਚਿਆਂ ਅਤੇ ਆਪਣੇ ਪਰਿਵਾਰ ਨਾਲ ਮਿਸਰ ਚਲਾ ਗਿਆ।
ਸਦੱਸ ਸਨ।
ਇਸਰਾਏਲ ਦੇ ਪੁੱਤਰਾਂ ਅਤੇ ਉਸਦੇ ਪਰਿਵਾਰ ਵਾਲੇ ਜਿਹੜੇ ਉਸਦੇ ਨਾਲ ਮਿਸਰ ਵਿੱਚ ਗਏ, ਉਨ੍ਹਾਂ ਦੇ ਨਾਮ ਇਹ ਹਨ:
ਰਊਬੇਨ ਦੇ ਪੁੱਤਰ ਸਨ ਹਨੋਕ, ਫ਼ੱਲੂ, ਹੇਸਰੋਨ ਅਤੇ ਕਰਮੀ।
ਸਿਮਓਨ ਦੇ ਪੁੱਤਰ ਸਨ ਯਮੂਏਲ, ਯਾਮੀਨ, ਓਹਦ, ਯਾਕੀਨ ਅਤੇ ਸੋਹਰ। ਉਨ੍ਹਾਂ ਵਿੱਚ ਸ਼ਾਊਲ ਵੀ ਸੀ (ਸ਼ਾਊਲ ਕਨਾਨੀ ਔਰਤ ਤੋਂ ਜੰਮਿਆ ਸੀ।)
ਲੇਵੀ ਦੇ ਪੁੱਤਰ ਸਨ ਗੇਰਸ਼ੋਨ, ਕਹਾਥ ਅਤੇ ਮਰਾਰੀ।
ਯਹੂਦਾਹ ਦੇ ਪੁੱਤਰ ਸਨ ਏਰ, ਓਨਾਨ, ਸ਼ੇਲਾਹ, ਫ਼ਰਸ ਅਤੇ ਜ਼ਾਰਹ। (ਏਰ ਅਤੇ ਓਨਾਨ ਉਦੋਂ ਹੀ ਮਰ ਗਏ ਸਨ ਜਦੋਂ ਅਜੇ ਉਹ ਕਨਾਨ ਵਿੱਚ ਹੀ ਸਨ।) ਫ਼ਰਸ ਦੇ ਪੁੱਤਰ ਸਨ ਹਸਰੋਨ ਅਤੇ ਹਾਮੂਲ।
ਯਿੱਸਾਕਾਰ ਦੇ ਪੁੱਤਰ ਸਨ ਤੋਂਲਾ, ਪੁਵਾਹ ਯੋਬ ਅਤੇ ਸਿਮਰੋਨ।
ਸਦੱਸ ਸਨ।
ਰਊਬੇਨ, ਸਿਮਓਨ, ਲੇਵੀ, ਯਹੂਦਾਹ, ਯਿੱਸਾਕਾਰ ਅਤੇ ਜ਼ਬੁਲੂਨ ਯਾਕੂਬ ਦੇ ਉਸਦੀ ਪਤਨੀ ਲੇਆਹ ਤੋਂ, ਪੁੱਤਰ ਸਨ। ਲੇਆਹ ਨੇ ਉਨ੍ਹਾਂ ਪੁੱਤਰਾਂ ਨੂੰ ਪਦਨ ਅਰਾਮ ਵਿੱਚ ਜਨਮ ਦਿੱਤਾ ਸੀ। ਉਸਦੀ ਇੱਕ ਧੀ ਸੀ ਜਿਸਦਾ ਨਾਮ ਦੀਨਾਹ ਸੀ। ਉਸਦੇ ਪਰਿਵਾਰ ਵਿੱਚ
ਸਦੱਸ ਸਨ।)
ਆਸ਼ੇਰ ਦੇ ਪੁੱਤਰ ਯਿਮਨਾਹ, ਯਿਸ਼ਵਾਹ, ਯਿਸ਼ਵੀ, ਬਰੀਆਹ ਅਤੇ ਉਨ੍ਹਾਂ ਦੀ ਭੈਣ ਸਰਹ ਸੀ। ਬਰੀਆਹ ਦੇ ਪੁੱਤਰ ਸਨ ਹਬਰ ਅਤੇ ਮਲਕੀਏਲ।
ਇਹ ਸਾਰੇ ਉੱਤਰਾਧਿਕਾਰੀ ਯਾਕੂਬ ਦੇ ਉਸਦੀ ਪਤਨੀ ਦੀ ਦਾਸੀ, ਜ਼ਿਲਫ਼ਾਹ ਤੋਂ ਸਨ। (ਜ਼ਿਲਫ਼ਾਹ ਉਹ ਦਾਸੀ ਸੀ ਜੋ ਲਾਬਾਨ ਨੇ ਆਪਣੀ ਧੀ ਲੇਆਹ ਨੂੰ ਦਿੱਤੀ ਸੀ। ਇਸ ਪਰਿਵਾਰ ਵਿੱਚ
ਬਿਨਯਾਮੀਨ ਵੀ ਯਾਕੂਬ ਦੇ ਨਾਲ ਸੀ। ਬਿਨਯਾਮੀਨ ਯਾਕੂਬ ਦਾ ਰਾਖੇਲ ਤੋਂ, ਪੁੱਤਰ ਸੀ (ਯੂਸੁਫ਼ ਵੀ ਰਾਖੇਲ ਦਾ ਪੁੱਤਰ ਸੀ, ਪਰ ਯੂਸੁਫ਼ ਪਹਿਲਾਂ ਹੀ ਮਿਸਰ ਵਿੱਚ ਸੀ।)
ਮਿਸਰ ਵਿੱਚ, ਯੂਸੁਫ਼ ਦੇ ਦੋ ਪੁੱਤਰ ਸਨ, ਮਨਸ਼ਹ ਅਤੇ ਇਫ਼ਰਾਈਮ। (ਯੂਸੁਫ਼ ਦੀ ਪਤਨੀ ਓਨ ਸ਼ਹਿਰ ਦੇ ਜਾਜਕ ਪੋਟੀਫ਼ਰਾ ਦੀ ਧੀ, ਆਸਨਥ ਸੀ।)
ਬਿਨਯਾਮੀਨ ਦੇ ਪੁੱਤਰ ਸਨ ਬਲਾ, ਬਕਰ, ਅਸ਼ਬੇਲ, ਗੇਰਾ, ਨਾਮਾ, ਏਹੀ, ਰੋਸ਼, ਮੁਫ਼ੀਮ, ਹੁਫ਼ੀਮ ਅਤੇ ਆਰਦ।
ਉਹ ਯਾਕੂਬ ਦੇ ਪੁੱਤਰ, ਉਸਦੀ ਪਤਨੀ ਰਖੇਲ ਦੀ ਕੁਖੋਂ, ਇਸ ਪਰਿਵਾਰ ਵਿੱਚ
ਦਾਨ ਦਾ ਪੁੱਤਰ ਹੁਸ਼ੀਮ ਸੀ।
ਨਫ਼ਤਾਲੀ ਦੇ ਪੁੱਤਰ ਸਨ ਯਹਸਏਲ, ਗੂਨੀ, ਯੇਸਰ ਅਤੇ ਸ਼ਿਲੇਮ।
ਇਹ ਯਾਕੂਬ ਅਤੇ ਬਿਲਹਾਹ ਦੇ ਪੁੱਤਰ ਸਨ। (ਬਿਲਹਾਹ ਉਹ ਦਾਸੀ ਸੀ ਜਿਸਨੂੰ ਲਾਬਾਨ ਨੇ ਆਪਣੀ ਧੀ ਰਾਖੇਲ ਨੂੰ ਦਿੱਤਾ ਸੀ।) ਇਸ ਪਰਿਵਾਰ ਵਿੱਚ
ਯਾਕੂਬ ਦੇ ਸਿਧੇ ਉੱਤਰਾਧਿਕਾਰੀਆਂ ਦੀ ਗਿਣਤੀ, ਜਿਹੜੇ ਉਸਦੇ ਨਾਮ ਮਿਸਰ ਵਿੱਚ ਗਏ ਸਨ, 66 ਸੀ। (ਯਾਕੂਬ ਦੇ ਪੁੱਤਰਾਂ ਦੀਆਂ ਪਤਨੀਆਂ ਨੂੰ ਇਸ ਗਿਣਤੀ ਵਿੱਚ ਸ਼ਾਮਿਲ ਨਹੀਂ ਸੀ ਕੀਤਾ ਗਿਆ।)
ਇਨ੍ਹਾਂ ਤੋਂ ਇਲਾਵਾ, ਯੂਸੁਫ਼ ਦੇ ਦੋ ਪੁੱਤਰ ਸਨ। ਉਹ ਮਿਸਰ ਵਿੱਚ ਜਨਮੇ ਸਨ। ਇਸ ਤਰ੍ਹਾਂ ਮਿਸਰ ਵਿੱਚ ਯਾਕੂਬ ਦੇ ਪਰਿਵਾਰ ਵਾਲੇ ਲੋਕਾਂ ਦੀ ਕੁਲ ਗਿਣਤੀ 70 ਸੀ।
ਯਾਕੂਬ ਨੇ ਯੂਸੁਫ਼ ਨਾਲ ਮੁਲਾਕਾਤ ਕਰਨ ਲਈ ਪਹਿਲਾਂ ਯਹੂਦਾਹ ਨੂੰ ਭੇਜਿਆ। ਯਹੂਦਾਹ ਗੋਸ਼ਨ ਦੀ ਧਰਤੀ ਉੱਤੇ ਯੂਸੁਫ਼ ਕੋਲ ਗਿਆ। ਫ਼ੇਰ ਯਾਕੂਬ ਅਤੇ ਉਸਦੇ ਆਦਮੀ ਉਸ ਧਰਤੀ ਉੱਤੇ ਗਏ।
ਯੂਸੁਫ਼ ਨੂੰ ਪਤਾ ਲਗਿਆ ਕਿ ਉਸਦਾ ਪਿਤਾ ਆ ਰਿਹਾ ਹੈ। ਇਸ ਲਈ ਯੂਸੁਫ਼ ਨੇ ਆਪਣਾ ਰਥ ਤਿਆਰ ਕੀਤਾ ਅਤੇ ਆਪਣੇ ਪਿਤਾ ਇਸਰਾਏਲ ਨੂੰ ਮਿਲਣ ਲਈ ਗੋਸ਼ਨ ਚਲਾ ਗਿਆ। ਜਦੋਂ ਯੂਸੁਫ਼ ਨੇ ਆਪਣੇ ਪਿਤਾ ਨੂੰ ਦੇਖਿਆ ਉਹ ਉਸਦੇ ਗਲ ਨਾਲ ਚਿਂਬੜ ਗਿਆ ਅਤੇ ਕਾਫ਼ੀ ਚਿਰ ਰੋਂਦਾ ਰਿਹਾ।
ਫ਼ੇਰ ਇਸਰਾਏਲ ਨੇ ਯੂਸੁਫ਼ ਨੂੰ ਆਖਿਆ, “ਹੁਣ ਮੈਂ ਸ਼ਾਂਤੀ ਨਾਲ ਮਰ ਸਕਾਂਗਾ। ਮੈਂ ਤੇਰਾ ਚਿਹਰਾ ਦੇਖ ਲਿਆ ਹੈ ਅਤੇ ਮੈਂ ਜਾਣਦਾ ਹਾਂ ਕਿ ਤੂੰ ਹਾਲੇ ਜਿਉਂਦਾ ਹੈ।”
ਯੂਸੁਫ਼ ਨੇ ਆਪਣੇ ਭਰਾਵਾਂ ਅਤੇ ਆਪਣੇ ਪਿਤਾ ਦੇ ਹੋਰ ਸਾਰੇ ਪਰਿਵਾਰਾਂ ਨੂੰ ਆਖਿਆ, “ਮੈਂ ਫ਼ਿਰਊਨ ਨੂੰ ਜਾਕੇ ਖ਼ਬਰ ਦਿੰਦਾ ਹਾਂ ਕਿ ਤੁਸੀਂ ਇੱਥੇ ਆ ਗਏ ਹੋ। ਮੈਂ ਫ਼ਿਰਊਨ ਨੂੰ ਆਖਾਂਗਾ, ‘ਮੇਰੇ ਭਰਾਵਾਂ ਨੇ ਅਤੇ ਮੇਰੇ ਪਿਤਾ ਦੇ ਬਾਕੀ ਦੇ ਪਰਿਵਾਰਾਂ ਨੇ ਕਨਾਨ ਦੀ ਧਰਤੀ ਛੱਡ ਦਿੱਤੀ ਹੈ ਅਤੇ ਇੱਥੇ ਮੇਰੇ ਕੋਲ ਆ ਗਏ ਹਨ।
ਉਹ ਆਜੜੀਆਂ ਦਾ ਪਰਿਵਾਰ ਹਨ। ਉਨ੍ਹਾਂ ਨੇ ਹਮੇਸ਼ਾ ਭੇਡਾਂ ਅਤੇ ਪਸ਼ੂ ਰਖੇ ਹਨ। ਅਤੇ ਉਨ੍ਹਾਂ ਨੇ ਆਪਣੇ ਸਾਰੇ ਪਸ਼ੂ ਅਤੇ ਹੋਰ ਚੀਜ਼ਾਂ ਆਪਣੇ ਨਾਲ ਲੈ ਆਂਦੀਆਂ ਹਨ।’
ਜਦੋਂ ਫ਼ਿਰਊਨ ਤੁਹਾਨੂੰ ਸਦ੍ਦੇਗਾ, ਉਹ ਤੁਹਾਨੂੰ ਪੁਛੇਗਾ, ‘ਤੁਸੀਂ ਕੀ ਕੰਮ ਕਰਦੇ ਹੋ?’
ਤੁਸੀਂ ਉਸਨੂੰ ਦੱਸਣਾ, ‘ਅਸੀਂ ਆਜੜੀ ਹਾਂ। ਅਸੀਂ ਆਪਣੀ ਸਾਰੀ ਉਮਰ ਆਜੜੀ ਹੀ ਰਹੇ ਹਾਂ ਬਿਲਕੁਲ ਸਾਡੇ ਪੁਰਖਿਆਂ ਵਾਂਗ।’ ਫ਼ੇਰ ਫ਼ਿਰਊਨ ਤੁਹਾਨੂੰ ਗੋਸ਼ਨ ਦੀ ਧਰਤੀ ਉੱਤੇ ਰਹਿਣ ਦੀ ਆਗਿਆ ਦੇ ਦੇਵੇਗਾ। ਮਿਸਰੀ ਲੋਕ ਆਜੜੀਆਂ ਨੂੰ ਪਸੰਦ ਨਹੀਂ ਕਰਦੇ, ਇਸ ਲਈ ਬਿਹਤਰ ਹੈ ਕਿ ਤੁਸੀਂ ਗੋਸ਼ਨ ਵਿਖੇ ਰਹੋ।”
×
×
Save
Close