BibleAll
Home
Bible
Parallel Reading
About
Contact
Login
Verse of the Day
I love the LORD, because he hath heard my voice and my supplications.
Psalm: 116:1
King James Versions
Tamil Bible
Alkitab Bible
American Standard Version
Bible Latinoamericana Spanish
Biblia Ave Maria
Biblia Cornilescu Română
Biblia Cristiana en Espaคol
Bกblia da Mulher Catขlica
Elberfelder Bible
Hebrew Bible (Tanakh)
Hindi Bible
Holy Bible in Arabic
Holy Bible KJV Apocrypha
Italian Riveduta Bible
La Bible Palore Vivante
La Bible Darby Francis
La Biblia Moderna en Espaคol
La Biblia NTV en Espaคol
Magandang Balita Biblia libre
Malayalam Bible
Marathi Bible
Tagalog Bible
Telugu Bible
The Holy Bible in Spanish
The Holy Bible RSV
The Vietnamese Bible
Urdu Bible
Zulu Bible Offline
Библия. Синодальный перевод
Punjabi Bible
Korean Bible
Select Book Name
ਉਤਪਤ
ਕੂਚ
ਲੇਵੀਆਂ ਦੀ ਪੋਥੀ
ਗਿਣਤੀ
ਬਿਵਸਥਾ ਸਾਰ
ਯਹੋਸ਼ੁਆ
ਰੂਥ
1 ਸਮੂਏਲ
2 ਸਮੂਏਲ
1 ਰਾਜਿਆਂ
2 ਰਾਜਿਆਂ
1 ਇਤਹਾਸ
2 ਇਤਹਾਸ
ਅਜ਼ਰਾ
ਨਹਮਯਾਹ
ਅਸਤਰ
ਅੱਯੂਬ
ਜ਼ਬੂਰ
ਕਹਾਉਤਾਂ
ਉਪਦੇਸ਼ਕ
ਸਲੇਮਾਨ ਦਾ ਗੀਤ
ਯਸਾਯਾਹ
ਯਿਰਮਿਯਾਹ
ਵਿਰਲਾਪ
ਹਿਜ਼ਕੀਏਲ
ਦਾਨੀਏਲ
ਹੋਸ਼ੇਆ
ਯੋਏਲ
ਆਮੋਸ
ਓਬਦਯਾਹ
ਯੂਨਾਹ
ਮੀਕਾਹ
ਨਹੂਮ
ਹਬਕੱੂਕ
ਸਫ਼ਨਯਾਹ
ਹੱਜਈ
ਜ਼ਕਰਯਾਹ
ਮਲਾਕੀ
ਮੱਤੀ
ਮਰਕੁਸ
ਲੂਕਾ
ਯੂਹੰਨਾ
ਰਸੂਲਾਂ ਦੇ ਕਰਤੱਬ
ਰੋਮੀਆਂ ਨੂੰ
1 ਕੁਰਿੰਥੀਆਂ ਨੂੰ
2 ਕੁਰਿੰਥੀਆਂ ਨੂੰ
ਗਲਾਤੀਆਂ ਨੂੰ
ਅਫ਼ਸੀਆਂ ਨੂੰ
ਫ਼ਿਲਿੱਪੀਆਂ ਨੂੰ
ਕੁਲੁੱਸੀਆਂ ਨੂੰ
1 ਥੱਸਲੁਨੀਕੀਆਂ ਨੂੰ
2 ਥੱਸਲੁਨੀਕੀਆਂ ਨੂੰ
1 ਤਿਮੋਥਿਉਸ ਨੂੰ
2 ਤਿਮੋਥਿਉਸ ਨੂੰ
ਤੀਤੁਸ ਨੂੰ
ਫ਼ਿਲੇਮੋਨ ਨੂੰ
ਇਬਰਾਨੀਆਂ ਨੂੰ
ਯਾਕੂਬ
1 ਪਤਰਸ
2 ਪਤਰਸ
1 ਯੂਹੰਨਾ
2 ਯੂਹੰਨਾ
3 ਯੂਹੰਨਾ
ਯਹੂਦਾਹ
ਪਰਕਾਸ਼ ਦੀ ਪੋਥੀ
Chapter
Verse
Go
Prev
Punjabi Bible
Next
2 ਇਤਹਾਸ : 11
Track Name
00:00
00:00
Chapters
1
2
3
4
5
6
7
8
9
10
11
12
13
14
15
16
17
18
19
20
21
22
23
24
25
26
27
28
29
30
31
32
33
34
35
36
ਜਦ ਰਹਬੁਆਮ ਯਰੂਸ਼ਲਮ ਵਿੱਚ ਆਇਆ ਤਾਂ ਉਸਨੇ ਇਸਰਾਏਲ ਨਾਲ ਲੜਨ ਲਈ ਯਹੂਦਾਹ ਅਤੇ ਬਿਨਯਾਮੀਨ ਦੇ ਪਰਿਵਾਰ-ਸਮੂਹਾਂ ਵਿੱਚੋਂ 1 ,80,000 ਸਿਪਾਹੀ ਇਕੱਠੇ ਕੀਤੇ ਤਾਂ ਜੋ ਉਹ ਰਹਬੁਆਮ ਦੇ ਲਈ ਉਹ ਰਾਜ ਮੋੜ ਲਿਆਉਣ।
ਪਰ ਯਹੋਵਾਹ ਤੋਂ ਸ਼ਮਆਯਾਹ ਨੂੰ ਬਚਨ ਹੋਇਆ। ਸ਼ਮਾਆਯਾਹ ਪਰਮੇਸ਼ੁਰ ਦਾ ਮਨੁੱਖ ਸੀ ਤੇ ਯਹੋਵਾਹ ਨੇ ਆਖਿਆ,
ਸਮਾਆਯਾਹ, ਰਹਬੁਆਮ ਸੁਲੇਮਾਨ ਦੇ ਪੁੱਤਰ ਨੂੰ ਅਤੇ ਯਹੂਦਾਹ ਦੇ ਪਾਤਸ਼ਾਹ ਅਤੇ ਸਾਰੇ ਇਸਰਾਏਲੀਆਂ ਨੂੰ, ਜੋ ਕਿ ਯਹੂਦਾਹ ਅਤੇ ਬਿਨਯਾਮੀਨ ਵਿੱਚ ਰਹਿੰਦੇ ਹਨ, ਆਖ:
ਯਹੋਵਾਹ ਇਉਂ ਆਖਦਾ ਹੈ, "ਤੁਸੀਂ ਆਪਣੇ ਭਰਾਵਾਂ ਨਾਲ ਲੜਾਈ ਨਾ ਕਰਨਾ। ਤੁਸੀਂ ਸਭ ਆਪੋ-ਆਪਣੇ ਘਰਾਂ ਨੂੰ ਮੁੜ ਜਾਵੋ। ਕਿਉਂ ਕਿ ਇਹ ਗੱਲ ਮੇਰੇ ਹੀ ਵੱਲੋਂ ਹੈ।" ਤਦ ਰਹਬੁਆਮ ਪਾਤਸ਼ਾਹ ਅਤੇ ਉਸਦੀ ਫ਼ੌਜ ਨੇ ਯਹੋਵਾਹ ਦੇ ਸੰਦੇਸ਼ ਨੂੰ ਮੰਨ ਲਿਆ ਤੇ ਉਨ੍ਹਾਂ ਨੇ ਯਾਰਾਬੁਆਮ ਤੇ ਚੜਾਈ ਨਾ ਕੀਤੀ ਸਗੋਂ ਵਾਪਸ ਮੁੜ ਗਏ।
ਰਹਬੁਆਮ ਯਰੂਸ਼ਲਮ ਵਿੱਚ ਰਹਿਣ ਲੱਗ ਪਿਆ। ਉਸਨੇ ਯਹੂਦਾਹ ਸ਼ਹਿਰ ਨੂੰ ਦੁਸ਼ਮਣਾਂ ਤੋਂ ਬਚਾਉਣ ਲਈ ਆਪਣੇ ਸ਼ਹਿਰਾਂ ਨੂੰ ਮਜ਼ਬੂਤ ਕੀਤਾ।
ਉਸਨੇ ਬੈਤਲਹਮ, ੇਟਾਮ, ਤਕੋਆ,
ਬੈਤਸੂਰ, ਸੋਕੋ, ਅਦ੍ਦੁਲਾਮ,
ਗਬ, ਮਾਰੇਸ਼ਾਹ, ਜ਼ੀਫ਼,
ਅਦੋਰਇਮ, ਲਕੀਸ਼, ਅਜ਼ੇਕਾਹ,
ਸਾਰਆਹ, ਅਯ੍ਯਾਲੋਨ ਅਤੇ ਹਬਰੋਨ ਨੂੰ ਜੋ ਯਹੂਦਾਹ ਅਤੇ ਬਿਨਯਾਮੀਨ ਵਿੱਚ ਹਨ, ਉਨ੍ਹਾਂ ਨੂੰ ਗਢ਼ਾਂ ਵਾਲੇ ਸ਼ਹਿਰ ਬਣਾਇਆ।
ਜਦੋਂ ਉਸਨੇ ਇਨ੍ਹਾਂ ਸ਼ਹਿਰਾਂ ਨੂੰ ਪੱਕਾ ਕੀਤਾ ਤਾਂ ਉਨ੍ਹਾਂ ਵਿੱਚ ਸਰਦਾਰ ਮੁਕਰ੍ਰਰ ਕੀਤੇ ਅਤੇ ਉੱਥੇ ਰਸਦ, ਤੇਲ ਅਤੇ ਸ਼ਰਾਬ ਦੇ ਭਂਡਾਰ ਰੱਖੇ।
ਅਤੇ ਰਹਬੁਆਮ ਨੇ ਹਰ ਸ਼ਹਿਰ ਵਿੱਚ ਢਾਲਾਂ ਅਤੇ ਭਾਲੇ ਵੀ ਰਖਵਾ ਕੇ ਸ਼ਹਿਰ ਨੂੰ ਪਕਿਆਂ ਕੀਤਾ ਅਤੇ ਉਸਨੇ ਯਹੂਦਾਹ ਅਤੇ ਬਿਨਯਾਮੀਨ ਦੇ ਲੋਕਾਂ ਨੂੰ ਅਤੇ ਸ਼ਹਿਰਾਂ ਨੂੰ ਆਪਣੇ ਨਿਯਂਤ੍ਰਣ ਵਿੱਚ ਰੱਖਿਆ।
ਸਾਰੇ ਇਸਰਾਏਲ ਵਿੱਚੋਂ ਜਾਜਕ ਅਤੇ ਲੇਵੀ ਆਪੋ-ਆਪਣੀ ਸਰਹੱਦ ਤੋਂ ਉੱਠਕੇ ਰਹਬੁਆਮ ਨਾਲ ਮਿਲ ਗਏ।
ਲੇਵੀ ਆਪਣੀ ਜ਼ਮੀਨ ਅਤੇ ਖੇਤ ਮਲਕੀਅਤਾਂ ਛੱਡ ਕੇ ਯਹੂਦਾਹ ਅਤੇ ਯਰੂਸ਼ਲਮ ਵਿੱਚ ਆ ਗਏ। ਲੇਵੀਆਂ ਨੇ ਇੰਝ ਇਸ ਲਈ ਕੀਤਾ ਕਿਉਂ ਕਿ ਯਾਰਾਬੁਆਮ ਅਤੇ ਉਸਦੇ ਪੁੱਤਰਾਂ ਨੇ ਉਨ੍ਹਾਂ ਨੂੰ ਯਹੋਵਾਹ ਦੇ ਜਾਜਕ ਬਣਨ ਤੋਂ ਵਰਜਿਆ ਸੀ।
ਯਾਰਾਬੁਆਮ ਨੇ ਉੱਚੀਆਂ ਥਾਵਾਂ ਤੇ ਆਪਣੇ ਚੁਣੇ ਹੋਏ ਜਾਜਕਾਂ ਨੂੰ ਸੇਵਾ ਲਈ ਰੱਖਿਆ ਅਤੇ ਉਨ੍ਹਾਂ ਉੱਚੇ ਥਾਵਾਂ ਤੇ ਬਕਰਿਆਂ ਅਤੇ ਆਪਣੇ ਬਣਾਏ ਹੋਏ ਵਛਿਆਂ ਦੇ ਬੁੱਤਾਂ ਨੂੰ ਬਾਪਿਆ।
ਜਦੋਂ ਲੇਵੀਆਂ ਨੇ ਇਸਰਾਏਲ ਨੂੰ ਛੱਡਿਆ, ਉਨ੍ਹ੍ਹਾਂ ਦੇ ਪਿੱਛੇ ਇਸਰਾਏਲ ਦੇ ਸਾਰੇ ਘਰਾਣਿਆਂ ਵਿੱਚੋਂ ਅਜਿਹੇ ਲੋਕੀ ਜਿਨ੍ਹਾਂ ਨੇ ਇਸਰਾਏਲ ਦੇ ਯਹੋਵਾਹ ਪਰਮੇਸ਼ੁਰ ਦੀ ਖੋਜ ਵਿੱਚ ਆਪਣਾ ਜੀਅ-ਜਾਨ ਲਗਾਇਆ ਸੀ, ਯਰੂਸ਼ਲਮ ਵਿੱਚ ਆਏ ਤਾਂ ਜੋ ਉਹ ਆਪਣੇ ਪੁਰਖਿਆਂ ਦੇ ਯਹੋਵਾਹ ਪਰਮੇਸ਼ੁਰ ਦੇ ਅੱਗੇ ਭੇਟ ਚੜਾਉਣ।
ਉਨ੍ਹਾਂ ਲੋਕਾਂ ਨੇ ਯਹੂਦਾਹ ਦੇ ਰਾਜ ਨੂੰ ਮਜ਼ਬੂਤ ਕੀਤਾ ਅਤੇ ਉਨ੍ਹਾਂ ਨੇ ਸੁਲੇਮਾਨ ਦੇ ਪੁੱਤਰ ਰਹਬੁਆਮ ਦੀ ਤਿੰਨ ਵਰ੍ਹੇ ਤੀਕ ਹਿਮਾਇਤ ਕੀਤੀ। ਇੰਝ ਉਨ੍ਹਾਂ ਨੇ ਇਸ ਲਈ ਕੀਤਾ ਕਿਉਂ ਕਿ ਉਸ ਵੇਲੇ ਤੀਕ ਉਹ ਦਾਊਦ ਅਤੇ ਸੁਲੇਮਾਨ ਦੇ ਜੀਵਨ ਢੰਗ ਮੁਤਾਬਕ ਚਲਦੇ ਰਹੇ।
ਰਹਬੁਆਮ ਨੇ ਮਹਲਬ ਨਾਲ ਵਿਆਹ ਕਰਵਾ ਲਿਆ। ਅਹਾਲਬ ਦੇ ਪਿਤਾ ਯਰੀਮੋਬ ਅਤੇ ਮਾਂ ਦਾ ਨਾਂ ਅਬੀਹਇਲ ਸੀ। ਯਹੀਮੋਬ ਦਾਊਦ ਦਾ ਪੁੱਤਰ ਸੀ ਅਤੇ ਅਬੀਹਇਲ ਅਲੀਆਬ ਦੀ ਧੀ ਸੀ ਅਤੇ ਅਲੀਆਬ ਯਸੀ ਦਾ ਪੁੱਤਰ ਸੀ।
ਮਹਲਬ ਨੇ ਤਿੰਨ ਪੁੱਤਰ ਜੰਮੇ ਜਿਨ੍ਹਾਂ ਦੇ ਨਾਉਂ ਯਊਸ਼, ਸ਼ਮਰਯਾਹ ਅਤੇ ਜ਼ਾਹਮ ਸਨ।
ਉਸਤੋਂ ਬਾਅਦ ਰਹਬੁਆਮ ਨੇ ਅਬਸ਼ਾਲੋਮ ਦੀ ਧੀ ਮਆਕਾਹ ਨਾਲ ਵਿਆਹ ਕਰਵਾ ਲਿਆ ਜਿਸ ਵਿੱਚੋਂ ਉਸਦੇ ਅਬੀਯਾਹ, ਅੱਤਈ, ਜ਼ੀਜ਼ਾ ਅਤੇ ਸ਼ਲੋਮੀਬ ਪੈਦਾ ਹੋਏ।
ਰਹਬੁਆਮ ਅਬਸ਼ਾਲੋਮ ਦੀ ਪੋਤਰੀ ਮਆਕਾਹ ਨੂੰ ਆਪਣੀਆਂ ਸਾਰੀਆਂ ਰਾਣੀਆਂ ਅਤੇ ਦਾਸੀਆਂ ਨਾਲੋਂ ਬਹੁਤਾ ਪਿਆਰ ਕਰਦਾ ਸੀ। ਰਹਬੁਆਮ ਦੀਆਂ 18 ਪਤਨੀਆਂ ਅਤੇ 60 ਦਾਸੀਆਂ ਸਨ ਅਤੇ ਉਹ 28 ਪੁੱਤਰਾਂ ਅਤੇ 60 ਧੀਆਂ ਦਾ ਪਿਤਾ ਸੀ।
ਰਹਬੁਆਮ ਨੇ ਅਮਕਾਹ ਦੇ ਪੁੱਤਰ ਅਬੀਯਾਹ ਨੂੰ ਉਸਦੇ ਭਰਾਵਾਂ ਵਿੱਚੋਂ ਮੁਖੀਆ ਚੁਣਿਆ। ਕਿਉਂ ਜੋ ਉਹ ਅਬੀਯਾਹ ਨੂੰ ਪਾਤਸ਼ਾਹ ਬਨਾਉਣ ਦੀ ਵਿਉਂਤ ਕਰ ਰਿਹਾ ਸੀ।
ਰਹਬੁਆਮ ਨੇ ਬੜੀ ਬੁਧ੍ਧੀਮਤਾ ਨਾਲ ਆਪਣੇ ਸਾਰੇ ਪੁੱਤਰਾਂ ਨੂੰ ਯਹੂਦਾਹ ਅਤੇ ਬਿਨਯਾਮੀਨ ਦੇ ਹਰ ਸ਼ਹਿਰ ਵਿੱਚ ਫ਼ੈਲਾਅ ਦਿੱਤਾ ਤੇ ਇਉਂ ਆਪਣੇ ਰਾਜ ਨੂੰ ਪਕਿਆਂ ਕੀਤਾ। ਆਪਣੇ ਸਾਰੇ ਪੁੱਤਰਾਂ ਸਾਰੇ ਰਾਜ ਵਿੱਚ ਵੱਖ-ਵੱਖ ਕਰਕੇ ਉਨ੍ਹਾਂ ਨੂੰ ਬਹੁਤ ਸਾਰੀ ਰਸਦ ਦਿੱਤੀ ਅਤੇ ਉਨ੍ਹਾਂ ਲਈ ਵਹੁਟੀਆਂ ਵੀ ਵੇਖੀਆਂ।
×
×
Save
Close