BibleAll
Home
Bible
Parallel Reading
About
Contact
Login
Verse of the Day
The LORD is my shepherd; I shall not want.
Psalm: 23:1
King James Versions
Tamil Bible
Alkitab Bible
American Standard Version
Bible Latinoamericana Spanish
Biblia Ave Maria
Biblia Cornilescu Română
Biblia Cristiana en Espaคol
Bกblia da Mulher Catขlica
Elberfelder Bible
Hebrew Bible (Tanakh)
Hindi Bible
Holy Bible in Arabic
Holy Bible KJV Apocrypha
Italian Riveduta Bible
La Bible Palore Vivante
La Bible Darby Francis
La Biblia Moderna en Espaคol
La Biblia NTV en Espaคol
Magandang Balita Biblia libre
Malayalam Bible
Marathi Bible
Tagalog Bible
Telugu Bible
The Holy Bible in Spanish
The Holy Bible RSV
The Vietnamese Bible
Urdu Bible
Zulu Bible Offline
Библия. Синодальный перевод
Punjabi Bible
Korean Bible
Select Book Name
ਉਤਪਤ
ਕੂਚ
ਲੇਵੀਆਂ ਦੀ ਪੋਥੀ
ਗਿਣਤੀ
ਬਿਵਸਥਾ ਸਾਰ
ਯਹੋਸ਼ੁਆ
ਰੂਥ
1 ਸਮੂਏਲ
2 ਸਮੂਏਲ
1 ਰਾਜਿਆਂ
2 ਰਾਜਿਆਂ
1 ਇਤਹਾਸ
2 ਇਤਹਾਸ
ਅਜ਼ਰਾ
ਨਹਮਯਾਹ
ਅਸਤਰ
ਅੱਯੂਬ
ਜ਼ਬੂਰ
ਕਹਾਉਤਾਂ
ਉਪਦੇਸ਼ਕ
ਸਲੇਮਾਨ ਦਾ ਗੀਤ
ਯਸਾਯਾਹ
ਯਿਰਮਿਯਾਹ
ਵਿਰਲਾਪ
ਹਿਜ਼ਕੀਏਲ
ਦਾਨੀਏਲ
ਹੋਸ਼ੇਆ
ਯੋਏਲ
ਆਮੋਸ
ਓਬਦਯਾਹ
ਯੂਨਾਹ
ਮੀਕਾਹ
ਨਹੂਮ
ਹਬਕੱੂਕ
ਸਫ਼ਨਯਾਹ
ਹੱਜਈ
ਜ਼ਕਰਯਾਹ
ਮਲਾਕੀ
ਮੱਤੀ
ਮਰਕੁਸ
ਲੂਕਾ
ਯੂਹੰਨਾ
ਰਸੂਲਾਂ ਦੇ ਕਰਤੱਬ
ਰੋਮੀਆਂ ਨੂੰ
1 ਕੁਰਿੰਥੀਆਂ ਨੂੰ
2 ਕੁਰਿੰਥੀਆਂ ਨੂੰ
ਗਲਾਤੀਆਂ ਨੂੰ
ਅਫ਼ਸੀਆਂ ਨੂੰ
ਫ਼ਿਲਿੱਪੀਆਂ ਨੂੰ
ਕੁਲੁੱਸੀਆਂ ਨੂੰ
1 ਥੱਸਲੁਨੀਕੀਆਂ ਨੂੰ
2 ਥੱਸਲੁਨੀਕੀਆਂ ਨੂੰ
1 ਤਿਮੋਥਿਉਸ ਨੂੰ
2 ਤਿਮੋਥਿਉਸ ਨੂੰ
ਤੀਤੁਸ ਨੂੰ
ਫ਼ਿਲੇਮੋਨ ਨੂੰ
ਇਬਰਾਨੀਆਂ ਨੂੰ
ਯਾਕੂਬ
1 ਪਤਰਸ
2 ਪਤਰਸ
1 ਯੂਹੰਨਾ
2 ਯੂਹੰਨਾ
3 ਯੂਹੰਨਾ
ਯਹੂਦਾਹ
ਪਰਕਾਸ਼ ਦੀ ਪੋਥੀ
Chapter
Verse
Go
Prev
Punjabi Bible
Next
ਅਸਤਰ : 8
Track Name
00:00
00:00
Chapters
1
2
3
4
5
6
7
8
9
10
ਉਸ ਦਿਨ ਪਾਤਸ਼ਾਹ ਅਹਸ਼ਵੇਰੋਸ਼ ਨੇ ਯਹੂਦੀਆਂ ਦੇ ਵੈਰੀ ਹਾਮਾਨ ਦਾ ਸਾਰਾ ਸਮਾਨ ਤੇ ਮਲਕੀਅਤ ਰਾਣੀ ਅਸਤਰ ਦੇ ਹਵਾਲੇ ਕਰ ਦਿੱਤੀ। ਅਸਤਰ ਨੇ ਪਾਤਸ਼ਾਹ ਨੂੰ ਮਾਰਦਕਈ ਬਾਰੇ ਵੀ ਦੱਸ ਦਿੱਤਾ ਕਿ ਉਹ ਉਸ ਦਾ ਕੀ ਲੱਗਦਾ ਹੈ। ਤੱਦ ਮਾਰਦਕਈ ਪਾਤਸ਼ਾਹ ਨੂੰ ਮਿਲਣ ਆਇਆ।
ਪਾਤਸ਼ਾਹ ਨੇ ਆਪਣੀ ਮੋਹਰ ਵਾਲੀ ਮੁੰਦਰੀ ਲਈ ਜਿਹੜੀ ਉਸਨੇ ਹਾਮਾਨ ਨੂੰ ਦਿੱਤੀ ਸੀ ਅਤੇ ਇਸਨੂੰ ਮਾਰਦਕਈ ਨੂੰ ਦੇ ਦਿੱਤਾ। ਫੇਰ ਅਸਤਰ ਨੇ ਹਾਮਾਨ ਦੀ ਸਾਰੀ ਮਲਕੀਅਤ ਦਾ ਸਰਪ੍ਰਸਤ ਮਾਰਦਕਈ ਨੂੰ ਬਣਾ ਦਿੱਤਾ।
ਅਸਤਰ ਨੇ ਮੁੜ ਪਾਤਸ਼ਾਹ ਕੋਲ ਜਾਕੇ ਉਸ ਨਾਲ ਗੱਲ ਕੀਤੀ। ਉਹ ਪਾਤਸ਼ਾਹ ਦੇ ਪੈਰਾਂ ਤੇ ਡਿੱਗ ਕੇ ਅਤੇ ਰੋ ਪਈ। ਉਸ ਨੇ ਫ਼ਰਿਆਦ ਕੀਤੀ ਕਿ ਉਹ ਉਸ ਮੰਦੀ ਯੋਜਨਾ ਨੂੰ ਰਦ੍ਦ ਕਰ ਦੇੇਵੇ ਜੋ ਹਾਮਾਨ ਅਗਾਗੀ ਨੇ ਯਹੂਦੀਆਂ ਦੇ ਖਿਲਾਫ਼ ਬਾਣਾਈ ਸੀ।
ਤਦ ਰਾਜੇ ਨੇ ਅਸਤਰ ਵੱਲ ਆਪਣਾ ਸੁਨਿਹਰੀ ਰਾਜ-ਦੰਡ ਵਧਾਇਆ, ਅਤੇ ਉਹ ਉੱਠ ਕੇ ਪਾਤਸ਼ਾਹ ਦੇ ਸਾਮ੍ਹਣੇ ਜਾ ਖਲੋਤੀ।
ਫੇਰ ਅਸਤਰ ਨੇ ਆਖਿਆ, "ਪਾਤਸ਼ਾਹ, ਜੇਕਰ ਤੂੰ ਮੈਨੂੰ ਪਸੰਦ ਕਰਦਾ ਹੈਂ ਅਤੇ ਜੇਕਰ ਤੂੰ ਮੇਰੇ ਤੇ ਪ੍ਰਸੰਨ ਹੈ ਅਤੇ ਜੇਕਰ ਤੈਨੂੰ ਮੇਰਾ ਵਿਚਾਰ ਚੰਗਾ ਲੱਗੇ ਤੇ ਜੇਕਰ ਤੂੰ ਮੇਰੇ ਨਾਲ ਖੁਸ਼ ਹੈਂ, ਤਾਂ ਕਿਰਪਾ ਕਰਕੇ ਇੱਕ ਨਵਾਂ ਹੁਕਮ ਜਾਰੀ ਕਰ ਦਿਓ ਜੋ ਕਿ ਅਗਾਰੀ ਹਮਦਾਬਾ ਦੇ ਪੁੱਤਰ ਹਾਮਾਨ ਦੇ ਆਦੇਸ਼ ਨੂੰ ਰਦ੍ਦ ਕਰ ਦੇਵੇ। ਉਸਨੇ ਪਾਤਸ਼ਹ ਦੇ ਸੂਬੇ ਵਿੱਚ ਸਾਰੇ ਯਹੂਦੀਆਂ ਨੂੰ ਤਬਾਹ ਕਰਣ ਦਾ ਆਦੇਸ਼ ਦਿੱਤਾ ਹੈ।
ਮੈਂ ਪਾਤਸ਼ਾਹ ਅੱਗੇ ਅਰਜ਼ ਇਸ ਲਈ ਕਰ ਰਹੀ ਹਾਂ ਕਿਉਂ ਕਿ ਮੈਂ ਆਪਣੇ ਲੋਕਾਂ ਨਾਲ ਇਹ ਭਿਆਨਕ ਕਰੋਪੀ ਹੁੰਦੀ ਨਹੀਂ ਵੇਖ ਸਕਦੀ। ਮੈਂ ਆਪਣੇ ਘਰਾਣੇ ਨੂੰ ਨਸ਼ਟ ਹੁੰਦਾ, ਮਰਦਾ ਨਹੀਂ ਵੇਖ ਸਕਦੀ।"
ਪਾਤਸ਼ਾਹ ਅਹਸ਼ਵੇਰੋਸ਼ ਨੇ ਰਾਣੀ ਅਸਤਰ ਅਤੇ ਮਾਰਦਕਈ ਨੂੰ ਆਖਿਆ, "ਕਿਉਂ ਕਿ ਹਾਮਾਨ ਯਹੂਦੀਆਂ ਦੇ ਖਿਲਾਫ ਸੀ। ਇਸ ਲਈ ਮੈਂ ਉਸਦੀ ਜਾਇਦਾਦ ਅਸਤਰ ਨੂੰ ਸੌਂਪ ਦਿੱਤੀ। ਅਤੇ ਮੇਰੇ ਸਿਪਾਹੀਆਂ ਨੇ ਉਸ ਨੂੰ ਸੂਲੀ ਚਾਢ਼ ਦਿੱਤਾ।
ਰਾਜੇ ਦੇ ਅਧਿਕਾਰ ਨਾਲ ਯਹੂਦੀਆਂ ਨਾਲ ਸੰਬੰਧਿਤ ਇੱਕ ਹੋਰ ਹੁਕਮ ਲਿਖੋ। ਤੁਸੀਂ ਜੋ ਵੀ ਸਮਝੋਁ ਕਿ ਜਿਸ ਨਾਲ ਯਹੂਦੀਆਂ ਦਾ ਭਲਾ ਹੋਵੇਗਾ, ਇਸ ਨੂੰ ਲਿਖੋ ਅਤੇ ਇਸ ਉੱਤੇ ਰਾਜੇ ਦੀ ਮੋਹਰ ਲਾ ਦਿਓ। ਕਿਉਂ ਕਿ ਜੋ ਕੁਝ ਵੀ ਪਾਤਸ਼ਾਹ ਦੇ ਨਾਉਂ ਤੇ ਲਿਖਿਆ ਜਾਵੇਗਾ ਅਤੇ ਜੇਕਰ ਉਸ ਉੱਪਰ ਪਾਤਸ਼ਾਹ ਦੀ ਮੋਹਰ ਲੱਗ ਜਾਵੇ ਤਾਂ ਉਸ ਨੂੰ ਕੋਈ ਵੀ ਰਦ੍ਦ ਨਹੀਂ ਕਰ ਸਕਦਾ।"
ਜਲਦੀ ਹੀ ਪਾਤਸ਼ਾਹ ਦੇ ਸਕੱਤਰ ਸਦ੍ਦੇ ਗਏ। ਇਹ ਸਭ ਕਾਰਜ ਸੀਵਾਨ ਦੇ ਤੀਜੇ ਮਹੀਨੇ ਦੇ ਤੇਈਵੇਂ ਦਿਨ ਨੂੰ ਕੀਤਾ ਗਿਆ। ਉਨ੍ਹਾਂ ਸਕੱਤਰਾਂ ਨੇ ਮਾਰਦਕਈ ਦੇ ਹੁਕਮ ਮੁਤਾਬਕ ਯਹੂਦੀਆਂ, ਆਗੂਆਂ, ਰਾਜਪਾਲਾਂ ਅਤੇ ਹਿਂਦ ਤੋਂ ਕੁਸ਼ ਤੀਕ
ਮਾਰਦਕਈ ਨੇ ਰਾਜੇ ਦੇ ਅਧਿਕਾਰ ਮੁਤਾਬਿਕ ਆਦੇਸ਼ ਨੂੰ ਲਿਖਿਆ ਅਤੇ ਪਾਤਸ਼ਾਹ ਦੀ ਮੋਹਰ ਨਾਲ ਚਿੱਠੀਆਂ ਨੂੰ ਬੰਦ ਕੀਤਾ ਫੇਰ ਉਸਨੇ ਉਨ੍ਹਾਂ ਪੱਤਰਾਂ ਨੂੰ ਘੋੜਿਆਂ ਤੇ ਸੰਦੇਸ਼ਵਾਹਕਾਂ ਰਾਹੀਂ ਭੇਜ ਦਿੱਤਾ। ਉਹ ਤੇਜ ਘੋਢ਼ਿਆਂ ਉੱਤੇ ਸਵਾਰ ਹੋ ਗਏ ਤਾਂ ਕਿ ਉਹ ਚਿੱਠੀਆਂ ਨੂੰ ਜਲਦ ਤੋਂ ਜਲਦ ਪਹੁੰਚਾ ਸਕਣ।
ਉਨ੍ਹਾਂ ਚਿੱਠੀਆਂ ਵਿੱਚ ਪਾਤਸ਼ਾਹ ਦਾ ਹੁਕਮ ਇਉਂ ਸੀ:ਹਰ ਇੱਕ ਸ਼ਹਿਰ ਦੇ ਯਹੂਦੀਆਂ ਨੂੰ ਆਪਣੇ ਆਪ ਨੂੰ ਬਚਾਉਣ ਲਈ ਇੱਕ ਬਾਵੇਂ ਇਕੱਠੇ ਹੋਣ ਦਾ ਹੱਕ ਹੈ। ਜੇਕਰ ਕਿਸੇ ਵੀ ਕੌਮ ਦੀ ਫ਼ੌਜ ਉਨ੍ਹਾਂ, ਦੀਆਂ ਔਰਤਾਂ ਜਾਂ ਉਨ੍ਹਾਂ ਦੇ ਬੱਚਿਆਂ ਉੱਤੇ ਹਮਲਾ ਕਰੇ, ਤਾਂ ਉਨ੍ਹਾਂ ਨੂੰ ਉਸ ਪੂਰੀ ਫ਼ੌਜ ਨੂੰ ਤਬਾਹ ਕਰਨ, ਮਾਰਨ ਅਤੇ ਨਸ਼ਟ ਕਰਨ ਦਾ ਪੂਰਾ ਹੱਕ ਹੈ। ਯਹੂਦੀਆਂ ਨੂੰ ਉਨ੍ਹਾਂ ਵੈਰੀਆਂ ਨੂੰ ਨਸ਼ਟ ਕਰਕੇ ਉਨ੍ਹਾਂ ਦੀ ਦੋਲਤ ਲੈਣ ਦਾ ਵੀ ਪੂਰਾ ਹੱਕ ਹੈ।
ਜਿਹੜਾ ਦਿਨ ਯਹੂਦੀਆਂ ਦੇ ਇਹ ਸਭ ਕਰਨ ਲਈ ਮੁਕਰ੍ਰਰ ਕੀਤਾ ਗਿਆ ਸੀ ਉਹ ਅਦਾਰ ਦੇ ਬਾਰ੍ਹਵੇਂ ਮਹੀਨੇ ਦਾ ਤੇਰ੍ਹਵਾਂ ਦਿਨ ਸੀ। ਯਹੂਦੀਆਂ ਨੂੰ ਪਾਤਸ਼ਾਹ ਅਹਸ਼ਵੇਰੋਸ਼ ਦੇ ਸਾਰੇ ਸੂਬਿਆਂ ਵਿੱਚ ਇਉਂ ਕਰਨ ਦਾ ਇਖਤਿਆਰ ਸੀ।
ਇਸ ਆਦੇਸ਼ ਦੀ ਇੱਕ ਨਕਲ ਹਰ ਕੌਮ ਦੇ ਲੋਕਾਂ ਨੂੰ, ਸਾਰੇ ਰਾਜ ਵਿੱਚ ਭੇਜੀ ਗਈ। ਇਹ ਹਰ ਸੂਬੇ ਵਿੱਚ ਇੱਕ ਕਨੂੰਨ ਬਣ ਗਿਆ। ਯਹੂਦੀ ਉਸ ਖਾਸ ਦਿਨ ਆਪਣੇ ਵੈਰੀਆਂ ਤੋਂ ਬਦਲਾ ਲੈਣ ਲਈ ਤਿਆਰ ਰਹਿਣ।
ਸੰਦੇਸ਼ਵਾਹਕਾਂ ਨੇ ਪਾਤਸ਼ਾਹ ਦੇ ਘੋੜਿਆਂ ਤੇ ਸਵਾਰ ਹੋ ਕੇ ਇਸ ਕਾਰਜ ਨੂੰ ਛੇਤੀ-ਛੇਤੀ ਖਤਮ ਕੀਤਾ। ਪਾਤਸ਼ਾਹ ਨੇ ਉਨ੍ਹਾਂ ਨੂੰ ਇਹ ਕੰਮ ਫੁਰਤੀ ਨਾਲ ਮੁਕਾਉਣ ਦਾ ਹੁਕਮ ਦਿੱਤਾ ਸੀ ਅਤੇ ਇਸ ਹੁਕਮ ਦਾ ਸ਼ੂਸ਼ਨ ਜਿਲ੍ਹੇ ਦੇ ਮਹਿਲ ਵਿੱਚ ਵੀ ਪ੍ਰਚਾਰ ਕੀਤਾ ਗਿਆ।
ਮਾਰਦਕਈ ਪਾਤਸ਼ਾਹ ਦੇ ਮਹਿਲ ਚੋ ਨਿਕਲਿਆ। ਉਸਨੇ ਨੀਲੀ ਚਿੱਟੀ ਸ਼ਾਹੀ ਪੁਸ਼ਾਕ ਅਤੇ ਸੋਨੇ ਦਾ ਇੱਕ ਵੱਡਾ ਮੁਕਟ ਅਤੇ ਕਤਾਨੀ ਤੇ ਬੈਂਗਣੀ ਰੰਗ ਦਾ ਚੋਗਾ ਪਾਇਆ ਹੋਇਆ ਸੀ। ਇਹ ਵਸਤਰ ਧਾਰਕੇ ਉਹ ਪਾਤਸ਼ਾਹ ਦੇ ਮਹਿਲੋਁ ਬਾਹਰ ਨਿਕਲਿਆ ਤੇ ਸ਼ੂਸ਼ਨ ਸ਼ਹਿਰ ਵਿੱਚ ਇਸ ਖਾਸ ਜਸ਼ਨ ਨੂੰ ਬੜੇ ਉਮਾਹ ਨਾਲ ਮਨਾਇਆ ਗਿਆ ਅਤੇ ਲੋਕ ਵੀ ਬੜੇ ਖੁਸ਼ ਹੋਏ।
ਇਹ ਦਿਨ ਯਹੂਦੀਆਂ ਲਈ ਖਾਸ ਖੁਸ਼ੀ ਦਾ ਦਿਨ ਸੀ। ਇਹ ਉਨ੍ਹਾਂ ਲਈ ਬਹੁਤ ਖੁਸ਼ੀਆਂ ਤੇ ਭਾਗਾਂ ਭਰਿਆਂ ਦਿਨ ਸੀ।
ਜਿੱਥੇ-ਕਿਤ੍ਤੇ ਵੀ ਪਾਤਸ਼ਾਹ ਦਾ ਆਦੇਸ਼ ਪਹੁੰਚਿਆ, ਸ਼ਹਿਰਾਂ ਤੇ ਸੂਬਿਆਂ ਵਿੱਚ ਯਹੂਦੀਆਂ ਦਰਮਿਆਨ ਖੁਸ਼ੀ ਦੀ ਲਹਿਰ ਦੌੜ ਗਈ। ਯਹੂਦੀ ਦਾਅਵਤਾਂ ਦੇਕੇ ਇਹ ਪਰਬ ਮਨਾ ਰਹੇ ਸਨ ਅਤੇ ਇਸ ਮੌਕੇ ਤੇ ਹੋਰਨਾਂ ਕੌਮਾਂ ਚੋ ਬਹੁਤ ਸਾਰੇ ਆਮ ਲੋਕ ਵੀ ਯਹੂਦੀ ਬਣੇ ਕਿਉਂ ਕਿ ਉਹ ਯਹੂਦੀਆਂ ਤੋਂ ਬਹੁਤ ਡਰਦੇ ਸਨ।
×
×
Save
Close