BibleAll
Home
Bible
Parallel Reading
About
Contact
Login
Verse of the Day
I love the LORD, because he hath heard my voice and my supplications.
Psalm: 116:1
King James Versions
Tamil Bible
Alkitab Bible
American Standard Version
Bible Latinoamericana Spanish
Biblia Ave Maria
Biblia Cornilescu Română
Biblia Cristiana en Espaคol
Bกblia da Mulher Catขlica
Elberfelder Bible
Hebrew Bible (Tanakh)
Hindi Bible
Holy Bible in Arabic
Holy Bible KJV Apocrypha
Italian Riveduta Bible
La Bible Palore Vivante
La Bible Darby Francis
La Biblia Moderna en Espaคol
La Biblia NTV en Espaคol
Magandang Balita Biblia libre
Malayalam Bible
Marathi Bible
Tagalog Bible
Telugu Bible
The Holy Bible in Spanish
The Holy Bible RSV
The Vietnamese Bible
Urdu Bible
Zulu Bible Offline
Библия. Синодальный перевод
Punjabi Bible
Korean Bible
Select Book Name
ਉਤਪਤ
ਕੂਚ
ਲੇਵੀਆਂ ਦੀ ਪੋਥੀ
ਗਿਣਤੀ
ਬਿਵਸਥਾ ਸਾਰ
ਯਹੋਸ਼ੁਆ
ਰੂਥ
1 ਸਮੂਏਲ
2 ਸਮੂਏਲ
1 ਰਾਜਿਆਂ
2 ਰਾਜਿਆਂ
1 ਇਤਹਾਸ
2 ਇਤਹਾਸ
ਅਜ਼ਰਾ
ਨਹਮਯਾਹ
ਅਸਤਰ
ਅੱਯੂਬ
ਜ਼ਬੂਰ
ਕਹਾਉਤਾਂ
ਉਪਦੇਸ਼ਕ
ਸਲੇਮਾਨ ਦਾ ਗੀਤ
ਯਸਾਯਾਹ
ਯਿਰਮਿਯਾਹ
ਵਿਰਲਾਪ
ਹਿਜ਼ਕੀਏਲ
ਦਾਨੀਏਲ
ਹੋਸ਼ੇਆ
ਯੋਏਲ
ਆਮੋਸ
ਓਬਦਯਾਹ
ਯੂਨਾਹ
ਮੀਕਾਹ
ਨਹੂਮ
ਹਬਕੱੂਕ
ਸਫ਼ਨਯਾਹ
ਹੱਜਈ
ਜ਼ਕਰਯਾਹ
ਮਲਾਕੀ
ਮੱਤੀ
ਮਰਕੁਸ
ਲੂਕਾ
ਯੂਹੰਨਾ
ਰਸੂਲਾਂ ਦੇ ਕਰਤੱਬ
ਰੋਮੀਆਂ ਨੂੰ
1 ਕੁਰਿੰਥੀਆਂ ਨੂੰ
2 ਕੁਰਿੰਥੀਆਂ ਨੂੰ
ਗਲਾਤੀਆਂ ਨੂੰ
ਅਫ਼ਸੀਆਂ ਨੂੰ
ਫ਼ਿਲਿੱਪੀਆਂ ਨੂੰ
ਕੁਲੁੱਸੀਆਂ ਨੂੰ
1 ਥੱਸਲੁਨੀਕੀਆਂ ਨੂੰ
2 ਥੱਸਲੁਨੀਕੀਆਂ ਨੂੰ
1 ਤਿਮੋਥਿਉਸ ਨੂੰ
2 ਤਿਮੋਥਿਉਸ ਨੂੰ
ਤੀਤੁਸ ਨੂੰ
ਫ਼ਿਲੇਮੋਨ ਨੂੰ
ਇਬਰਾਨੀਆਂ ਨੂੰ
ਯਾਕੂਬ
1 ਪਤਰਸ
2 ਪਤਰਸ
1 ਯੂਹੰਨਾ
2 ਯੂਹੰਨਾ
3 ਯੂਹੰਨਾ
ਯਹੂਦਾਹ
ਪਰਕਾਸ਼ ਦੀ ਪੋਥੀ
Chapter
Verse
Go
Prev
Punjabi Bible
Next
ਕਹਾਉਤਾਂ : 13
Track Name
00:00
00:00
Chapters
1
2
3
4
5
6
7
8
9
10
11
12
13
14
15
16
17
18
19
20
21
22
23
24
25
26
27
28
29
30
31
ਸਿਆਣਾ ਪੁੱਤਰ ਆਪਣੇ ਪਿਤਾ ਦੀਆਂ ਆਖੀਆਂ ਗੱਲਾਂ ਨੂੰ ਧਿਆਨ ਨਾਲ ਸੁਣਦਾ ਹੈ। ਪਰ ਇੱਕ ਮਗਰੂਰ ਵਿਅਕਤੀ ਝਿੜਕ ਨੂੰ ਨਹੀਂ ਸੁਣਦਾ।
ਵਿਅਕਤੀ ਨੂੰ ਆਪਣੇ ਚੰਗੇ ਉਪਦੇਸ਼ ਲਈ ਚੰਗਾ ਇਨਾਮ ਮਿਲ ਸਕਦਾ ਹੈ ਪਰ ਇੱਕ ਕਪਟੀ ਵਿਅਕਤੀ ਹਮੇਸ਼ਾਂ ਹਿੰਸਾ ਹੀ ਪ੍ਰਾਪਤ ਕਰਦਾ ਹੈ।
ਜਿਹੜਾ ਬੰਦਾ ਆਪਣੇ ਬੋਲਾਂ ਵਿੱਚ ਸਾਵਧਾਨ ਹੋਵੇ ਆਪਣੀ ਜਾਨ ਦਾ ਬਚਾਉ ਕਰ ਲੈਂਦਾ ਹੈ। ਪਰ ਉਹ ਬੰਦਾ ਜਿਹੜਾ ਬਿਨਾ ਸੋਚੇ ਬੋਲਦਾ ਹੈ, ਆਪਣੇ-ਆਪ ਨੂੰ ਤਬਾਹ ਕਰ ਲੈਂਦਾ ਹੈ।
ਸੁਸਤ ਬੰਦਾ ਚੀਜ਼ਾਂ ਤਾਂ ਚਾਹੁੰਦਾ ਹੈ ਪਰ ਉਨ੍ਹਾਂ ਨੂੰ ਉਹ ਕਦੇ ਹਾਸਿਲ ਨਹੀਂ ਕਰ ਸਕਦਾ। ਪਰ ਉਹ ਲੋਕ ਜਿਹੜੇ ਮਿਹਨਤ ਕਰਦੇ ਹਨ ਆਪਣੀ ਮਨ-ਚਾਹੀਆਂ ਚੀਜ਼ਾਂ ਹਾਸਿਲ ਕਰ ਲੈਣਗੇ।
ਇੱਕ ਧਰਮੀ ਵਿਅਕਤੀ ਝੂਠ ਨੂੰ ਨਫ਼ਰਤ ਕਰਦਾ ਹੈ ਪਰ ਇੱਕ ਬਦ-ਆਦਮੀ ਆਪਣੇ-ਆਪ ਉੱਤੇ ਸਿਰਫ਼ ਸ਼ਰਮਸਾਰੀ ਅਤੇ ਬੇਇੱਜ਼ਤੀ ਲਿਆਉਂਦਾ ਹੈ।
ਜਿਹੜਾ ਵਿਅਕਤੀ ਨਿਰਦੋਸ਼ ਜੀਵਨ ਜਿਉਂਦਾ ਨੇਕੀ ਦੁਆਰਾ ਬਚਾਇਆ ਜਾਂਦਾ, ਜਦ ਕਿ ਬਦ-ਕਰਨੀਆਂ ਇੱਕ ਪਾਪੀ ਨੂੰ ਹਰਾ ਦਿੰਦੀਆਂ ਹਨ।
ਕੁਝ ਲੋਕ ਇਸ ਤਰ੍ਹਾਂ ਵਿਹਾਰ ਕਰਦੇ ਹਨ ਜਿਵੇਂ ਉਹ ਅਮੀਰ ਹੋਣ ਪਰ ਹੁੰਦੇ ਉਹ ਗਰੀਬ ਹਨ। ਦੂਸਰੇ ਲੋਕ ਗਰੀਬਾਂ ਵਰਗਾ ਵਿਹਾਰ ਕਰਦੇ ਹਨ ਪਰ ਅਸਲ ਵਿੱਚ ਉਹ ਅਮੀਰ ਹੁੰਦੇ ਹਨ।
ਇੱਕ ਅਮੀਰ ਆਦਮੀ ਦੀ ਜ਼ਿੰਦਗੀ ਉਸਦੀ ਦੌਲਤ ਦੁਆਰਾ ਉਜਾਢ਼ੀ ਜਾ ਸਕਦੀ ਹੈ। ਪਰ ਗਰੀਬ ਬੰਦਾ ਕਦੇ ਵੀ ਅਜ਼ੇਹੇ ਖਤ੍ਤਰੇ ਦਾ ਸਾਹਮਣਾ ਨਹੀਂ ਕਰਦਾ।
ਧਰਮੀ ਲੋਕ ਚਮਕਦਾਰ ਰੌਸ਼ਨੀ ਵਾਂਗ ਹਨ, ਪਰ ਦੁਸ਼ਟ ਲੋਕਾਂ ਦਾ ਦੀਵਾ ਬੁਝਾਇਆ ਹੀ ਜਾਣ ਵਾਲਾ ਹੈ।
ਘਮਂਡ ਸਿਰਫ਼ ਝਗੜਿਆਂ ਵੱਲ ਹੀ ਅਗਵਾਈ ਕਰਦਾ ਹੈ, ਪਰ ਜਿਹੜਾ ਵਿਅਕਤੀ ਚੰਗੀ ਸਲਾਹ ਨੂੰ ਸੁਣਦਾ ਹੈ, ਸਿਆਣਾ ਵਿਅਕਤੀ ਹੈ।
ਧੋਖੇ ਨਾਲ ਕਮਾਈ ਹੋਈ ਦੌਲਤ ਛੋਟੀ ਤੋਂ ਛੋਟੀ ਹੁੰਦੀ ਜਾਂਦੀ ਹੈ। ਪਰ ਜਿਹੜਾ ਵਿਅਕਤੀ ਹੱਥ ਭਰਕੇ ਪੈਸੇ ਇਕੱਠੇ ਕਰਦਾ ਉਸਦੀ ਦੌਲਤ ਵਧਦੀ-ਫੁੱਲਦੀ ਹੈ।
ਜਦੋਂ ਕਿਸੇ ਦੀ ਉਮੀਦ ਪੂਰੀ ਨਹੀਂ ਹੁੰਦੀ, ਇਹ ਉਸਦੇ ਦਿਲ ਨੂੰ ਰੋਗੀ ਬਣਾ ਦਿੰਦੀ ਹੈ ਪਰ ਇੱਕ ਭਰਪੂਰ ਉਮੀਦ ਜੀਵਨ ਦੇ ਰੁੱਖ ਵਾਂਗ ਹੈ।
ਇੱਕ ਬੰਦੇ ਨੂੰ ਅਦਾਇਗੀ ਕਰਨੀ ਪਵੇਗੀ ਜੇਕਰ ਉਹ ਹਿਦਾਇਤ ਦੀ ਇੱਜ਼ਤ ਨਹੀਂ ਕਰਦਾ, ਪਰ ਜਿਹੜਾ ਵਿਅਕਤੀ ਹੁਕਮ ਦੀ ਇੱਜ਼ਤ ਕਰਦਾ, ਇਨਾਮ ਪ੍ਰਾਪਤ ਕਰਦਾ ਹੈ।
ਇੱਕ ਸਿਆਣੇ ਵਿਅਕਤੀ ਦੀ ਹਿਦਾਇਤ ਇੱਕ ਜੀਵਨ ਦੇਣ ਵਾਲੇ ਝਰਨੇ ਵਾਂਗ ਹੈ ਇਹ ਲੋਕਾਂ ਨੂੰ ਮੌਤ ਦੇ ਸ਼ਿਕਂਜਿਆਂ ਤੋਂ ਬਚਾਉਂਦਾ ਹੈ।
ਚੰਗੀ ਸੂਝ ਵਾਲੇ ਵਿਅਕਤੀ ਨੂੰ ਲੋਕ ਪਸੰਦ ਕਰਦੇ ਹਨ, ਪਰ ਉਨ੍ਹਾਂ ਲੋਕਾਂ ਲਈ ਜ਼ਿੰਦਗੀ ਦੁਭਰ ਹੋ ਜਾਂਦੀ ਹੈ ਜਿਹੜੇ ਕਪਟੀ ਹੁੰਦੇ ਹਨ।
ਕੋਈ ਵੀ ਦੂਰ-ਦਰਸ਼ੀ ਵਿਅਕਤੀ ਸਮਝਦਾਰੀ ਦੇ ਆਧਾਰ ਤੇ ਕੰਮ ਕਰਦਾ ਹੈ, ਪਰ ਇੱਕ ਮੂਰਖ ਆਪਣੀ ਬੇਵਕੂਫੀ ਪ੍ਰਮਾਣਿਤ ਕਰ ਦਿੰਦਾ ਹੈ।
ਇੱਕ ਦੁਸ਼ਟ ਸੰਦੇਸ਼ਵਾਹਕ ਦਾ ਅੰਤ ਮੁਸੀਬਤ ਵਿੱਚ ਹੁੰਦਾ ਹੈ, ਜਦ ਕਿ ਇੱਕ ਭਰੋਸੇਯੋਗ ਸੰਦੇਸ਼ਵਾਹਕ ਸ਼ਾਂਤੀ ਲਿਆਉਂਦਾ ਹੈ।
ਜਿਹੜਾ ਵਿਅਕਤੀ ਹਿਦਾਇਤ ਨੂੰ ਨਾਮਂਜ਼ੂਰ ਕਰਦਾ ਹੈ ਸਿਰਫ਼ ਸ਼ਰਮਸ਼ਾਰੀ ਅਤੇ ਗਰੀਬੀ ਪਾਂਦਾ ਹੈ, ਪਰ ਜਿਹੜਾ ਵਿਅਕਤੀ ਝਿੜਕ ਨੂੰ ਪ੍ਰਵਾਨ ਕਰਦਾ ਹੈ ਇੱਜ਼ਤ ਪ੍ਰਾਪਤ ਕਰਦਾ ਹੈ।
ਜੇ ਕੋਈ ਬੰਦਾ ਕੁਝ ਲੋਚਦਾ ਹੈ ਤੇ ਫ਼ੇਰ ਉਸਨੂੰ ਪ੍ਰਾਪਤ ਕਰ ਲੈਂਦਾ ਹੈ ਤਾਂ ਉਹ ਬਹੁਤ ਪ੍ਰਸੰਨ ਹੋਵੇਗਾ। ਪਰ ਮੂਰਖ ਬੰਦੇ ਸਿਰਫ ਬੁਰਾ ਲੋਚਦੇ ਹਨ ਉਹ ਬਦਲਣ ਤੋਂ ਇਨਕਾਰ ਕਰਦੇ ਹਨ।
ਇੱਕ ਸਿਆਣੇ ਬੰਦੇ ਦਾ ਸੰਗ ਸਿਆਣਪ ਲਿਆਉਂਦਾ, ਜਦ ਕਿ ਇੱਕ ਮੂਰਖ ਆਦਮੀ ਦਾ ਸੰਗ ਸਿਰਫ਼ ਮੁਸੀਬਤ ਲਿਆਉਂਦਾ ਹੈ।
ਪਾਪੀਆਂ ਦੇ ਪਿੱਛੇ ਮੁਸੀਬਤਾਂ ਲੱਗੀਆਂ ਰਹਿੰਦੀਆਂ, ਪਰ ਧਰਮੀ ਚੰਗੇ ਇਨਾਮ ਪ੍ਰਾਪਤ ਕਰਦੇ ਹਨ।
ਇੱਕ ਨੇਕ ਬੰਦਾ ਆਪਣੇ ਪੋਤਿਆਂ ਲਈ ਵੀ ਵਿਰਸੇ ਛੱਡ ਜਾਂਦਾ, ਪਰ ਇੱਕ ਪਾਪੀ ਦੌਲਤ ਨੂੰ ਜਮ੍ਹਾਂ ਕਰਦਾ ਰਹਿੰਦਾ ਜਿਹੜੀ ਅਖੀਰ ਵਿੱਚ ਧਰਮੀ ਲੋਕਾਂ ਕੋਲ ਚਲੀ ਜਾਵੇਗੀ।
ਹਾਲਾਂ ਕਿ ਹੋ ਸਕਦਾ ਕਿ ਗਰੀਬ ਆਦਮੀ ਦਾ ਖੇਤ ਕਾਫ਼ੀ ਭੋਜਨ ਪੈਦਾ ਕਰੇ, ਇਹ ਖੋਹ ਲਿੱਤਾ ਜਾਵੇਗਾ ਜੇਕਰ ਓਥੇ ਨਿਆਂ ਨਾ ਹੋਇਆ ਤਾਂ।
ਜਿਹੜਾ ਆਦਮੀ ਆਪਣੇ ਪੁੱਤਰ ਨੂੰ ਸਜ਼ਾ ਨਹੀਂ ਦਿੰਦਾ, ਉਸ ਨੂੰ ਪਿਆਰ ਨਹੀਂ ਕਰਦਾ, ਪਰ ਜਿਹੜਾ ਆਦਮੀ ਆਪਣੇ ਪੁੱਤਰ ਨੂੰ ਪਿਆਰ ਕਰਦਾ ਉਹ ਉਸਨੂੰ ਯਕੀਨੀ ਅਨੁਸ਼ਾਸਿਤ ਕਰੇਗਾ।
ਇੱਕ ਧਰਮੀ ਵਿਅਕਤੀ ਜਿੰਨਾ ਚਾਹੇ ਖਾ ਸਕਦਾ, ਪਰ ਦੁਸ਼ਟ ਲੋਕਾਂ ਦਾ ਢਿੱਡ ਖਾਲੀ ਹੀ ਰਹਿੰਦਾ ਹੈ।
×
×
Save
Close