BibleAll
Home
Bible
Parallel Reading
About
Contact
Login
Verse of the Day
God is our refuge and strength, a very present help in trouble.
Psalm: 46:1
King James Versions
Tamil Bible
Alkitab Bible
American Standard Version
Bible Latinoamericana Spanish
Biblia Ave Maria
Biblia Cornilescu Română
Biblia Cristiana en Espaคol
Bกblia da Mulher Catขlica
Elberfelder Bible
Hebrew Bible (Tanakh)
Hindi Bible
Holy Bible in Arabic
Holy Bible KJV Apocrypha
Italian Riveduta Bible
La Bible Palore Vivante
La Bible Darby Francis
La Biblia Moderna en Espaคol
La Biblia NTV en Espaคol
Magandang Balita Biblia libre
Malayalam Bible
Marathi Bible
Tagalog Bible
Telugu Bible
The Holy Bible in Spanish
The Holy Bible RSV
The Vietnamese Bible
Urdu Bible
Zulu Bible Offline
Библия. Синодальный перевод
Punjabi Bible
Korean Bible
Select Book Name
ਉਤਪਤ
ਕੂਚ
ਲੇਵੀਆਂ ਦੀ ਪੋਥੀ
ਗਿਣਤੀ
ਬਿਵਸਥਾ ਸਾਰ
ਯਹੋਸ਼ੁਆ
ਰੂਥ
1 ਸਮੂਏਲ
2 ਸਮੂਏਲ
1 ਰਾਜਿਆਂ
2 ਰਾਜਿਆਂ
1 ਇਤਹਾਸ
2 ਇਤਹਾਸ
ਅਜ਼ਰਾ
ਨਹਮਯਾਹ
ਅਸਤਰ
ਅੱਯੂਬ
ਜ਼ਬੂਰ
ਕਹਾਉਤਾਂ
ਉਪਦੇਸ਼ਕ
ਸਲੇਮਾਨ ਦਾ ਗੀਤ
ਯਸਾਯਾਹ
ਯਿਰਮਿਯਾਹ
ਵਿਰਲਾਪ
ਹਿਜ਼ਕੀਏਲ
ਦਾਨੀਏਲ
ਹੋਸ਼ੇਆ
ਯੋਏਲ
ਆਮੋਸ
ਓਬਦਯਾਹ
ਯੂਨਾਹ
ਮੀਕਾਹ
ਨਹੂਮ
ਹਬਕੱੂਕ
ਸਫ਼ਨਯਾਹ
ਹੱਜਈ
ਜ਼ਕਰਯਾਹ
ਮਲਾਕੀ
ਮੱਤੀ
ਮਰਕੁਸ
ਲੂਕਾ
ਯੂਹੰਨਾ
ਰਸੂਲਾਂ ਦੇ ਕਰਤੱਬ
ਰੋਮੀਆਂ ਨੂੰ
1 ਕੁਰਿੰਥੀਆਂ ਨੂੰ
2 ਕੁਰਿੰਥੀਆਂ ਨੂੰ
ਗਲਾਤੀਆਂ ਨੂੰ
ਅਫ਼ਸੀਆਂ ਨੂੰ
ਫ਼ਿਲਿੱਪੀਆਂ ਨੂੰ
ਕੁਲੁੱਸੀਆਂ ਨੂੰ
1 ਥੱਸਲੁਨੀਕੀਆਂ ਨੂੰ
2 ਥੱਸਲੁਨੀਕੀਆਂ ਨੂੰ
1 ਤਿਮੋਥਿਉਸ ਨੂੰ
2 ਤਿਮੋਥਿਉਸ ਨੂੰ
ਤੀਤੁਸ ਨੂੰ
ਫ਼ਿਲੇਮੋਨ ਨੂੰ
ਇਬਰਾਨੀਆਂ ਨੂੰ
ਯਾਕੂਬ
1 ਪਤਰਸ
2 ਪਤਰਸ
1 ਯੂਹੰਨਾ
2 ਯੂਹੰਨਾ
3 ਯੂਹੰਨਾ
ਯਹੂਦਾਹ
ਪਰਕਾਸ਼ ਦੀ ਪੋਥੀ
Chapter
Verse
Go
Prev
Punjabi Bible
Next
ਲੇਵੀਆਂ ਦੀ ਪੋਥੀ : 15
Track Name
00:00
00:00
Chapters
1
2
3
4
5
6
7
8
9
10
11
12
13
14
15
16
17
18
19
20
21
22
23
24
25
26
27
ਯਹੋਵਾਹ ਨੇ ਮੂਸਾ ਤੇ ਹਾਰੂਨ ਨੂੰ ਇਹ ਵੀ ਆਖਿਆ,
“ਇਸਰਾਏਲ ਦੇ ਲੋਕਾਂ ਨੂੰ ਆਖੋ; ਜਦੋਂ ਕਿਸੇ ਬੰਦੇ ਦੇ ਸ਼ਰੀਰ ਵਿੱਚੋਂ ਦ੍ਰਵ ਨਿਕਲ ਰਿਹਾ ਹੋਵੇ, ਤਾਂ ਉਹ ਪਲੀਤ ਹੈ।
ਇਸ ਨਾਲ ਫ਼ਰਕ ਨਹੀਂ ਪੈਂਦਾ ਕਿ ਉਸਦੇ ਸ਼ਰੀਰ ਵਿੱਚੋਂ ਇਹ ਚੀਜ਼ ਵਗਣਾ ਜਾਰੀ ਰੱਖਦੀ ਹੈ ਜਾਂ ਉਸਦਾ ਸ਼ਰੀਰ ਇਸਨੂੰ ਵਗਣ ਤੋਂ ਰੋਕ ਦਿੰਦਾ ਹੈ।
“ਜੇ ਉਹ ਬੰਦਾ, ਜਿਸਦੇ ਸ਼ਰੀਰ ਵਿੱਚੋਂ ਕੋਈ ਚੀਜ਼ ਵਗਦੀ ਹੈ, ਕਿਸੇ ਬਿਸਤਰੇ ਉੱਤੇ ਲੇਟਿਆ ਹੈ, ਤਾਂ ਉਹ ਬਿਸਤਰਾ ਪਲੀਤ ਹੋ ਜਾਂਦਾ ਹੈ। ਉਹ ਹਰ ਚੀਜ਼, ਜਿਸ ਉੱਤੇ ਉਹ ਬੰਦਾ ਬੈਠਦਾ ਹੈ, ਪਲੀਤ ਹੋ ਜਾਂਦੀ ਹੈ।
ਜੇ ਕੋਈ ਉਸ ਬੰਦੇ ਦੇ ਬਿਸਤਰੇ ਨੂੰ ਛੂਹ ਲੈਂਦਾ ਹੈ, ਉਸਨੂੰ ਆਪਣੇ ਕੱਪੜੇ ਧੋ ਲੈਣੇ ਚਾਹੀਦੇ ਹਨ ਅਤੇ ਆਪਣੇ-ਆਪ ਨੂੰ ਪਾਣੀ ਨਾਲ ਧੋ ਲੈਣਾ ਚਾਹੀਦਾ ਹੈ। ਉਹ ਸ਼ਾਮ ਤੱਕ ਪਲੀਤ ਰਹੇਗਾ।
ਜੇ ਕੋਈ ਬੰਦਾ ਕਿਸੇ ਐਸੀ ਚੀਜ਼ ਉੱਤੇ ਬੈਠਦਾ ਹੈ ਜਿਸ ਉੱਤੇ ਵਗਦੀ ਹੋਈ ਚੀਜ਼ ਵਾਲਾ ਬੰਦਾ ਬੈਠਿਆ ਸੀ ਤਾਂ ਉਸਨੂੰ ਆਪਣੇ ਕੱਪੜੇ ਧੋ ਲੈਣੇ ਚਾਹੀਦੇ ਹਨ ਅਤੇ ਪਾਣੀ ਨਾਲ ਇਸ਼ਨਾਨ ਕਰਨਾ ਚਾਹੀਦਾ ਹੈ। ਉਹ ਸ਼ਾਮ ਤੱਕ ਪਲੀਤ ਰਹੇਗਾ।
ਇਸਤੋਂ ਇਲਾਵਾ, ਜੇ ਕੋਈ ਬੰਦਾ ਪ੍ਰਮੇਹ ਵਾਲੇ ਬੰਦੇ ਨੂੰ ਛੂਹ ਲੈਂਦਾ ਹੈ ਤਾਂ ਉਸਨੂੰ ਆਪਣੇ ਕੱਪੜੇ ਧੋਣੇ ਚਾਹੀਦੇ ਹਨ ਅਤੇ ਪਾਣੀ ਨਾਲ ਇਸ਼ਨਾਨ ਕਰਨਾ ਚਾਹੀਦਾ ਹੈ। ਉਹ ਸ਼ਾਮ ਤੱਕ ਪਲੀਤ ਰਹੇਗਾ।
“ਜੇ ਕੋਈ ਪ੍ਰਮੇਹ ਵਾਲਾ ਬੰਦਾ ਕਿਸੇ ਪਾਕ ਬੰਦੇ ਉੱਤੇ ਥੁਕ੍ਕ ਸੁੱਟਦਾ ਹੈ ਤਾਂ ਉਸ ਪਾਕ ਬੰਦੇ ਨੂੰ ਆਪਣੇ ਕੱਪੜੇ ਧੋ ਲੈਣੇ ਚਾਹੀਦੇ ਹਨ ਅਤੇ ਪਾਣੀ ਨਾਲ ਇਸ਼ਨਾਨ ਕਰਨਾ ਚਾਹੀਦਾ ਹੈ। ਇਹ ਬੰਦਾ ਸ਼ਾਮ ਤੱਕ ਪਲੀਤ ਰਹੇਗਾ।
ਸਵਾਰੀ ਕਰਦੇ ਵਕਤ ਪ੍ਰਮੇਹ ਵਾਲਾ ਬੰਦਾ ਜਿਸ ਕਾਸੇ ਤੇ ਵੀ ਬੈਠਦਾ ਹੈ ਪਲੀਤ ਹੋ ਜਾਂਦੀ ਹੈ।
ਇਸ ਲਈ ਜੋ ਵੀ ਬੰਦਾ ਉਨ੍ਹਾਂ ਚੀਜ਼ਾਂ ਨੂੰ ਛੂਹ ਲੈਂਦਾ ਹੈ ਜਿਹੜੀਆਂ ਪ੍ਰਮੇਹ ਵਾਲੇ ਬੰਦੇ ਦੇ ਹੇਠਾਂ ਸਨ, ਸ਼ਾਮ ਤੱਕ ਪਲੀਤ ਰਹੇਗਾ। ਜਿਹੜਾ ਬੰਦਾ ਇਨ੍ਹਾਂ ਚੀਜ਼ਾਂ ਨੂੰ ਚੁੱਕਦਾ ਜਿਹੜੀਆਂ ਪ੍ਰਮੇਹ ਵਾਲੇ ਬੰਦੇ ਦੇ ਹੇਠਾਂ ਸਨ ਉਸਨੂੰ ਆਪਣੇ ਕੱਪੜੇ ਧੋਣੇ ਚਾਹੀਦੇ ਹਨ ਅਤੇ ਆਪਣੇ-ਆਪ ਨੂੰ ਪਾਣੀ ਨਾਲ ਧੋ ਲੈਣਾ ਚਾਹੀਦਾ ਹੈ। ਉਹ ਸ਼ਾਮ ਤੀਕ ਪਲੀਤ ਰਹੇਗਾ।
ਅਜਿਹਾ ਵੀ ਵਾਪਸ ਸਕਦਾ ਹੈ ਕਿ ਪ੍ਰਮੇਹ ਵਾਲੇ ਬੰਦੇ ਨੇ ਆਪਣੇ ਹੱਥ ਨਹੀਂ ਧੋਤੇ ਅਤੇ ਕਿਸੇ ਦੂਸਰੇ ਬੰਦੇ ਨੂੰ ਛੂਹ ਲਿਆ ਹੋਵੇ। ਤਾਂ ਦੂਸਰੇ ਬੰਦੇ ਨੂੰ ਆਪਣੇ ਕੱਪੜੇ ਧੋ ਲੈਣੇ ਚਾਹੀਦੇ ਹਨ ਅਤੇ ਪਾਣੀ ਨਾਲ ਇਸ਼ਨਾਨ ਕਰਨਾ ਚਾਹੀਦਾ ਹੈ। ਉਹ ਸ਼ਾਮ ਤੱਕ ਪਲੀਤ ਰਹੇਗਾ।
“ਪਰ ਜੇ ਕੋਈ ਪ੍ਰਮੇਹ ਵਾਲਾ ਬੰਦਾ ਕਿਸੇ ਮਿੱਟੀ ਦੇ ਭਾਂਡੇ ਨੂੰ ਛੂਹ ਲੈਂਦਾ ਹੈ, ਤਾਂ ਉਹ ਭਾਂਡਾ ਤੋੜ ਦੇਣਾ ਚਾਹੀਦਾ ਹੈ। ਜੇ ਕੋਈ ਪ੍ਰਮੇਹ ਵਾਲਾ ਬੰਦਾ ਕਿਸੇ ਲੱਕੜ ਦੇ ਬਰਤਨ ਨੂੰ ਛੂਹ ਲੈਂਦਾ ਹੈ ਤਾਂ ਉਸ ਬਰਤਨ ਨੂੰ ਪਾਣੀ ਨਾਲ ਧੋ ਲੈਣਾ ਚਾਹੀਦਾ ਹੈ।
“ਜਦੋਂ ਕੋਈ ਪ੍ਰਮੇਹ ਵਾਲਾ ਬੰਦਾ ਪਾਕ ਬਣਾਏ ਜਾਣ ਲਈ ਤਿਆਰ ਹੁੰਦਾ ਹੈ, ਉਸਨੂੰ ਪਾਕ ਬਣਾਏ ਜਾਣ ਤੋਂ ਪਹਿਲਾਂ ਸੱਤ ਦਿਨ ਤੱਕ ਇੰਤਜ਼ਾਰ ਕਰਨਾ ਚਾਹੀਦਾ ਹੈ। ਫ਼ੇਰ ਉਸਨੂੰ ਆਪਣੇ ਕੱਪੜੇ ਧੋ ਲੈਣੇ ਚਾਹੀਦੇ ਹਨ ਅਤੇ ਵਗਦੇ ਪਾਣੀ ਵਿੱਚ ਇਸ਼ਨਾਨ ਕਰਨਾ ਚਾਹੀਦਾ ਹੈ। ਫ਼ੇਰ ਉਹ ਪਾਕ ਹੋ ਜਾਵੇਗਾ।
ਅਠਵੇਂ ਦਿਨ, ਉਹ ਬੰਦਾ ਦੋ ਘੁੱਗੀਆਂ ਜਾਂ ਦੋ ਕਬੂਤਰ ਲੈਕੇ ਆਵੇ। ਉਸਨੂੰ ਮੰਡਲੀ ਵਾਲੇ ਤੰਬੂ ਦੇ ਪ੍ਰਵੇਸ਼ ਤੇ ਯਹੋਵਾਹ ਦੇ ਸਾਮ੍ਹਣੇ ਆਉਣਾ ਚਾਹੀਦਾ ਹੈ। ਉਹ ਦੋਵੇਂ ਪੰਛੀ ਜਾਜਕ ਨੂੰ ਦੇਵੇਗਾ।
ਜਾਜਕ ਪੰਛੀਆਂ ਨੂੰ, ਇੱਕ ਨੂੰ ਪਾਪ ਦੀ ਭੇਟ ਵਜੋਂ ਅਤੇ ਦੂਸਰੇ ਨੂੰ ਹੋਮ ਦੀ ਭੇਟ ਵਜੋਂ ਚੜਾਵੇਗਾ। ਇਸ ਤਰ੍ਹਾਂ, ਜਾਜਕ ਯਹੋਵਾਹ ਦੇ ਸਾਮ੍ਹਣੇ ਉਸ ਬੰਦੇ ਲਈ ਪਰਾਸਚਿਤ ਕਰੇਗਾ।
“ਜੇਕਰ ਕੋਈ ਬੰਦਾ ਵੀਰਜ ਵਗਾਉਂਦਾ, ਉਸ ਨੂੰ ਆਪਣੇ-ਆਪ ਨੂੰ ਪਾਣੀ ਵਿੱਚ ਪੂਰੀ ਤਰ੍ਹਾਂ ਧੋਣਾ ਚਾਹੀਦਾ ਹੈ। ਉਹ ਸ਼ਾਮ ਤੱਕ ਪਲੀਤ ਰਹੇਗਾ।
ਜੇ ਵੀਰਜ ਕਿਸੇ ਕੱਪੜੇ ਜਾਂ ਚਮੜੇ ਉੱਤੇ ਹੈ, ਇਸਨੂੰ ਪਾਣੀ ਨਾਲ ਧੋਤਾ ਜਾਣਾ ਚਾਹੀਦਾ ਹੈ। ਇਹ ਸ਼ਾਮ ਤੱਕ ਪਲੀਤ ਰਹੇਗਾ।
ਜੇ ਕੋਈ ਬੰਦਾ ਕਿਸੇ ਔਰਤ ਨਾਲ ਸੰਭੋਗ ਕਰਦਾ ਹੈ, ਆਦਮੀ ਤੇ ਔਰਤ, ਦੋਹਾਂ ਨੂੰ ਆਪਣੇ-ਆਪ ਨੂੰ ਪਾਣੀ ਨਾਲ ਧੋਣਾ ਚਾਹੀਦਾ ਹੈ। ਉਹ ਸ਼ਾਮ ਤੱਕ ਪਲੀਤ ਰਹਿਣਗੇ।
“ਜੇ ਕਿਸੇ ਔਰਤ ਦਾ ਮਾਹਵਾਰੀ ਸਮੇਂ ਖੂਨ ਵਗਦਾ ਹੈ, ਤਾਂ ਉਹ ਸੱਤ ਦਿਨਾਂ ਤੱਕ ਪਲੀਤ ਰਹੇਗੀ। ਜੇ ਕੋਈ ਬੰਦਾ ਉਸਨੂੰ ਛੂਹ ਲੈਂਦਾ ਹੈ, ਤਾਂ ਉਹ ਬੰਦਾ ਸ਼ਾਮ ਤੱਕ ਪਲੀਤ ਰਹੇਗਾ।
ਇਸਤੋਂ ਇਲਾਵਾ ਹਰ ਉਹ ਚੀਜ਼ ਜਿਸ ਉੱਤੇ ਮਾਹਵਾਰੀ ਸਮੇਂ ਵਾਲੀ ਔਰਤ ਲੇਟਦੀ ਹੈ। ਪਲੀਤ ਹੋ ਜਾਵੇਗੀ। ਅਤੇ ਹਰ ਉਹ ਚੀਜ਼, ਜਿਸ ਉੱਤੇ ਉਹ ਉਸ ਸਮੇਂ ਦੌਰਾਨ ਬੈਠਦੀ ਹੈ, ਪਲੀਤ ਹੋ ਜਾਵੇਗੀ।
ਜੇ ਕੋਈ ਬੰਦਾ ਉਸ ਔਰਤ ਦੇ ਬਿਸਤਰੇ ਨੂੰ ਛੂੰਹਦਾ ਹੈ, ਉਸ ਬੰਦੇ ਨੂੰ ਆਪਣੇ ਕੱਪੜੇ ਧੋਣੇ ਚਾਹੀਦੇ ਹਨ ਅਤੇ ਪਾਣੀ ਵਿੱਚ ਨਹਾਉਣਾ ਚਾਹੀਦਾ ਹੈ। ਉਹ ਸ਼ਾਮ ਤੀਕ ਪਲੀਤ ਰਹੇਗਾ।
ਜੇ ਕੋਈ ਵੀ ਕਿਸੇ ਅਜਿਹੀ ਚੀਜ਼ ਨੂੰ ਛੂੰਹਦਾ ਹੈ ਜਿਸ ਉੱਤੇ ਉਹ ਔਰਤ ਬੈਠੀ ਸੀ, ਉਸਨੂੰ ਆਪਣੇ ਕੱਪੜੇ ਧੋਣੇ ਚਾਹੀਦੇ ਹਨ ਅਤੇ ਆਪਣੇ-ਆਪ ਨੂੰ ਪਾਣੀ ਨਾਲ ਧੋਣਾ ਚਾਹੀਦਾ ਹੈ? ਉਹ ਸ਼ਾਮ ਤੱਕ ਪਲੀਤ ਰਹੇਗਾ।
ਜੇ ਕੋਈ ਬੰਦਾ ਕਿਸੇ ਉਸ ਚੀਜ਼ ਨੂੰ ਛੂਹਦਾ ਜੋ ਬਿਸਤਰੇ ਉੱਤੇ ਸੀ ਜਾਂ ਜਿਸ ਉੱਤੇ ਉਹ ਬੈਠੀ ਹੋਈ ਸੀ, ਉਹ ਸ਼ਾਮ ਤੱਕ ਪਲੀਤ ਰਹੇਗਾ।
“ਜੇ ਕੋਈ ਆਦਮੀ ਕਿਸੇ ਔਰਤ ਨਾਲ ਉਸਦੇ ਮਾਹਵਾਰੀ ਸਮੇਂ ਦੌਰਾਨ, ਸੰਭੋਗ ਕਰਦਾ ਹੈ, ਉਹ ਸੱਤਾਂ ਦਿਨਾਂ ਤੱਕ ਪਲੀਤ ਰਹੇਗਾ। ਹਰ ਉਹ ਬਿਸਤਰ ਜਿਸ ਉੱਤੇ ਉਹ ਆਦਮੀ ਸੌਵੇਗਾ, ਪਲੀਤ ਹੋਵੇਗਾ।
“ਜੇ ਕਿਸੇ ਔਰਤ ਨੂੰ ਬਹੁਤ ਦਿਨ ਲਈ ਖੂਨ ਪੈਂਦਾ ਹੈ, ਆਪਣੇ ਮਾਹਵਾਰੀ ਸਮੇਂ ਤੋਂ ਬਿਨਾ, ਜਾਂ ਜੇ ਉਸਨੂੰ ਮਾਹਵਾਰੀ ਦੇ ਸਮੇਂ ਤੋਂ ਵਧ ਖੂਨ ਪੈਂਦਾ ਹੈ, ਤਾਂ ਉਹ ਮਾਹਵਾਰੀ ਸਮੇਂ ਵਾਂਗ ਹੀ ਪਲੀਤ ਹੋਵੇਗੀ।
ਖੂਨ ਪੈਣ ਦੇ ਸਮੇਂ ਦੌਰਾਨ ਜਿਹੜੇ ਬਿਸਤਰੇ ਉੱਤੇ ਉਹ ਔਰਤ ਲੇਟਦੀ ਹੈ ਉਹ ਉਸਦੇ ਮਾਹਵਾਰੀ ਸਮੇਂ ਦੇ ਬਿਸਤਰੇ ਵਰਗਾ ਹੀ ਹੋਵੇਗਾ। ਹਰ ਉਹ ਚੀਜ਼ ਜਿਸ ਉੱਤੇ ਉਹ ਔਰਤ ਬੈਠਦੀ ਹੈ ਉਹ ਉਸੇ ਤਰ੍ਹਾਂ ਪਲੀਤ ਹੋਵੇਗੀ ਜਿਵੇਂ ਉਹ ਮਾਹਵਾਰੀ ਦੇ ਦੌਰਾਨ ਹੁੰਦੀ ਹੈ।
ਜੇ ਕੋਈ ਬੰਦਾ ਉਨ੍ਹਾਂ ਚੀਜ਼ਾਂ ਨੂੰ ਛੂੰਹਦਾ ਹੈ ਤਾਂ ਉਹ ਬੰਦਾ ਪਲੀਤ ਹੋਵੇਗਾ। ਉਸ ਬੰਦੇ ਨੂੰ ਆਪਣੇ ਕੱਪੜੇ ਧੋ ਲੈਣੇ ਚਾਹੀਦੇ ਹਨ ਅਤੇ ਪਾਣੀ ਨਾਲ ਨਹਾ ਲੈਣਾ ਚਾਹੀਦਾ ਹੈ। ਉਹ ਸ਼ਾਮ ਤੱਕ ਪਲੀਤ ਰਹੇਗਾ।
ਔਰਤ ਦੇ ਖੂਨ ਬੰਦ ਹੋਣ ਤੋਂ ਮਗਰੋਂ, ਉਸਨੂੰ ਸੱਤਾਂ ਦਿਨਾਂ ਲਈ ਇੰਤਜ਼ਾਰ ਕਰਨਾ ਚਾਹੀਦਾ ਹੈ। ਫ਼ੇਰ ਉਹ ਪਾਕ ਹੋਵੇਗੀ।
ਫ਼ੇਰ ਅਠਵੇਂ ਦਿਨ, ਔਰਤ ਨੂੰ ਦੋ ਘੁੱਗੀਆਂ ਜਾਂ ਦੋ ਕਬੂਤਰ ਲੈਕੇ ਮੰਡਲੀ ਦੇ ਤੰਬੂ ਦੇ ਪ੍ਰਵੇਸ਼ ਤੇ ਜਾਜਕ ਕੋਲ ਲੈਕੇ ਆਉਣਾ ਚਾਹੀਦਾ ਹੈ।
ਫ਼ੇਰ ਜਾਜਕ ਨੂੰ ਪੰਛੀ, ਇੱਕ ਪੰਛੀ ਪਾਪ ਦੀ ਭੇਟ ਵਜੋਂ ਅਤੇ ਦੂਸਰੇ ਨੂੰ ਹੋਮ ਦੀ ਭੇਟ ਵਜੋਂ ਚੜਾਉਣਾ ਚਾਹੀਦਾ ਹੈ। ਇਸ ਤਰ੍ਹਾਂ ਉਹ ਉਸ ਲਈ ਯਹੋਵਾਹ ਦੇ ਸਾਮ੍ਹਣੇ ਉਸਦੇ ਨਾਪਾਕ ਖੂਨ ਵਗਣ ਖਾਤਰ ਪਰਾਸਚਿਤ ਕਰੇਗਾ।
“ਇਸ ਤਰ੍ਹਾਂ ਤੁਹਾਨੂੰ ਇਸਰਾਏਲ ਦੇ ਲੋਕਾਂ ਨੂੰ ਪਲੀਤ ਹੋਣ ਬਾਰੇ ਚੇਤਾਵਨੀ ਦੇਣੀ ਚਾਹੀਦੀ ਹੈ। ਜੇ ਤੁਸੀਂ ਚੇਤਾਵਨੀ ਨਹੀਂ ਦਿਉਂਗੇ, ਤਾਂ ਹੋ ਸਕਦਾ ਹੈ ਕਿ ਉਹ ਮੇਰੇ ਪਵਿੱਤਰ ਤੰਬੂ ਨੂੰ ਪਲੀਤ ਕਰ ਦੇਣ। ਅਤੇ ਫ਼ੇਰ ਉਨ੍ਹਾਂ ਨੂੰ ਮਰਨਾ ਪਵੇਗਾ।”
ਇਹ ਬਿਧੀਆਂ ਪ੍ਰਮੇਹ ਵਾਲੇ ਲੋਕਾਂ ਅਤੇ ਉਨ੍ਹਾਂ ਆਦਮੀਆਂ ਲਈ ਹਨ ਜਿਨ੍ਹਾਂ ਦਾ ਵੀਰਜ ਵਗ ਜਾਵੇ ਅਤੇ ਇਸ ਕਾਰਣ ਪਲੀਤ ਹੋ ਜਾਣ।
ਇਹ ਬਿਧੀਆਂ ਉਨ੍ਹਾਂ ਔਰਤਾਂ ਲਈ ਹਨ ਜਿਹੜੀਆਂ ਆਪਣੇ ਮਾਹਵਾਰੀ ਦੇ ਖੂਨ ਨਾਲ ਪਲੀਤ ਹੋ ਜਾਂਦੀਆਂ ਹਨ। ਇਹ ਬਿਧੀਆਂ ਹਰ ਉਸ ਵਿਅਕਤੀ ਲਈ ਹਨ ਜਿਸਨੂੰ ਅਸੁਭਾਵਿਕ ਪ੍ਰਮੇਹ ਹੋਵੇ ਅਤੇ ਉਸ ਆਦਮੀ ਲਈ ਹਨ ਜਿਹੜਾ ਕਿਸੇ ਨਾਪਾਕ ਔਰਤ ਨਾਲ ਸੰਭੋਗ ਕਰਦਾ ਹੈ।
×
×
Save
Close