BibleAll
Home
Bible
Parallel Reading
About
Contact
Login
Verse of the Day
This is my commandment, That ye love one another, as I have loved you.
John: 15:12
King James Versions
Tamil Bible
Alkitab Bible
American Standard Version
Bible Latinoamericana Spanish
Biblia Ave Maria
Biblia Cornilescu Română
Biblia Cristiana en Espaคol
Bกblia da Mulher Catขlica
Elberfelder Bible
Hebrew Bible (Tanakh)
Hindi Bible
Holy Bible in Arabic
Holy Bible KJV Apocrypha
Italian Riveduta Bible
La Bible Palore Vivante
La Bible Darby Francis
La Biblia Moderna en Espaคol
La Biblia NTV en Espaคol
Magandang Balita Biblia libre
Malayalam Bible
Marathi Bible
Tagalog Bible
Telugu Bible
The Holy Bible in Spanish
The Holy Bible RSV
The Vietnamese Bible
Urdu Bible
Zulu Bible Offline
Библия. Синодальный перевод
Punjabi Bible
Korean Bible
Select Book Name
ਉਤਪਤ
ਕੂਚ
ਲੇਵੀਆਂ ਦੀ ਪੋਥੀ
ਗਿਣਤੀ
ਬਿਵਸਥਾ ਸਾਰ
ਯਹੋਸ਼ੁਆ
ਰੂਥ
1 ਸਮੂਏਲ
2 ਸਮੂਏਲ
1 ਰਾਜਿਆਂ
2 ਰਾਜਿਆਂ
1 ਇਤਹਾਸ
2 ਇਤਹਾਸ
ਅਜ਼ਰਾ
ਨਹਮਯਾਹ
ਅਸਤਰ
ਅੱਯੂਬ
ਜ਼ਬੂਰ
ਕਹਾਉਤਾਂ
ਉਪਦੇਸ਼ਕ
ਸਲੇਮਾਨ ਦਾ ਗੀਤ
ਯਸਾਯਾਹ
ਯਿਰਮਿਯਾਹ
ਵਿਰਲਾਪ
ਹਿਜ਼ਕੀਏਲ
ਦਾਨੀਏਲ
ਹੋਸ਼ੇਆ
ਯੋਏਲ
ਆਮੋਸ
ਓਬਦਯਾਹ
ਯੂਨਾਹ
ਮੀਕਾਹ
ਨਹੂਮ
ਹਬਕੱੂਕ
ਸਫ਼ਨਯਾਹ
ਹੱਜਈ
ਜ਼ਕਰਯਾਹ
ਮਲਾਕੀ
ਮੱਤੀ
ਮਰਕੁਸ
ਲੂਕਾ
ਯੂਹੰਨਾ
ਰਸੂਲਾਂ ਦੇ ਕਰਤੱਬ
ਰੋਮੀਆਂ ਨੂੰ
1 ਕੁਰਿੰਥੀਆਂ ਨੂੰ
2 ਕੁਰਿੰਥੀਆਂ ਨੂੰ
ਗਲਾਤੀਆਂ ਨੂੰ
ਅਫ਼ਸੀਆਂ ਨੂੰ
ਫ਼ਿਲਿੱਪੀਆਂ ਨੂੰ
ਕੁਲੁੱਸੀਆਂ ਨੂੰ
1 ਥੱਸਲੁਨੀਕੀਆਂ ਨੂੰ
2 ਥੱਸਲੁਨੀਕੀਆਂ ਨੂੰ
1 ਤਿਮੋਥਿਉਸ ਨੂੰ
2 ਤਿਮੋਥਿਉਸ ਨੂੰ
ਤੀਤੁਸ ਨੂੰ
ਫ਼ਿਲੇਮੋਨ ਨੂੰ
ਇਬਰਾਨੀਆਂ ਨੂੰ
ਯਾਕੂਬ
1 ਪਤਰਸ
2 ਪਤਰਸ
1 ਯੂਹੰਨਾ
2 ਯੂਹੰਨਾ
3 ਯੂਹੰਨਾ
ਯਹੂਦਾਹ
ਪਰਕਾਸ਼ ਦੀ ਪੋਥੀ
Chapter
Verse
Go
Prev
Punjabi Bible
Next
ਮੱਤੀ : 22
Track Name
00:00
00:00
Chapters
1
2
3
4
5
6
7
8
9
10
11
12
13
14
15
16
17
18
19
20
21
22
23
24
25
26
27
28
ਯਿਸੂ ਉਨ੍ਹਾਂ ਨਾਲ ਫ਼ੇਰ ਦ੍ਰਿਸ਼ਟਾਤਾਂ ਵਿੱਚ ਬੋਲਿਆ:
“ਸਵਰਗ ਦਾ ਰਾਜ ਇੱਕ ਬਾਦਸ਼ਾਹ ਵਰਗਾ ਹੈ ਜਿਸਨੇ ਆਪਣੇ ਪੁੱਤਰ ਦੇ ਵਿਆਹ ਦੀ ਦਾਵਤ ਤਿਆਰ ਕਰਵਾਈ।
ਰਾਜੇ ਨੇ ਆਪਣੇ ਨੋਕਰਾਂ ਨੂੰ ਉਨ੍ਹਾਂ ਲੋਕਾਂ ਨੂੰ ਲਿਆਉਣ ਲਈ ਭੇਜਿਆ ਜਿਨ੍ਹਾਂ ਨੂੰ ਉਸਨੇ ਵਿਆਹ ਦੀ ਦਾਵਤ ਤੇ ਸੱਦਾ ਦਿੱਤਾ ਸੀ। ਜਦੋਂ ਦਾਵਤ ਦੀ ਤਿਆਰੀ ਹੋ ਗਈ ਤਾਂ ਉਸਨੇ ਜਿਨ੍ਹਾਂ ਨੂੰ ਸੱਦਾ ਦਿੱਤਾ ਸੀ ਉਨ੍ਹਾਂ ਨੂੰ ਨੋਕਰਾਂ ਹੱਥ ਆਉਣ ਲਈ ਸੁਨੇਹਾ ਭੇਜਿਆ, ਪਰ ਲੋਕਾਂ ਨੇ ਰਾਜੇ ਦੀ ਦਾਵਤ ਤੇ ਆਉਣ ਤੋਂ ਇਨਕਾਰ ਕਰ ਦਿੱਤਾ।
“ਫ਼ੇਰ ਉਸਨੇ ਹੋਰ ਵਧ ਨੋਕਰਾਂ ਨੂੰ ਸੱਦੇ ਹੋਏ ਲੋਕਾਂ ਨੂੰ ਦੱਸਣ ਲਈ ਭੇਜਿਆ, ‘ਉਨ੍ਹਾਂ ਲੋਕਾਂ ਨੂੰ ਦੱਸੋ ਜਿਨ੍ਹਾਂ ਨੂੰ ਮੈਂ ਸਦਿਆ; ਦਾਵਤ ਤਿਆਰ ਹੈ। ਮੈਂ ਆਪਣੇ ਬਲਦਾਂ ਅਤੇ ਮੋਟੇ ਪਸ਼ੂਆਂ ਨੂੰ ਖਾਣ ਲਈ ਵਢਿਆ ਹੈ ਤੇ ਸਭ ਕੁਝ ਤਿਆਰ ਹੈ ਵਿਆਹ ਦੀ ਦਾਵਤ ਲਈ ਆਓ।’
“ਸੇਵਕ ਗਏ ਅਤੇ ਲੋਕਾਂ ਨੂੰ ਆਉਣ ਵਾਸਤੇ ਕਹਿ ਆਏ” ਪਰ ਲੋਕਾਂ ਨੇ ਉਨ੍ਹਾਂ ਨੂੰ ਸੁਨਣ ਤੋਂ ਇਨਕਾਰ ਕਰ ਦਿੱਤਾ। ਕੋਈ ਆਪਣੇ ਖੇਤਾਂ ਨੂੰ ਚਲਾ ਗਿਆ ਅਤੇ ਕੋਈ ਆਪਣੇ ਵਣਜ ਨੂੰ।
ਕੁਝ ਹੋਰ ਲੋਕਾਂ ਨੇ ਇਕਠੇ ਹੋਕੇ ਉਨ੍ਹਾਂ ਨੋਕਰਾਂ ਨੂੰ ਫ਼ੜਿਆ, ਕੁਟਿਆ ਅਤੇ ਜਾਨੋ ਮਾਰ ਦਿੱਤਾ।
ਬਾਦਸ਼ਾਹ ਨੂੰ ਬੜਾ ਗੁੱਸਾ ਆਇਆ। ਉਸਨੇ ਉਨ੍ਹਾਂ ਕਾਤਲਾਂ ਨੂੰ ਮਾਰਨ ਲਈ ਅਤੇ ਉਨ੍ਹਾਂ ਦਾ ਸ਼ਹਿਰ ਸਾੜਨ ਲਈ ਆਪਣੀ ਫ਼ੌਜ ਨੂੰ ਭੇਜਿਆ।
“ਉਸਤੋਂ ਬਾਦ ਬਾਦਸ਼ਾਹ ਨੇ ਆਪਣੇ ਨੋਕਰਾਂ ਨੂੰ ਆਖਿਆ, ‘ਦਾਵਤ ਤਾਂ ਤਿਆਰ ਹੀ ਹੈ। ਮੈਂ ਜਿਨ੍ਹਾਂ ਨੂੰ ਇਸ ਦਾਵਤ ਲਈ ਸੱਦਾ ਦਿੱਤਾ ਸੀ ਉਹ ਇਸ ਕਾਬਿਲ ਨਹੀਂ ਸੀ ਕਿ ਇਥੇ ਆਉਂਦੇ।
ਸੋ ਤੁਸੀਂ ਚੁਰਾਹਿਆਂ ਤੇ ਜਾਵੋ ਅਤੇ ਜਿਨ੍ਹਾਂ ਲੋਕਾਂ ਨੂੰ ਵੀ ਤੁਸੀਂ ਮਿਲੋ ਉਨ੍ਹਾਂ ਨੂੰ ਵਿਆਹ ਦੀ ਦਾਵਤ ਤੇ ਆਉਣ ਦਾ ਨਿਉਂਤਾ ਦਿਉ।’
ਤਾਂ ਨੋਕਰ ਬਾਹਰ ਚੁਰਾਹਿਆਂ ਤੇ ਗਏ। ਜਿਨ੍ਹਾਂ ਨੂੰ ਵੀ ਉਹ ਲਭ ਸਕੇ, ਉਨ੍ਹਾਂ ਨੇ ਸਾਰੇ ਭਲੇ ਬੁਰੇ ਲੋਕ ਇਕਠੇ ਕਰ ਲਏ। ਤਾਂ ਉਹ ਜਗ੍ਹਾ ਮਹਿਮਾਨਾਂ ਨਾਲ ਭਰ ਗਈ।
“ਜਦੋਂ ਬਾਦਸ਼ਾਹ ਮਹਿਮਾਨਾਂ ਨੂੰ ਵੇਖਣ ਅੰਦਰ ਆਇਆ, ਤਾਂ ਉਸਨੇ ਇੱਕ ਆਦਮੀ ਨੂੰ ਵੇਖਿਆ ਜਿਸਨੇ ਵਿਆਹ ਦੇ ਕੱਪੜੇ ਨਹੀਂ ਪਾਏ ਹੋਏ ਸਨ।
ਬਾਦਸ਼ਾਹ ਨੇ ਉਸਨੂੰ ਕਿਹਾ, ‘ਭਈ ਤੂੰ ਇਥੇ ਵਿਆਹ ਵਾਲੀ ਪੋਸ਼ਾਕ ਪਾਏ ਬਗੈਰ ਅੰਦਰ ਕਿਵੇਂ ਆਇਆ? ਪਰ ਉਸ ਆਦਮੀ ਨੇ ਕੁਝ ਨਾ ਕਿਹਾ।
ਤਾਂ ਬਾਦਸ਼ਾਹ ਨੇ ਕੁਝ ਨੋਕਰਾਂ ਨੂੰ ਕਿਹਾ, ‘ਇਸ ਦੇ ਹੱਥ-ਪੈਰ ਬੰਨ੍ਹਕੇ ਇਸਨੂੰ ਬਾਹਰ ਦੇ ਹਨੇਰ ਵਿੱਚ ਸੁੱਟ ਦਿਉ। ਉਸ ਜਗ਼੍ਹਾ ਲੋਕ ਰੋਂਦੇ ਹੋਣਗੇ ਅਤੇ ਦਰਦ ਨਾਲ ਆਪਣੇ ਦੰਦ ਕਰੀਚ ਰਹੇ ਹੋਣਗੇ।’
“ਹਾਂ, ਬਹੁਤ ਸਾਰਿਆਂ ਨੂੰ ਸੱਦਾ ਦਿੱਤਾ ਗਿਆ ਹੈ ਪਰ ਥੋੜੇ ਹੀ ਚੁਣੇ ਗਏ ਹਨ।”
ਉਸਤੋਂ ਬਾਦ ਫ਼ਰੀਸੀ ਬਾਹਰ ਗਏ ਅਤੇ ਉਨ੍ਹਾਂ ਨੇ ਯਿਸੂ ਨੂੰ ਪ੍ਰਸ਼ਨਾਂ ਰਾਹੀਂ ਫ਼ਸਾਉਣ ਦਾ ਫ਼ੈਸਲਾ ਕੀਤਾ।
ਉਨ੍ਹਾਂ ਨੇ ਆਪਣੇ ਕੁਝ ਚੇਲਿਆਂ ਨੂੰ ਹੇਰੋਦੀਆਂ ਨਾਮੇ ਸਮੂਹ ਦੇ ਕੁਝ ਆਦਮੀਆਂ ਨਾਲ ਯਿਸੂ ਕੋਲ ਭੇਜਿਆ। ਇਨ੍ਹਾਂ ਆਦਮੀਆਂ ਨੇ ਆਖਿਆ, “ਗੁਰੂ ਜੀ, ਅਸੀਂ ਜਾਣਦੇ ਹਾਂ ਕਿ ਤੁਸੀਂ ਇੱਕ ਇਮਾਨਦਾਰ ਆਦਮੀ ਹੋ ਅਤੇ ਤੁਸੀਂ ਪਰਮੇਸ਼ੁਰ ਦੇ ਰਾਹ ਬਾਰੇ ਸੱਚਾਈ ਦਾ ਉਪਦੇਸ਼ ਦਿੰਦੇ ਹੋ। ਤੁਸੀਂ ਕਿਸੇ ਤੋਂ ਵੀ ਪ੍ਰਭਾਵਿਤ ਨਹੀਂ ਹੁੰਦੇ ਕਿਉਂਕਿ ਤੁਸੀਂ ਇਸ ਗੱਲ ਦੀ ਪ੍ਰਵਾਹ ਨਹੀਂ ਕਰਦੇ ਕਿ ਉਹ ਕੌਣ ਹਨ?”
ਸੋ ਸਾਨੂੰ ਦੱਸੋ ਕਿ ਤੁਸੀਂ ਕੀ ਸੋਚਦੇ ਹੋ ਕੀ ਕੈਸਰ ਨੂੰ ਮਸੂਲ ਦੇਣਾ ਨਿਆਂ ਅਨੁਸਾਰ ਹੈ ਜਾਂ ਨਹੀਂ?”
ਪਰ ਯਿਸੂ ਉਨ੍ਹਾਂ ਦੇ ਦੁਸ਼ਟ ਇਰਾਦਿਆਂ ਨੂੰ ਜਾਣਦਾ ਸੀ ਤਾਂ ਉਸਨੇ ਆਖਿਆ, “ਤੁਸੀਂ ਕਪਟੀ ਹੋ, ਤੁਸੀਂ ਮੈਨੂੰ ਫ਼ਸਾਉਣ ਦੀ ਕੋਸ਼ਿਸ਼ ਕਿਉਂ ਕਰ ਰਹੇ ਹੋ?
ਜਿਹੜਾ ਸਿੱਕਾ ਤੁਸੀਂ ਮਹਿਸੂਲ ਦਿੰਦੇ ਹੋ ਮੈਨੂੰ ਵਿਖਾਓ।” ਤੱਦ ਉਹ ਇੱਕ ਚਾਂਦੀ ਦਾ ਸਿੱਕਾ ਉਸ ਕੋਲ ਲਿਆਏ।
ਤਾਂ ਯਿਸੂ ਨੇ ਉਨ੍ਹਾਂ ਨੂੰ ਕਿਹਾ, “ਇਸ ਉੱਪਰ ਇਹ ਮੂਰਤ ਅਤੇ ਲਿਖਤ ਕਿਸਦੀ ਹੈ?”
ਉਨ੍ਹਾਂ ਨੇ ਉੱਤਰ ਦਿੱਤਾ, “ਇਹ ਕੈਸਰ ਦੀ ਤਸਵੀਰ ਅਤੇ ਕੈਸਰ ਦਾ ਨਾਂ ਹੈ।”ਤਦ ਉਸਨੇ ਉਨ੍ਹਾਂ ਨੂੰ ਆਖਿਆ, “ਤਾਂ ਫ਼ਿਰ ਜਿਹੜੀਆਂ ਵਸਤਾਂ ਕੈਸਰ ਦੀਆਂ ਹਨ ਉਹ ਕੈਸਰ ਨੂੰ ਦਿਉ ਅਤੇ ਜਿਹੜੀਆਂ ਵਸਤਾਂ ਪਰਮੇਸ਼ੁਰ ਦੀਆਂ ਹਨ ਉਹ ਪਰਮੇਸ਼ੁਰ ਨੂੰ ਦਿਉ।”
ਅਤੇ ਉਹ ਇਹ ਸੁਣਕੇ ਬੜੇ ਹੈਰਾਨ ਹੋਏ ਅਤੇ ਉਸਨੂੰ ਛੱਡਕੇ ਚਲੇ ਗਏ।
ਉਸੇ ਦਿਨ, ਕੁਝ ਸਦੂਕੀ ਯਿਸੂ ਕੋਲ ਆਏ। ਉਹ ਵਿਸ਼ਵਾਸ ਕਰਦੇ ਸਨ ਕਿ ਪੁਨਰ ਉਥਾਨ ਨਹੀਂ ਹੈ। ਅਤੇ ਇਹ ਕਹਿਕੇ ਉਸਤੋਂ ਸਵਾਲ ਪੁੱਛਿਆ,
ਕਿ “ਗੁਰੂ ਜੀ ਮੂਸਾ ਨੇ ਆਖਿਆ ਸੀ ਕਿ ਜੇ ਕੋਈ ਵਿਆਹੁਤਾ ਮਰਦ ਬੇਉਲਾਦ ਮਰ ਜਾਵੇ ਤਾਂ ਉਸਦਾ ਭਰਾ ਉਸਦੀ ਪਤਨੀ ਨਾਲ ਵਿਆਹ ਕਰ ਲਵੇ। ਅਤੇ ਉਸਨੂੰ ਆਪਣੇ ਭਰਾ ਲਈ ਵਾਰਿਸ ਦੇਣ ਲਈ ਬੱਚੇ ਪੈਦਾ ਕਰਨੇ ਚਾਹੀਦੇ ਹਨ।
ਸਾਡੇ ਵਿਚਕਾਰ ਸੱਤ ਭਰਾ ਸਨ। ਪਹਿਲੇ ਨੇ ਵਿਆਹ ਕੀਤਾ ਅਤੇ ਮਰ ਗਿਆ। ਕਿਉਂ ਜੁ ਉਸਦੀ ਕੋਈ ਉਲਾਦ ਨਹੀਂ ਸੀ, ਉਸਦੇ ਭਰਾ ਨੇ ਉਸਦੀ ਵਿਧਵਾ ਨਾਲ ਵਿਆਹ ਕਰਵਾ ਲਿਆ।
ਦੂਜੇ ਅਤੇ ਤੀਜੇ ਭਰਾ ਤੋਂ ਲੈਕੇ ਸੱਤਾਂ ਭਰਾਵਾਂ ਨਾਲ ਇਵੇਂ ਹੀ ਵਾਪਰਿਆ।
ਸਾਰਿਆਂ ਦੇ ਪਿਛੋਂ ਉਹ ਔਰਤ ਵੀ ਮਰ ਗਈ।
ਇਸ ਲਈ, ਜਿਵੇਂ ਕਿ ਸਾਰੇ ਭਰਾਵਾਂ ਨੇ ਉਸ ਨਾਲ ਵਿਆਹ ਕੀਤਾ, ਪੁਨਰ ਉਥਾਨ ਦੇ ਦਿਨ ਉਹ ਕਿਸਦੀ ਪਤਨੀ ਹੋਵੇਗੀ?”
ਯਿਸੂ ਨੇ ਉਨ੍ਹਾਂ ਨੂੰ ਉੱਤਰ ਦਿੱਤਾ, “ਤੁਸੀਂ ਭੁੱਲ ਵਿੱਚ ਹੋ ਕਿਉਂਕਿ ਤੁਸੀਂ ਨਹੀਂ ਜਾਣਦੇ ਕਿ ਪੋਥੀਆਂ ਕੀ ਆਖਦੀਆਂ ਹਨ। ਅਤੇ ਤੁਸੀਂ ਪਰਮੇਸ਼ੁਰ ਦੀ ਸ਼ਕਤੀ ਬਾਰੇ ਨਹੀਂ ਜਾਣਦੇ।
ਕਿਉਂਜੁ ਪੁਨਰ ਉਥਾਨ ਤੋਂ ਬਾਦ, ਉਥੇ ਕੋਈ ਵਿਆਹ ਨਹੀਂ ਹੋਵੇਗਾ। ਉਹ ਇੱਕ ਦੂਜੇ ਨਾਲ ਵਿਆਹੇ ਨਹੀਂ ਜਾਨਗੇ। ਉਹ ਸਵਰਗ ਵਿੱਚ ਦੂਤਾਂ ਵਾਂਗ ਹੋਣਗੇ।
ਕੀ ਤੁਸੀਂ ਉਹ ਨਹੀਂ ਪਢ਼ਿਆ ਜੋ ਪਰਮੇਸ਼ੁਰ ਨੇ ਮੁਰਦਿਆਂ ਦੇ ਪੁਨਰ ਉਥਾਨ ਬਾਰੇ ਲਿਖਿਆ ਹੈ।
‘ਕਿ ਮੈਂ ਅਬਰਾਹਾਮ ਦਾ ਪਰਮੇਸ਼ੁਰ ਅਤੇ ਇਸਹਾਕ ਦਾ ਪਰਮੇਸ਼ੁਰ ਅਤੇ ਯਾਕੂਬ ਦਾ ਪਰਮੇਸ਼ੁਰ ।’ ਉਹ ਮੁਰਦਿਆਂ ਦਾ ਪਰਮੇਸ਼ੁਰ ਨਹੀਂ ਜਿਉਂਦਿਆਂ ਦਾ ਹੈ।”
ਲੋਕ ਉਸਦਾ ਇਹ ਉਪਦੇਸ਼ ਸੁਣਕੇ ਹੈਰਾਨ ਹੋਏ।
ਜਦੋਂ ਫ਼ਰੀਸੀਆਂ ਨੇ ਸੁਣਿਆ ਕਿ ਉਸਨੇ ਸਦੂਕੀਆਂ ਦਾ ਮੂੰਹ ਬੰਦ ਕਰ ਦਿੱਤਾ ਹੈ ਤਾਂ ਉਹ ਇੱਕ ਥਾਂ ਇਕਠੇ ਹੋਏ।
ਇੱਕ ਫ਼ਰੀਸੀ ਜੋ ਮੂਸਾ ਦੀ ਸ਼ਰ੍ਹਾ ਦਾ ਉਸਤਾਦ ਸੀ ਯਿਸੂ ਨੂੰ ਪਰਤਾਉਣ ਲਈ ਉਸਨੂੰ ਇੱਕ ਸਵਾਲ ਪੁੱਛਿਆ,
ਫ਼ਰੀਸੀ ਨੇ ਆਖਿਆ, “ਗੁਰੂ ਜੀ, ਸ਼ਰ੍ਹਾ ਵਿੱਚ ਸਭ ਤੋਂ ਜ਼ਰੂਰੀ ਹੁਕਮ ਕਿਹੜਾ ਹੈ?”
ਯਿਸੂ ਨੇ ਜਵਾਬ ਦਿੱਤਾ, “ਤੈਨੂੰ ਆਪਣੇ ਪ੍ਰਭੂ ਪਰਮੇਸ਼ੁਰ ਨੂੰ ਆਪਣੇ ਸਾਰੇ ਦਿਲ ਨਾਲ, ਆਪਣੀ ਸਾਰੀ ਰੂਹ ਨਾਲ, ਅਤੇ ਪੂਰੇ ਮਨ ਨਾਲ ਪਿਆਰ ਕਰਨਾ ਚਾਹੀਦਾ।
ਪਹਿਲਾ ਅਤੇ ਇਹੀ ਸਭ ਤੋਂ ਜ਼ਰੂਰੀ ਹੁਕਮ ਹੈ।
ਅਤੇ ਦੂਜਾ ਹੁਕਮ ਵੀ ਪਹਿਲੇ ਜਿੰਨਾ ਹੀ ਮਹੱਤਵਪੂਰਣ ਹੈ: “ਤੈਨੂੰ ਆਪਣੇ ਗੁਆਂਢੀ ਨੂੰ ਉਵੇਂ ਹੀ ਪਿਆਰ ਕਰਨਾ ਚਾਹੀਦਾ ਹੈ ਜਿਵੇਂ ਤੂੰ ਆਪਣੇ-ਆਪ ਨੂੰ ਪਿਆਰ ਕਰਦਾ ਹੈਂ।
ਇਨ੍ਹਾਂ ਦੋਹਾਂ ਹੁਕਮਾਂ ਉੱਤੇ ਹੀ ਸਾਰੇ ਨੇਮ ਅਤੇ ਨਬੀਆਂ ਦੀਆਂ ਲਿਖਤਾਂ ਟਿਕੇ ਹੋਏ ਹਨ।
ਜਦੋਂ ਫ਼ਰੀਸੀ ਇਕਠੇ ਹੋਏ, ਤਾਂ ਯਿਸੂ ਨੇ ਉਨ੍ਹਾਂ ਨੂੰ ਇੱਕ ਸਵਾਲ ਪੁੱਛਿਆ।
“ਤੁਸੀਂ ਮਸੀਹ ਬਾਰੇ ਕੀ ਸੋਚਦੇ ਹੋ। ਕਿ ਉਹ ਕਿਸਦਾ ਪੁੱਤਰ ਹੈ?” ਉਨ੍ਹਾਂ ਨੇ ਯਿਸੂ ਨੂੰ ਕਿਹਾ, “ਦਾਊਦ ਦਾ ਪੁੱਤਰ।”
ਤਾਂ ਯਿਸੂ ਨੇ ਉਨ੍ਹਾਂ ਨੂੰ ਆਖਿਆ, “ਤਾਂ ਫ਼ਿਰ ਦਾਊਦ ਪਵਿੱਤਰ ਆਤਮਾ ਰਾਹੀਂ ਉਸਨੂੰ ‘ਪ੍ਰਭੂ’ ਕਿਉਂ ਬੁਲਾਉਂਦਾ ਹੈ? ਜਦੋਂ ਉਸਨੇ ਇਹ ਅਖਿਆ,
‘ਪ੍ਰਭੂ ਨੇ ਮੇਰੇ ਪ੍ਰਭੂ ਨੂੰ ਆਖਿਆ,ਤੂੰ ਮੇਰੇ ਸੱਜੇ ਪਾਸੇ ਬੈਠ ਜਦਤੀਕਰ ਮੈਂ ਤੇਰੇ ਵੈਰੀਆਂ ਨੂੰ ਤੇਰੇ ਪੈਰਾਂ ਹੇਠ ਨਾ ਕਰ ਦਿਆਂ।’
ਇਸ ਲਈ ਜੇਕਰ ਦਾਊਦ ਉਸਨੂੰ ‘ਪ੍ਰਭੂ’, ਬੁਲਾਉਂਦਾ ਹੈ, ਤਾਂ ਉਹ ਉਸਦਾ ਪੁੱਤਰ ਕਿਵੇਂ ਹੋ ਸਕਦਾ ਹੈ?” ਕੋਈ ਵੀ ਫ਼ਰੀਸੀ ਯਿਸੂ ਦੇ ਸਵਾਲ ਦਾ ਜਵਾਬ ਨਾ ਦੇ ਸਕਿਆ। ਉਸ ਦਿਨ ਤੋਂ ਬਾਦ, ਕਿਸੇ ਨੇ ਵੀ ਉਸਨੂੰ ਕੋਈ ਹੋਰ ਸਵਾਲ ਕਰਨ ਦਾ ਹੌਂਸਲਾ ਨਾ ਕੀਤਾ।
×
×
Save
Close