BibleAll
Home
Bible
Parallel Reading
About
Contact
Login
Verse of the Day
Oh that I might have my request; and that God would grant me the thing that I long for!
Job : 6:8
King James Versions
Tamil Bible
Alkitab Bible
American Standard Version
Bible Latinoamericana Spanish
Biblia Ave Maria
Biblia Cornilescu Română
Biblia Cristiana en Espaคol
Bกblia da Mulher Catขlica
Elberfelder Bible
Hebrew Bible (Tanakh)
Hindi Bible
Holy Bible in Arabic
Holy Bible KJV Apocrypha
Italian Riveduta Bible
La Bible Palore Vivante
La Bible Darby Francis
La Biblia Moderna en Espaคol
La Biblia NTV en Espaคol
Magandang Balita Biblia libre
Malayalam Bible
Marathi Bible
Tagalog Bible
Telugu Bible
The Holy Bible in Spanish
The Holy Bible RSV
The Vietnamese Bible
Urdu Bible
Zulu Bible Offline
Библия. Синодальный перевод
Punjabi Bible
Korean Bible
Select Book Name
ਉਤਪਤ
ਕੂਚ
ਲੇਵੀਆਂ ਦੀ ਪੋਥੀ
ਗਿਣਤੀ
ਬਿਵਸਥਾ ਸਾਰ
ਯਹੋਸ਼ੁਆ
ਰੂਥ
1 ਸਮੂਏਲ
2 ਸਮੂਏਲ
1 ਰਾਜਿਆਂ
2 ਰਾਜਿਆਂ
1 ਇਤਹਾਸ
2 ਇਤਹਾਸ
ਅਜ਼ਰਾ
ਨਹਮਯਾਹ
ਅਸਤਰ
ਅੱਯੂਬ
ਜ਼ਬੂਰ
ਕਹਾਉਤਾਂ
ਉਪਦੇਸ਼ਕ
ਸਲੇਮਾਨ ਦਾ ਗੀਤ
ਯਸਾਯਾਹ
ਯਿਰਮਿਯਾਹ
ਵਿਰਲਾਪ
ਹਿਜ਼ਕੀਏਲ
ਦਾਨੀਏਲ
ਹੋਸ਼ੇਆ
ਯੋਏਲ
ਆਮੋਸ
ਓਬਦਯਾਹ
ਯੂਨਾਹ
ਮੀਕਾਹ
ਨਹੂਮ
ਹਬਕੱੂਕ
ਸਫ਼ਨਯਾਹ
ਹੱਜਈ
ਜ਼ਕਰਯਾਹ
ਮਲਾਕੀ
ਮੱਤੀ
ਮਰਕੁਸ
ਲੂਕਾ
ਯੂਹੰਨਾ
ਰਸੂਲਾਂ ਦੇ ਕਰਤੱਬ
ਰੋਮੀਆਂ ਨੂੰ
1 ਕੁਰਿੰਥੀਆਂ ਨੂੰ
2 ਕੁਰਿੰਥੀਆਂ ਨੂੰ
ਗਲਾਤੀਆਂ ਨੂੰ
ਅਫ਼ਸੀਆਂ ਨੂੰ
ਫ਼ਿਲਿੱਪੀਆਂ ਨੂੰ
ਕੁਲੁੱਸੀਆਂ ਨੂੰ
1 ਥੱਸਲੁਨੀਕੀਆਂ ਨੂੰ
2 ਥੱਸਲੁਨੀਕੀਆਂ ਨੂੰ
1 ਤਿਮੋਥਿਉਸ ਨੂੰ
2 ਤਿਮੋਥਿਉਸ ਨੂੰ
ਤੀਤੁਸ ਨੂੰ
ਫ਼ਿਲੇਮੋਨ ਨੂੰ
ਇਬਰਾਨੀਆਂ ਨੂੰ
ਯਾਕੂਬ
1 ਪਤਰਸ
2 ਪਤਰਸ
1 ਯੂਹੰਨਾ
2 ਯੂਹੰਨਾ
3 ਯੂਹੰਨਾ
ਯਹੂਦਾਹ
ਪਰਕਾਸ਼ ਦੀ ਪੋਥੀ
Chapter
Verse
Go
Prev
Punjabi Bible
Next
ਮਰਕੁਸ : 9
Track Name
00:00
00:00
Chapters
1
2
3
4
5
6
7
8
9
10
11
12
13
14
15
16
ਤਦ ਯਿਸੂ ਨੇ ਆਖਿਆ, “ਮੈਂ ਤੁਹਾਨੂੰ ਸੱਚ ਦੱਸਦਾ ਹਾਂ ਕਿ ਇਨ੍ਹਾਂ, ਵਿੱਚੋਂ ਜਿਹੜੇ ਇਥੇ ਖਢ਼ੇ ਹਨ ਕੁਝ ਲੋਕ ਉਦੋਂ ਤੱਕ ਨਹੀਂ ਮਰਨਗੇ ਜਦ ਤੱਕ ਕਿ ਉਹ ਪਰਮੇਸ਼ੁਰ ਦੇ ਰਾਜ ਨੂੰ ਆਉਂਦਾ ਨਾ ਵੇਖਣ। ਪਰਮੇਸ਼ੁਰ ਦਾ ਰਾਜ ਸ਼ਕਤੀ ਨਾਲ ਆਵੇਗਾ।”
ਛੇ ਦਿਨਾਂ ਬਾਦ ਯਿਸੂ ਨੇ ਪਤਰਸ, ਯਾਕੂਬ ਅਤੇ ਯੂਹੰਨਾ ਨੂੰ ਨਾਲ ਲਿਆ ਅਤੇ ਉਨ੍ਹਾਂ ਨੂੰ ਇੱਕ ਉੱਚੀ ਪਹਾੜੀ ਤੇ ਲੈ ਗਿਆ ਸਿਰਫ਼ ਉਹੀ ਉਥੇ ਉਸਦੇ ਨਾਲ ਸਨ। ਜਦੋਂ ਹਾਲੇ ਉਸਦੇ ਚੇਲੇ ਉਸ ਵੱਲ ਵੇਖ ਰਹੇ ਸਨ। ਯਿਸੂ ਉਨ੍ਹਾਂ ਦੇ ਸਾਮ੍ਹਣੇ ਬਦਲ ਗਿਆ ਸੀ।
ਉਸਦੇ ਕੱਪੜੇ ਚਮਕੀਲੇ ਚਿਟ੍ਟੇ ਹੋ ਗਏ ਅਤੇ ਉਹ ਇੰਨੇ ਚਿਟ੍ਟੇ ਸਨ ਕਿ ਦੁਨੀਆਂ ਦਾ ਕੋਈ ਵੀ ਧੋਬੀ ਅਜਿਹੇ ਚਿਟ੍ਟੇ ਕਰਨ ਯੋਗ ਨਹੀਂ।
ਫ਼ਿਰ ਦੋ ਆਦਮੀ, ਮੂਸਾ ਅਤੇ ਏਲੀਯਾਹ, ਉਨ੍ਹਾਂ ਅੱਗੇ ਪ੍ਰਗਟੇ ਅਤੇ ਉਹ ਯਿਸੂ ਨਾਲ ਗੱਲਾਂ ਕਰ ਰਹੇ ਸਨ।
ਪਤਰਸ ਨੇ ਯਿਸੂ ਨੂੰ ਕਿਹਾ, “ਗੁਰੂ! ਸਾਡੇ ਲਈ ਇਥੇ ਹੋਣਾ ਚੰਗਾ ਹੈ। ਅਸੀਂ ਇਥੇ ਤਿੰਨ ਤੰਬੂ ਲਗਾਵਾਂਗੇ। ਇੱਕ ਤੇਰੇ ਲਈ, ਇੱਕ ਮੂਸਾ ਅਤੇ ਇੱਕ ਏਲੀਯਾਹ ਲਈ।”
ਪਤਰਸ ਨਹੀਂ ਜਾਣਦਾ ਸੀ ਕਿ ਉਹ ਉਸਨੂੰ ਕੀ ਉੱਤਰ ਦੇਵੇ ਕਿਉਂਕਿ ਉਸ ਵਕਤ ਉਹ ਅਤੇ ਬਾਕੀ ਦੇ ਦੋ ਚੇਲੇ ਬਹੁਤ ਡਰ ਗਏ ਸਨ।
ਤਦ ਇੱਕ ਬੱਦਲ ਆਇਆ ਅਤੇ ਉਸਨੇ ਉਨ੍ਹਾਂ ਉੱਪਰ ਛਾਂ ਕੀਤੀ ਅਤੇ ਉਸ ਵਿੱਚੋਂ ਇੱਕ ਅਵਾਜ਼ ਆਈ ਜਿਸਨੇ ਕਿਹਾ, “ਇਹ ਮੇਰਾ ਪਿਆਰਾ ਪੁੱਤਰ ਹੈ, ਤੁਸੀਂ ਇਸਨੂੰ ਸੁਣੋ।”
ਪਰ ਉਨ੍ਹਾਂ ਚੁਫ਼ੇਰੇ ਨਜ਼ਰ ਕਰਕੇ ਵੇਖਿਆ ਤਾਂ ਉਨ੍ਹਾਂ ਨੇ ਯਿਸੂ ਤੋਂ ਬਿਨਾ ਹੋਰ ਕਿਸੇ ਨੂੰ ਵੀ ਨਾ ਵੇਖਿਆ। ਉਥੇ ਉਨ੍ਹਾਂ ਨਾਲ ਸਿਰਫ਼ ਉਹੀ ਸੀ।
ਯਿਸੂ ਅਤੇ ਚੇਲੇ ਜਦੋਂ ਪਹਾੜ ਤੋਂ ਉਤਰ ਰਹੇ ਸਨ ਤਾਂ ਯਿਸੂ ਨੇ ਚੇਲਿਆਂ ਨੂੰ ਹੁਕਮ ਦਿੱਤਾ, “ਤੁਸੀਂ ਜੋ ਕੁਝ ਵੇਖਿਆ ਹੈ, ਇਸ ਬਾਰੇ ਕਿਸੇ ਨਾਲ ਗੱਲ ਨਹੀਂ ਕਰਨੀ। ਓਨੀ ਦੇਰ ਇੰਤਜ਼ਾਰ ਕਰੋ ਜਦ ਤੱਕ ਕਿ ਮਨੁੱਖ ਦਾ ਪੁੱਤਰ ਮੌਤ ਤੋਂ ਨਹੀਂ ਉਭਾਰਿਆ ਜਾਂਦਾ।”
ਉਨ੍ਹਾਂ ਨੇ ਇਹ ਗੱਲਾਂ ਆਪਣੇ ਵਿਚਕਾਰ ਹੀ ਰਖੀਆਂ, ਅਤੇ ਉਹ ਆਪਸ ਵਿੱਚ ਵਿਚਾਰ ਕਰ ਰਹੇ ਸਨ ਕਿ ‘ਮੌਤ ਤੋਂ ਉਭਰਨ’ ਦਾ ਅਰਥ ਕੀ ਹੋਇਆ?
ਚੇਲਿਆਂ ਨੇ ਯਿਸੂ ਨੂੰ ਆਖਿਆ, “ਨੇਮ ਦੇ ਉਪਦੇਸ਼ ਇਹ ਭਲਾ ਕਿਉਂ ਆਖਦੇ ਹਨ ਕਿ ਏਲੀਯਾਹ ਦਾ ਪਹਿਲਾਂ ਆਉਣਾ ਜ਼ਰੂਰੀ ਹੈ?”
ਯਿਸੂ ਨੇ ਉੱਤਰ ਦਿੱਤਾ, “ਉਨ੍ਹਾਂ ਦਾ ਇਹ ਕਹਿਣਾ ਕਿ ਏਲੀਯਾਹ ਪਹਿਲਾਂ ਆਵੇਗਾ ਦਰੁਸਤ ਹੈ ਕਿਉਂਕਿ ਉਹ ਪਹਿਲਾਂ ਆਕੇ ਸਭ ਕੁਝ ਮੁੜ ਸੁਆਰੇਗਾ। ਪਰ ਇਹ ਮਨੁੱਖ ਦੇ ਪੁੱਤਰ ਬਾਰੇ ਕਿਉਂ ਲਿਖਿਆ ਗਿਆ ਹੈ ਕਿ ਉਹ ਬਹੁਤ ਤਸੀਹੇ ਝੱਲੇਗਾ ਅਤੇ ਲੋਕਾਂ ਦੁਆਰਾ ਨਾਮੰਜ਼ੂਰ ਕੀਤਾ ਜਾਵੇਗਾ?
ਮੈਂ ਤੁਹਨੂੰ ਦੱਸਦਾ ਹਾਂ ਕਿ ਏਲੀਯਾਹ ਆ ਚੁਕਿਆ ਹੈ, ਅਤੇ ਲੋਕਾਂ ਨੇ ਉਸ ਨਾਲ ਬਦਸਲੂਕੀ ਕੀਤੀ ਜਿਵੇਂ ਕਿ ਉਨ੍ਹਾਂ ਨੇ ਚਾਹਿਆ। ਉਸਦੇ ਅਨੁਸਾਰ ਜੋ ਕਿ ਪੋਥੀਆਂ ਵਿੱਚ ਆਖਿਆ ਗਿਆ ਹੈ।”
ਤਦ ਯਿਸੂ, ਪਤਰਸ, ਯਾਕੂਬ ਅਤੇ ਯੂਹੰਨਾ ਬਾਕੀ ਚੇਲਿਆਂ ਕੋਲ ਆਏ। ਉਨ੍ਹਾਂ ਵੇਖਿਆ ਕਿ ਇੱਕ ਵੱਡੀ ਭੀੜ ਉਨ੍ਹਾਂ ਦੇ ਗਿਰਦ ਇਕਠੀ ਹੋ ਗਈ ਹੈ। ਨੇਮ ਦੇ ਉਪਦੇਸ਼ਕ ਚੇਲਿਆਂ ਨਾਲ ਬਹਸ ਕਰ ਰਹੇ ਸਨ।
ਜਦੋਂ ਲੋਕਾਂ ਨੇ ਯਿਸੂ ਨੂੰ ਵੇਖਿਆ, ਉਹ ਉਸਨੂੰ ਵੇਖਕੇ ਬੜੇ ਹੈਰਾਨ ਹੋਏ ਅਤੇ ਉਹ ਉਸਦਾ ਸਵਾਗਤ ਕਰਨ ਲਈ ਉਸ ਵੱਲ ਭੱਜੇ।
ਯਿਸੂ ਨੇ ਪੁੱਛਿਆ, “ਤੁਸੀਂ ਨੇਮ ਦੇ ਉਪਦੇਸ਼ਕਾਂ ਨਾਲ ਕੀ ਵਿਵਾਦ ਕਰ ਰਹੇ ਹੋ?”
ਭੀੜ ਵਿੱਚੋਂ ਇੱਕ ਮਨੁੱਖ ਨੇ ਜਵਾਬ ਦਿੱਤਾ, “ਗੁਰੂ! ਮੈਂ ਆਪਣਾ ਪੁੱਤਰ ਤੁਹਾਡੀ ਸ਼ਰਣ ਵਿੱਚ ਲਿਆਇਆ ਹਾਂ, ਇਸਦੇ ਅੰਦਰ ਆਤਮਾ ਪ੍ਰਵੇਸ਼ ਕਰ ਗਿਆ ਹੈ ਜੋ ਮੇਰੇ ਬੱਚੇ ਨੂੰ ਬੋਲਣ ਤੋਂ ਹਟਾਉਂਦਾ ਹੈ।
ਉਹ ਭਰਿਸ਼ਟ-ਆਤਮਾ ਜਦੋਂ ਵੀ ਉਸਨੂੰ ਫ਼ੜਦਾ ਹੈ, ਉਸਤੇ ਹਮਲਾ ਕਰਕੇ ਉਸਨੂੰ ਪਟਕਾ ਕੇ ਜ਼ਮੀਨ ਤੇ ਮਾਰਦਾ ਹੈ। ਮੇਰੇ ਪੁੱਤਰ ਦੇ ਮੂੰਹ ਚੋਂ ਝੱਗ ਵਗਦੀ ਹੈ ਅਤੇ ਉਹ ਆਪਣੇ ਦੰਦ ਕਰੀਚਦਾ ਹੈ ਅਤੇ ਆਕੜ ਜਾਂਦਾ ਹੈ। ਮੈਂ ਤੇਰੇ ਚੇਲਿਆਂ ਨੂੰ ਇਹ ਭਰਿਸ਼ਟ ਆਤਮਾ ਬਾਹਰ ਕਢਣ ਲਈ ਆਖਿਆ ਸੀ, ਪਰ ਉਹ ਇਉਂ ਕਰਨ ਤੋਂ ਅਸਮਰਥ ਰਹੇ।”
ਯਿਸੂ ਨੇ ਆਖਿਆ, “ਹੇ ਅਨਾਸਥਾਵਾਨ ਲੋਕੋ! ਮੈਨੂੰ ਕਦੋਂ ਤੱਕ ਤੁਹਾਡੇ ਸੰਗ ਰਹਿਣਾ ਪਵੇਗਾ? ਮੈਂ ਤੁਹਾਨੂੰ ਕਿੰਨਾ ਚਿਰ ਸਹਾਰਾਂਗਾ? ਬੱਚੇ ਨੂੰ ਮੇਰੇ ਕੋਲ ਲਿਆਓ!”
ਤਾਂ ਚੇਲੇ ਉਸ ਲੜਕੇ ਨੂੰ ਉਸ ਕੋਲ ਲਿਆਏ। ਜਦੋਂ ਭਰਿਸ਼ਟ-ਆਤਮਾ ਨੇ ਯਿਸੂ ਨੂੰ ਵੇਖਿਆ ਤਾਂ ਆਤਮਾ ਨੇ ਬੱਚੇ ਨੂੰ ਕੰਬਣ ਲਈ ਮਜਬੂਰ ਕੀਤਾ। ਫ਼ਿਰ ਮੂੰਹੋ ਝੱਗ ਕਢਦਾ ਹੋਇਆ ਬੱਚਾ ਡਿੱਗ ਪਿਆ ਅਤੇ ਜ਼ਮੀਨ ਤੇ ਲੇਟ ਗਿਆ।
ਯਿਸੂ ਨੇ ਬੱਚੇ ਦੇ ਪਿਤਾ ਨੂੰ ਪੁੱਛਿਆ, “ਇਹ ਬੱਚੇ ਦੇ ਨਾਲ ਕਦੋਂ ਦਾ ਵਾਪਰ ਰਿਹਾ ਹੈ?”ਪਿਤਾ ਨੇ ਜਵਾਬ ਦਿੱਤਾ, “ਜਦੋਂ ਉਹ ਬਹੁਤ ਛੋਟਾ ਸੀ।
ਭਰਿਸ਼ਟ ਆਤਮਾ ਉਸਨੂੰ ਮਾਰਨ ਲਈ ਅਕਸਰ ਅੱਗ ਤੇ ਕਦੇ ਪਾਣੀ ਵਿੱਚ ਸੁੱਟ ਦਿੰਦਾ ਸੀ। ਜੇਕਰ ਤੂੰ ਕੁਝ ਕਰ ਸਕਦਾ ਹੈ ਤਾਂ ਸਾਡੇ ਤੇ ਦਯਾ ਕਰ? ਸਾਡੀ ਸਹਾਇਤਾ ਕਰ।”
ਯਿਸੂ ਨੇ ਉਸਦੇ ਪਿਤਾ ਨੂੰ ਕਿਹਾ, “ਤੂੰ ਆਖਿਆ, ‘ਜੇ ਤੂੰ ਕਰ ਸਕਦਾ ਹੈਂ।’ ਵਿਸ਼ਵਾਸ ਕਰਨ ਵਾਲੇ ਵਿਅਕਤੀ ਲਈ ਸਭ ਕੁਝ ਸੰਭਵ ਹੈ।”
ਪਿਤਾ ਬੜਾ ਉਤਸੁਕ ਹੋ ਗਿਆ ਅਤੇ ਆਖਣ ਲੱਗਾ, “ਮੈਂ ਪਰਤੀਤ ਵਾਲਾ ਹਾਂ। ਮੇਰੇ ਤੇ ਕਿਰਪਾ ਕਰੋ ਕਿ ਮੈਂ ਹੋਰ ਪਰਤੀਤ ਕਰਨ ਵਾਲਾ ਬਣਾ।”
ਯਿਸੂ ਨੇ ਵੇਖਿਆ ਸਭ ਲੋਕ ਇਹ ਵੇਖਣ ਲਈ ਉਸ ਕੋਲ ਨੱਸੇ ਆ ਰਹੇ ਸਨ ਕਿ ਕੀ ਵਾਪਰ ਰਿਹਾ ਸੀ। ਫ਼ਿਰ ਉਸਨੇ ਭਰਿਸ਼ਟ ਆਤਮਾ ਨੂੰ ਝਿੜਕਿਆ ਅਤੇ ਆਖਿਆ, “ਤੂੰ ਭਰਿਸ਼ਟ ਆਤਮਾ, ਤੂੰ ਇਸ ਬੱਚੇ ਨੂੰ ਗੂੰਗਾ ਅਤੇ ਬੋਲਾ ਬਣਾ ਦਿੱਤਾ ਹੈ, ਮੈਂ ਤੈਨੂੰ ਹੁਕਮ ਦਿੰਦਾ ਹਾਂ ਕਿ ਤੂੰ ਇਸ ਬੱਚੇ ਵਿੱਚੋਂ ਬਾਹਰ ਆ ਜਾ, ਅਤੇ ਮੁੜ ਕਦੀ ਵੀ ਉਸ ਵਿੱਚ ਪ੍ਰਵੇਸ਼ ਨਾ ਕਰੀਂ।”
ਭਰਿਸ਼ਟ ਆਤਮਾ ਚੀਕਿਆ ਅਤੇ ਬੱਚੇ ਨੂੰ ਪੂਰੀ ਤਰ੍ਹਾਂ ਹਿਲਾ ਦਿੱਤਾ ਅਤੇ ਫ਼ੇਰ ਬਾਹਰ ਨਿਕਲ ਆਇਆ। ਜਦੋਂ ਉਹ ਬੱਚੇ ਨੂੰ ਭੁੰਜੇ ਡੇਗ ਕੇ ਉਸ ਵਿੱਚੋਂ ਬਾਹਰ ਨਿਕਲਿਆ ਤਾਂ ਬੱਚਾ ਮਰਿਆ ਹੋਇਆ ਜਾਪਦਾ ਸੀ। ਬੜੇ ਲੋਕਾਂ ਨੇ ਕਿਹਾ, “ਉਹ ਮਰ ਗਿਆ ਹੈ।”
ਪਰ ਯਿਸੂ ਨੇ ਬੱਚੇ ਦਾ ਹੱਥ ਫ਼ੜਿਆ ਤੇ ਉਹ ਉਠਕੇ ਖਲੋ ਗਿਆ।
ਜਦੋਂ ਯਿਸੂ ਘਰ ਵਾਪਸ ਆਇਆ ਤਾਂ ਉਸਦੇ ਚੇਲੇ ਉਸ ਵਕਤ ਉਸ ਕੋਲ ਉਥੇ ਇਕੱਲੇ ਸਨ ਤਾਂ ਉਸਨੂੰ ਆਖਣ ਲੱਗੇ, “ਕੀ ਵਜਹ ਹੈ ਕਿ ਅਸੀਂ ਉਸ ਭਰਿਸ਼ਟ-ਆਤਮਾ ਨੂੰ ਉਸ ਵਿੱਚੋਂ ਬਾਹਰ ਨਹੀਂ ਕਢ ਸਕੇ?”
ਯਿਸੂ ਨੇ ਉੱਤਰ ਦਿੱਤਾ, “ਇਸ ਤਰ੍ਹਾਂ ਦਾ ਆਤਮਾ ਸਿਰਫ਼ ਪ੍ਰਾਰਥਨਾ ਕਰਨ ਦੇ ਨਾਲ ਹੀ ਬਾਹਰ ਕਢਿਆ ਜਾ ਸਕਦਾ ਹੈ।”
ਤਦ ਯਿਸੂ ਤੇ ਉਸਦੇ ਚੇਲੇ ਉਥੋਂ ਤੁਰ ਪਏ ਅਤੇ ਗਲੀਲ ਵਿੱਚੋਂ ਦੀ ਲੰਘੇ ਪਰ ਉਹ ਨਹੀਂ ਚਾਹੁੰਦਾ ਸੀ ਕਿ ਲੋਕਾਂ ਨੂੰ ਖਬਰ ਹੋਵੇ ਕਿ ਉਹ ਕਿਥੇ ਹਨ।
ਉਹ ਆਪਣੇ ਚੇਲਿਆਂ ਨੂੰ ਇਕਲਿਆਂ ਉਪ੍ਪਦੇਸ਼ ਦੇਣਾ ਚਾਹੁੰਦਾ ਸੀ। ਉਸਨੇ ਉਨ੍ਹਾਂ ਨੂੰ ਆਖਿਆ, “ਮਨੁੱਖ ਦਾ ਪੁੱਤਰ ਆਦਮੀਆਂ ਨੂੰ ਫ਼ੜਾ ਦਿੱਤਾ ਜਾਵੇਗਾ, ਜੋ ਉਸਨੂੰ ਮਾਰ ਦੇਣਗੇ, ਅਤੇ ਮੌਤ ਤੋਂ ਤਿੰਨ ਦਿਨ ਬਾਅਦ ਉਹ ਫ਼ਿਰ ਜੀਅ ਉਠੇਗਾ।”
ਪਰ ਚੇਲੇ ਉਸਦੀ ਇਹ ਗੱਲ ਨਾ ਸਮਝ ਸਕੇ ਪਰ ਉਹ ਉਸਤੋਂ ਇਸਦਾ ਮਤਲਬ ਪੁਛਣ ਤੋਂ ਵੀ ਡਰਦੇ ਰਹੇ।
ਯਿਸੂ ਅਤੇ ਉਸਦੇ ਚੇਲੇ ਕਫ਼ਰਨਾਹੂਮ ਵਿੱਚ ਗਏ। ਉਹ ਇੱਕ ਘਰ ਵਿੱਚ ਗਏ ਤਾਂ ਉਸਨੇ ਆਪਣੇ ਚੇਲਿਆਂ ਨੂੰ ਕਿਹਾ, “ਮੈਂ ਤੁਹਾਨੂੰ ਰਾਹ ਵਿੱਚ ਵਾਦ-ਵਿਵਾਦ ਕਰਦੇ ਸੁਣਿਆ ਹੈ, ਤੁਸੀਂ ਕਿਸ ਬਾਰੇ ਬਹਿਸ ਕਰ ਰਹੇ ਸੀ?”
ਪਰ ਚੇਲਿਆਂ ਨੇ ਕੋਈ ਜਵਾਬ ਨਾ ਦਿੱਤਾ ਕਿਉਂਕਿ ਉਨ੍ਹਾਂ ਨੇ ਰਸਤੇ ਵਿੱਚ ਇਹ ਬਹਿਸ ਕੀਤੀ ਸੀ ਕਿ ਉਨ੍ਹਾਂ ਵਿੱਚੋਂ ਸਭ ਤੋਂ ਮਹਾਨ ਕੌਣ ਹੈ?
ਫ਼ਿਰ ਯਿਸੂ ਬੈਠ ਗਿਆ ਅਤੇ ਉਨ੍ਹਾਂ ਬਾਰ੍ਹਾਂ ਰਸੂਲਾਂ ਨੂੰ ਸਦਿਆ ਅਤੇ ਕਿਹਾ, “ਜੇਕਰ ਕੋਈ ਮਹਾਨ ਬਣਨਾ ਚਾਹੁੰਦਾ ਹੈ ਤਾਂ ਉਸਨੂੰ ਸਭ ਲੋਕਾਂ ਤੋਂ ਛੋਟਾ ਹੋਣਾ ਚਾਹੀਦਾ ਹੈ, ਅਤੇ ਉਸਨੂੰ ਉਨ੍ਹਾਂ ਦੀ ਸੇਵਾ ਕਰਨੀ ਚਾਹੀਦੀ ਹੈ।”
ਫ਼ਿਰ ਯਿਸੂ ਨੇ ਇੱਕ ਛੋਟੇ ਬਾਲਕ ਨੂੰ ਲੈ ਕੇ ਉਨ੍ਹਾਂ ਚੇਲਿਆਂ ਦੇ ਵਿਚਕਾਰ ਖੜਾ ਕੀਤਾ। ਫ਼ੇਰ ਉਸਨੂੰ ਕੁਛੜ ਚੁੱਕ ਕੇ ਉਨ੍ਹਾਂ ਨੂੰ ਕਿਹਾ,
“ਜੇਕਰ ਕੋਈ ਮੇਰੇ ਨਾਂ ਦੇ ਕਾਰਣ ਅਜਿਹੇ ਬਾਲਕ ਦਾ ਸਵਾਗਤ ਕਰਦਾ ਹੈ ਤਾਂ ਉਹ ਮੇਰਾ ਸਵਾਗਤ ਕਰਦਾ ਹੈ।
ਫ਼ਿਰ ਯੂਹੰਨਾ ਨੇ ਆਖਿਆ, “ਗੁਰੂ! ਅਸੀਂ ਇੱਕ ਬੰਦੇ ਨੂੰ ਤੇਰੇ ਨਾਂ ਉੱਤੇ ਭੂਤ ਕਢਦਿਆਂ ਵੇਖਿਆ ਹੈ, ਪਰ ਉਸਨੂੰ ਅਸੀਂ ਇਹ ਸਭ ਕਰਨ ਤੋਂ ਰੋਕਿਆ, ਕਿਉਂਕਿ ਉਹ ਸਾਡੇ ਧੜੇ ਵਿੱਚੋਂ ਨਹੀਂ ਸੀ।
ਯਿਸੂ ਨੇ ਆਖਿਆ, “ਉਸਨੂੰ ਰੋਕੋ ਨਾ। ਕਿਉਂਕਿ ਜੇਕਰ ਕੋਈ ਮੇਰੇ ਨਾਂ ਉੱਤੇ ਕਰਿਸ਼ਮੇ ਕਰਦਾ ਹੈ ਤਾਂ ਝੱਟ ਹੀ ਉਹ ਮੇਰੇ ਬਾਰੇ ਕੋਈ ਬੁਰੀਆਂ ਗੱਲਾਂ ਨਹੀਂ ਆਖੇਗਾ।
ਉਹ ਵਿਅਕਤੀ ਜੋ ਸਾਡੇ ਵਿਰੁੱਧ ਨਹੀਂ ਹੈ, ਉਹ ਸਾਡੇ ਲਈ ਹੈ।
ਮੈਂ ਤੁਹਨੂੰ ਸੱਚ ਦੱਸਦਾ ਹਾਂ ਜੇਕਰ ਕੋਈ ਤੁਹਨੂੰ ਪਾਣੀ ਦਾ ਪਿਆਲਾ ਪੀਣ ਨੂੰ ਦਿੰਦਾ ਹੈ, ਕਿਉਂਕਿ ਤੁਸੀਂ ਮਸੀਹ ਦੇ ਹੋ, ਤਾਂ ਉਹ ਜ਼ਰੂਰ ਆਪਣਾ ਫ਼ਲ ਪਾਵੇਗਾ।
“ਜੇਕਰ ਕੋਈ ਮਨੁੱਖ ਇਨ੍ਹਾਂ ਛੋਟਿਆਂ ਬਚਿਆਂ ਤ੍ਤੋਂ, ਜਿਹੜੇ ਕਿ ਮੇਰੇ ਤੇ ਨਿਹਚਾ ਰਖਦੇ ਹਨ, ਪਾਪ ਕਰਵਾਏ ਤਾਂ ਸ ਮਨੁੱਖ ਲਈ ਇਹ ਬਹੁਤ ਮਾੜਾ ਹੋਵੇਗਾ। ਉਸ ਮਨੁੱਖ ਲਈ ਚੰਗਾ ਹੋਵੇਗਾ ਕਿ ਉਹ ਆਪਣੇ ਗਲ ਵਿੱਚ ਚਕ੍ਕੀ ਦਾ ਪੁਢ਼ ਬੰਨ੍ਹੇ ਅਤੇ ਸਮੁੰਦਰ ਵਿੱਚ ਕੁਦ੍ਦ ਜਾਵੇ।
ਜੇਕਰ ਤੁਹਾਡਾ ਇੱਕ ਹੱਥ ਤੁਹਾਥੋਂ ਪਾਪ ਕਰਵਾਉਂਦਾ ਹੈ, ਤਾਂ ਇਸਨੂੰ ਵਢ ਸੁੱਟੋ। ਤੁਹਾਡੇ ਲਈ ਟੁਂਡਾ ਹੁੰਦਿਆਂ ਹੋਇਆਂ ਜੀਵਨ ਵਿੱਚ ਵੜਨਾ ਚੰਗਾ ਹੈ ਨਾ ਕਿ ਦੋ ਹੱਥਾ ਨਾਲ, ਜਿਸ ਨਾਲ ਤੁਸੀਂ ਨਰਕ ਵਿੱਚ ਜਾਵੋਂਗੇ। ਜਿਥੇ ਅਜਿਹੀ ਅੱਗ ਹੋਵੇਗੀ ਜੋ ਬੁਝਾਈ ਨਹੀਂ ਜਾ ਸਕਦੀ।
ਜੇਕਰ ਤੁਹਾਡਾ ਇੱਕ ਪੈਰ ਤੁਹਾਥੋਂ ਪਾਪ ਕਰਾਉਂਦਾ ਹੈ, ਤਾਂ ਇਸਨੂੰ ਵਢ ਸੁੱਟੋ। ਲੰਗੜਾ ਹੋਕੇ ਜਿਉਣਾ ਤੁਹਾਡੇ ਲਈ ਉਸਤੋਂ ਭਲਾ ਹੈ ਜੋ ਦੋ ਪੈਰ ਹੁੰਦਿਆਂ ਵੀ ਤੁਹਾਨੂੰ ਨਰਕ ਦੀ ਉਸ ਅੱਗ ਵਿੱਚ, ਜਿਹੜੀ ਬੁਝਣ ਵਾਲੀ ਨਹੀਂ, ਸੁਟਿਆ ਜ੍ਜਾਵੇ।
ਜੇਕਰ ਤੁਹਾਡੀ ਅੱਖ ਤੁਹਾਥੋਂ ਕੋਈ ਪਾਪ ਕਰਵਾਏ, ਇਸਨੂੰ ਵੀ ਬਾਹਰ ਕਢ ਸੁੱਟੋ। ਇੱਕ ਅੱਖ ਨਾਲ ਜੀਵਨ ਵਿੱਚ ਵੜਨਾ ਚੰਗਾ ਹੋਵੇਗਾ, ਉਸ ਕੋਲੋ ਕਿ ਤੁਹਾਨੂੰ ਦੋ ਅਖਾਂ ਦੇ ਹੁੰਦਿਆਂ ਹੋਇਆਂ ਨਰਕ ਵਿੱਚ ਸੁਟਿਆ ਜਾਵੇ।
ਨਰਕ ਵਿੱਚ, ਉਹ ਕੀੜੇ ਜੋ ਲੋਕਾਂ ਨੂੰ ਖਾਂਦੇ ਹਨ, ਕਦੇ ਨਹੀਂ ਮਰਦੇ, ਤੇ ਉਥੋਂ ਦੀ ਅੱਗ ਕਦੇ ਨਹੀਂ ਬੁਝਾਈ ਜਾ ਸਕਦੀ।
“ਸਭ ਨੂੰ ਅੱਗ ਦੁਆਰਾ ਸਜ਼ਾ ਦਿੱਤੀ ਜਾਵੇਗੀ।
“ਲੂਣ ਚੰਗਾ ਹੈ। ਜੇਕਰ ਲੂਣ ਆਪਣਾ ਲੂਣਾਪਨ ਛੱਡ ਦੇਵੇ ਤਾਂ ਉਹ ਦੋਬਾਰਾ ਨਮਕੀਨ ਨਹੀਂ ਹੋ ਸਕਦਾ। ਇਸ ਲਈ ਹਮੇਸ਼ਾ ਚੰਗਿਆਈ ਨਾਲ ਭਰਪੂਰ ਰਹੋ ਅਤੇ ਇੱਕ-ਦੂਜੇ ਨਾਲ ਸ਼ਾਂਤੀ ਪੂਰਵਕ ਰਹੋ।”
×
×
Save
Close