BibleAll
Home
Bible
Parallel Reading
About
Contact
Login
Verse of the Day
God is our refuge and strength, a very present help in trouble.
Psalm: 46:1
King James Versions
Tamil Bible
Alkitab Bible
American Standard Version
Bible Latinoamericana Spanish
Biblia Ave Maria
Biblia Cornilescu Română
Biblia Cristiana en Espaคol
Bกblia da Mulher Catขlica
Elberfelder Bible
Hebrew Bible (Tanakh)
Hindi Bible
Holy Bible in Arabic
Holy Bible KJV Apocrypha
Italian Riveduta Bible
La Bible Palore Vivante
La Bible Darby Francis
La Biblia Moderna en Espaคol
La Biblia NTV en Espaคol
Magandang Balita Biblia libre
Malayalam Bible
Marathi Bible
Tagalog Bible
Telugu Bible
The Holy Bible in Spanish
The Holy Bible RSV
The Vietnamese Bible
Urdu Bible
Zulu Bible Offline
Библия. Синодальный перевод
Punjabi Bible
Korean Bible
Select Book Name
ਉਤਪਤ
ਕੂਚ
ਲੇਵੀਆਂ ਦੀ ਪੋਥੀ
ਗਿਣਤੀ
ਬਿਵਸਥਾ ਸਾਰ
ਯਹੋਸ਼ੁਆ
ਰੂਥ
1 ਸਮੂਏਲ
2 ਸਮੂਏਲ
1 ਰਾਜਿਆਂ
2 ਰਾਜਿਆਂ
1 ਇਤਹਾਸ
2 ਇਤਹਾਸ
ਅਜ਼ਰਾ
ਨਹਮਯਾਹ
ਅਸਤਰ
ਅੱਯੂਬ
ਜ਼ਬੂਰ
ਕਹਾਉਤਾਂ
ਉਪਦੇਸ਼ਕ
ਸਲੇਮਾਨ ਦਾ ਗੀਤ
ਯਸਾਯਾਹ
ਯਿਰਮਿਯਾਹ
ਵਿਰਲਾਪ
ਹਿਜ਼ਕੀਏਲ
ਦਾਨੀਏਲ
ਹੋਸ਼ੇਆ
ਯੋਏਲ
ਆਮੋਸ
ਓਬਦਯਾਹ
ਯੂਨਾਹ
ਮੀਕਾਹ
ਨਹੂਮ
ਹਬਕੱੂਕ
ਸਫ਼ਨਯਾਹ
ਹੱਜਈ
ਜ਼ਕਰਯਾਹ
ਮਲਾਕੀ
ਮੱਤੀ
ਮਰਕੁਸ
ਲੂਕਾ
ਯੂਹੰਨਾ
ਰਸੂਲਾਂ ਦੇ ਕਰਤੱਬ
ਰੋਮੀਆਂ ਨੂੰ
1 ਕੁਰਿੰਥੀਆਂ ਨੂੰ
2 ਕੁਰਿੰਥੀਆਂ ਨੂੰ
ਗਲਾਤੀਆਂ ਨੂੰ
ਅਫ਼ਸੀਆਂ ਨੂੰ
ਫ਼ਿਲਿੱਪੀਆਂ ਨੂੰ
ਕੁਲੁੱਸੀਆਂ ਨੂੰ
1 ਥੱਸਲੁਨੀਕੀਆਂ ਨੂੰ
2 ਥੱਸਲੁਨੀਕੀਆਂ ਨੂੰ
1 ਤਿਮੋਥਿਉਸ ਨੂੰ
2 ਤਿਮੋਥਿਉਸ ਨੂੰ
ਤੀਤੁਸ ਨੂੰ
ਫ਼ਿਲੇਮੋਨ ਨੂੰ
ਇਬਰਾਨੀਆਂ ਨੂੰ
ਯਾਕੂਬ
1 ਪਤਰਸ
2 ਪਤਰਸ
1 ਯੂਹੰਨਾ
2 ਯੂਹੰਨਾ
3 ਯੂਹੰਨਾ
ਯਹੂਦਾਹ
ਪਰਕਾਸ਼ ਦੀ ਪੋਥੀ
Chapter
Verse
Go
Prev
Punjabi Bible
Next
ਲੂਕਾ : 17
Track Name
00:00
00:00
Chapters
1
2
3
4
5
6
7
8
9
10
11
12
13
14
15
16
17
18
19
20
21
22
23
24
ਯਿਸੂ ਨੇ ਆਪਣੇ ਚੇਲਿਆਂ ਨੂੰ ਆਖਿਆ, “ਯਕੀਨੀ ਤੌਰ ਤੇ ਅਜਿਹੀਆਂ ਗੱਲਾਂ ਹੋਣਗੀਆਂ ਜੋ ਲੋਕਾਂ ਲਈ ਪਾਪ ਦਾ ਕਾਰਣ ਬਣਨਗੀਆਂ। ਪਰ ਇਹ ਉਸ ਬੰਦੇ ਲਈ ਭਿਆਨਕ ਹੋਵੇਗਾ ਜੋ ਇਨ੍ਹਾਂ ਗੱਲਾਂ ਦਾ ਕਾਰਣ ਹੋਵੇਗਾ।
ਇਨ੍ਹਾਂ ਕਮਜ਼ੋਰ ਲੋਕਾਂ ਨੂੰ ਪਾਪ ਕਮਾਉਣ ਦਾ ਕਾਰਣ ਬਨਣ ਨਾਲੋਂ ਉਸ ਮਨੁੱਖ ਲਈ ਇਹ ਚੰਗਾ ਹੋਵੇਗਾ ਕਿ ਉਸਦੇ ਗਲ ਵਿੱਚ ਚਕੀ ਦਾ ਪੁੜ ਬੰਨ੍ਹਕੇ ਉਸਨੂੰ ਸਮੁੰਦਰ ਵਿੱਚ ਸੁੱਟ ਦਿੱਤਾ ਜਾਵੇ।
ਖਬਰਦਾਰ ਰਹੋ!“ਜੇਕਰ ਤੁਹਾਡਾ ਭਰਾ ਪਾਪ ਕਰੇ ਤਾਂ ਉਸਨੂੰ ਦੱਸੋ ਕਿ ਉਹ ਗਲਤ ਹੈ।’ ਜੇਕਰ ਉਹ ਮਾਫ਼ੀ ਮੰਗਦਾ ਹੈ ਤਾਂ ਉਸਨੂੰ ਮਾਫ਼ ਕਰ ਦਿਉ।
ਜੇਕਰ ਤੁਹਾਡਾ ਭਰਾ ਇੱਕ ਦਿਨ ਵਿੱਚ ਸੱਤ ਵਾਰ ਤੁਹਾਡਾ ਬੁਰਾ ਕਰਦਾ ਹੈ ਅਤੇ ਹਰ ਵਾਰ ਤੁਹਾਡੇ ਕੋਲ ਵਾਪਸ ਆਕੇ ਖਿਮਾ ਮੰਗਦਾ ਹੈ ਤਾਂ ਉਸਨੂੰ ਖਿਮਾ ਕਰ ਦਿਉ।”
ਰਸੂਲਾਂ ਨੇ ਯਿਸੂ ਨੂੰ ਕਿਹਾ, “ਸਾਡਾ ਵਿਸ਼ਵਾਸ ਵਧਾ।”
ਪ੍ਰਭੂ ਨੇ ਆਖਿਆ, “ਜੇਕਰ ਤੁਹਾਨੂੰ ਸਰ੍ਹੋਂ ਦੇ ਦਾਣੇ ਜਿੰਨੀ ਵੀ ਆਸਥਾ ਹੈ, ਤਾਂ ਤੁਸੀਂ ਇਸ ਤੂਤ ਦੇ ਰੁੱਖ ਨੂੰ ਵੀ ਹੁਕਮ ਦੇ ਸਕਦੇ ਹੋ, ‘ਜਾ, ਆਪਣੇ-ਆਪ ਨੂੰ ਉਖਾੜ ਤੇ ਸਮੁੰਦਰ ਵਿੱਚ ਲੱਗ ਜਾ’ ਤਾਂ ਉਹ ਤੁਹਾਡੀ ਗੱਲ ਮੰਨ ਲਵੇਗਾ।
“ਫ਼ਰਜ ਕਰੋ ਤੁਹਾਡੇ ਵਿੱਚੋਂ ਕਿਸੇ ਇੱਕ ਕੋਲ ਨੇਕਰ ਹੋਵੇ ਜੋ ਖੇਤਾਂ ਵਿੱਚ ਕੰਮ ਕਰਦਾ ਹੋਵੇ, ਹਲ ਵਾਹੁੰਦਾ ਹੋਵੇ ਜਾਂ ਭੇਡਾਂ ਦੀ ਰਖਵਾਲੀ ਕਰਦਾ ਹੋਵੇ, ਜਦੋਂ ਉਹ ਖੇਤ ਤੋਂ ਵਾਪਸ ਆਉਂਦਾ ਹੈ, ਕੀ ਤੁਸੀਂ ਉਸਨੂੰ ਆਖੋਂਗੇ, ‘ਛੇਤੀ ਆ ਅਤੇ ਭੋਜਨ ਲਈ ਬੈਠ ਜਾ?’
ਨਹੀਂ! ਤੁਸੀਂ ਆਪਣੇ ਸੇਵਕ ਨੂੰ ਆਖੋਂਗੇ, ‘ਮੇਰੇ ਲਈ ਰਾਤ ਦਾ ਭੋਜਨ ਤਿਆਰ ਕਰ, ਕੱਪੜੇ ਪਾ ਅਤੇ ਜਦੋਂ ਤੀਕ ਮੈਂ ਖਾਂਦਾ ਤੇ ਪੀਂਦਾ ਹਾਂ, ਮੇਰੀ ਸੇਵਾ ਕਰ। ਫ਼ਿਰ ਤੂੰ ਖਾ ਪੀ ਸਕਦਾ ਹੈਂ।
ਕੀ ਉਹ ਆਪਣੇ ਆਦੇਸ਼ ਨੂੰ ਮੰਨਣ ਲਈ ਅਤੇ ਆਪਣੇ ਉਸ ਨੋਕਰ ਦਾ ਧੰਨਵਾਦ ਕਰਨ ਲਈ ਮਜਬੂਰ ਹੈ।
ਇਸੇ ਤਰ੍ਹਾਂ ਤੁਹਾਡੇ ਨਾਲ ਹੁੰਦਾ ਹੈ? ਜੇ ਤੁਸੀਂ ਉਹ ਸਭ ਕੁਝ ਉਵੇਂ ਹੀ ਕੀਤਾ ਹੈ, ਜਿਵੇਂ ਤੁਹਾਨੂੰ ਕਰਨ ਲਈ ਕਿਹਾ ਗਿਆ ਸੀ, ਤਾਂ ਤੁਹਾਨੂੰ ਆਖਣਾ ਚਾਹੀਦਾ ਹੈ ਕਿ ਅਸੀਂ ਕਿਸੇ ਖਾਸ ਧੰਨਵਾਦ ਦੇ ਅਧਿਕਾਰੀ ਨਹੀਂ। ਅਸੀਂ ਤਾਂ ਸਿਰਫ਼ ਉਹੀ ਕੁਝ ਕੀਤਾ ਹੈ ਜੋ ਕੁਝ ਸਾਨੂੰ ਕਰਨਾ ਚਾਹੀਦਾ ਹੈ।’”
ਜਦੋਂ ਯਿਸੂ ਯਰੂਸ਼ਲਮ ਵੱਲ ਜਾ ਰਿਹਾ ਸੀ। ਉਹ ਗਲੀਲ ਅਤੇ ਸਾਮਰਿਯਾ ਰਾਹੀਂ ਲੰਘਿਆ।
ਜਦੋਂ ਉਹ ਇੱਕ ਪਿੰਡ ਵਿੱਚ ਵੜ ਰਿਹਾ ਸੀ, ਉਥੇ ਉਸ ਨੂੰ ਦਸ ਕੋੜ੍ਹੀ ਮਿਲੇ। ਉਹ ਉਸ ਤੋਂ ਥੋੜੀ ਦੂਰੀ ਤੇ ਖੜ੍ਹੇ ਹੋ ਗਏ।
ਪਰ ਉਨ੍ਹਾਂ ਸਾਰਿਆਂ ਨੇ ਉਸ ਅੱਗੇ ਤਰਲਾ ਕੀਤਾ, “ਯਿਸੂ ਸੁਆਮੀ, ਕਿਰਪਾ ਕਰਕੇ ਸਾਡੇ ਤੇ ਰਹਿਮ ਕਰ।”
ਜਦੋਂ ਯਿਸੂ ਨੇ ਉਨ੍ਹਾਂ ਮਨੁੱਖਾਂ ਨੂੰ ਵੇਖਿਆ ਤਾਂ ਕਿਹਾ, “ਜਾਓ ਅਤੇ ਆਪਣੇ-ਆਪ ਨੂੰ ਜਾਕੇ ਜਾਜਕਾਂ ਨੂੰ ਦਿਖਾਵੋ।”ਜਦੋਂ ਉਹ ਦਸ ਆਦਮੀ ਜਾਜਕਾਂ ਵੱਲ ਜਾ ਰਹੇ ਸਨ ਤਾਂ ਉਹ ਠੀਕ ਹੋ ਚੁੱਕੇ ਸਨ।
ਜਦੋਂ ਉਨ੍ਹਾਂ ਵਿੱਚੋਂ ਇੱਕ ਨੇ ਵੇਖਿਆ ਕਿ ਉਹ ਚੰਗਾ ਹੋ ਗਿਆ ਸੀ ਤਾਂ ਉਹ ਯਿਸੂ ਕੋਲ ਵਾਪਸ ਆਇਆ ਅਤੇ ਉੱਚੀ ਅਵਾਜ਼ ਵਿੱਚ ਪ੍ਰਭੂ ਦੀ ਉਸਤਤਿ ਕਰਨ ਲੱਗਾ।
ਉਸਨੇ ਯਿਸੂ ਦੇ ਚਰਨਾਂ ਅੱਗੇ ਸਿਰ ਝੁਕਾਇਆ ਅਤੇ ਯਿਸੂ ਦਾ ਸ਼ੁਕਰਾਨਾ ਕੀਤਾ। ਇਹ ਆਦਮੀ ਯਹੂਦੀ ਨਹੀਂ ਸਾਮਰੀ ਸੀ।
ਯਿਸੂ ਨੇ ਜਵਾਬ ਦਿੱਤਾ, “ਕੀ ਸਾਰੇ ਦਸ ਚੰਗੇ ਨਹੀਂ ਹੋਏ, ਬਾਕੀ ਦੇ ਨੌ ਕਿਥੇ ਹਨ?
ਕੀ ਇਹ ਵਿਦੇਸ਼ੀ ਸਾਮਰਿਯਾ ਤੋਂ ਹੈ, ਜੋ ਸਿਰਫ ਇੱਕ ਪਰਮੇਸ਼ੁਰ ਦੀ ਉਸਤਤਿ ਲਈ ਵਾਪਸ ਆਇਆ ਹੈ?”
ਤਦ ਯਿਸੂ ਨੇ ਉਸਨੂੰ ਆਖਿਆ, “ਖੜਾ ਹੋ! ਅਤੇ ਜਾ। ਤੇਰੀ ਆਸਥਾ ਨੇ ਹੀ ਤੈਨੂੰ ਰਾਜੀ ਕੀਤਾ ਹੈ।”
ਇੱਕ ਫਰੀਸੀ ਨੇ ਯਿਸੂ ਨੂੰ ਪੁੱਛਿਆ, “ਪਰਮੇਸ਼ੁਰ ਦਾ ਰਾਜ ਕਦੋਂ ਆਵੇਗਾ?”ਯਿਸੂ ਨੇ ਆਖਿਆ, “ਪਰਮੇਸ਼ੁਰ ਦਾ ਰਾਜ ਆਵੇਗਾ ਪਰ ਇਸ ਤਰ੍ਹਾਂ ਨਹੀਂ ਕਿ ਤੁਸੀਂ ਇਸ ਨੂੰ ਆਪਣੀਆਂ ਅੱਖਾਂ ਨਾਲ ਵੇਖਣ ਦੇ ਯੋਗ ਹੋਵੋਂ।
ਅਤੇ ਨਾ ਹੀ ਲੋਕ ਇਹ ਕਹਿਣਗੇ ਕਿ ‘ਵੇਖੋ, ਪਰਮੇਸ਼ੁਰ ਦਾ ਰਾਜ ਇਥੇ ਹੈ’, ਜਾਂ ‘ਇਹ ਉਥੇ ਹੈ।’ ਨਹੀਂ, ਸਗੋਂ ਪਰਮੇਸ਼ੁਰ ਦਾ ਰਾਜ ਤੁਹਾਡੇ ਅੰਦਰ ਹੈ।”
ਤਦ ਯਿਸੂ ਨੇ ਆਪਣੇ ਚੇਲਿਆਂ ਨੂੰ ਆਖਿਆ, “ਉਹ ਸਮਾਂ ਆਵੇਗਾ ਜਦ ਤੁਸੀਂ ਮਨੁੱਖ ਦੇ ਪੁੱਤਰ ਦੇ ਦਿਨਾਂ ਵਿੱਚੋਂ ਕਿਸੇ ਇੱਕ ਦਿਨ ਨੂੰ ਵੇਖਣਾ ਚਾਹੋਂਗੇ ਪਰ ਤੁਸੀਂ ਵੇਖਣ ਯੋਗ ਨਹੀਂ ਹੋਵੋਂਗੇ।
ਲੋਕ ਤੁਹਾਨੂੰ ਦੱਸਣਗੇ, ‘ਵੇਖੋ, ‘ਇਹ ਉਥੇ ਹੈ।’ ਜਾਂ ‘ਵੇਖੋ, ਉਹ ਇਥੇ ਹੈ।’ ਤੁਸੀਂ ਜਿਥੇ ਹੋ ਉਥੇ ਹੀ ਠਹਿਰੋ; ਅਤੇ ਜਾਕੇ ਉਨ੍ਹਾਂ ਦਾ ਅਨੁਸਰਣ ਨਾ ਕਰੋ।
“ਜਦੋਂ ਮਨੁੱਖ ਦਾ ਪੁੱਤਰ ਆਵੇਗਾ, ਉਹ ਸਪਸ਼ਟ ਤੌਰ ਤੇ ਉਸ ਬਿਜਲੀ ਦੀ ਤਰ੍ਹਾਂ ਦਿਸੇਗਾ ਜੋ ਅਕਾਸ਼ ਨੂੰ ਇੱਕ ਹੱਦ ਤੋਂ ਦੂਸਰੀ ਹੱਦ ਤੱਕ ਚਮਕਾਉਂਦੀ ਹੈ।
ਪਰ ਪਹਿਲਾਂ, ਮਨੁੱਖ ਦੇ ਪੁੱਤਰ ਨੂੰ ਬਹੁਤ ਤਸੀਹੇ ਝੱਲਣੇ ਪੈਣਗੇ ਅਤੇ ਉਸਨੂੰ ਇਸ ਪੀੜ੍ਹੀ ਦੇ ਲੋਕਾਂ ਦੁਆਰਾ ਨਾਮੰਜ਼ੂਰ ਕੀਤਾ ਜਾਵੇਗਾ।
“ਜਿਸ ਤਰ੍ਹਾਂ ਨੂਹ ਦੇ ਦਿਨਾਂ ਵਿੱਚ ਹੋਇਆ ਸੀ ਉਸੇ ਤਰ੍ਹਾਂ ਮਨੁੱਖ ਦੇ ਪੁੱਤਰ ਦੇ ਦਿਨਾਂ ਵਿੱਚ ਵੀ ਹੋਵੇਗਾ।
ਜਦੋਂ ਤੱਕ ਨੂਹ ਨੇ ਕਿਸ਼ਤੀ ਵਿੱਚ ਪ੍ਰਵੇਸ਼ ਕੀਤਾ, ਲੋਕ ਖਾਂਦੇ-ਪੀਂਦੇ, ਵਿਆਹ ਕਰਦੇ ਅਤੇ ਵਿਆਹੇ ਜਾਂਦੇ ਸਨ। ਪਰ ਤਦ ਹੜ੍ਹ ਆਇਆ ਅਤੇ ਉਸ ਵਿੱਚ ਸਭ ਲੋਕ ਖਤਮ ਹੋ ਗਏ।
“ਇਸੇ ਤਰ੍ਹਾਂ ਹੀ ਲੂਤ ਦੇ ਸਮੇਂ ਵਿੱਚ ਵਾਪਰਿਆ। ਲੋਕ ਖਾਂਦੇ-ਪੀਂਦੇ ਖਰੀਦਦੇ, ਵੇਚਦੇ, ਬੀਜਦੇ ਅਤੇ ਘਰ ਬਣਾਉਂਦੇ ਸਨ।
ਉਸ ਦਿਨ ਜਦੋਂ ਲੂਤ ਸਦੂਮ ਤੋਂ ਬਾਹਰ ਆਇਆ ਫ਼ਿਰ ਅਕਾਸ਼ ਤੋਂ ਅੱਗ ਅਤੇ ਗੰਧਕ ਦਾ ਮੀਂਹ ਪਿਆ ਅਤੇ ਹਰ ਕੋਈ ਮਰ ਗਿਆ।
ਇਹ ਬਿਲਕੁਲ ਇਸੇ ਤਰ੍ਹਾਂ ਹੀ ਹੋਵੇਗਾ ਜਦੋਂ ਮਨੁੱਖ ਦਾ ਪੁੱਤਰ ਪ੍ਰਗਟ ਹੋਵੇਗਾ।
“ਉਸ ਦਿਨ ਜੇਕਰ ਕੋਈ ਆਪਣੇ ਘਰ ਦੀ ਛੱਤ ਤੇ ਹੈ, ਅਤੇ ਉਸ ਦੀਆਂ ਚੀਜ਼ਾਂ ਘਰ ਦੇ ਅੰਦਰ ਹਨ ਤਾਂ ਉਨ੍ਹਾਂ ਨੂੰ ਲੈਣ ਵਾਸਤੇ ਉਸਨੂੰ ਥੱਲੇ ਨਹੀਂ ਜਾਣਾ ਚਾਹੀਦਾ। ਇਸੇ ਤਰ੍ਹਾਂ ਹੀ ਜੇਕਰ ਕੋਈ ਖੇਤ ਵਿੱਚ ਹੈ, ਉਸਨੂੰ ਵਾਪਸ ਘਰ ਨਹੀਂ ਆਉਣਾ ਚਾਹੀਦਾ।
ਯਾਦ ਰੱਖੋ ਕਿ ਲੂਤ ਦੀ ਪਤਨੀ ਨਾਲ ਕੀ ਹੋਇਆ ਸੀ?
“ਜਿਹੜਾ ਮਨੁੱਖ ਆਪਣੀ ਜਾਨ ਬਚਾਉਣ ਦੀ ਕੋਸ਼ਿਸ਼ ਕਰੇਗਾ ਉਸਨੂੰ ਗੁਆ ਬੈਠੇਗਾ ਅਤੇ ਜਿਹੜਾ ਕੋਈ ਉਸਨੂੰ ਗੁਆਵੇ ਉਸਨੂੰ ਵਾਪਸ ਪਾ ਲਵੇਗਾ।
ਮੈਂ ਤੁਹਾਨੂੰ ਦੱਸਦਾ ਹਾਂ ਕਿ ਉਸ ਰਾਤ, ਹੋ ਸਕਦਾ ਹੈ ਇੱਕ ਹੀ ਮੰਜੇ ਤੇ ਦੋ ਲੋਕ ਸੌਂ ਰਹੇ ਹੋਣ, ਪਰ ਇੱਕ ਨੂੰ ਉੱਪਰ ਚੁੱਕ ਲਿਆ ਜਾਵੇਗਾ ਅਤੇ ਦੂਜੇ ਨੂੰ ਛੱਡ ਦਿੱਤਾ ਜਾਵੇਗਾ।
ਦੋ ਔਰਤਾਂ ਦਾਣੇ ਪੀਹ ਰਹੀਆਂ ਹੋਣਗੀਆਂ ਤਾਂ ਇੱਕ ਔਰਤ ਰਹਿ ਜਾਵੇਗੀ ਅਤੇ ਦੂਜੀ ਚੁੱਕ ਲਿਤੀ ਜਾਵੇਗੀ।”
ਚੇਲਿਆਂ ਨੇ ਯਿਸੂ ਨੂੰ ਪੁੱਛਿਆ, “ਪ੍ਰਭੂ ਜੀ ਅਜਿਹਾ ਕਿਥੇ ਹੋਵੇਗਾ?”ਯਿਸੂ ਨੇ ਆਖਿਆ, “ਜਿਥੇ ਕਿਤੇ ਵੀ ਮੁਰਦਾ ਸ਼ਰੀਰ ਹੈ, ਉਥੇ ਗਿਰਝ ਇਕਠ੍ਠੇ ਹੋਕੇ ਆਉਣਗੇ।”
×
×
Save
Close