BibleAll
Home
Bible
Parallel Reading
About
Contact
Login
Verse of the Day
The LORD is my shepherd; I shall not want.
Psalm: 23:1
King James Versions
Tamil Bible
Alkitab Bible
American Standard Version
Bible Latinoamericana Spanish
Biblia Ave Maria
Biblia Cornilescu Română
Biblia Cristiana en Espaคol
Bกblia da Mulher Catขlica
Elberfelder Bible
Hebrew Bible (Tanakh)
Hindi Bible
Holy Bible in Arabic
Holy Bible KJV Apocrypha
Italian Riveduta Bible
La Bible Palore Vivante
La Bible Darby Francis
La Biblia Moderna en Espaคol
La Biblia NTV en Espaคol
Magandang Balita Biblia libre
Malayalam Bible
Marathi Bible
Tagalog Bible
Telugu Bible
The Holy Bible in Spanish
The Holy Bible RSV
The Vietnamese Bible
Urdu Bible
Zulu Bible Offline
Библия. Синодальный перевод
Punjabi Bible
Korean Bible
Select Book Name
ਉਤਪਤ
ਕੂਚ
ਲੇਵੀਆਂ ਦੀ ਪੋਥੀ
ਗਿਣਤੀ
ਬਿਵਸਥਾ ਸਾਰ
ਯਹੋਸ਼ੁਆ
ਰੂਥ
1 ਸਮੂਏਲ
2 ਸਮੂਏਲ
1 ਰਾਜਿਆਂ
2 ਰਾਜਿਆਂ
1 ਇਤਹਾਸ
2 ਇਤਹਾਸ
ਅਜ਼ਰਾ
ਨਹਮਯਾਹ
ਅਸਤਰ
ਅੱਯੂਬ
ਜ਼ਬੂਰ
ਕਹਾਉਤਾਂ
ਉਪਦੇਸ਼ਕ
ਸਲੇਮਾਨ ਦਾ ਗੀਤ
ਯਸਾਯਾਹ
ਯਿਰਮਿਯਾਹ
ਵਿਰਲਾਪ
ਹਿਜ਼ਕੀਏਲ
ਦਾਨੀਏਲ
ਹੋਸ਼ੇਆ
ਯੋਏਲ
ਆਮੋਸ
ਓਬਦਯਾਹ
ਯੂਨਾਹ
ਮੀਕਾਹ
ਨਹੂਮ
ਹਬਕੱੂਕ
ਸਫ਼ਨਯਾਹ
ਹੱਜਈ
ਜ਼ਕਰਯਾਹ
ਮਲਾਕੀ
ਮੱਤੀ
ਮਰਕੁਸ
ਲੂਕਾ
ਯੂਹੰਨਾ
ਰਸੂਲਾਂ ਦੇ ਕਰਤੱਬ
ਰੋਮੀਆਂ ਨੂੰ
1 ਕੁਰਿੰਥੀਆਂ ਨੂੰ
2 ਕੁਰਿੰਥੀਆਂ ਨੂੰ
ਗਲਾਤੀਆਂ ਨੂੰ
ਅਫ਼ਸੀਆਂ ਨੂੰ
ਫ਼ਿਲਿੱਪੀਆਂ ਨੂੰ
ਕੁਲੁੱਸੀਆਂ ਨੂੰ
1 ਥੱਸਲੁਨੀਕੀਆਂ ਨੂੰ
2 ਥੱਸਲੁਨੀਕੀਆਂ ਨੂੰ
1 ਤਿਮੋਥਿਉਸ ਨੂੰ
2 ਤਿਮੋਥਿਉਸ ਨੂੰ
ਤੀਤੁਸ ਨੂੰ
ਫ਼ਿਲੇਮੋਨ ਨੂੰ
ਇਬਰਾਨੀਆਂ ਨੂੰ
ਯਾਕੂਬ
1 ਪਤਰਸ
2 ਪਤਰਸ
1 ਯੂਹੰਨਾ
2 ਯੂਹੰਨਾ
3 ਯੂਹੰਨਾ
ਯਹੂਦਾਹ
ਪਰਕਾਸ਼ ਦੀ ਪੋਥੀ
Chapter
Verse
Go
Prev
Punjabi Bible
Next
ਲੂਕਾ : 24
Track Name
00:00
00:00
Chapters
1
2
3
4
5
6
7
8
9
10
11
12
13
14
15
16
17
18
19
20
21
22
23
24
ਹਫਤੇ ਦੇ ਪਹਿਲੇ ਦਿਨ ਅਮ੍ਰਿਤ ਵੇਲੇ, ਜੋ ਅਤਰ ਉਨ੍ਹਾਂ ਨੇ ਤਿਆਰ ਕੀਤੇ ਸਨ ਉਹ ਲੈਕੇ ਔਰਤਾਂ ਕਬਰ ਤੇ ਆਈਆਂ।
ਉਨ੍ਹਾਂ ਨੇ ਵੇਖਿਆ ਕਿ ਜਿਹੜਾ ਪੱਥਰ ਕਬਰ ਦੇਪ੍ਰਵੇਸ਼ ਦੁਆਰ ਤੇ ਰੱਖਿਆ ਗਿਆ ਸੀ, ਪਾਸੇ ਰੋਢ਼ਿਆ ਹੋਇਆ ਸੀ।
ਉਹ ਅੰਦਰ ਗਈਆਂ, ਪਰ ਉਥੇ ਉਨ੍ਹਾਂ ਨੂੰ ਪ੍ਰਭੂ ਯਿਸੂ ਦੀ ਦੇਹ ਨਾ ਲਭੀ।
ਜਦੋਂ ਹਾਲੇ ਉਹ ਇਸ ਬਾਰੇ ਅਚੰਭਿਤ ਹੀ ਸਨ, ਦੋ ਦੂਤ ਚਮਕੀਲੇ ਕੱਪੜੇ ਪਾਏ ਹੋਏ ਆਏ ਅਤੇ ਉਨ੍ਹਾਂ ਦੇ ਕੋਲ ਖੜ੍ਹੇ ਹੋ ਗਏ।
ਡਰ ਦੇ ਕਾਰਣ ਉਨ੍ਹਾਂ ਨੇ ਆਪਣੇ ਸਿਰ ਝੁਕਾ ਲਏ। ਉਨ੍ਹਾਂ ਦੂਤਾਂ ਨੇ ਉਨ੍ਹਾਂ ਔਰਤਾਂ ਨੂੰ ਆਖਿਆ, “ਤੁਸੀਂ ਜਿਉਂਦਿਆਂ ਹੋਇਆਂ ਨੂੰ ਮੋਇਆਂ ਵਿੱਚ ਕਿਉਂ ਲਭ ਰਹੀਆਂ ਹੋ?
ਉਹ ਇਥੇ ਨਹੀਂ ਹੈ। ਉਹ ਮੁਰਦਿਆਂ ਵਿੱਚੋਂ ਉਭਾਰਿਆ ਗਿਆ ਹੈ। ਕੀ ਤੁਹਾਨੂੰ ਯਾਦ ਹੈ ਤੁਹਾਨੂੰ ਕੀ ਆਖਿਆ ਸੀ ਜਦੋਂ ਉਹ ਗਲੀਲ ਵਿੱਚ ਸੀ?
ਉਸਨੇ ਆਖਿਆ ਕਿ, ਮਨੁੱਖ ਦਾ ਪੁੱਤਰ ਭ੍ਰਿਸ਼ਟ ਲੋਕਾਂ ਦੇ ਹਵਾਲੇ ਕੀਤਾ ਜਾਣਾ ਚਾਹੀਦਾ ਹੈ ਅਤੇ, ਸੂਲੀ ਤੇ ਮਰਵਾਇਆ ਜਾਵੇਗਾ ਅਤੇ ਤੀਜੇ ਦਿਨ ਫ਼ਿਰ ਉਭਾਰਿਆ ਜਾਵੇ।”
ਤਦ ਉਨ੍ਹਾਂ ਔਰਤਾਂ ਨੂੰ ਯਿਸੂ ਦੇ ਕੀਤੇ ਬਚਨ ਯਾਦ ਆਏ।
ਤਦ ਔਰਤਾਂ ਕਬਰ ਤੋਂ ਵਿਦਾ ਹੋ ਗਈਆਂ ਅਤੇ ਗਿਆਰ੍ਹਾਂ ਰਸੂਲਾਂ ਅਤੇ ਬਾਕੀ ਦੇ ਸਾਰੇ ਚੇਲਿਆਂ ਕੋਲ ਆ ਗਈਆਂ। ਉਨ੍ਹਾਂ ਨੇ ਇਨ੍ਹਾਂ ਸਭ ਗੱਲਾਂ ਬਾਰੇ ਉਨ੍ਹਾਂ ਨੂੰ ਦਸਿਆ।
ਇਹ ਔਰਤਾਂ ਮਰਿਯਮ ਮਗਦਲੀਨੀ, ਯੋਆਨਾ ਅਤੇ ਯਾਕੂਬ ਦੀ ਮਾਂ ਅਤੇ ਕੁਝ ਹੋਰ ਔਰਤਾਂ ਸਨ। ਉਨ੍ਹਾਂ ਨੇ ਇਹ ਗੱਲਾਂ ਰਸੂਲਾਂ ਨੂੰ ਕਹੀਆਂ।
ਪਰ ਰਸੂਲਾਂ ਨੇ ਔਰਤਾਂ ਦਾ ਵਿਸ਼ਵਾਸ ਨਹੀਂ ਕੀਤਾ, ਕਿਉਂਕਿ ਉਨ੍ਹਾਂ ਦੇ ਸ਼ਬਦ ਉਨ੍ਹਾਂ ਲਈ ਮੂਰਖਤਾ ਵਾਲੀਆਂ ਗੱਲਾਂ ਵਾਂਗ ਸਨ।
ਪਰ ਪਤਰਸ ਉਠਿਆ ਅਤੇ ਕਬਰ ਵੱਲ ਨੂੰ ਦੌੜਿਆ, ਪਰ ਉਸਨੇ ਸਿਰਫ਼ ਲਿਨਨ ਦਾ ਕੱਪੜਾ ਵੇਖਿਆ ਜਿਸ ਵਿੱਚ ਯਿਸੂ ਦਾ ਸ਼ਰੀਰ ਲਪੇਟਿਆ ਹੋਇਆ ਸੀ। ਇਸ ਸਭ ਬਾਰੇ ਹੈਰਾਨੀ ਨਾਲ ਭਰਿਆ, ਉਹ ਉਥੋਂ ਚਲਾ ਗਿਆ।
ਉਸੇ ਦਿਨ, ਯਿਸੂ ਦੇ ਦੋ ਚੇਲੇ ਇੰਮਊਸ ਸ਼ਹਿਰ ਨੂੰ ਜਾ ਰਹੇ ਸਨ ਜੋ ਕਿ ਯਰੂਸ਼ਲਮ ਤੋਂ ਸੱਤ ਮੀਲ ਸੀ।
ਉਹ ਇੱਕ ਦੂਸਰੇ ਨਾਲ ਇਨ੍ਹਾਂ ਸਭ ਗੱਲਾਂ ਬਾਰੇ ਗੱਲਾਂ ਕਰ ਰਹੇ ਸਨ।
ਜਦੋਂ ਉਹ ਇਨ੍ਹਾਂ ਗੱਲਾਂ ਬਾਰੇ ਚਰਚਾ ਕਰ ਰਹੇ ਸਨ, ਯਿਸੂ ਖੁਦ ਉਨ੍ਹਾਂ ਨਾਲ ਰਲ ਗਿਆ ਅਤੇ ਉਨ੍ਹਾਂ ਨਾਲ ਚੱਲਣ ਲੱਗ ਪਿਆ।
ਪਰ ਉਨ੍ਹਾਂ ਦੀਆਂ ਅੱਖਾਂ ਨੇ ਉਸਨੂੰ ਪਛਾਨਣ ਨਹੀਂ ਦਿੱਤਾ।
ਤਦ ਯਿਸੂ ਨੇ ਕਿਹਾ, “ਜਦੋਂ ਤੁਸੀਂ ਤੁਰ ਰਹੇ ਸੀ ਉਹ ਕੀ ਸੀ ਜਿਸ ਬਾਰੇ ਤੁਸੀਂ ਚਰਚਾ ਕਰ ਰਹੇ ਸੀ?”ਉਹ ਦੋਨੋ ਮਨੁੱਖ ਖਲੋ ਗਏ, ਉਨ੍ਹਾਂ ਦੇ ਚਿਹਰੇ ਬੜੇ ਉਦਾਸ ਨਜ਼ਰ ਆ ਰਹੇ ਸਨ।
ਉਨ੍ਹਾਂ ਵਿੱਚੋਂ ਇੱਕ ਜਿਸਦਾ ਨਾਂ ਕਲਿਉਪਸ ਸੀ, ਨੇ ਕਿਹਾ, “ਯਰੂਸ਼ਲਮ ਸ਼ਹਿਰ ਵਿੱਚ ਤੂੰ ਹੀ ਇੱਕ ਅਜਿਹਾ ਮਨੁੱਖ ਹੋਵੇਂਗਾ ਜਿਸਨੂੰ ਇਹ ਨਹੀਂ ਪਤਾ ਕਿ ਉਥੇ ਪਿਛਲੇ ਕੁਝ ਦਿਨੀ ਕੀ ਵਾਪਰਿਆ ਸੀ।”
ਯਿਸੂ ਨੇ ਉਨ੍ਹਾਂ ਨੂੰ ਪੁੱਛਿਆ, “ਤੁਸੀਂ ਕਿਸ ਬਾਰੇ ਗੱਲ ਕਰ ਰਹੇ ਹੋ?”ਉਨ੍ਹਾਂ ਨੇ ਉਸਨੂੰ ਕਿਹਾ, “ਇਹ ਨਾਸਰਤ ਦੇ ਯਿਸੂ ਬਾਰੇ ਹੈ। ਉਹ ਪਰਮੇਸ਼ੁਰ ਅਤੇ ਲੋਕਾਂ ਲਈ ਇੱਕ ਮਹਾਨ ਨਬੀ ਸੀ। ਇਹ ਉਸਨੇ ਸ਼ਕਤੀਸ਼ਾਲੀ ਬਚਨਾਂ ਅਤੇ ਕਰਨੀਆ ਦੁਆਰਾ ਸਾਬਤ ਕਰ ਦਿੱਤਾ।
ਪਰ ਸਾਡੇ ਪ੍ਰਧਾਨ ਜਾਜਕਾਂ ਨੇ ਉਸਨੂੰ ਸਜ਼ਾ ਦੇਣ ਲਈ ਮੌਤ ਦੇ ਹਵਾਲੇ ਕਰ ਦਿੱਤਾ। ਅਤੇ ਉਨ੍ਹਾਂ ਨੇ ਉਸਨੂੰ ਸਲੀਬ ਉੱਪਰ ਠੋਕ ਦਿੱਤਾ।
ਪਰ ਸਾਨੂੰ ਆਸ ਸੀ ਕਿ ਉਹੀ ਸੀ ਜੋ ਇਸਰਾਏਲ ਨੂੰ ਛੁਟਕਾਰਾ ਦੇ ਦਿੰਦਾ। ਪਰ ਉਸੇ ਦੌਰਾਨ ਇਹ ਸਭ ਵਾਪਰ ਗਿਆ।“ਯਿਸੂ ਨੂੰ ਮਰਿਆਂ ਤਿੰਨ ਦਿਨ ਹੋ ਗਏ ਹਨ।
ਪਰ ਸਾਡੀਆਂ ਕੁਝ ਔਰਤਾਂ ਨੇ ਸਾਨੂੰ ਕੁਝ ਹੈਰਾਨੀਜਨਕ ਖਬਰ ਦਿੱਤੀ।
ਅੱਜ ਸਵੇਰ ਵੇਲੇ ਇਹ ਔਰਤਾਂ ਯਿਸੂ ਦੀ ਕਬਰ ਵੱਲ ਗਈਆਂ। ਪਰ ਉਸਦਾ ਸ਼ਰੀਰ ਉਸ ਵਿੱਚ ਨਾ ਲਭਿਆ। ਉਹ ਆਈਆਂ ਅਤੇ ਸਾਨੂੰ ਕਿਹਾ ਕਿ ਉਨ੍ਹਾਂ ਨੇ ਇੱਕ ਦਰਸ਼ਨ ਵੇਖਿਆ ਹੈ ਅਤੇ ਦਰਸ਼ਨ ਵਿੱਚ ਦੂਤਾਂ ਨੇ ਉਨ੍ਹਾਂ ਨੂੰ ਕਿਹਾ ਕਿ ਯਿਸੂ ਜਿਉਂਦਾ ਹੈ।
ਸਾਡੇ ਸਮੂਹ ਦੇ ਕੁਝ ਲੋਕ ਵੀ ਕਬਰ ਵੇਖਣ ਲਈ ਗਏ, ਅਤੇ ਉਨ੍ਹਾਂ ਨੇ ਵੀ ਉਹੀ ਕੁਝ ਵੇਖਿਆ ਜੋ ਔਰਤਾਂ ਨੇ ਆਖਿਆ ਸੀ। ਉਨ੍ਹਾਂ ਨੇ ਕਬਰ ਵੇਖੀ ਪਰ ਉਥੇ ਯਿਸੂ ਨਾ ਲਭਿਆ।
ਤਦ ਯਿਸੂ ਨੇ ਉਨ੍ਹਾਂ ਮਨੁੱਖਾਂ ਨੂੰ ਕਿਹਾ, “ਤੁਸੀਂ ਮੂਰਖ ਹੋ ਅਤੇ ਸਮਝਣ ਵਿੱਚ ਢਿਲ੍ਲੇ ਹੋ। ਜੋ ਕੁਝ ਨਬੀਆਂ ਨੇ ਆਖਿਆ ਹੈ ਤੁਹਾਨੂੰ ਉਸ ਸਭ ਕਾਸੇ ਤੇ ਆਸਥਾ ਰੱਖਣੀ ਚਾਹੀਦੀ ਹੈ।
ਉਨ੍ਹਾਂ ਨੇ ਆਖਿਆ, ਕਿ ਮਸੀਹ ਨੂੰ ਆਪਣੀ ਮਹਿਮਾ ਵਿੱਚ ਪ੍ਰਵੇਸ਼ ਕਰਨ ਤੋਂ ਪਹਿਲਾਂ ਇਨ੍ਹਾਂ ਸਭ ਕਸ਼ਟਾਂ ਵਿੱਚੋਂ ਲੰਘਣਾ ਜ਼ਰੂਰੀ ਸੀ।”
ਫ਼ਿਰ ਯਿਸੂ ਨੇ ਮੁਢੋਂ ਮੂਸਾ ਅਤੇ ਹੋਰ ਸਭਨਾਂ ਨਬੀਆਂ ਤੋਂ, ਜੋ ਕੁਝ ਵੀ ਪੋਥੀਆਂ ਵਿੱਚ ਉਸ ਬਾਰੇ ਲਿਖਿਆ ਸੀ, ਵਰਨਣ ਕਰਨਾ ਸ਼ੁਰੂ ਕਰ ਦਿੱਤਾ।
ਜਦੋਂ ਉਹ ਇੰਮਊਸ ਸ਼ਹਿਰ ਦੇ ਨੇੜੇ ਪਹੁੰਚੇ ਤਾਂ ਉਸਨੇ ਉਥੇ ਨਾ ਰੁਕਦੇ ਹੋਏ ਅੱਗੇ ਨੂੰ ਜਾਣ ਦਾ ਇਸ਼ਾਰਾ ਕੀਤਾ।
ਪਰ ਉਨ੍ਹਾਂ ਨੇ ਜੋਰ ਪੂਰਵਕ ਉਸਨੂੰ ਬੇਨਤੀ ਕੀਤੀ, “ਸਾਡੇ ਨਾਲ ਠਹਿਰ ਜਾ, ਕਾਫ਼ੀ ਸਮਾਂ ਹੋ ਗਿਆ ਹੈ, ਲੱਗ ਭੱਗ ਰਾਤ ਹੋ ਗਈ ਹੈ।” ਤਾਂ ਉਹ ਉਨ੍ਹਾਂ ਨਾਲ ਠਹਿਰਨ ਲਈ ਅੰਦਰ ਚਲਿਆ ਗਿਆ।
ਤਦ ਯਿਸੂ ਉਨ੍ਹਾਂ ਨਾਲ ਰੋਟੀ ਖਾਣ ਲਈ ਬੈਠ ਗਿਆ ਅਤੇ ਉਸਨੇ ਰੋਟੀ ਹੱਥ ਵਿੱਚ ਫ਼ੜਕੇ ਸ਼ੁਕਰਾਨਾ ਕੀਤਾ। ਫ਼ੇਰ ਉਸਨੇ ਰੋਟੀ ਤੋੜੀ ਅਤੇ ਉਨ੍ਹਾਂ ਨੂੰ ਦੇ ਦਿੱਤੀ।
ਉਸ ਵਕਤ ਉਨ੍ਹਾਂ ਮਨੁੱਖਾਂ ਦੀਆਂ ਅੱਖਾਂ ਖੁਲ੍ਹੀਆਂ ਅਤੇ ਉਨ੍ਹਾਂ ਨੇ ਯਿਸੂ ਨੂੰ ਪਛਾਣ ਲਿਆ। ਪਰ ਜਦੋਂ ਉਹ ਉਸਨੂੰ ਵੇਖਣ ਲੱਗੇ ਤਾਂ ਉਹ ਅਲੋਪ ਹੋ ਗਿਆ।
ਜਦੋਂ ਰਾਹ ਵਿੱਚ ਯਿਸੂ ਸਾਡੇ ਨਾਲ ਗੱਲ ਕਰ ਰਿਹਾ ਸੀ ਅਤੇ ਸਾਨੂੰ ਪੋਥੀਆਂ ਦੇ ਸੱਚੇ ਅਰਥਾਂ ਦੀ ਵਿਆਖਿਆ ਕਰ ਰਿਹਾ ਸੀ ਤਾਂ ਇਹ ਸਾਡੇ ਦਿਲਾਂ ਅੰਦਰ ਅੱਗ ਮੱਚਣ ਵਾਂਗ ਸੀ।”
ਉਹ ਤੁਰੰਤ ਹੀ ਉਠੇ ਅਤੇ ਯਰੂਸ਼ਲਮ ਨੂੰ ਮੁੜੇ। ਉਥੇ ਉਨ੍ਹਾਂ ਨੇ ਗਿਆਰਾਂ ਰਸੂਲਾਂ ਅਤੇ ਬਾਕੀ ਚੇਲਿਆਂ ਨੂੰ ਇਕਠ੍ਠੇ ਹੋਏ ਦੇਖਿਆ।
ਉਹ ਕਹਿ ਰਹੇ ਸਨ, “ਪ੍ਰਭੂ ਯਿਸੂ ਸੱਚਮੁੱਚ ਮੁਰਦਿਆਂ ਵਿੱਚੋਂ ਜੀ ਉਠਿਆ ਹੈ। ਉਹ ਸ਼ਮਊਨ ਪਤਰਸ ਨੂੰ ਵਿਖਾਈ ਵੀ ਦਿੱਤਾ ਹੈ।”
ਤਦ ਉਨ੍ਹਾਂ ਦੋਹਾਂ ਮਨੁੱਖਾਂ ਨੇ, ਰਸਤੇ ਵਿੱਚ ਜੋ ਘਟਨਾ ਵਾਪਰੀ ਸੀ ਉਨ੍ਹਾਂ ਨੂੰ ਉਸਦਾ ਹਾਲ ਸੁਣਾਇਆ। ਉਹਨਾਂ ਨੇ ਇਹ ਵੀ ਜਾਕੇ ਦਸਿਆ ਕਿ ਉਨ੍ਹਾਂ ਨੂੰ ਯਿਸੂ ਦੀ ਪਛਾਣ ਤਦ ਆਈ ਜਦੋਂ ਉਹ ਰੋਟੀ ਤੋੜ ਰਿਹਾ ਸੀ।
ਜਦੋਂ ਉਹ ਦੋ ਆਦਮੀ ਇਹ ਗੱਲਾਂ ਦੂਜਿਆਂ ਨੂੰ ਸੁਣਾ ਰਹੇ ਸਨ ਤਾਂ ਯਿਸੂ ਆਇਆ ਅਤੇ ਸਮੂਹ ਵਿੱਚ ਖੜਾ ਹੋ ਗਿਆ ਅਤੇ ਉਨ੍ਹਾਂ ਨੂੰ ਆਖਣ ਲੱਗਾ, “ਤੁਹਾਨੂੰ ਸ਼ਾਂਤੀ ਮਿਲੇ।”
ਪਰ ਸਭ ਚੇਲੇ ਵਿਆਕੁਲ ਹੋਕੇ ਡਰ ਗਏ। ਉਹ ਇਹ ਸਮਝੇ ਕਿ ਉਹ ਕਿਸੇ ਭੂਤ ਨੂੰ ਵੇਖ ਰਹੇ ਹਨ।
ਪਰ ਯਿਸੂ ਨੇ ਕਿਹਾ, “ਤੁਸੀਂ ਜੋ ਵੇਖ ਰਹੇ ਹੋ ਉਸਤੇ ਸ਼ੰਕਾ ਕਿਉਂ ਕਰ ਰਹੇ ਹੋ?
ਵੇਖੋ! ਮੇਰੇ ਹੱਥਾਂ ਅਤੇ ਮੇਰੇ ਪੈਰਾਂ ਵੱਲ ਵੇਖ। ਇਹ ਮੈਂ ਹੀ ਹਾਂ, ਮੈਨੂੰ ਛੁਹਕੇ ਵੇਖੋ। ਮੈਂ ਜਿਉਂਦਾ-ਜਾਗਦਾ ਹਾਂ। ਭੂਤ ਦਾ ਸ਼ਰੀਰ ਇਵੇਂ ਦਾ ਤਾਂ ਨਹੀਂ ਹੁੰਦਾ।”
ਜਦੋਂ ਯਿਸੂ ਨੇ ਉਨ੍ਹਾਂ ਨੂੰ ਇਹ ਕੁਝ ਆਖਿਆ, ਉਸਨੇ ਇਸਦੇ ਨਾਲ ਆਪਣੇ ਹੱਥ ਅਤੇ ਪੈਰ ਵਿਖਾਏ।
ਚੇਲੇ ਹੈਰਾਨ ਸਨ ਅਤੇ ਯਿਸੂ ਨੂੰ ਜਿਉਂਦਾ ਵੇਖਕੇ ਅਨੰਦ ਨਾਲ ਭਰ ਗਏ। ਪਰ ਅਜੇ ਵੀ ਉਹ ਵਿਸ਼ਵਾਸ ਨਾ ਕਰ ਸਕੇ। ਫ਼ਿਰ ਯਿਸੂ ਨੇ ਉਨ੍ਹਾਂ ਨੂੰ ਪੁੱਛਿਆ, “ਕੀ ਇਥੇ ਤੁਹਾਡੇ ਕੋਲ ਖਾਣ ਲਈ ਕੁਝ ਭੋਜਨ ਹੈ?”
ਉਨ੍ਹਾਂ ਨੇ ਉਸਨੂੰ ਭੁਜੀ ਮਛੀ ਦਾ ਟੁਕੜਾ ਦਿੱਤਾ।
ਯਿਸੂ ਨੇ ਉਨ੍ਹਾਂ ਕੋਲੋਂ ਲੈਕੇ ਉਨ੍ਹਾਂ ਦੇ ਸਾਮ੍ਹਣੇ ਉਹ ਖਾ ਲਿਆ।
ਯਿਸੂ ਨੇ ਉਨ੍ਹਾਂ ਨੂੰ ਕਿਹਾ, “ਯਾਦ ਕਰੋ ਜਦੋਂ ਪਹਿਲਾਂ ਮੈਂ ਤੁਹਾਡੇ ਨਾਲ ਸੀ, ਮੈਂ ਤੁਹਾਨੂੰ ਕੀ ਕਿਹਾ ਸੀ ਕਿ ਮੇਰੇ ਬਾਰੇ ਜੋ ਕੁਝ ਵੀ ਮੁਸਾ ਦੀ ਸ਼ਰ੍ਹਾ ਵਿੱਚ, ਨਬੀਆਂ ਦੀਆਂ ਪੁਸਤਕਾਂ ਵਿਚ ਅਤੇ ਜ਼ਬੂਰਾਂ ਦੀਆਂ ਪੋਥੀਆਂ ਵਿਚ ਲਿਖਿਆ ਗਿਆ ਹੈ, ਸੰਪੂਰਣ ਹੋਣਾ ਚਾਹੀਦਾ ਹੈ।”
ਫਿਰ ਯਿਸੂ ਨੇ ਉਨ੍ਹਾਂ ਦੇ ਮਨ ਖੋਲ੍ਹ ਦਿੱਤੇ ਤਾਂ ਜੋ ਉਹ ਪੋਥੀਆਂ ਨੂੰ ਸਮਝ ਸਕਣ।
ਫਿਰ ਯਿਸੂ ਨੇ ਉਨ੍ਹਾਂ ਨੂੰ ਕਿਹਾ, “ਇਹੀ ਹੈ ਜੋ ਲਿਖਿਆ ਗਿਆ ਹੈ: ਮਸੀਹ ਜ਼ਰੂਰ ਮਰੇਗਾ ਅਤੇ ਫੇਰ ਮੌਤ ਤੋਂ ਤੀਜੇ ਦਿਨ ਮੌਤ ਤੋਂ ਉਭਰ ਆਵੇਗਾ।
ਜੋ ਕੁਝ ਵਾਪਰਿਆ ਹੈ ਤੁਸੀਂ ਉਸਦੇ ਗਵਾਹ ਹੋ। ਹੁਣ ਤੁਹਾਨੂੰ ਜਾਣਾ ਚਾਹੀਦਾ ਹੈ ਅਤੇ ਲੋਕਾਂ ਨੂੰ ਦੱਸੋ ਕਿ ਉਹਨਾਂ ਨੂੰ ਆਪਣੇ ਪਾਪਾਂ ਲਈ ਦੁਖੀ ਹੋਣਾ ਹੀ ਚਾਹੀਦਾ ਹੈ। ਅਤੇ ਆਪਣੇ ਦਿਲ ਬਦਲ ਲੈਣੇ ਚਾਹੀਦੇ ਹਨ, ਤਾਂ ਹੀ ਪਰਮੇਸ਼ੁਰ ਉਨ੍ਹਾਂ ਦੇ ਪਾਪ ਮਾਫ਼ ਕਰੇਗਾ। ਤੁਹਾਨੂੰ ਇਹ ਸੰਦੇਸ਼ ਮੇਰੇ ਨਾਂ ਤੇ ਦੇਣਾ ਚਾਹੀਦਾ ਹੈ। ਯਰੂਸ਼ਲਮ ਤੋਂ ਸ਼ੁਰੂ ਹੋਕੇ ਧਰਤੀ ਦੀਆਂ ਸਾਰੀਆਂ ਕੌਮਾਂ ਨੂੰ।
ਸੁਣੋ! ਜੋ ਮੇਰੇ ਪਿਤਾ ਨੇ ਤੁਹਾਡੇ ਨਾਲ ਵਾਦਾ ਕੀਤਾ ਹੈ ਕਿ ਮੈਂ ਤੁਹਾਨੂੰ ਭੇਜਾਂਗਾ। ਪਰ ਜਦ ਤੱਕ ਤੁਸੀਂ ਸਵਰਗ ਤੋਂ ਸ਼ਕਤੀ ਪ੍ਰਾਪਤ ਨਾ ਕਰ ਲਵੋਂ ਓਨਾ ਚਿਰ ਤੁਹਾਨੂੰ ਯਰੂਸ਼ਲਮ ਵਿੱਚ ਰਹਿਣਾ ਪਵੇਗਾ।”
ਯਦ ਯਿਸੂ ਆਪਣੇ ਚੇਲਿਆਂ ਨੂੰ ਯਰੂਸ਼ਲਮ ਤੋਂ ਬਾਹਰ ਬੈਤਅਨੀਆ ਦੇ ਸਾਮ੍ਹਣੇ ਲੈ ਗਿਆ। ਉਸਨੇ ਆਪਣੇ ਹੱਥ ਉਤਾਂਹ ਨੂੰ ਚੁੱਕੇ ਅਤੇ ਆਪਣੇ ਚੇਲਿਆਂ ਨੂੰ ਅਸੀਸ ਦਿੱਤੀ।
ਜਦੋਂ ਯਿਸੂ ਉਨ੍ਹਾਂ ਨੂੰ ਅਸੀਸ ਦੇ ਰਿਹਾ ਸੀ ਤਾਂ ਉਸਨੂੰ ਉਨ੍ਹਾਂ ਤੋਂ ਅਲੱਗ ਕੀਤਾ ਗਿਆ ਅਤੇ ਸੁਰਗ ਵੱਲ ਲਿਜਾਇਆ ਗਿਆ।
ਉਸਦੇ ਚੇਲੇ ਉਥੇ ਉਸਦੀ ਉਪਾਸਨਾ ਕਰਦੇ ਰਹੇ ਅਤੇ ਉਸਤੋਂ ਬਾਦ ਉਹ ਸ਼ਹਿਰ ਵੱਲ ਨੂੰ ਮੁੜ ਆਏ। ਉਹ ਬਹੁਤ ਖੁਸ਼ ਸਨ।
ਉਹ ਸਾਰੇ ਪਰਮੇਸ਼ੁਰ ਦੀ ਉਸਤਤਿ ਕਰਦੇ, ਮੰਦਰ ਵਿੱਚ ਰਹੇ।
×
×
Save
Close