BibleAll
Home
Bible
Parallel Reading
About
Contact
Login
Verse of the Day
Be not deceived: evil communications corrupt good manners.
1 Corinthians: 15:33
King James Versions
Tamil Bible
Alkitab Bible
American Standard Version
Bible Latinoamericana Spanish
Biblia Ave Maria
Biblia Cornilescu Română
Biblia Cristiana en Espaคol
Bกblia da Mulher Catขlica
Elberfelder Bible
Hebrew Bible (Tanakh)
Hindi Bible
Holy Bible in Arabic
Holy Bible KJV Apocrypha
Italian Riveduta Bible
La Bible Palore Vivante
La Bible Darby Francis
La Biblia Moderna en Espaคol
La Biblia NTV en Espaคol
Magandang Balita Biblia libre
Malayalam Bible
Marathi Bible
Tagalog Bible
Telugu Bible
The Holy Bible in Spanish
The Holy Bible RSV
The Vietnamese Bible
Urdu Bible
Zulu Bible Offline
Библия. Синодальный перевод
Punjabi Bible
Korean Bible
Select Book Name
ਉਤਪਤ
ਕੂਚ
ਲੇਵੀਆਂ ਦੀ ਪੋਥੀ
ਗਿਣਤੀ
ਬਿਵਸਥਾ ਸਾਰ
ਯਹੋਸ਼ੁਆ
ਰੂਥ
1 ਸਮੂਏਲ
2 ਸਮੂਏਲ
1 ਰਾਜਿਆਂ
2 ਰਾਜਿਆਂ
1 ਇਤਹਾਸ
2 ਇਤਹਾਸ
ਅਜ਼ਰਾ
ਨਹਮਯਾਹ
ਅਸਤਰ
ਅੱਯੂਬ
ਜ਼ਬੂਰ
ਕਹਾਉਤਾਂ
ਉਪਦੇਸ਼ਕ
ਸਲੇਮਾਨ ਦਾ ਗੀਤ
ਯਸਾਯਾਹ
ਯਿਰਮਿਯਾਹ
ਵਿਰਲਾਪ
ਹਿਜ਼ਕੀਏਲ
ਦਾਨੀਏਲ
ਹੋਸ਼ੇਆ
ਯੋਏਲ
ਆਮੋਸ
ਓਬਦਯਾਹ
ਯੂਨਾਹ
ਮੀਕਾਹ
ਨਹੂਮ
ਹਬਕੱੂਕ
ਸਫ਼ਨਯਾਹ
ਹੱਜਈ
ਜ਼ਕਰਯਾਹ
ਮਲਾਕੀ
ਮੱਤੀ
ਮਰਕੁਸ
ਲੂਕਾ
ਯੂਹੰਨਾ
ਰਸੂਲਾਂ ਦੇ ਕਰਤੱਬ
ਰੋਮੀਆਂ ਨੂੰ
1 ਕੁਰਿੰਥੀਆਂ ਨੂੰ
2 ਕੁਰਿੰਥੀਆਂ ਨੂੰ
ਗਲਾਤੀਆਂ ਨੂੰ
ਅਫ਼ਸੀਆਂ ਨੂੰ
ਫ਼ਿਲਿੱਪੀਆਂ ਨੂੰ
ਕੁਲੁੱਸੀਆਂ ਨੂੰ
1 ਥੱਸਲੁਨੀਕੀਆਂ ਨੂੰ
2 ਥੱਸਲੁਨੀਕੀਆਂ ਨੂੰ
1 ਤਿਮੋਥਿਉਸ ਨੂੰ
2 ਤਿਮੋਥਿਉਸ ਨੂੰ
ਤੀਤੁਸ ਨੂੰ
ਫ਼ਿਲੇਮੋਨ ਨੂੰ
ਇਬਰਾਨੀਆਂ ਨੂੰ
ਯਾਕੂਬ
1 ਪਤਰਸ
2 ਪਤਰਸ
1 ਯੂਹੰਨਾ
2 ਯੂਹੰਨਾ
3 ਯੂਹੰਨਾ
ਯਹੂਦਾਹ
ਪਰਕਾਸ਼ ਦੀ ਪੋਥੀ
Chapter
Verse
Go
Prev
Punjabi Bible
Next
ਲੂਕਾ : 6
Track Name
00:00
00:00
Chapters
1
2
3
4
5
6
7
8
9
10
11
12
13
14
15
16
17
18
19
20
21
22
23
24
ਸਬਤ ਦੇ ਦਿਨ ਯਿਸੂ ਕਣਕ ਦੇ ਖੇਤਾਂ ਵਿੱਚੋਂ ਦੀ ਜਾ ਰਿਹਾ ਸੀ। ਉਸਦੇ ਕੁਝ ਚੇਲੇ ਕਣਕ ਦੇ ਸਿੱਟੇ ਤੋੜਕੇ ਆਪਣੇ ਹੱਥਾਂ ਤੇ ਮਲਕੇ ਖਾ ਰਹੇ ਸਨ।
ਕੁਝ ਫ਼ਰੀਸੀਆਂ ਨੇ ਕਿਹਾ, “ਤੁਸੀਂ ਇਹ ਕਿਉਂ ਕਰ ਰਹੇ ਹੋ? ਸਬਤ ਦੇ ਦਿਨ ਨੇਮ ਦੇ ਮੁਤਾਬਿਕ ਇੰਝ ਕਰਨ ਦੀ ਇਜਾਜ਼ਤ ਨਹੀਂ ਹੈ।”
ਯਿਸੂ ਨੇ ਆਖਿਆ, “ਕੀ ਤੁਸੀਂ ਇਹ ਨਹੀਂ ਪੜਿਆ ਕਿ ਦਾਊਦ ਨੇ ਕੀ ਕੀਤਾ ਸੀ, ਜਦੋਂ ਉਹ ਅਤੇ ਉਸਦੇ ਸਾਥੀ ਭੁਖੇ ਸਨ।
ਕੀ ਤੁਸੀਂ ਨਹੀਂ ਪੜਿਆ ਕਿ ਉਹ ਪਰਮੇਸ਼ੁਰ ਦੇ ਘਰ ਵੜਿਆ, ਤੇ ਉਸਨੇ ਉਹ ਰੋਟੀ ਚੁੱਕੀ ਜੋ ਕਿ ਪਰਮੇਸ਼ੁਰ ਨੂੰ ਭੇਂਟ ਕੀਤੀ ਗਈ ਸੀ ਕੁਝ ਖੁਦ ਖਾਧੀ ਅਤੇ ਕੁਝ ਉਨ੍ਹਾਂ ਲੋਕਾਂ ਨੂੰ ਦਿੱਤੀ, ਜੋ ਉਸਦੇ ਨਾਲ ਸਨ। ਇਹ ਨੇਮ ਦੇ ਵਿਰੁੱਧ ਸੀ ਜਦ ਕਿ ਨੇਮ ਤਾਂ ਇਹੀ ਆਖਦਾ ਹੈ ਕਿ ਕੇਵਲ ਜਾਜਕ ਹੀ ਉਸ ਰੋਟੀ ਦਾ ਸੇਵਨ ਕਰ ਸਕਦਾ ਹੈ।”
ਤਦ ਯਿਸੂ ਨੇ ਫ਼ਰੀਸੀਆਂ ਨੂੰ ਕਿਹਾ, “ਮਨੁੱਖ ਦਾ ਪੁੱਤਰ ਸਬਤ ਦੇ ਦਿਨ ਦਾ ਪ੍ਰਭੂ ਹੈ।”
ਇੱਕ ਹੋਰ ਸਬਤ ਦੇ ਦਿਨ ਉਹ ਯਹੂਦੀ ਪ੍ਰਾਰਥਨਾ ਸਥਾਨ ਵਿੱਚ ਉਪਦੇਸ਼ ਦੇਣ ਲਈ ਗਿਆ। ਉਥੇ ਇੱਕ ਆਦਮੀ ਸੀ ਜਿਸਦੇ ਸੱਜੇ ਹੱਥ ਨੂੰ ਅਧਰੰਗ ਸੀ।
ਨੇਮ ਦੇ ਉਪਦੇਸ਼ਕ ਅਤੇ ਫ਼ਰੀਸੀ ਇਸ ਉਡੀਕ ਵਿੱਚ ਸਨ ਕਿ ਵੇਖੀਏ ਯਿਸੂ ਇਸਨੂੰ ਸਬਤ ਦੇ ਦਿਨ ਰਾਜੀ ਕਰ ਸਕਦਾ ਹੈ ਕਿ ਨਹੀਂ। ਉਹ ਚਾਹੁੰਦੇ ਸਨ ਕਿ ਯਿਸੂ ਕੋਈ ਗਲਤ ਕੰਮ ਕਰੇ ਤੇ ਉਹ ਉਸਨੂੰ ਦੋਸ਼ੀ ਠਹਿਰਾ ਸਕਣ।
ਯਿਸੂ ਉਨ੍ਹਾਂ ਦੀਆਂ ਸੋਚਾਂ ਨੂੰ ਜਾਣਦਾ ਸੋ। ਅਤੇ ਉਸਨੇ ਉਸ ਮਨੁੱਖ ਨੂੰ ਆਖਿਆ ਜਿਸਦੇ ਹੱਥ ਨੂੰ ਅਧਰੰਗ ਹੋਇਆ ਸੀ, “ਉਠ ਅਤੇ ਵਿਚਾਲੇ ਆਕੇ ਖੜਾ ਹੋ ਜਾ।”ਤਾਂ ਉਸਨੇ ਇੰਝ ਹੀ ਕੀਤਾ।
ਤਦ ਯਿਸੂ ਨੇ ਲੋਕਾਂ ਨੂੰ ਪੁੱਛਿਆ, “ਮੈਂ ਤੁਹਾਨੂੰ ਪੁਛਦਾ ਹਾਂ ਕਿ ਸਬਤ ਦੇ ਦਿਨ ਕੀ ਕਰਨ ਦੀ ਇਜਾਜ਼ਤ ਹੈ? ਚੰਗਿਆਈ ਕਰਨ ਦੀ ਜਾਂ ਬਦੀ? ਕਿਸੇ ਦੇ ਪ੍ਰਾਣ ਨਸ਼ਟ ਕਰਨ ਦੀ ਜਾਂ ਕਿਸੇ ਦੇ ਪ੍ਰਾਣਾਂ ਨੂੰ ਬਚਾਉਣ ਦੀ?”
ਯਿਸੂ ਦੇ ਆਲੇ-ਦੁਆਲੇ ਉਨ੍ਹਾਂ ਸਾਰਿਆਂ ਲੋਕਾਂ ਨੂੰ ਵੇਖਿਆ ਅਤੇ ਬਿਮਾਰ ਆਦਮੀ ਨੂੰ ਆਖਿਆ, “ਮੈਨੂੰ ਆਪਣਾ ਹੱਥ ਵਿਖਾ।” ਜਦ ਉਸ ਅਧਰੰਗੀ ਮਨੁੱਖ ਨੇ ਆਪਣਾ ਹੱਥ ਵਿਖਾਉਣ ਲਈ ਬਾਹਰ ਕਢਿਆ ਤਾਂ ਉਹ ਬਿਲਕੁਲ ਠੀਕ ਸੀ।
ਤਦ ਫ਼ਰੀਸੀ ਅਤੇ ਨੇਮ ਦੇ ਉਪਦੇਸ਼ਕ ਇਹ ਵੇਖਕੇ ਬੜੇ ਕਰੋਧ ਵਿੱਚ ਆਏ ਅਤੇ ਇੱਕ ਦੂਜੇ ਨੂੰ ਕਹਿਣ ਲੱਗੇ, “ਆਪਾਂ ਯਿਸੂ ਨਾਲ ਕੀ ਕਰੀਏ?”
ਉਨ੍ਹੀ ਦਿਨੀ ਯਿਸੂ ਇੱਕ ਪਹਾੜ ਤੇ ਗਿਆ ਅਤੇ ਪਰਮੇਸ਼ੁਰ ਨੂੰ ਪ੍ਰਾਰਥਨਾ ਕਰਦਿਆਂ ਸਾਰੀ ਰਾਤ ਬਿਤਾ ਦਿੱਤੀ।
ਅਗਲੀ ਸਵੇਰ ਉਸਨੇ ਆਪਣੇ ਚੇਲਿਆਂ ਨੂੰ ਬੁਲਾਇਆ ਅਤੇ ਉਨ੍ਹਾਂ ਵਿੱਚੋਂ ਬਾਰ੍ਹਾਂ ਨੂੰ ਚੁਣਿਆ ਅਤੇ ਉਨ੍ਹਾਂ ਨੂੰ “ਰਸੂਲ” ਆਖਿਆ।
ਉਨ੍ਹਾਂ ਬਾਰ੍ਹਾਂ ਰਸੂਲਾਂ ਦੇ ਨਾਂ ਸਨ: ਸ਼ਮਊਨ,
ਮੱਤੀ,
ਯਾਕੂਬ ਦਾ ਪੁੱਤਰ ਯਹੂਦਾ ਅਤੇ ਯਹੂਦਾ ਇਸਕਰਿਯੋਤੀ।
ਯਿਸੂ ਅਤੇ ਰਸੂਲ ਪਹਾੜ ਤੋਂ ਉਤਰ ਕੇ ਇੱਕ ਪਧਰੀ ਜਗ੍ਹਾ ਤੇ ਆਕੇ ਖਲੋਤੇ। ਲੋਕਾਂ ਦਾ ਇੱਕ ਬਹੁਤ ਵੱਡਾ ਸਮੂਹ ਉਥੇ ਇਕੱਠਾ ਹੋਇਆ ਸੀ ਜੋ ਕਿ ਸਾਰੇ ਯਹੂਦਿਯਾ, ਯਰੂਸ਼ਲਮ, ਸੂਰ ਅਤੇ ਸੈਦਾ ਦੇ ਸਮੁੰਦਰ ਕੰਢੇ ਦੇ ਸ਼ਹਿਰਾਂ ਤੋਂ ਆਏ ਸਨ।
ਉਹ ਸਾਰੇ ਯਿਸੂ ਦੇ ਉਪਦੇਸ਼ ਸੁਨਣ ਅਤੇ ਆਪਣੇ ਰੋਗਾ ਤੋਂ ਚਗੇ ਹੋਣ ਲਈ ਉਸ ਕੋਲ ਆਏ ਸਨ। ਜਿਹੜੇ ਲੋਕ ਭਰਿਸ਼ਟ ਆਤਮਿਆਂ ਤੋਂ ਪੀੜਿਤ ਸਨ ਉਹ ਵੀ ਰਾਜੀ ਕੀਤੇ ਗਏ।
ਸਾਰੇ ਲੋਕ ਯਿਸੂ ਨੂੰ ਛੂਹਣਾ ਚਾਹੁੰਦੇ ਸਨ ਕਿਉਂਕਿ ਉਸ ਵਿੱਚੋਂ ਸ਼ਕਤੀ ਨਿਕਲ ਕੇ ਲੋਕਾਂ ਨੂੰ ਰਾਜੀ ਕਰਦੀ ਸੀ।
ਯਿਸੂ ਨੇ ਆਪਣੇ ਚੇਲਿਆਂ ਵੱਲ ਵੇਖਿਆ ਤੇ ਆਖਿਆ,“ਗਰੀਬ ਲੋਕੋ! ਤੁਸੀਂ ਧੰਨ ਹੋ,ਕਿਉਂਕਿ ਪਰਮੇਸ਼ੁਰ ਦਾ ਰਾਜ ਤੁਹਾਡਾ ਹੈ।
ਤੁਸੀਂ ਜੋ ਹੁਣ ਭੁਖੇ ਹੋ,ਧੰਨ ਹੋ ਕਿਉਂਕਿ ਤੁਹਾਨੂੰ ਸੰਤੁਸ਼ਟ ਕੀਤਾ ਜਾਵੇਗਾ।ਤੁਸੀਂ ਜੋ ਹੁਣ ਰੋ ਰਹੇ ਹੋ ਧੰਨ ਹੋਕਿਉਂਕਿ ਮਗਰੋਂ ਤੁਸੀਂ ਹੱਸੋਂਗੇ।
“ਤੁਸੀਂ ਧੰਨ ਹੋ ਜਦੋਂ ਲੋਕ ਮਨੁੱਖ ਦੇ ਪੁੱਤਰ ਕਾਰਣ ਤੁਹਾਨੂੰ ਨਫ਼ਰਤ ਕਰਨ, ਤਿਆਗਣ, ਬੇਇਜਤੀ ਕਰਨ ਅਤੇ ਤੁਹਾਨੂੰ ਦੁਸ਼ਟ ਕਹਿਕੇ ਬੁਲਾਉਣ।
ਜਦੋਂ ਇਹ ਵਾਪਰੇ ਤਾਂ ਆਨੰਦ ਨਾਲ ਉਛਲੋ ਕਿਉਂਕਿ ਸੁਰਗ ਵਿੱਚ ਤੁਹਾਡਾ ਫ਼ਲ ਮਹਾਨ ਹੋਵੇਗਾ। ਉਨ੍ਹਾਂ ਦੇ ਪਿਉ-ਦਾਦਿਆਂ ਨੇ ਵੀ ਨਬੀਆਂ ਨਾਲ ਇਵੇਂ ਹੀ ਕੀਤਾ ਸੀ ਜਿਵੇਂ ਉਹ ਤੁਹਾਡੇ ਨਾਲ ਕਰਨਗੇ।
“ਤੁਹਾਡੇ ਤੇ ਲਾਹਨਤ, ਅਮੀਰ ਲੋਕੋ,ਕਿਉਂਕਿ ਤੁਹਾਡੇ ਕੋਲ ਸਭ ਸੁਖ ਹਨ।
ਤੁਹਾਡੇ ਤੇ ਲਾਹਨਤ, ਜਿਹੜੇ ਹੁਣ ਰੱਜੇ ਹੋਏ ਹੋਮਗਰੋਂ ਤੁਸੀਂ ਭੁਖੇ ਰਹੋਂਗੇ।ਤੁਹਾਡਾ ਬੁਰਾ ਹੋਵੇਗਾ ਜੋ ਹੁਣ ਹੱਸ ਰਹੇ ਹੋ,ਮਗਰੋਂ ਤੁਸੀਂ ਕੁਰਲਾਉਂਗੇ ਅਤੇ ਅਫ਼ਸੋਸ ਕਰੋਂਗੇ।
“ਤੁਹਾਡੇ ਤੇ ਲਾਹਨਤ, ਜਦੋਂ ਸਾਰੇ ਲੋਕਾਂ ਦੁਆਰਾ ਤੁਹਾਡੀ ਉਸਤਤਿ ਹੁੰਦੀ ਹੈ। ਕਿਉਂਕਿ ਉਨ੍ਹਾਂ ਦੇ ਪੁਰਖਿਆਂ ਨੇ ਵੀ ਝੂਠੇ ਨਬੀਆਂ ਨਾਲ ਇਵੇਂ ਹੀ ਕੀਤਾ ਸੀ।
“ਪਰ ਤੁਸੀਂ, ਜੋ ਮੈਨੂੰ ਸੁਣ ਰਹੇ ਹੋ। ਮੈਂ ਤੁਹਾਨੂੰ ਦੱਸਦਾ ਹਾਂ ਕਿ ਆਪਣੇ ਵੈਰੀਆਂ ਨੂੰ ਵੀ ਪਿਆਰ ਕਰੋ। ਜਿਹੜੇ ਲੋਕ ਤੁਹਾਡੇ ਨਾਲ ਨਫ਼ਰਤ ਕਰਦੇ ਹਨ ਅਤੇ ਤੁਹਾਡਾ ਬੁਰਾ ਚਿਤਵਦੇ ਹਨ, ਉਨ੍ਹਾਂ ਦਾ ਵੀ ਭਲਾ ਕਰੋ।
ਜੋ ਤੁਹਾਨੂੰ ਸ਼ਰਾਪ ਦਿੰਦੇ ਹਨ ਉਨ੍ਹਾਂ ਨੂੰ ਅਸੀਸਾਂ ਦਿਉ, ਜੋ ਤੁਹਾਡੇ ਨਾਲ ਚੰਗਾ ਵਿਹਾਰ ਨਹੀਂ ਕਰਦੇ ਉਨ੍ਹਾਂ ਲਈ ਵੀ ਪ੍ਰਾਰਥਨਾ ਕਰੋ।
ਜੇਕਰ ਕੋਈ ਤੁਹਾਡੀ ਇੱਕ ਗਲ ਤੇ ਚਪੇੜ ਮਾਰਦਾ ਹੈ ਤਾਂ ਤੁਸੀਂ ਦੂਜੀ ਗਲ ਵੀ ਭੁਆ ਦਿਓ। ਜੇਕਰ ਕੋਈ ਤੁਹਾਡਾ ਚੋਗ਼ਾ ਖੋਂਹਦਾ ਹੈ ਤਾਂ ਉਸਨੂੰ ਆਪਣੀ ਕਮੀਜ ਖੋਹਣ ਤੋਂ ਵੀ ਨਾ ਰੋਕੋ।
ਜੋ ਕੋਈ ਵੀ ਤੁਹਾਡੇ ਕੋਲੋ ਮੰਗੇ ਉਸਨੂੰ ਦੇ ਦੇਵੋ। ਜੇਕਰ ਕੋਈ ਤੁਹਾਡੀ ਕੋਈ ਵੀ ਵਸਤੂ ਲੈਂਦਾ ਹੈ ਤਾਂ ਉਸਨੂੰ ਵਾਪਸ ਨਾ ਮੰਗੋ।
ਅਤੇ ਜਿਹੋ ਜਿਹਾ ਤੁਸੀਂ ਚਾਹੁੰਦੇ ਹੋ ਕਿ ਕੋਈ ਤੁਹਾਡੇ ਨਾਲ ਕਰੇ ਤੁਸੀਂ ਆਪ ਵੀ ਦੂਜਿਆਂ ਨਾਲ ਉਹੋ ਜਿਹਾ ਵਰਤਾਵਾ ਕਰੋ।
“ਜੇਕਰ ਤੁਸੀਂ ਕੇਵਲ ਉਨ੍ਹਾਂ ਨੂੰ ਹੀ ਪਿਆਰ ਕਰੋਂਗੇ, ਜੋ ਤੁਹਾਨੂੰ ਪਿਆਰ ਕਰਦੇ ਹਨ, ਤਾਂ ਤੁਸੀਂ ਪਰਮੇਸ਼ੁਰ ਵੱਲੋਂ ਕਿਹੜੀ ਉਸਤਤਿ ਦੀ ਆਸ ਰੱਖ ਸਕਦੇ ਹੋ? ਕਿਉਂਕਿ ਇੰਝ ਤਾਂ ਪਾਪੀ ਲੋਕ ਵੀ ਆਪਣੇ ਪਿਆਰ ਕਰਨ ਵਾਲਿਆਂ ਨਾਲ ਪਿਆਰ ਕਰਦੇ ਹਨ।
ਜੇਕਰ ਤੁਸੀਂ ਸਿਰਫ਼ ਉਨ੍ਹਾਂ ਦਾ ਹੀ ਚੰਗਾ ਕਰੋ ਜੋ ਤੁਹਾਡੇ ਲਈ ਚੰਗਾ ਕਰਦੇ ਹਨ, ਤਾਂ ਤੁਸੀਂ ਪਰਮੇਸ਼ੁਰ ਵੱਲੋਂ ਕਿਹੜੀ ਉਸਤਤਿ ਦੀ ਆਸ ਰੱਖਦੇ ਹੋ। ਪਾਪੀ ਵੀ ਤਾਂ ਇਹੀ ਕਰਦੇ ਹਨ।
ਜੇਕਰ ਤੁਸੀਂ ਸਿਰਫ਼ ਉਨ੍ਹਾਂ ਨੂੰ ਹੀ ਉਧਾਰ ਦਿਉ, ਜਿਨ੍ਹਾਂ ਕੋਲੋਂ ਵਾਪਸ ਆਉਣ ਦੀ ਆਸ ਹੋਵੇ ਤਾਂ ਤੁਸੀਂ ਪਰਮੇਸ਼ੁਰ ਵੱਲੋਂ ਕਿਹੜੀ ਉਸਤਤਿ ਦੀ ਆਸ ਰੱਖ ਸਕਦੇ ਹੋ? ਇੰਝ ਤਾਂ ਪਾਪੀ ਲੋਕ ਵੀ ਦੂਜੇ ਪਾਪੀ ਲੋਕਾਂ ਨੂੰ ਉਧਾਰ ਦਿੰਦੇ ਹਨ ਤਾਂ ਜੋ ਉਹ ਆਪਣਾ ਪੂਰਾ ਪੈਸਾ ਵਾਪਸ ਲੈ ਸਕਣ।
“ਇਸ ਲਈ ਆਪਣੇ ਵੈਰੀਆਂ ਨਾਲ ਪਿਆਰ ਕਰੋ, ਮੁੜ ਵਾਪਸ ਲੈਣ ਦੀ ਆਸ ਤੋਂ ਬਿਨਾ, ਉਹੀ ਕਰੋ ਜੋ ਚੰਗਾ ਹੈ। ਫ਼ਿਰ ਤੁਹਾਡਾ ਫ਼ਲ ਮਹਾਨ ਹੋਵੇਗਾ। ਅਤੇ ਤੁਸੀਂ ਸਰਬ ਉਚ੍ਚ ਪਰਮੇਸ਼ੁਰ ਦੇ ਬੱਚੇ ਹੋਵੋਂਗੇ ਕਿਉਂਕਿ ਪਰਮੇਸ਼ੁਰ ਪਾਪੀ ਲੋਕਾਂ ਅਤੇ ਨਾਸ਼ੁਕਰੇ ਲੋਕਾਂ ਤੇ ਵੀ ਦਯਾਵਾਨ ਹੈ।
ਦਿਆਲੂ ਹੋਵੋ ਜਿਵੇਂ ਕਿ ਤੁਹਾਡਾ ਪਿਤਾ ਵੀ ਦਿਆਲੂ ਹੈ।
“ਦੂਜਿਆਂ ਦਾ ਨਿਰਣਾ ਨਾ ਕਰੋ ਤਾਂ ਤੁਹਾਡਾ ਵੀ ਨਿਰਣਾ ਨਹੀਂ ਕੀਤਾ ਜਾਵੇਗਾ। ਦੂਜਿਆਂ ਦੀ ਨਿੰਦਿਆ ਨਾ ਕਰੋ ਤਾਂ ਤੁਸੀਂ ਵੀ ਨਹੀਂ ਨਿੰਦੇ ਜਾਵੋਂਗੇ, ਜੇਕਰ ਤੁਸੀਂ ਦੂਜਿਆਂ ਨੂੰ ਮਾਫ਼ ਕਰੋਂਗੇ ਤਾਂ ਤੁਸੀਂ ਵੀ ਮਾਫ਼ ਕੀਤੇ ਜਾਵੋਂਗੇ।
ਦੇਵੋ, ਤੁਹਾਨੂੰ ਵੀ ਦਿੱਤਾ ਜਾਵੇਗਾ। ਤੁਹਾਨੂੰ ਬਹੁਤ ਵਧੇਰੇ ਦਿੱਤਾ ਆਵੇਗਾ। ਇਹ ਤੁਹਾਡੇ ਹੱਥਾਂ ਵਿੱਚੋਂ ਵਗਾਇਆ ਜਾਵੇਗਾ ਅਤੇ ਤੁਸੀਂ ਇਸਨੂੰ ਫ਼ੜਨ ਯੋਗ ਨਹੀਂ ਹੋਵੋਂਗੇ। ਅਤੇ ਇਹ ਬਾਹਰ ਤੁਹਾਡੀ ਗੋਦੀ ਵਿੱਚ ਵਗੇਗਾ। ਕਿਉਂਕਿ ਜਿਸ ਮਾਪ ਨਾਲ ਤੁਸੀਂ ਦੂਸਰਿਆਂ ਨੂੰ ਮਾਪਦੇ ਹੋਂ ਉਸੇ ਮਾਪ ਨਾਲ ਤੁਹਾਨੂੰ ਵੀ ਮਾਪਿਆ ਜਾਵੇਗਾ।”
ਉਸਨੇ ਉਨ੍ਹਾਂ ਨੂੰ ਇਹ ਦ੍ਰਿਸ਼ਟਾਂਤ ਵੀ ਦਿੱਤੀ, “ਕੀ ਭਲਾ ਇੱਕ ਅੰਨ੍ਹਾਂ ਦੂਜੇ ਅੰਨ੍ਹੇ ਦਾ ਆਗੂ ਹੋ ਸਕਦਾ ਹੈ? ਨਹੀਂ! ਦੋਵੇਂ ਹੀ ਟੋਏ ਵਿੱਚ ਜਾ ਡਿੱਗਣਗੇ।
ਕੋਈ ਵੀ ਚੇਲਾ ਆਪਣੇ ਗੁਰੂ ਤੋਂ ਉਚੇਰਾ ਨਹੀਂ ਹੈ। ਪਰ ਜਦੋਂ ਚੇਲਾ ਪੂਰੀ ਤਰ੍ਹਾਂ ਸਿਖ ਗਿਆ ਹੋਵੇ ਉਹ ਆਪਣੇ ਗੁਰੂ ਵਰਗਾ ਹੋਵੇਗਾ।
“ਤੁਸੀਂ ਉਸ ਕਖ ਦੇ ਕਣ ਨੂੰ ਕਿਉਂ ਵੇਖਦੇ ਹੋ ਜਿਹੜਾ ਤੁਹਾਡੇ ਭਰਾ ਦੀ ਅਖ ਵਿੱਚ ਹੈ। ਜਦੋਂ ਕਿ ਤੁਸੀਂ ਉਸ ਸ਼ਤੀਰ ਨੂੰ ਨਹੀਂ ਵੇਖਦੇ ਜਿਹੜਾ ਤੁਹਾਡੀ ਆਪਣੀ ਅਖ ਵਿੱਚ ਹੈ?
ਤੁਸੀਂ ਆਪਣੇ ਭਰਾ ਨੂੰ ਕਿਵੇਂ ਆਖ ਸਕਦੇ ਹੋਂ, ‘ਵੀਰ, ਮੈਨੂੰ ਤੇਰੀ ਅਖ ਚੋਂ ਕਖ ਦਾ ਕਣ ਕਢ ਲੈਣਦੇ’ ਜਦੋਂ ਕਿ ਤੁਸੀਂ ਉਹ ਸ਼ਤੀਰ ਨਹੀਂ ਵੇਖਦੇ ਜੋ ਤੁਹਾਡੀ ਆਪਣੀ ਅਖ ਵਿੱਚ ਹੈ। ਹੇ ਕਪਟੀਓ, ਪਹਿਲਾਂ ਆਪਣੀ ਅਖ ਵਿੱਚੋਂ ਸ਼ਤੀਰ ਨੂੰ ਕਢੋ ਤਾਂ ਹੀ ਤੁਸੀਂ ਆਪਣੇ ਭਰਾ ਦੀ ਅਖ ਵਿੱਚ ਉਸ ਕਖ ਦੇ ਕਣ ਨੂੰ ਕੱਢਣ ਲਈ ਠੀਕ ਤਰ੍ਹਾਂ ਵੇਖ ਸਕਦੇ ਹੋ।
“ਇੱਕ ਚੰਗਾ ਰੁੱਖ ਮਾੜਾ ਫ਼ਲ ਨਹੀਂ ਦਿੰਦਾ ਅਤੇ ਨਾ ਹੀ ਮਾੜਾ ਰੁੱਖ ਵਧੀਆ ਫ਼ਲ ਦਿੰਦਾ ਹੈ।
ਹਰ ਰੁੱਖ ਆਪਣੇ ਫ਼ਲ ਤੋਂ ਜਾਣਿਆ ਜਾਂਦਾ ਹੈ। ਲੋਕ ਕੰਡਿਆਲੀਆਂ ਥੋਰਾਂ ਤੋਂ ਅੰਜੀਰ ਨਹੀਂ ਤੋੜਦੇ ਅਤੇ ਨਾ ਹੀ ਝਾੜੀਆਂ ਤੋਂ ਉਨ੍ਹਾਂ ਨੂੰ ਅੰਗੂਰ ਮਿਲ ਸਕਦੇ ਹਨ।
ਚੰਗਾ ਵਿਅਕਤੀ ਆਪਣੇ ਦਿਲ ਵਿੱਚ ਇਕਤ੍ਰਿਤ ਚੰਗਿਆਈਆਂ ਵਿੱਚੋਂ ਚੰਗੀਆਂ ਗੱਲਾਂ ਕਢਦਾ ਹੈ, ਅਤੇ ਇੱਕ ਦੁਸ਼ਟ ਵਿਅਕਤੀ ਆਪਣੇ ਦਿਲ ਵਿੱਚ ਇਕਤ੍ਰਿਤ ਬੁਰੀਆਂ ਗੱਲਾਂ ਵਿੱਚੋਂ ਬੁਰੀਆਂ ਗੱਲਾਂ ਬਾਹਰ ਲਿਆਉਂਦਾ ਹੈ। ਕਿਉਂਕਿ ਵਿਅਕਤੀ ਆਪਣੇ ਮੂੰਹ ਨਾਲ ਉਹੀ ਗੱਲਾਂ ਆਖਦਾ ਹੈ ਜੋ ਉਸਦੇ ਦਿਲ ਵਿੱਚ ਇਕਤ੍ਰਿਤ ਹਨ।
“ਤੁਸੀਂ ਮੈਨੂੰ ‘ਪ੍ਰਭੂ, ਪ੍ਰਭੂ’, ਕਿਉਂ ਬੁਲਾਉਂਦੇ ਹੋ ਜਦੋਂ ਕਿ ਜੋ ਮੈਂ ਆਖਦਾ ਹਾਂ ਤੁਸੀਂ ਉਹ ਨਹੀਂ ਕਰਦੇ?
ਮੈਂ ਤੁਹਾਨੂੰ ਦੱਸਦਾ ਹਾਂ ਕਿ ਉਹ ਕਿਸ ਤਰ੍ਹਾਂ ਦਾ ਵਿਅਕਤੀ ਹੈ: ਹਰ ਉਹ ਮਨੁੱਖ ਜੋ ਮੇਰੇ ਕੋਲ ਆਕੇ ਮੇਰੇ ਉਪਦੇਸ਼ਾਂ ਨੂੰ ਸੁਣਦਾ ਹੈ ਅਤੇ ਉਨ੍ਹਾਂ ਤੇ ਅਮਲ ਕਰਦਾ ਹੈ।
ਉਸ ਆਦਮੀ ਵਰਗਾ ਹੈ ਜੋ ਕਿ ਘਰ ਬਣਾ ਰਿਹਾ ਹੈ। ਉਹ ਡੂੰਘੀ ਖੁਦਾਈ ਕਰਕੇ ਚੱਟਾਨ ਉੱਤੇ ਨੀਹ ਧਰਦਾ ਹੈ। ਹੜ ਆਉਂਦਾ ਹੈ ਅਤੇ ਹੜ ਦਾ ਪਾਣੀ ਉਸਦੇ ਘਰ ਨੂੰ ਵਹਾਕੇ ਲੈ ਜਾਣ ਦੀ ਕੋਸ਼ਿਸ਼ ਕਰਦਾ ਹੈ, ਪਰ ਉਹ ਹੜ ਉਸ ਘਰ ਨੂੰ ਹਿਲਾ ਨਹੀਂ ਸਕਦਾ, ਕਿਉਂਕਿ ਉਸ ਘਰ ਦੀ ਨੀਂਹ ਮਜਬੂਤ ਹੈ।
“ਪਰ ਉਹ ਜਿਹੜਾ ਮੇਰੇ ਬਚਨਾਂ ਨੂੰ ਸੁਣਦਾ ਹੈ ਪਰ ਅਮਲ ਨਹੀਂ ਕਰਦਾ ਤਾਂ ਉਹ ਉਸ ਮਨੁੱਖ ਵਰਗਾ ਹੈ ਜਿਸਨੇ ਆਪਣੇ ਘਰ ਦੀ ਖੁਦਾਈ ਮਜਬੂਤੀ ਨਾਲ ਡੂੰਘੀ ਨਹੀਂ ਪੁੱਟੀ ਅਤੇ ਜਦੋਂ ਹੜ ਆਇਆ ਤਾਂ ਬੜੇ ਅਰਾਮ ਨਾਲ ਹੀ ਉਸਦਾ ਘਰ ਬਹਾਕੇ ਨਾਲ ਲੈ ਗਿਆ ਅਤੇ ਉਹ ਘਰ ਪੂਰੀ ਤਰ੍ਹਾਂ ਬਰਬਾਦ ਹੋ ਗਿਆ।”
×
×
Save
Close