BibleAll
Home
Bible
Parallel Reading
About
Contact
Login
Verse of the Day
I love the LORD, because he hath heard my voice and my supplications.
Psalm: 116:1
King James Versions
Tamil Bible
Alkitab Bible
American Standard Version
Bible Latinoamericana Spanish
Biblia Ave Maria
Biblia Cornilescu Română
Biblia Cristiana en Espaคol
Bกblia da Mulher Catขlica
Elberfelder Bible
Hebrew Bible (Tanakh)
Hindi Bible
Holy Bible in Arabic
Holy Bible KJV Apocrypha
Italian Riveduta Bible
La Bible Palore Vivante
La Bible Darby Francis
La Biblia Moderna en Espaคol
La Biblia NTV en Espaคol
Magandang Balita Biblia libre
Malayalam Bible
Marathi Bible
Tagalog Bible
Telugu Bible
The Holy Bible in Spanish
The Holy Bible RSV
The Vietnamese Bible
Urdu Bible
Zulu Bible Offline
Библия. Синодальный перевод
Punjabi Bible
Korean Bible
Select Book Name
ਉਤਪਤ
ਕੂਚ
ਲੇਵੀਆਂ ਦੀ ਪੋਥੀ
ਗਿਣਤੀ
ਬਿਵਸਥਾ ਸਾਰ
ਯਹੋਸ਼ੁਆ
ਰੂਥ
1 ਸਮੂਏਲ
2 ਸਮੂਏਲ
1 ਰਾਜਿਆਂ
2 ਰਾਜਿਆਂ
1 ਇਤਹਾਸ
2 ਇਤਹਾਸ
ਅਜ਼ਰਾ
ਨਹਮਯਾਹ
ਅਸਤਰ
ਅੱਯੂਬ
ਜ਼ਬੂਰ
ਕਹਾਉਤਾਂ
ਉਪਦੇਸ਼ਕ
ਸਲੇਮਾਨ ਦਾ ਗੀਤ
ਯਸਾਯਾਹ
ਯਿਰਮਿਯਾਹ
ਵਿਰਲਾਪ
ਹਿਜ਼ਕੀਏਲ
ਦਾਨੀਏਲ
ਹੋਸ਼ੇਆ
ਯੋਏਲ
ਆਮੋਸ
ਓਬਦਯਾਹ
ਯੂਨਾਹ
ਮੀਕਾਹ
ਨਹੂਮ
ਹਬਕੱੂਕ
ਸਫ਼ਨਯਾਹ
ਹੱਜਈ
ਜ਼ਕਰਯਾਹ
ਮਲਾਕੀ
ਮੱਤੀ
ਮਰਕੁਸ
ਲੂਕਾ
ਯੂਹੰਨਾ
ਰਸੂਲਾਂ ਦੇ ਕਰਤੱਬ
ਰੋਮੀਆਂ ਨੂੰ
1 ਕੁਰਿੰਥੀਆਂ ਨੂੰ
2 ਕੁਰਿੰਥੀਆਂ ਨੂੰ
ਗਲਾਤੀਆਂ ਨੂੰ
ਅਫ਼ਸੀਆਂ ਨੂੰ
ਫ਼ਿਲਿੱਪੀਆਂ ਨੂੰ
ਕੁਲੁੱਸੀਆਂ ਨੂੰ
1 ਥੱਸਲੁਨੀਕੀਆਂ ਨੂੰ
2 ਥੱਸਲੁਨੀਕੀਆਂ ਨੂੰ
1 ਤਿਮੋਥਿਉਸ ਨੂੰ
2 ਤਿਮੋਥਿਉਸ ਨੂੰ
ਤੀਤੁਸ ਨੂੰ
ਫ਼ਿਲੇਮੋਨ ਨੂੰ
ਇਬਰਾਨੀਆਂ ਨੂੰ
ਯਾਕੂਬ
1 ਪਤਰਸ
2 ਪਤਰਸ
1 ਯੂਹੰਨਾ
2 ਯੂਹੰਨਾ
3 ਯੂਹੰਨਾ
ਯਹੂਦਾਹ
ਪਰਕਾਸ਼ ਦੀ ਪੋਥੀ
Chapter
Verse
Go
Prev
Punjabi Bible
Next
ਰਸੂਲਾਂ ਦੇ ਕਰਤੱਬ : 11
Track Name
00:00
00:00
Chapters
1
2
3
4
5
6
7
8
9
10
11
12
13
14
15
16
17
18
19
20
21
22
23
24
25
26
27
28
ਯਹੂਦਿਯਾ ਵਿੱਚ ਰਸੂਲ ਅਤੇ ਭਰਾ ਜਾਣ ਗਏ ਕਿ ਗੈਰ-ਯਹੂਦੀ ਲੋਕਾਂ ਨੇ ਵੀ ਪਰਮੇਸ਼ੁਰ ਦੇ ਬਚਨਾਂ ਨੂੰ ਕਬੂਲ ਲਿਆ ਹੈ।
ਪਰ ਜਦੋਂ ਪਤਰਸ ਯਰੂਸ਼ਲਮ ਨੂੰ ਵਾਪਸ ਆਇਆ, ਤਾਂ ਕੁਝ ਯਹੂਦੀ ਨਿਹਚਾਵਾਨਾਂ ਨੇ ਉਸ ਨਾਲ ਬਹਿਸ ਕਰਨੀ ਸ਼ੁਰੂ ਕਰ ਦਿੱਤੀ। ਉਨ੍ਹਾਂ ਆਖਿਆ,
“ਤੂੰ ਉਨ੍ਹਾਂ ਲੋਕਾਂ ਵੱਲ ਗਿਆ ਜਿਨ੍ਹਾਂ ਦੀ ਸੁੰਨਤ ਨਹੀਂ ਹੋਈ। ਸਗੋਂ ਤੂੰ ਉਨ੍ਹਾਂ ਨਾਲ ਰਲਕੇ ਭੋਜਨ ਵੀ ਕੀਤਾ।”
ਤਾਂ ਪਤਰਸ ਨੇ ਉਨ੍ਹਾਂ ਨੂੰ ਇਹ ਸਾਰਾ ਬਿਰਤਾਂਤ ਸੁਣਾਇਆ ਅਤੇ ਕਿਹਾ,
“ਜਦੋਂ ਮੈਂ ਯੱਪਾ ਸ਼ਹਿਰ ਵਿੱਚ ਸੀ, ਮੈਂ ਪ੍ਰਾਰਥਨਾ ਕਰਦੇ ਹੋਇਆਂ ਇੱਕ ਨਜ਼ਾਰੇ ਦਾ ਦਰਸ਼ਨ ਕੀਤਾ। ਉਸ ਦਰਸ਼ਨ ਵਿੱਚ ਮੈਂ ਕੁਝ ਅਕਾਸ਼ ਤੋਂ ਉੱਤਰਦਾ ਹੋਇਆ ਵੇਖਿਆ ਜੋ ਕਿ ਇੱਕ ਵੱਡੀ ਚਾਦਰ ਦੇ ਅਕਾਰ ਜਿਹਾ ਸੀ, ਜਿਸਦੇ ਚਾਰੇ ਪਲ੍ਹੇ ਬੰਨ੍ਹੇ ਹੋਏ ਸਨ, ਉਹ ਥੱਲੇ ਉੱਤਰਿਆ ਤੇ ਮੇਰੇ ਬੜੇ ਨਜ਼ਦੀਕ ਆਕੇ ਰੁਕ ਗਿਆ।
ਮੈਂ ਉਸਦੇ ਅੰਦਰ ਵੇਖਿਆ ਤਾਂ ਉਸ ਵਿੱਚ ਜੰਗਲੀ ਤੇ ਪਾਲਤੂ ਜਾਨਵਰ, ਰੀਂਗਣ ਵਾਲੇ ਜੀਵ, ਅਕਾਸ਼ ਤੇ ਉੱਡਣ ਵਾਲੇ ਪੰਛੀ ਸਨ।
ਮੈਂ ਇੱਕ ਅਵਾਜ਼ ਸੁਣੀ ਜੋ ਮੈਨੂੰ ਕਹਿ ਰਹੀ ਸੀ ‘ਪਤਰਸ ਉਠ, ਖਲੋ ਅਤੇ ਇਸ ਵਿੱਚੋਂ ਕਿਸੇ ਵੀ ਜੀਵ ਨੂੰ ਮਾਰਕੇ ਖਾ ਲੈ।’
“ਪਰ ਮੈਂ ਕਿਹਾ, ‘ਪ੍ਰਭੂ ਮੈਂ ਅਜਿਹਾ ਕਦੇ ਵੀ ਨਹੀਂ ਕਰ ਸਕਦਾ, ਮੈਂ ਕਦੇ ਵੀ ਕਿਸੇ ਅਸ਼ੁਧ ਜਾਂ ਅਪਵਿੱਤਰ ਵਸਤੂ ਦਾ ਸੇਵਨ ਨਹੀਂ ਕੀਤਾ।’
“ਪਰ ਅਕਾਸ਼ ਵੱਲੋਂ ਅਵਾਜ਼ ਨੇ ਫ਼ਿਰ ਉੱਤਰ ਦਿੱਤਾ, ‘ਪ੍ਰਭੂ ਨੇ ਇਹ ਵਸਤਾਂ ਪਵਿੱਤਰ ਬਣਾਈਆਂ ਹਨ, ਇਨ੍ਹਾਂ ਨੂੰ ਅਪਵਿੱਤਰ ਨਾ ਆਖ।’
“ਇੰਝ ਤਿੰਨ ਵਾਰ ਵਾਪਰਿਆ ਅਤੇ ਫ਼ੇਰ ਉਹ ਸਾਰੀਆਂ ਚੀਜ਼ਾਂ ਵਾਪਸ ਉੱਪਰ ਅਕਾਸ਼ ਵੱਲ ਲਿਜਾਈਆਂ ਗਈਆਂ।
ਉਸੇ ਵਕਤ, ਤਿੰਨ ਆਦਮੀ ਉਸ ਜਗ਼੍ਹਾ ਆਏ ਜਿਥੇ ਮੈਂ ਰਹਿ ਰਿਹਾ ਸੀ। ਇਹ ਤਿੰਨ ਆਦਮੀ ਕੈਸਰਿਯਾ ਸ਼ਹਿਰ ਤੋਂ ਮੇਰੇ ਕੋਲ ਭੇਜੇ ਗਏ ਸਨ।
ਆਤਮੇ ਨੇ ਮੈਨੂੰ ਉਨ੍ਹਾਂ ਨਾਲ ਬਿਨਾ ਝਿਜਕ ਜਾਣ ਨੂੰ ਕਿਹਾ। ਇਹ ਛੇ ਭਰਾ, ਜੋ ਇਥੇ ਮੇਰੇ ਨਾਲ ਹਨ, ਇਹ ਵੀ ਮੇਰੇ ਨਾਲ ਗਏ। ਅਸੀਂ ਕੁਰਨੇਲਿਯੁਸ ਦੇ ਘਰ ਗਏ।
ਉਸਨੇ ਸਾਨੂੰ ਕਿਹਾ, ਉਸਦੇ ਘਰ ਇੱਕ ਦੂਤ ਪ੍ਰਗਟਿਆ ਅਤੇ ਦੂਤ ਨੇ ਉਸਨੂੰ ਆਖਿਆ, ‘ਕੁਝ ਆਦਮੀਆਂ ਨੂੰ ਯੱਪਾ ਵਿੱਚ ਭੇਜ ਤਾਂ ਕਿ ਉਹ ਸ਼ਮਊਨ ਪਤਰਸ ਨੂੰ ਸੱਦਾ ਦੇਣ।
ਉਹ ਤੈਨੂੰ ਉਹ ਗੱਲਾਂ ਦਸੇਗਾ ਜੋ ਤੈਨੂੰ ਅਤੇ ਤੇਰੇ ਘਰ ਵਿੱਚ ਸਾਰਿਆਂ ਨੂੰ ਬਚਾ ਸਕਦੀਆਂ ਹਨ।’
ਜਦੋਂ ਮੈਂ ਆਪਣਾ ਭਾਸ਼ਣ ਸ਼ੁਰੂ ਕੀਤਾ, ਤਾਂ ਉਸੇ ਢੰਗ ਨਾਲ ਪਵਿੱਤਰ ਆਤਮਾ ਉਨ੍ਹਾਂ ਉੱਪਰ ਆਇਆ ਜਿਵੇਂ ਅਰੰਭ ਵਿੱਚ ਸਾਡੇ ਉੱਪਰ ਆਇਆ ਸੀ।
ਤਦ ਮੈਨੂੰ ਪ੍ਰਭੂ ਦੇ ਬਚਨ ਚੇਤੇ ਆਏ। ਪ੍ਰਭੂ ਨੇ ਆਖਿਆ ਸੀ, ‘ਯੂਹੰਨਾ ਨੇ ਤਾਂ ਪਾਣੀ ਨਾਲ ਬਪਤਿਸਮਾ ਦਿੱਤਾ ਸੀ, ਪਰ ਤੁਹਾਨੂੰ ਪਵਿੱਤਰ ਆਤਮਾ ਨਾਲ ਬਪਤਿਸਮਾ ਦਿੱਤਾ ਜਾਵੇਗਾ।’
ਇਸ ਲਈ ਜੇਕਰ ਪਰਮੇਸ਼ੁਰ ਨੇ ਉਨ੍ਹਾਂ ਨੂੰ ਉਹੀ ਦਾਤ ਪ੍ਰਦਾਨ ਕੀਤੀ ਹੈ ਜੋ ਉਸਨੇ ਸਾਨੂੰ ਦਿੱਤੀ, ਜਦੋਂ ਅਸੀਂ ਪ੍ਰਭੂ ਯਿਸੂ ਮਸੀਹ ਵਿੱਚ ਵਿਸ਼ਵਾਸ ਕੀਤਾ, ਤਾਂ ਫ਼ਿਰ ਪਰਮੇਸ਼ੁਰ ਦੇ ਕਾਰਜ ਦਾ ਵਿਰੋਧ ਕਰਨ ਵਾਲਾ ਮੈਂ ਕੌਣ ਸੀ?”
ਜਦੋਂ ਯਹੂਦੀ ਨਿਹਚੀਆਂ ਨੇ ਇਹ ਸਭ ਸੁਣਿਆ ਤਾਂ ਉਨ੍ਹਾਂ ਨੇ ਬਹਿਸ ਕਰਨੀ ਬੰਦ ਕੀਤੀ ਅਤੇ ਪ੍ਰਭੂ ਦੀ ਉਸਤਤਿ ਕਰਦੇ ਹੋਏ ਆਖਿਆ, “ਇਸਦਾ ਮਤਲਬ ਹੈ ਕਿ ਪਰਮੇਸ਼ੁਰ ਨੇ ਪਰਾਈਆਂ ਕੌਮਾਂ ਨੂੰ ਵੀ ਮੌਕਾ ਦਿੱਤਾ ਹੈ ਕਿ ਉਹ ਵੀ ਆਪਣੇ ਆਪ ਨੂੰ ਬਦਲ ਕੇ ਸਾਡੇ ਵਰਗਾ ਜੀਵਨ ਬਤੀਤ ਕਰ ਸਕਣ।”
ਇਸਤੀਫ਼ਾਨ ਦੇ ਮਾਰੇ ਜਾਣ ਤੋਂ ਬਾਅਦ, ਨਿਹਚਾਵਾਨ ਦੰਡ ਤੋਂ ਡਰਕੇ ਖਿੰਡਰ ਕੇ ਇਧਰ-ਉਧਰ ਹੋ ਗਏ ਸਨ। ਕੁਝ ਨਿਹਚਾਵਾਨ ਤਾਂ ਦੂਰ-ਦੁਰਾਡੀਆਂ ਥਾਵਾਂ ਜਿਵੇਂ ਕਿ ਫ਼ੈਨੀਕੋ, ਕੁਪਰੁਸ ਅਤੇ ਅੰਤਾਕਿਯਾ ਆਦਿ ‘ਚ ਚਲੇ ਗਏ ਅਤੇ ਇਨ੍ਹਾਂ ਥਾਵਾਂ ਤੇ ਜਾਕੇ ਖੁਸ਼ ਖਬਰੀ ਦਿੱਤੀ, ਪਰ ਇਹ ਖੁਸ਼ ਖਬਰੀ ਉਨ੍ਹਾਂ ਸਿਰਫ਼ ਯਹੂਦੀਆਂ ਨੂੰ ਹੀ ਦਿੱਤੀ।
ਪਰ ਉਨ੍ਹਾਂ ਵਿੱਚੋਂ ਕਈ ਮਨੁੱਖ ਕੁਰੇਨ ਅਤੇ ਕੁਪਰੁਸ ਦੇ ਸਨ, ਜਦੋਂ ਉਹ ਅੰਤਾਕਿਯਾ ਪਹੁੰਚੇ, ਤਾਂ ਉਨ੍ਹਾਂ ਨੇ ਪ੍ਰਭੂ ਯਿਸੂ ਬਾਰੇ ਖੁਸ਼ ਖਬਰੀ ਬਾਰੇ ਯੂਨਾਨੀ ਲੋਕਾਂ ਨੂੰ ਵੀ ਦੱਸਿਆ।
ਪ੍ਰ੍ਰਭੂ ਉਨ੍ਹਾਂ ਦੇ ਨਾਲ ਸੀ ਤੇ ਉਨ੍ਹਾਂ ਦੀ ਮਦਦ ਕਰ ਰਿਹਾ ਸੀ। ਇਸੇ ਕਾਰਣ ਲੋਕਾਂ ਦੀ ਇੱਕ ਵੱਡੀ ਗਿਣਤੀ ਨੇ ਪ੍ਰਭੂ ਦਾ ਅਨੁਸਰਣ ਕਰਨਾ ਸ਼ੁਰੂ ਕਰ ਦਿੱਤਾ।
ਇਹ ਖਬਰ ਯਰੂਸ਼ਲਮ ਦੀ ਕਲੀਸਿਯਾ ਦੇ ਲੋਕਾਂ ਕੋਲ ਪਹੁੰਚੀ। ਉਨ੍ਹਾਂ ਨੇ ਬਰਨਬਾਸ ਨੂੰ ਅੰਤਾਕਿਯਾ ਵਿੱਚ ਭੇਜਿਆ।
ਬਰਨਬਾਸ ਇੱਕ ਚੰਗਾ ਆਦਮੀ ਸੀ। ਉਹ ਪਵਿੱਤਰ ਆਤਮਾ ਅਤੇ ਨਿਹਚਾ ਨਾਲ ਭਰਪੂਰ ਸੀ। ਜਦੋਂ ਉਹ ਅੰਤਾਕਿਯਾ ਨੂੰ ਗਿਆ, ਉਹ ਪਰਮੇਸ਼ੁਰ ਦੀ ਕਿਰਪਾ ਨੂੰ ਕੰਮ ਤੇ ਵੇਖਕੇ ਬਹੁਤ ਖੁਸ਼ ਸੀ। ਉਸਨੇ ਸਾਰੇ ਨਿਹਚਾਵਾਨਾਂ ਨੂੰ ਉਨ੍ਹਾਂ ਦੇ ਸੱਚੇ ਦਿਲਾਂ ਨਾਲ ਪ੍ਰਭੂ ਦੇ ਵਫ਼ਾਦਾਰ ਹੋਣਾ ਜਾਰੀ ਰੱਖਣ ਲਈ ਉਤਸਾਹਤ ਕੀਤਾ।” ਇਸ ਕਰਕੇ, ਬਹੁਤ ਸਾਰੇ ਲੋਕ ਪ੍ਰਭੂ ਦੇ ਚੇਲੇ ਬਣ ਗਏ।
ਫ਼ਿਰ ਬਰਨਬਾਸ ਸੌਲੁਸ ਨੂੰ ਲਭਣ ਲਈ ਤਰਸੁਸ ਨੂੰ ਗਿਆ।
ਜਦੋਂ ਉਸਨੇ ਸੌਲੁਸ ਨੂੰ ਲਭ ਲਿਆ, ਉਹ ਉਸਨੂੰ ਅੰਤਾਕਿਯਾ ਵਿੱਚ ਲੈ ਆਇਆ ਅਤੇ ਇਹ ਦੋਨੋਂ ਉਥੇ ਪੂਰਾ ਸਾਲ ਰਹੇ। ਹਰ ਵਾਰ ਨਿਹਚਾਵਾਨਾਂ ਦਾ ਟੋਲਾ ਇਕੱਠਾ ਹੋਕੇ ਆਇਆ। ਸੌਲੁਸ ਅਤੇ ਬਰਨਬਾਸ ਉਨ੍ਹਾਂ ਨੂੰ ਮਿਲੇ ਅਤੇ ਬਹੁਤ ਸਾਰੇ ਲੋਕਾਂ ਨੂੰ ਸਿਖਿਆ ਦਿੱਤੀ। ਸਭ ਤੋਂ ਪਹਿਲਾਂ ਅੰਤਾਕਿਯਾ ਵਿੱਚ ਯਿਸੂ ਦੇ ਚੇਲੇ “ਮਸੀਹੀ” ਕਹਾਏ।
ਉਨ੍ਹੀਂ ਦਿਨੀ ਕਾਈ ਨਬੀ ਯਰੂਸ਼ਲਮ ਤੋਂ ਅੰਤਾਕਿਯਾ ਵਿੱਚ ਆਏ।
ਉਨ੍ਹਾਂ ਵਿੱਚੋਂ ਇੱਕ ਨਬੀ ਜਿਸ ਦਾ ਨਾਂ ਆਗਬੁਸ ਸੀ ਉਠਿਆ ਅਤੇ ਉਠਕੇ ਪਵਿੱਤਰ ਆਤਮਾ ਦੇ ਰਾਹੀਂ ਇਹ ਦੱਸਿਆ, “ਇਥੇ ਸਾਰੀ ਧਰਤੀ ਤੇ ਬਹੁਤ ਵੱਡਾ ਕਾਲ ਪਵੇਗਾ।” ਜਦੋਂ ਕਲੌਦਿਯਸ ਬਾਦਸ਼ਾਹ ਸੀ, ਅਸਲ ਵਿੱਚ ਇਹ ਕਾਲ ਵਾਪਰਿਆ।
ਨਿਹਚਾਵਾਨਾਂ ਨੇ ਆਪਣੇ ਉਨ੍ਹਾਂ ਭੈਣਾਂ ਭਰਾਵਾਂ ਦੀ ਮਦਦ ਕਰਨ ਦਾ ਨਿਸ਼ਚਾ ਕੀਤਾ ਜਿਹੜੇ ਯਹੂਦਿਯਾ ਵਿੱਚ ਰਹਿੰਦੇ ਸਨ। ਸਭ ਨਿਹਚਾਵਾਨਾਂ ਨੇ, ਜਿੰਨੀ ਹਰ ਕਿਸੇ ਤੋਂ ਹੋ ਸਕੇ ਉਨੀ ਉਨ੍ਹਾਂ ਦੀ ਮਦਦ ਕਰਨ ਦੀ ਵਿਉਂਤ ਬਣਾਈ।
ਉਨ੍ਹਾਂ ਨੇ ਧਨ ਇਕੱਠਾ ਕਰਕੇ ਬਰਨਬਾਸ ਅਤੇ ਸੌਲੁਸ ਨੂੰ ਦਿੱਤਾ, ਫ਼ਿਰ ਉਹ ਇਹ ਧੰਨ ਇਕੱਠਾ ਕਰਕੇ ਯਹੂਦਿਯਾ ਵਿੱਚ ਬਜ਼ੁਰਗਾਂ ਕੋਲ ਲੈਕੇ ਆਏ।
×
×
Save
Close