BibleAll
Home
Bible
Parallel Reading
About
Contact
Login
Verse of the Day
Be not deceived: evil communications corrupt good manners.
1 Corinthians: 15:33
King James Versions
Tamil Bible
Alkitab Bible
American Standard Version
Bible Latinoamericana Spanish
Biblia Ave Maria
Biblia Cornilescu Română
Biblia Cristiana en Espaคol
Bกblia da Mulher Catขlica
Elberfelder Bible
Hebrew Bible (Tanakh)
Hindi Bible
Holy Bible in Arabic
Holy Bible KJV Apocrypha
Italian Riveduta Bible
La Bible Palore Vivante
La Bible Darby Francis
La Biblia Moderna en Espaคol
La Biblia NTV en Espaคol
Magandang Balita Biblia libre
Malayalam Bible
Marathi Bible
Tagalog Bible
Telugu Bible
The Holy Bible in Spanish
The Holy Bible RSV
The Vietnamese Bible
Urdu Bible
Zulu Bible Offline
Библия. Синодальный перевод
Punjabi Bible
Korean Bible
Select Book Name
ਉਤਪਤ
ਕੂਚ
ਲੇਵੀਆਂ ਦੀ ਪੋਥੀ
ਗਿਣਤੀ
ਬਿਵਸਥਾ ਸਾਰ
ਯਹੋਸ਼ੁਆ
ਰੂਥ
1 ਸਮੂਏਲ
2 ਸਮੂਏਲ
1 ਰਾਜਿਆਂ
2 ਰਾਜਿਆਂ
1 ਇਤਹਾਸ
2 ਇਤਹਾਸ
ਅਜ਼ਰਾ
ਨਹਮਯਾਹ
ਅਸਤਰ
ਅੱਯੂਬ
ਜ਼ਬੂਰ
ਕਹਾਉਤਾਂ
ਉਪਦੇਸ਼ਕ
ਸਲੇਮਾਨ ਦਾ ਗੀਤ
ਯਸਾਯਾਹ
ਯਿਰਮਿਯਾਹ
ਵਿਰਲਾਪ
ਹਿਜ਼ਕੀਏਲ
ਦਾਨੀਏਲ
ਹੋਸ਼ੇਆ
ਯੋਏਲ
ਆਮੋਸ
ਓਬਦਯਾਹ
ਯੂਨਾਹ
ਮੀਕਾਹ
ਨਹੂਮ
ਹਬਕੱੂਕ
ਸਫ਼ਨਯਾਹ
ਹੱਜਈ
ਜ਼ਕਰਯਾਹ
ਮਲਾਕੀ
ਮੱਤੀ
ਮਰਕੁਸ
ਲੂਕਾ
ਯੂਹੰਨਾ
ਰਸੂਲਾਂ ਦੇ ਕਰਤੱਬ
ਰੋਮੀਆਂ ਨੂੰ
1 ਕੁਰਿੰਥੀਆਂ ਨੂੰ
2 ਕੁਰਿੰਥੀਆਂ ਨੂੰ
ਗਲਾਤੀਆਂ ਨੂੰ
ਅਫ਼ਸੀਆਂ ਨੂੰ
ਫ਼ਿਲਿੱਪੀਆਂ ਨੂੰ
ਕੁਲੁੱਸੀਆਂ ਨੂੰ
1 ਥੱਸਲੁਨੀਕੀਆਂ ਨੂੰ
2 ਥੱਸਲੁਨੀਕੀਆਂ ਨੂੰ
1 ਤਿਮੋਥਿਉਸ ਨੂੰ
2 ਤਿਮੋਥਿਉਸ ਨੂੰ
ਤੀਤੁਸ ਨੂੰ
ਫ਼ਿਲੇਮੋਨ ਨੂੰ
ਇਬਰਾਨੀਆਂ ਨੂੰ
ਯਾਕੂਬ
1 ਪਤਰਸ
2 ਪਤਰਸ
1 ਯੂਹੰਨਾ
2 ਯੂਹੰਨਾ
3 ਯੂਹੰਨਾ
ਯਹੂਦਾਹ
ਪਰਕਾਸ਼ ਦੀ ਪੋਥੀ
Chapter
Verse
Go
Prev
Punjabi Bible
Next
ਗਲਾਤੀਆਂ ਨੂੰ : 6
Track Name
00:00
00:00
Chapters
1
2
3
4
5
6
ਭਰਾਵੋ ਅਤੇ ਭੈਣੋ ਤੁਹਾਡੇ ਸਮੂਹ ਵਿੱਚੋਂ ਕੋਈ ਗਲਤੀ ਕਰ ਲਵੇ। ਤੁਸਾਂ ਆਤਮਕ ਲੋਕਾਂ ਨੂੰ ਉਸ ਪਾਪ ਕਰਨ ਵਾਲੇ ਵਿਅਕਤੀ ਕੋਲ ਜਾਣਾ ਚਾਹੀਦਾ ਹੈ, ਜਿਹੜਾ ਗਲਤ ਕਰ ਰਿਹਾ ਹੈ। ਤੁਹਾਨੂੰ ਉਸਦੀ ਫ਼ੇਰ ਠੀਕ ਹੋਣ ਵਿੱਚ ਸਹਾਇਤਾ ਕਰਨੀ ਚਾਹੀਦੀ ਹੈ। ਤੁਹਾਨੂੰ ਇਹ ਨਰਮਾਈ ਨਾਲ ਕਰਨਾ ਚਾਹੀਦਾ ਹੈ। ਪਰ ਹੋਸ਼ਿਆਰ ਰਹਿਣਾ। ਤੁਹਾਨੂੰ ਵੀ ਪਾਪ ਕਰਨ ਦੀ ਉਕਸਾਹਟ ਹੋ ਸਕਦੀ ਹੈ।
ਆਪਣੀਆਂ ਮੁਸ਼ਕਿਲਾਂ ਵਿੱਚ ਇੱਕ ਦੂਸਰੇ ਦੀ ਸਹਾਇਤਾ ਕਰੋ। ਜਦੋਂ ਤੁਸੀਂ ਅਜਿਹਾ ਕਰਦੇ ਹੋ, ਸੱਚਮੁਚ ਤੁਸੀਂ ਮਸੀਹ ਦੇ ਨੇਮ ਨੂੰ ਮੰਨਦੇ ਹੋ।
ਜਦੋਂ ਇੱਕ ਵਿਅਕਤੀ, ਇਹ ਸੋਚਦਾ ਹੈ ਕਿ ਉਹ ਬਹੁਤ ਖਾਸ ਹੈ, ਹਾਲਾਂ ਕਿ ਉਹ ਕੁਝ ਵੀ ਨਹੀਂ, ਤਾਂ ਉਹ ਆਪਣੇ ਆਪ ਨੂੰ ਗੁਮਰਾਹ ਕਰ ਰਿਹਾ ਹੈ।
ਕਿਸੇ ਵਿਅਕਤੀ ਨੂੰ ਹੋਰਨਾਂ ਲੋਕਾਂ ਨਾਲ ਆਪਣੀ ਤੁਲਨਾ ਨਹੀਂ ਕਰਨੀ ਚਾਹੀਦੀ। ਹਰ ਵਿਅਕਤੀ ਨੂੰ ਖੁਦ ਆਪਣੇ ਕਰਮਾਂ ਨੂੰ ਪਰੱਖਣਾ ਚਾਹੀਦਾ ਹੈ। ਉਦੋਂ ਉਹ ਖੁਦ ਆਪਣੇ ਕੀਤੇ ਹੋਏ ਉੱਪਰ ਮਾਣ ਕਰ ਸਕਦਾ ਹੈ।
ਹਰ ਵਿਅਕਤੀ ਨੂੰ ਆਪਣੀ ਜ਼ਿੰਮੇਵਾਰੀ ਜ਼ਰੂਰ ਸਵੀਕਾਰ ਕਰਨੀ ਚਾਹੀਦੀ ਹੈ।
ਜਿਹੜਾ ਵਿਅਕਤੀ ਪਰਮੇਸ਼ੁਰ ਦੇ ਉਪਦੇਸ਼ ਸਿਖ ਰਿਹਾ ਹੈ ਉਸਨੂੰ ਆਪਣੀਆਂ ਸਮੂਹ ਚੰਗੀਆਂ ਚੀਜ਼ਾਂ ਉਸ ਵਿਅਕਤੀ ਨਾਲ ਸਾਂਝੀਆਂ ਕਰਨੀਆਂ ਚਾਹੀਦੀਆਂ ਹਨ ਜਿਹੜਾ ਉਸ ਨੂੰ ਸਿਖਿਆ ਦੇ ਰਿਹਾ ਹੈ।
ਆਪਣੇ ਆਪ ਨੂੰ ਗੁਮਰਾਹ ਨਾ ਕਰੋ; ਤੁਸੀਂ ਪਰਮੇਸ਼ੁਰ ਨੂੰ ਧੋਖਾ ਨਹੀਂ ਦੇ ਸਕਦੇ। ਵਿਅਕਤੀ ਉਨ੍ਹਾਂ ਹੀ ਚੀਜ਼ਾਂ ਦੀ ਵਾਢੀ ਕਰਦਾ ਹੈ ਜਿਹੜੀਆਂ ਉਹ ਬੀਜਦਾ ਹੈ।
ਜੇ ਇੱਕ ਵਿਅਕਤੀ ਆਪਣੇ ਪਾਪੀ ਆਪੇ ਨੂੰ ਸੰਤੁਸ਼ਟ ਕਰਨ ਲਈ ਬੀਜ ਬੀਜਦਾ ਹੈ, ਉਸਦਾ ਪਾਪੀ ਆਪਾ ਉਸ ਲਈ ਤਬਾਹੀ ਲਿਆਏਗਾ। ਪਰ ਜੇ ਕੋਈ ਵਿਅਕਤੀ ਆਪਣੇ ਆਤਮੇ ਨੂੰ ਪ੍ਰਸੰਨ ਕਰਨ ਲਈ ਬੀਜਦਾ ਹੈ ਤਾਂ ਉਹ ਆਪਣੇ ਆਤਮੇ ਪਾਸੋਂ ਸਦੀਵੀ ਜੀਵਨ ਪ੍ਰਾਪਤ ਕਰੇਗਾ।
ਸਾਨੂੰ ਚੰਗਿਆਈ ਕਰਦਿਆਂ ਥੱਕਣਾ ਨਹੀਂ ਚਾਹੀਦਾ। ਅਸੀਂ ਠੀਕ ਸਮੇਂ ਤੇ ਆਪਣੀ ਸਦੀਵੀ ਜੀਵਨ ਦੀ ਫ਼ਸਲ ਪ੍ਰਾਪਤ ਕਰਾਂਗੇ। ਸਾਨੂੰ ਆਸ ਨਹੀਂ ਛੱਡਣੀ ਚਾਹੀਦੀ।
ਇਸ ਲਈ ਜਦੋਂ ਵੀ ਸਾਡੇ ਕੋਲ ਕੋਈ ਅਵਸਰ ਹੋਵੇਂ ਅਸੀਂ ਸਾਰਿਆਂ ਲੋਕਾਂ ਲਈ ਚੰਗਾ ਕਰੀਏ। ਪਰ ਉਨ੍ਹਾਂ ਲੋਕਾਂ ਵੱਲ ਸਾਨੂੰ ਵਿਸ਼ੇਸ਼ ਪਿਆਰ ਦੇਣਾ ਚਾਹੀਦਾ ਹੈ, ਜਿਹੜੇ ਆਸਥਾਵਾਨਾਂ ਦੇ ਪਰਿਵਾਰ ਨਾਲ ਸੰਬੰਧ ਰਖਦੇ ਹਨ।
ਇਹ ਪੱਤਰ ਮੈਂ ਆਪਣੇ ਹੱਥੀ ਲਿਖ ਰਿਹਾ ਹਾਂ। ਦੇਖੋ ਮੈਂ ਕਿੰਨੇ ਵੱਡੇ ਅਖਰ ਵਰਤ ਰਿਹਾ ਹਾਂ।
ਕੁਝ ਲੋਕ ਤੁਹਾਨੂੰ ਸੁੰਨਤੀਏ ਹੋਣ ਲਈ ਮਜਬੂਰ ਕਰ ਰਹੇ ਹਨ। ਉਹ ਅਜਿਹਾ ਇਸ ਲਈ ਕਰ ਰਹੇ ਹਨ ਕਿਉਂ ਜੁ ਉਹ ਚਾਹੁੰਦੇ ਹਨ ਕਿ ਦੂਸਰੇ ਉਨ੍ਹਾਂ ਨੂੰ ਕਬੂਲਣ। ਅਤੇ ਉਹ ਤੁਹਾਨੂੰ ਸਿਰਫ਼ ਇਸ ਡਰ ਦੇ ਕਾਰਣ ਸੁੰਨਤ ਕਰਾਉਣ ਲਈ ਮਜਬੂਰ ਕਰਦੇ ਹਨ, ਕਿ ਜੇਕਰ ਉਹ ਸਿਰਫ਼ ਮਸੀਹ ਦੀ ਸਲੀਬ ਦਾ ਅਨੁਸਰਣ ਕਰਨਗੇ, ਉਨ੍ਹਾਂ ਨੂੰ ਤਸੀਹੇ ਦਿੱਤੇ ਜਾਣਗੇ।
ਜਿਹੜੇ ਆਦਮੀਆਂ ਦੀ ਸੁੰਨਤ ਹੋਈ ਹੁੰਦੀ ਹੈ ਉਹ ਖੁਦ ਵੀ ਨੇਮ ਨੂੰ ਨਹੀਂ ਮੰਨਦੇ। ਪਰ ਉਹ ਤੁਹਾਡੀ ਸੁੰਨਤ ਕਰਾਉਣੀ ਚਾਹੁੰਦੇ ਹਨ ਤਾਂ ਜੋ ਉਹ ਘਮੰਡ ਕਰ ਸਕਣ ਕਿ ਉਹ ਤੁਹਾਡੀ ਸੁੰਨਤ ਕਰਾਉਣ ਵਿੱਚ ਸਫ਼ਲ ਹੋ ਗਏ।
ਮੈਨੂੰ ਉਮੀਦ ਹੈ ਕਿ ਮੈਂ ਕਦੇ ਵੀ ਇਹੋ ਜਿਹੀਆਂ ਗੱਲਾਂ ਉੱਤੇ ਘਮੰਡ ਨਹੀਂ ਕਰਾਂਗਾ। ਸਿਰਫ਼ ਸਾਡੇ ਪ੍ਰਭੂ ਮਸੀਹ ਯਿਸੂ ਦੀ ਸਲੀਬ ਹੀ ਉਹ ਕਾਰਣ ਹੈ ਜਿਸਤੇ ਮੈਨੂੰ ਮਾਣ ਹੈ। ਯਿਸੂ ਦੀ ਸਲੀਬ ਉੱਤੇ ਹੋਈ ਮੌਤ ਰਾਹੀਂ ਦੁਨੀਆਂ ਮੇਰੇ ਲਈ ਮਰ ਚੁੱਕੀ ਹੈ ਅਤੇ ਮੈਂ ਦੁਨੀਆਂ ਲਈ ਮਰ ਚੁਕਿਆ ਹਾਂ।
ਇਹ ਗੱਲ ਕੋਈ ਮਹੱਤਵ ਨਹੀਂ ਰਖਦੀ ਕਿ ਕਿਸੇ ਵਿਅਕਤੀ ਦੀ ਸੁੰਨਤ ਹੋਈ ਹੈ ਜਾਂ ਨਹੀਂ। ਮਹੱਤਵਪੂਰਣ ਗੱਲ ਪਰਮੇਸ਼ੁਰ ਦੇ ਬਣਾਏ ਨਵੇਂ ਲੋਕ ਬਣਨਾ ਹੈ।
ਉਨ੍ਹਾਂ ਸਭ ਨੂੰ ਸ਼ਾਂਤੀ ਅਤੇ ਮਿਹਰ, ਜੋ ਇਸ ਰਿਵਾਜ਼ ਦਾ ਅਨੁਸਰਣ ਕਰਦੇ ਹਨ ਅਤੇ ਪਰਮੇਸ਼ੁਰ ਦੇ ਸਾਰੇ ਲੋਕਾਂ ਨੂੰ।
ਇਸ ਲਈ ਕਿਰਪਾ ਕਰਕੇ ਮੈਨੂੰ ਹੋਰ ਕਸ਼ਟ ਨਾ ਦਿਓ। ਮੇਰੇ ਸ਼ਰੀਰ ਉੱਤੇ ਜ਼ਖਮਾਂ ਦੇ ਦਾਗ ਹਨ, ਅਤੇ ਇਹ ਦਰਸ਼ਾਉਂਦੇ ਹਨ ਕਿ ਮੈਂ ਮਸੀਹ ਯਿਸੂ ਨਾਲ ਸੰਬੰਧਿਤ ਹਾਂ।
ਮੇਰੇ ਭਰਾਵੋ ਅਤੇ ਭੈਣੋ ਮੈਂ ਪ੍ਰਾਰਥਨਾ ਕਰਦਾ ਹਾਂ ਕਿ ਤੁਹਾਡੇ ਆਤਮਿਆਂ ਨਾਲ ਸਾਡੇ ਪ੍ਰਭੂ ਮਸੀਹ ਯਿਸੂ ਦੀ ਕਿਰਪਾ ਹੋਵੇ। ਆਮੀਨ।
×
×
Save
Close