BibleAll
Home
Bible
Parallel Reading
About
Contact
Login
Verse of the Day
God is our refuge and strength, a very present help in trouble.
Psalm: 46:1
King James Versions
Tamil Bible
Alkitab Bible
American Standard Version
Bible Latinoamericana Spanish
Biblia Ave Maria
Biblia Cornilescu Română
Biblia Cristiana en Espaคol
Bกblia da Mulher Catขlica
Elberfelder Bible
Hebrew Bible (Tanakh)
Hindi Bible
Holy Bible in Arabic
Holy Bible KJV Apocrypha
Italian Riveduta Bible
La Bible Palore Vivante
La Bible Darby Francis
La Biblia Moderna en Espaคol
La Biblia NTV en Espaคol
Magandang Balita Biblia libre
Malayalam Bible
Marathi Bible
Tagalog Bible
Telugu Bible
The Holy Bible in Spanish
The Holy Bible RSV
The Vietnamese Bible
Urdu Bible
Zulu Bible Offline
Библия. Синодальный перевод
Punjabi Bible
Korean Bible
Select Book Name
ਉਤਪਤ
ਕੂਚ
ਲੇਵੀਆਂ ਦੀ ਪੋਥੀ
ਗਿਣਤੀ
ਬਿਵਸਥਾ ਸਾਰ
ਯਹੋਸ਼ੁਆ
ਰੂਥ
1 ਸਮੂਏਲ
2 ਸਮੂਏਲ
1 ਰਾਜਿਆਂ
2 ਰਾਜਿਆਂ
1 ਇਤਹਾਸ
2 ਇਤਹਾਸ
ਅਜ਼ਰਾ
ਨਹਮਯਾਹ
ਅਸਤਰ
ਅੱਯੂਬ
ਜ਼ਬੂਰ
ਕਹਾਉਤਾਂ
ਉਪਦੇਸ਼ਕ
ਸਲੇਮਾਨ ਦਾ ਗੀਤ
ਯਸਾਯਾਹ
ਯਿਰਮਿਯਾਹ
ਵਿਰਲਾਪ
ਹਿਜ਼ਕੀਏਲ
ਦਾਨੀਏਲ
ਹੋਸ਼ੇਆ
ਯੋਏਲ
ਆਮੋਸ
ਓਬਦਯਾਹ
ਯੂਨਾਹ
ਮੀਕਾਹ
ਨਹੂਮ
ਹਬਕੱੂਕ
ਸਫ਼ਨਯਾਹ
ਹੱਜਈ
ਜ਼ਕਰਯਾਹ
ਮਲਾਕੀ
ਮੱਤੀ
ਮਰਕੁਸ
ਲੂਕਾ
ਯੂਹੰਨਾ
ਰਸੂਲਾਂ ਦੇ ਕਰਤੱਬ
ਰੋਮੀਆਂ ਨੂੰ
1 ਕੁਰਿੰਥੀਆਂ ਨੂੰ
2 ਕੁਰਿੰਥੀਆਂ ਨੂੰ
ਗਲਾਤੀਆਂ ਨੂੰ
ਅਫ਼ਸੀਆਂ ਨੂੰ
ਫ਼ਿਲਿੱਪੀਆਂ ਨੂੰ
ਕੁਲੁੱਸੀਆਂ ਨੂੰ
1 ਥੱਸਲੁਨੀਕੀਆਂ ਨੂੰ
2 ਥੱਸਲੁਨੀਕੀਆਂ ਨੂੰ
1 ਤਿਮੋਥਿਉਸ ਨੂੰ
2 ਤਿਮੋਥਿਉਸ ਨੂੰ
ਤੀਤੁਸ ਨੂੰ
ਫ਼ਿਲੇਮੋਨ ਨੂੰ
ਇਬਰਾਨੀਆਂ ਨੂੰ
ਯਾਕੂਬ
1 ਪਤਰਸ
2 ਪਤਰਸ
1 ਯੂਹੰਨਾ
2 ਯੂਹੰਨਾ
3 ਯੂਹੰਨਾ
ਯਹੂਦਾਹ
ਪਰਕਾਸ਼ ਦੀ ਪੋਥੀ
Chapter
Verse
Go
Prev
Punjabi Bible
Next
2 ਤਿਮੋਥਿਉਸ ਨੂੰ : 3
Track Name
00:00
00:00
Chapters
1
2
3
4
ਇਹ ਯਾਦ ਰਖੋ। ਆਖਰੀ ਦਿਨਾਂ ਵਿੱਚ ਬਹੁਤ ਮੁਸ਼ਕਿਲਾਂ ਆਉਣਗੀਆਂ।
ਉਨ੍ਹਾਂ ਸਮਿਆਂ ਵਿੱਚ, ਲੋਕ ਸਿਰਫ਼ ਆਪਣੇ ਆਪ ਨੂੰ ਅਤੇ ਧਨ ਨੂੰ ਪਿਆਰ ਕਰਨਗੇ। ਉਹ ਘਮੰਡੀ ਅਤੇ ਅਭਿਮਾਨੀ ਹੋਣਗੇ। ਉਹ ਇੱਕ ਦੂਜੇ ਦੀ ਨਿੰਦਿਆ ਕਰਨਗੇ। ਲੋਕ ਆਪਣੇ ਮਾਪਿਆਂ ਦਾ ਆਖਿਆ ਨਹੀਂ ਮੰਨਣਗੇ। ਲੋਕ ਨਾ ਸ਼ੁਕਰੇ ਹੋਣਗੇ। ਉਹ ਅਜਿਹੇ ਇਨਸਾਨ ਨਹੀਂ ਹੋਣਗੇ ਜਿਹੇ ਜਿਹੇ ਪਰਮੇਸ਼ੁਰ ਚਾਹੁੰਦਾ ਹੈ।
ਲੋਕ ਇੱਕ ਦੂਜੇ ਨਾਲ ਪ੍ਰੇਮ ਨਹੀਂ ਕਰਨਗੇ। ਉਹ ਹੋਰਾਂ ਲੋਕਾਂ ਨੂੰ ਮਾਫ਼ੀ ਦੇਣ ਤੋਂ ਇਨਕਾਰ ਕਰਨਗੇ ਅਤੇ ਉਨ੍ਹਾਂ ਬਾਰੇ ਮੰਦਾ ਬੋਲਣਗੇ। ਲੋਕ ਆਪਣੇ ਆਪ ਉੱਤੇ ਕਾਬੂ ਨਹੀਂ ਰੱਖਣਗੇ। ਉਹ ਜ਼ੁਲਮੀ ਹੋਣਗੇ ਅਤੇ ਉਹ ਚੰਗਿਆਈ ਨੂੰ ਨਫ਼ਰਤ ਕਰਨਗੇ।
ਆਖਰੀ ਦਿਨਾਂ ਵਿੱਚ ਲੋਕ ਆਪਣੇ ਦੋਸਤਾਂ ਦੇ ਖਿਲਾਫ਼ ਹੋ ਜਾਣਗੇ। ਉਹ ਬਿਨਾ ਸੋਚੇ ਸਮਝੇ ਗਲਤ ਕੰਮ ਕਰਨਗੇ। ਉਹ ਹੰਕਾਰੀ ਅਤੇ ਗੁਮਾਨੀ ਹੋਣਗੇ। ਲੋਕ ਭੋਗ ਬਿਲਾਸ ਨੂੰ ਪਿਆਰ ਕਰਨਗੇ ਅਤੇ ਉਹ ਪਰਮੇਸ਼ੁਰ ਨੂੰ ਪਿਆਰ ਨਹੀਂ ਕਰਨਗੇ।
ਉਹ ਲੋਕ ਇਸ ਤਰ੍ਹਾਂ ਦਾ ਦਿਖਾਵਾ ਕਰਦੇ ਰਹਿਣਗੇ ਜਿਵੇਂ ਕਿ ਉਹ ਪਰਮੇਸ਼ੁਰ ਦੀ ਸੇਵਾ ਕਰਦੇ ਹੋਣ। ਪਰ ਜਿਸ ਢੰਗ ਨਾਲ ਉਹ ਜਿਉਂਦੇ ਹਨ ਉਸ ਤੋਂ ਪਤਾ ਚਲਦਾ ਕਿ ਉਹ ਪਰਮੇਸ਼ੁਰ ਦੀ ਸੇਵਾ ਨਹੀਂ ਕਰਦੇ। ਪਰ ਜਿਸ ਢੰਗ ਨਾਲ ਉਹ ਜਿਉਂਦੇ ਹਨ ਉਸਤੋਂ ਪਤਾ ਚੱਲਦਾ ਕਿ ਉਹ ਪਰਮੇਸ਼ੁਰ ਦੀ ਸੇਵਾ ਨਹੀਂ ਕਰਦੇ। ਤਿਮੋਥਿਉਸ ਇਹੋ ਜਿਹੇ ਲੋਕਾਂ ਤੋਂ ਦੂਰ ਰਹਿਣਾ।
ਤਿਮੋਥਿਉਸ ਘਰੀਂ ਵੜ ਜਾਂਦੇ ਹਨ ਅਤੇ ਕਮਜ਼ੋਰ ਔਰਤਾਂ ਉੱਤੇ ਨਿਯਂਤ੍ਰਣ ਕਰ ਲੈਂਦੇ ਹਨ। ਇਹ ਔਰਤਾਂ ਪਾਪ ਨਾਲ ਭਰਪੂਰ ਹਨ ਅਤੇ ਉਨ੍ਹਾਂ ਗੱਲਾਂ ਦੀਆਂ ਗੁਲਾਮ ਹਨ ਜੋ ਉਹ ਕਰਨੀਆਂ ਚਾਹੁੰਦੀਆਂ ਹਨ।
ਉਹ ਔਰਤਾਂ ਹਮੇਸ਼ਾ ਨਵੇਂ ਉਪਦੇਸ਼ਾਂ ਨੂੰ ਸਿਖਣ ਦੀ ਕੋਸ਼ਿਸ਼ ਕਰਦੀਆਂ ਹਨ, ਪਰ ਉਹ ਕਦੇ ਵੀ ਸੱਚ ਨੂੰ ਠੀਕ ਤਰ੍ਹਾਂ ਸਮਝਣ ਦੇ ਕਾਬਿਲ ਨਹੀਂ ਹਨ।
ਯਨੇਸ ਤੇ ਯਬਰੇਸ ਨੂੰ ਚੇਤੇ ਕਰੋ। ਉਹ ਮੂਸਾ ਦੇ ਖਿਲਾਫ਼ ਸਨ। ਇਨ੍ਹਾਂ ਲੋਕਾਂ ਬਾਰੇ ਵੀ ਇਵੇਂ ਹੀ ਹੈ। ਉਹ ਸੱਚ ਦੇ ਵਿਰੁੱਧ ਹਨ। ਉਹ ਭਰਮਾਊ ਮਨਾਂ ਦੇ ਹਨ। ਉਹ ਵਿਸ਼ਵਾਸ ਦੇ ਮਾਰਗ ਅਨੁਸਾਰ ਚੱਲਣ ਵਿੱਚ ਅਸਫ਼ਲ ਹਨ।
ਪਰ ਉਹ ਕਦੇ ਵੀ ਉਨ੍ਹਾਂ ਗੱਲਾਂ ਵਿੱਚ ਸਫ਼ਲ ਨਹੀਂ ਹੋਣਗੇ ਜਿਹੜੀਆਂ ਉਹ ਕਰ ਰਹੇ ਹਨ। ਹਰ ਕੋਈ ਜਾਣ ਜਾਵੇਗਾ ਕਿ ਉਹ ਮੂਰਖ ਹਨ। ਜੇਨਸ ਅਤੇ ਜਾਮਬੇਸ ਨਾਲ ਵੀ ਅਜਿਹਾ ਹੀ ਵਾਪਰਿਆ ਸੀ।
ਪਰ ਤੁਸੀਂ ਮੇਰੇ ਬਾਰੇ ਸਾਰਾ ਕੁਝ ਜਾਣਦੇ ਹੋ। ਤੁਸੀਂ ਜਾਣਦੇ ਹੀ ਹੋ ਕਿ ਮੈਂ ਕਿਹੜੀ ਗੱਲ ਦਾ ਉਪਦੇਸ਼ ਦਿੰਦਾ ਹਾਂ ਅਤੇ ਕਿਸ ਤਰ੍ਹਾਂ ਦਾ ਜੀਵਨ ਜਿਉਂਦਾ ਹਾਂ। ਤੁਸੀਂ ਮੇਰੇ ਜੀਵਨ ਦੇ ਉਦੇਸ਼ ਬਾਰੇ ਜਾਣਦੇ ਹੋ। ਤੁਸੀਂ ਮੇਰੇ ਵਿਸ਼ਵਾਸ, ਮੇਰੇ ਸਬਰ ਅਤੇ ਮੇਰੇ ਪ੍ਰੇਮ ਬਾਰੇ ਜਾਣਦੇ ਹੋ। ਤੁਸੀਂ ਜਾਣਦੇ ਹੋ ਕਿ ਮੈਂ ਕਦੇ ਵੀ ਕੋਸ਼ਿਸ਼ ਕਰਨ ਤੋਂ ਨਹੀਂ ਰੁਕਦਾ।
ਤੁਸੀਂ ਮੇਰੀਆਂ ਮੁਸੀਬਤਾਂ ਅਤੇ ਮੈਨੂੰ ਸਤਾਏ ਜਾਣ ਬਾਰੇ ਜਾਣਦੇ ਹੋ। ਤੁਸੀਂ ਉਨ੍ਹਾਂ ਸਭ ਗੱਲਾਂ ਬਾਰੇ ਜਾਣਦੇ ਹੋ ਜੋ ਅੰਤਾਕਿਯਾ, ਇਕੋਨਿਯੁਮ, ਅਤੇ ਲੁਸਤਰਾ ਵਿੱਚ ਮੇਰੇ ਨਾਲ ਵਾਪਰੀਆਂ ਸਨ। ਤੁਹਾਨੂੰ ਉਨ੍ਹਾਂ ਤਸੀਹਿਆਂ ਬਾਰੇ ਪਤਾ ਹੈ ਜੋ ਮੈਂ ਇਨ੍ਹਾਂ ਥਾਵਾਂ ਤੇ ਸਹਿਨ ਕੀਤੇ। ਪਰ ਪ੍ਰਭੂ ਨੇ ਮੈਨੂੰ ਉਨ੍ਹਾਂ ਸਾਰੀਆਂ ਔਕੜਾਂ ਤੋਂ ਬਚਾਇਆ।
ਹਰ ਕੋਈ ਜਿਹੜਾ ਮਸੀਹ ਯਿਸੂ ਵਿੱਚ ਉਸੇ ਢੰਗ ਨਾਲ ਜਿਉਣਾ ਚਾਹੁੰਦਾ ਹੈ ਜਿਵੇਂ ਪਰਮੇਸ਼ੁਰ ਚਾਹੁੰਦਾ, ਉਹ ਸਤਾਇਆ ਜਾਵੇਗਾ।
ਇਹ ਲੋਕ ਜਿਹੜੇ ਬੁਰੇ ਹਨ ਤੇ ਹੋਰਾਂ ਨੂੰ ਧੋਖਾ ਦਿੰਦੇ ਹਨ ਦਿਨੋ ਦਿਨ ਹੋਰ ਭੈੜੇ ਹੁੰਦੇ ਜਾਣਗੇ। ਉਹ ਹੋਰਾਂ ਲੋਕਾਂ ਨੂੰ ਮੂਰਖ ਬਨਾਉਣਗੇ, ਪਰ ਉਹ ਆਪਣੇ ਆਪ ਨੂੰ ਵੀ ਮੂਰਖ ਬਣਾ ਰਹੇ ਹੋਣਗੇ।
ਪਰ ਤੁਹਾਨੂੰ ਉਨ੍ਹਾਂ ਉਪਦੇਸ਼ਾਂ ਤੇ ਅਮਲ ਕਰਨਾ ਚਾਹੀਦਾ ਹੈ ਜਿਹੜੇ ਤੁਸੀਂ ਸਿਖੇ ਹਨ। ਤੁਸੀਂ ਜਾਣਦੇ ਹੋ ਕਿ ਇਹ ਉਪਦੇਸ਼ ਸੱਚੇ ਹਨ। ਤੁਸੀਂ ਜਾਣਦੇ ਹੋ ਕਿ ਤੁਸੀਂ ਉਨ੍ਹਾਂ ਤੇ ਭਰੋਸਾ ਕਰ ਸਕਦੇ ਹੋ ਜਿਨ੍ਹਾਂ ਨੇ ਤੁਹਾਨੂੰ ਉਹ ਗੱਲਾਂ ਸਿਖਾਈਆਂ।
ਤੁਸੀਂ ਪਵਿੱਤਰ ਪੋਥੀਆਂ ਆਪਣੇ ਬਚਪਨੇ ਤੋਂ ਹੀ ਸਿਖੀਆਂ ਹਨ। ਇਹ ਪੋਥੀਆਂ ਤੁਹਾਨੂੰ ਸਿਆਣਾ ਬਨਾਉਣ ਦੇ ਸਮਰਥ ਹਨ। ਉਹ ਸਿਆਣਪ ਤੁਹਾਨੂੰ ਮਸੀਹ ਯਿਸੂ ਵਿੱਚ ਵਿਸ਼ਵਾਸ ਰਾਹੀਂ ਮੁਕਤੀ ਵੱਲ ਲੈ ਜਾਂਦੀ ਹੈ।
ਸਾਰੀਆਂ ਪੋਥੀਆਂ ਪਰਮੇਸ਼ੁਰ ਵੱਲੋਂ ਪ੍ਰਦਾਨ ਕੀਤੀਆਂ ਗਈਆਂ ਹਨ। ਪਵਿੱਤਰ ਪੋਥੀ ਲੋਕਾਂ ਨੂੰ ਉਪਦੇਸ਼ ਦਿੰਦੀ ਹੈ ਅਤੇ ਉਨ੍ਹਾਂ ਦੀ ਜ਼ਿੰਦਗੀ ਦੇ ਗਲਤ ਕੰਮਾਂ ਨੂੰ ਦਰਸ਼ਾਉਂਦੀ ਹੈ। ਇਹ ਨੁਕਸਾਂ ਨੂੰ ਦੂਰ ਕਰਨ ਅਤੇ ਸਹੀ ਜੀਵਨ ਢੰਗ ਸਿਖਾਉਣ ਲਈ ਫ਼ਾਇਦੇਮੰਦ ਹੈ।
ਉਹ ਵਿਅਕਤੀ ਜਿਹੜਾ ਪੋਥੀਆਂ ਦੀ ਵਰਤੋਂ ਕਰਕੇ ਪਰਮੇਸ਼ੁਰ ਦੀ ਸੇਵਾ ਕਰਦਾ ਹੈ, ਸਭ ਕੁਝ ਪ੍ਰਾਪਤ ਕਰੇਗਾ ਜੋ ਉਸਨੂੰ ਹਰ ਚੰਗਾ ਕੰਮ ਕਰਨ ਲਈ ਲੋੜੀਦਾ ਹੈ।
×
×
Save
Close