BibleAll
Home
Bible
Parallel Reading
About
Contact
Login
Verse of the Day
Be not deceived: evil communications corrupt good manners.
1 Corinthians: 15:33
King James Versions
Tamil Bible
Alkitab Bible
American Standard Version
Bible Latinoamericana Spanish
Biblia Ave Maria
Biblia Cornilescu Română
Biblia Cristiana en Espaคol
Bกblia da Mulher Catขlica
Elberfelder Bible
Hebrew Bible (Tanakh)
Hindi Bible
Holy Bible in Arabic
Holy Bible KJV Apocrypha
Italian Riveduta Bible
La Bible Palore Vivante
La Bible Darby Francis
La Biblia Moderna en Espaคol
La Biblia NTV en Espaคol
Magandang Balita Biblia libre
Malayalam Bible
Marathi Bible
Tagalog Bible
Telugu Bible
The Holy Bible in Spanish
The Holy Bible RSV
The Vietnamese Bible
Urdu Bible
Zulu Bible Offline
Библия. Синодальный перевод
Punjabi Bible
Korean Bible
Select Book Name
ਉਤਪਤ
ਕੂਚ
ਲੇਵੀਆਂ ਦੀ ਪੋਥੀ
ਗਿਣਤੀ
ਬਿਵਸਥਾ ਸਾਰ
ਯਹੋਸ਼ੁਆ
ਰੂਥ
1 ਸਮੂਏਲ
2 ਸਮੂਏਲ
1 ਰਾਜਿਆਂ
2 ਰਾਜਿਆਂ
1 ਇਤਹਾਸ
2 ਇਤਹਾਸ
ਅਜ਼ਰਾ
ਨਹਮਯਾਹ
ਅਸਤਰ
ਅੱਯੂਬ
ਜ਼ਬੂਰ
ਕਹਾਉਤਾਂ
ਉਪਦੇਸ਼ਕ
ਸਲੇਮਾਨ ਦਾ ਗੀਤ
ਯਸਾਯਾਹ
ਯਿਰਮਿਯਾਹ
ਵਿਰਲਾਪ
ਹਿਜ਼ਕੀਏਲ
ਦਾਨੀਏਲ
ਹੋਸ਼ੇਆ
ਯੋਏਲ
ਆਮੋਸ
ਓਬਦਯਾਹ
ਯੂਨਾਹ
ਮੀਕਾਹ
ਨਹੂਮ
ਹਬਕੱੂਕ
ਸਫ਼ਨਯਾਹ
ਹੱਜਈ
ਜ਼ਕਰਯਾਹ
ਮਲਾਕੀ
ਮੱਤੀ
ਮਰਕੁਸ
ਲੂਕਾ
ਯੂਹੰਨਾ
ਰਸੂਲਾਂ ਦੇ ਕਰਤੱਬ
ਰੋਮੀਆਂ ਨੂੰ
1 ਕੁਰਿੰਥੀਆਂ ਨੂੰ
2 ਕੁਰਿੰਥੀਆਂ ਨੂੰ
ਗਲਾਤੀਆਂ ਨੂੰ
ਅਫ਼ਸੀਆਂ ਨੂੰ
ਫ਼ਿਲਿੱਪੀਆਂ ਨੂੰ
ਕੁਲੁੱਸੀਆਂ ਨੂੰ
1 ਥੱਸਲੁਨੀਕੀਆਂ ਨੂੰ
2 ਥੱਸਲੁਨੀਕੀਆਂ ਨੂੰ
1 ਤਿਮੋਥਿਉਸ ਨੂੰ
2 ਤਿਮੋਥਿਉਸ ਨੂੰ
ਤੀਤੁਸ ਨੂੰ
ਫ਼ਿਲੇਮੋਨ ਨੂੰ
ਇਬਰਾਨੀਆਂ ਨੂੰ
ਯਾਕੂਬ
1 ਪਤਰਸ
2 ਪਤਰਸ
1 ਯੂਹੰਨਾ
2 ਯੂਹੰਨਾ
3 ਯੂਹੰਨਾ
ਯਹੂਦਾਹ
ਪਰਕਾਸ਼ ਦੀ ਪੋਥੀ
Chapter
Verse
Go
Prev
Punjabi Bible
Next
ਇਬਰਾਨੀਆਂ ਨੂੰ : 10
Track Name
00:00
00:00
Chapters
1
2
3
4
5
6
7
8
9
10
11
12
13
ਸ਼ਰ੍ਹਾ ਸਾਨੂੰ ਭਵਿਖ ਵਿੱਚ ਆਉਣ ਵਾਲੀਆਂ ਚੰਗੀਆਂ ਗੱਲਾਂ ਦੀ ਇੱਕ ਧੁਂਦਲੀ ਜਿਹੀ ਤਸਵੀਰ ਦਿਖਾਉਂਦੀ ਹੈ। ਸ਼ਰ੍ਹਾਂ ਅਸਲੀ ਚੀਜ਼ਾਂ ਦੀ ਸੰਪੂਰਣ ਤਸਵੀਰ ਨਹੀਂ ਹੈ। ਸ਼ਰ੍ਹਾਂ ਲੋਕਾਂ ਨੂੰ ਹਰ ਸਾਲ ਉਹੀ ਬਲੀਆਂ ਚੜਾਉਣ ਲਈ ਆਖਦੀ ਹੈ। ਉਹ ਲੋਕ ਜਿਹੜੇ ਪਰਮੇਸ਼ੁਰ ਦੀ ਉਪਾਸਨਾ ਕਰਨ ਆਉਂਦੇ ਹਨ ਉਹੀ ਬਲੀਆਂ ਚੜਾਉਂਦੇ ਰਹਿੰਦੇ ਹਨ। ਪਰ ਸ਼ਰ੍ਹਾਂ ਉਨ੍ਹਾਂ ਲੋਕਾਂ ਨੂੰ ਕਦੇ ਵੀ ਸੰਪੂਰਣ ਨਹੀਂ ਬਣਾ ਸਕਦੀ।
ਜੇ ਕਿਤੇ ਸ਼ਰ੍ਹਾਂ ਲੋਕਾਂ ਨੂੰ ਸੰਪੂਰਣ ਬਣਾ ਸਕਦੀ ਹੁੰਦੀ, ਤਾਂ ਉਹ ਬਲੀਆਂ ਹੁਣ ਤੱਕ ਬੰਦ ਹੋ ਗਈਆਂ ਹੁੰਦੀਆਂ। ਉਹ ਲੋਕ ਆਪਣੇ ਪਾਪਾਂ ਤੋਂ ਹੁਣ ਤੱਕ ਪਾਕ ਹੋ ਗਏ ਹੁੰਦੇ। ਅਤੇ ਉਨ੍ਹਾਂ ਨੇ ਹੁਣ ਵੀ ਆਪਣੇ ਆਪ ਨੂੰ ਆਪਣੇ ਪਾਪਾਂ ਲਈ ਕਸੂਰਵਾਰ ਮਹਿਸੂਸ ਨਹੀਂ ਸੀ ਕਰਨਾ। ਪਰ ਸ਼ਰ੍ਹਾ ਇਹ ਕਰ ਹੀ ਨਹੀਂ ਸਕਦੀ।
ਉਨ੍ਹਾਂ ਲੋਕਾਂ ਦੀਆਂ ਬਲੀਆਂ ਹਰ ਸਾਲ ਉਨ੍ਹਾਂ ਨੂੰ ਆਪਣੇ ਪਾਪਾਂ ਦਾ ਚੇਤਾ ਕਰਾਉਂਦੀਆਂ ਹਨ,
ਕਿਉਂਕਿ ਬੱਕਰੀਆਂ ਅਤੇ ਵਹਿੜਕਿਆਂ ਦਾ ਲਹੂ ਪਾਪਾਂ ਨੂੰ ਦੂਰ ਨਾ ਕਰ ਸਕਿਆ।
ਇਸ ਲਈ ਜਦੋਂ ਮਸੀਹ ਦੁਨੀਆਂ ਵਿੱਚ ਆਇਆ ਤਾਂ ਉਸਨੇ ਆਖਿਆ,“ਹੇ ਪਰਮੇਸ਼ੁਰ, ਤੈਨੂੰ ਬਲੀਆਂ ਅਤੇ ਭੇਟਾਵਾਂ ਦੀ ਜ਼ਰੂਰਤ ਨਹੀਂਸਗੋਂ ਤੂੰ ਮੇਰੇ ਲਈ ਇੱਕ ਸ਼ਰੀਰ ਤਿਆਰ ਕੀਤਾ ਹੈ।
ਤੂੰ ਮਰੇ ਹੋਏ ਅਤੇ ਸਾੜੇ ਹੋਏ ਜਾਨਵਰਾਂ ਦੀਆਂ ਬਲੀਆਂ ਨਾਲ ਪ੍ਰਸੰਨ ਨਹੀਂ ਹੁੰਦਾ।ਅਤੇ ਤੂੰ ਪਾਪ ਦੀਆਂ ਬਲੀਆਂ ਨਾਲ ਖੁਸ਼ ਨਹੀਂ ਹੋਵੇਂਗਾ।
ਫ਼ੇਰ ਮੈਂ ਆਖਿਆ, ‘ਹੇ ਪਰਮੇਸ਼ੁਰ, ਮੈਂ ਇਥੇ ਹਾਂ।ਮੇਰੇ ਬਾਰੇ ਇਹ ਸ਼ਰ੍ਹਾ ਦੀ ਪੁਸਤਕ ਵਿੱਚ ਲਿਖਿਆ ਹੋਇਆ ਹੈ ਤੇਮੈਂ ਤੇਰੀ ਰਜ਼ਾ ਨੂੰ ਹੀ ਪੂਰਾ ਕਰਨ ਲਈ ਆਇਆ ਹਾਂ।’”
ਪੋਥੀਆਂ ਦੇ ਇਸ ਭਾਗ ਵਿੱਚ, ਮਸੀਹ ਨੇ ਪਹਿਲਾਂ ਆਖਿਆ ਸੀ, “ਤੈਨੂੰ ਚਢ਼ਾਵਿਆਂ ਤੇ ਬਲੀਆਂ ਦੀ ਲੋੜ ਨਹੀਂ। ਤੂੰ ਹੋਮ ਬਲੀਆਂ ਅਤੇ ਪਾਪ ਦੀਆਂ ਭੇਟਾਵਾਂ ਤੋਂ ਖੁਸ਼ ਨਹੀਂ ਹੈ।” ਇਹ ਬਲੀਆਂ ਹਨ ਜੋ ਸ਼ਰ੍ਹਾ ਦੇ ਅਨੁਸਾਰ ਭੇਂਟ ਕੀਤੀਆਂ ਜਾਂਦੀਆਂ ਹਨ।
ਫ਼ੇਰ ਮਸੀਹ ਨੇ ਆਖਿਆ, “ਹੇ ਪਰਮੇਸ਼ੁਰ ਮੈਂ ਹਾਜਰ ਹਾਂ। ਮੈਂ ਤੇਰੀ ਰਜ਼ਾ ਨੂੰ ਹੀ ਪੂਰਾ ਕਰਨ ਲਈ ਆਇਆ ਹਾ।” ਇਸ ਲਈ ਪਰਮੇਸ਼ੁਰ ਬਲੀਆਂ ਦੇ ਉਸ ਪਹਿਲੇ ਪ੍ਰਬੰਧ ਨੂੰ ਖਤਮ ਕਰ ਦਿੰਦਾ ਹੈ ਅਤੇ ਆਪਣਾ ਨਵਾਂ ਰਾਹ ਸ਼ੁਰੂ ਕਰਦਾ ਹੈ।
ਯਿਸੂ ਮਸੀਹ ਨੇ ਉਹੀ ਗਲਾਂ ਕੀਤੀਆਂ ਜਿਹੜੀਆਂ ਪਰਮੇਸ਼ੁਰ ਉਸਤੋਂ ਕਰਵਾਉਣੀਆਂ ਚਾਹੁੰਦਾ ਸੀ। ਇਸ ਕਾਰਣ, ਅਸੀਂ ਮਸੀਹ ਦੇ ਸ਼ਰੀਰ ਦੀ ਬਲੀ ਦੁਆਰਾ ਪਵਿੱਤਰ ਬਣਾਏ ਗਏ ਹਾਂ। ਮਸੀਹ ਨੇ ਇੱਕ ਵਾਰੀ ਬਲੀ ਦਿੱਤੀ ਜਿਹੜੀ ਸਦਾ ਲਈ ਕਾਫ਼ੀ ਹੈ।
ਹਰ ਰੋਜ਼, ਜਾਜਕ ਖਲੋ ਕੇ ਆਪਣੀ ਧਾਰਮਿਕ ਸੇਵਾ ਅਦਾ ਕਰਦੇ ਹਨ ਅਤੇ ਉਹੀ ਬਲੀਆਂ ਬਾਰ-ਬਾਰ ਭੇਂਟ ਕਰਦੇ ਹਨ। ਪਰ ਉਹ ਬਲੀਆਂ ਕਦੇ ਵੀ ਪਾਪਾਂ ਨੂੰ ਦੂਰ ਨਹੀਂ ਕਰ ਸਕਦੀਆਂ।
ਪਰ ਮਸੀਹ ਨੇ ਪਾਪਾਂ ਲਈ ਸਿਰਫ਼ ਇੱਕ ਹੀ ਬਲੀ ਚਢ਼ਾਈ ਅਤੇ ਉਹ ਸਰਬ ਸਮੇਂ ਲਈ ਕਾਫ਼ੀ ਹੈ। ਫ਼ੇਰ ਮਸੀਹ ਪਰਮੇਸ਼ੁਰ ਦੇ ਸੱਜੇ ਪਾਸੇ ਬੈਠ ਗਿਆ।
ਅਤੇ ਹੁਣ ਮਸੀਹ ਆਪਣੇ ਦੁਸ਼ਮਨਾਂ ਨੂੰ ਆਪਣੀ ਸ਼ਕਤੀ ਦੇ ਅਧਿਕਾਰ ਹੇਠਾਂ ਲਿਆਏ ਜਾਣ ਦਾ ਇੰਤਜ਼ਾਰ ਕਰ ਰਿਹਾ ਹੈ।
ਸਿਰਫ਼ ਇੱਕ ਹੀ ਬਲੀ ਰਾਹੀਂ ਮਸੀਹ ਨੇ ਸਦਾ ਲਈ ਆਪਣੇ ਲੋਕਾਂ ਨੂੰ ਪੂਰਨ ਕਰ ਦਿੱਤਾ। ਉਹ ਉਹੀ ਲੋਕ ਹਨ ਜਿਹੜੇ ਪਵਿੱਤਰ ਬਣਾਏ ਜਾ ਰਹੇ ਹਨ।
ਪਵਿੱਤਰ ਆਤਮਾ ਨੇ ਵੀ ਸਾਨੂੰ ਇਸ ਬਾਰੇ ਦਸਿਆ ਹੈ। ਪਹਿਲਾਂ ਉਹ ਕਹਿੰਦਾ ਹੈ:
“ਇਹੀ ਹੈ ਕਰਾਰ ਜਿਹੜਾ ਮੈਂ ਆਪਣੇ ਲੋਕਾਂ ਨਾਲ ਭਵਿਖ ਵਿੱਚ ਕਰਾਂਗਾ, ਪ੍ਰਭੂ ਆਖਦਾ ਹੈ।ਮੈਂ ਆਪਣੇ ਨੇਮ ਉਨ੍ਹਾਂ ਦੇ ਦਿਲਾਂ ਵਿੱਚ ਪਾਵਾਂਗਾ।ਮੈਂ ਇਨ੍ਹਾਂ ਨੂੰ ਉਨ੍ਹਾਂ ਦੇ ਮਨਾਂ ਵਿੱਚ ਲਿਖ ਦਿਆਂਗਾ।”
ਫ਼ੇਰ ਉਹ ਆਖਦਾ ਹੈ:“ਮੈਂ ਉਨ੍ਹਾਂ ਦੇ ਪਾਪ ਮਾਫ਼ ਕਰ ਦਿਆਂਗਾਅਤੇ ਉਹ ਮੰਦੇ ਕੰਮ ਵੀ ਜਿਹੜੇ ਉਹ ਕਰਦੇ ਹਨ - ਮੈਂ ਉਹ ਗੱਲਾਂ ਕਦੇ ਦੁਬਾਰਾ ਚੇਤੇ ਨਹੀਂ ਕਰਾਂਗਾ।”
ਅਤੇ ਜਦੋਂ ਇਹ ਸਾਰੇ ਪਾਪ ਮੁਆਫ਼ ਹੋ ਜਾਂਦੇ ਹਨ, ਪਾਪਾਂ ਲਈ ਹੋਰ ਵਧੇਰੇ ਬਲੀ ਚੜਾਉਣ ਦੀ ਕੋਈ ਲੋੜ ਨਹੀਂ ਹੈ।
ਅਤੇ ਇਸ ਲਈ ਭਰਾਵੋ ਅਤੇ ਭੈਣੋ ਅਸੀਂ ਅੱਤ ਪਵਿੱਤਰ ਸਥਾਨ ਵਿੱਚ ਪ੍ਰਵੇਸ਼ ਕਰਨ ਲਈ ਪੂਰੀ ਤਰ੍ਹਾਂ ਅਜ਼ਾਦ ਹਾਂ। ਅਸੀਂ ਮਸੀਹ ਦੇ ਲਹੂ ਦੇ ਕਾਰਣ ਇਹ ਬਿਨਾ ਡਰ ਕਰ ਸਕਦੇ ਹਾਂ।
ਅਸੀਂ ਉਸ ਨਵੇਂ ਰਾਹ ਰਾਹੀਂ ਪ੍ਰਵੇਸ਼ ਕਰ ਸਕਦੇ ਹਾਂ ਜਿਹੜਾ ਸਾਡੇ ਲਈ ਮਸੀਹ ਨੇ ਖੋਲ੍ਹਿਆ ਹੈ। ਇਹ ਇੱਕ ਸਜੀਵ ਰਾਹ ਹੈ। ਇਹ ਨਵਾਂ ਰਾਹ ਪਰਦੇ ਰਾਹੀਂ ਅਗਵਾਈ ਕਰਦਾ ਹੈ ਜਿਹੜਾ ਮਸੀਹ ਦਾ ਸ਼ਰੀਰ ਹੈ।
ਅਤੇ ਸਾਡੇ ਕੋਲ ਇੱਕ ਮਹਾਨ ਜਾਜਕ ਹੈ ਜਿਹੜਾ ਪਰਮੇਸ਼ੁਰ ਦੇ ਘਰ ਉੱਪਰ ਹਕੂਮਤ ਕਰਦਾ ਹੈ।
ਅਸੀਂ ਦੋਸ਼ੀ ਭਾਵਨਾਵਾਂ ਤੋਂ ਸ਼ੁਧ ਅਤੇ ਸੁਤੰਤਰ ਬਣਾਏ ਗਏ ਹਾਂ। ਅਤੇ ਸਾਡੇ ਸ਼ਰੀਰਾਂ ਨੂੰ ਸ਼ੁਧ ਪਾਣੀ ਨਾਲ ਧੋ ਦਿੱਤਾ ਗਿਆ ਹੈ। ਇਸ ਲਈ ਸ਼ੁਧ ਦਿਲੀ ਨਾਲ ਅਤੇ ਤੁਹਾਡੇ ਵਿਸ਼ਵਾਸ ਦੇ ਭਰੋਸੇ ਪਰਮੇਸ਼ੁਰ ਦੇ ਨਜ਼ਦੀਕ ਆਓ।
ਸਾਨੂੰ ਉਸ ਉਮੀਦ ਨੂੰ ਕਸ੍ਸ ਕੇ ਫ਼ੜ ਲੈਣਾ ਚਾਹੀਦਾ ਹੈ ਜਿਹੜੀ ਸਾਨੂੰ ਮਿਲੀ ਹੋਈ ਹੈ। ਅਤੇ ਸਾਨੂੰ ਕਦੇ ਵੀ ਆਪਣੀ ਉਮੀਦ ਬਾਰੇ ਲੋਕਾਂ ਨੂੰ ਦੱਸਣ ਤੋਂ ਖੁਂਝਣਾ ਨਹੀਂ ਚਾਹੀਦਾ। ਸਾਨੂੰ ਯਕੀਨ ਹੋਣਾ ਚਾਹੀਦਾ ਹੈ ਕਿ ਪਰਮੇਸ਼ੁਰ ਉਹ ਕਰੇਗਾ ਜਿਸਦਾ ਉਸਨੇ ਵਾਦਾ ਕੀਤਾ ਹੈ।
ਸਾਨੂੰ ਇੱਕ ਦੂਸਰੇ ਬਾਰੇ ਸੋਚਣਾ ਚਾਹੀਦਾ ਹੈ ਅਤੇ ਇੱਕ ਦੂਸਰੇ ਨੂੰ ਪ੍ਰੇਮ ਦਰਸ਼ਾਉਣ ਅਤੇ ਚੰਗੇ ਕੰਮ ਕਰਨ ਲਈ ਉਤਸਾਹਤ ਕਰਨਾ ਚਾਹੀਦਾ ਹੈ।
ਸਾਨੂੰ ਇੱਕ ਦੂਸਰੇ ਨਾਲ ਮਿਲਣਾ ਨਹੀਂ ਛੱਡਣਾ ਚਾਹੀਦਾ। ਇਹੀ ਗੱਲ ਹੈ ਜਿਹੜੀ ਕੁਝ ਲੋਕ ਕਰ ਰਹੇ ਹਨ। ਪਰ ਸਾਨੂੰ ਇੱਕ ਦੂਸਰੇ ਨੂੰ ਉਤਸਾਹਿਤ ਕਰਨਾ ਚਾਹੀਦਾ ਹੈ ਅਤੇ ਇਸਨੂੰ ਹੋਰ ਵਧੇਰੇ ਕਰੋ ਕਿਉਂਕਿ ਦਿਹਾੜਾ ਨੇੜੇ ਆ ਰਿਹਾ ਹੈ।
ਜੇ ਤੁਸੀਂ ਸੱਚ ਬਾਰੇ ਗਿਆਨ ਪ੍ਰਾਪਤ ਕਰਨ ਤੋਂ ਬਾਦ ਵੀ ਪਾਪ ਕਰਨਾ ਜਾਰੀ ਰਖੋਂਗੇ, ਉਥੇ ਕੋਈ ਬਲੀ ਨਹੀਂ ਜੋ ਹੋਰਾਂ ਦੇ ਪਾਪਾਂ ਨੂੰ ਹਟਾ ਸਕਦੀ ਹੋਵੇ।
ਜੇ ਅਸੀਂ ਪਾਪ ਕਰਦੇ ਰਹਿੰਦੇ ਹਾਂ ਤਾਂ ਸਾਡੇ ਕੋਲ ਇਸ ਤੋਂ ਇਲਾਵਾ ਹੋਰ ਕੋਈ ਚਾਰਾ ਨਹੀਂ ਕਿ ਅਸੀਂ ਹਸ਼ਰ ਦੇ ਨਿਰਣੇ ਤੋਂ ਡਰੀਏ ਅਤੇ ਉਸ ਕਹਿਰੀ ਅੱਗ ਤੋਂ ਡਰੀਏ ਜਿਹੜੀ ਉਨ੍ਹਾਂ ਸਾਰੇ ਲੋਕਾਂ ਨੂੰ ਫ਼ਨਾਹ ਕਰ ਦੇਵੇਗੀ ਜਿਹੜੇ ਪਰਮੇਸ਼ੁਰ ਦੇ ਵਿਰੁੱਧ ਜਿਉਂਦੇ ਹਨ।
ਕੋਈ ਵੀ ਵਿਅਕਤੀ ਜਿਹੜਾ ਮੂਸਾ ਦੀ ਸ਼ਰ੍ਹਾ ਨੂੰ ਮੰਨਣ ਤੋਂ ਇਨਕਾਰੀ ਹੁੰਦਾ ਸੀ ਉਸਨੂੰ ਦੋ ਜਾਂ ਤਿੰਨ ਗਵਾਹੀਆਂ ਦੇ ਅਧਾਰ ਤੇ ਕਸੂਰਵਾਰ ਠਹਿਰਾਇਆ ਜਾਂਦਾ ਸੀ। ਉਸ ਵਿਅਕਤੀ ਨੂੰ ਮੁਆਫ਼ ਨਹੀਂ ਸੀ ਕੀਤਾ ਜਾਂਦਾ। ਉਸਨੂੰ ਮਾਰਿਆ ਗਿਆ।
ਇਸ ਲਈ ਤੁਹਾਡੇ ਖਿਆਲ ਅਨੁਸਾਰ ਉਸ ਵਿਅਕਤੀ ਨਾਲ ਕੀ ਸਲੂਕ ਕੀਤਾ ਜਾਣਾ ਚਾਹੀਦਾ ਹੈ ਜਿਹੜਾ ਪਰਮੇਸ਼ੁਰ ਦੇ ਪੁੱਤਰ ਦੇ ਖਿਲਾਫ਼ ਨਫ਼ਰਤ ਪ੍ਰਗਟ ਕਰਦਾ ਹੈ? ਨਿਸ਼ਚਿਤ ਹੀ ਉਸ ਵਿਅਕਤੀ ਨੂੰ ਭਿਆਨਕ ਸਜ਼ਾ ਦਿੱਤੀ ਜਾਣੀ ਚਾਹੀਦੀ ਹੈ। ਹਾਂ, ਉਸ ਵਿਅਕਤੀ ਨੂੰ ਭਿਆਨਕ ਸਜ਼ਾ ਦਿੱਤੀ ਜਾਣੀ ਚਾਹੀਦੀ ਹੈ ਕਿਉਂਕਿ ਉਸਨੇ ਉਸ ਲਹੂ ਨਾਲ ਆਦਰ ਦਾ ਵਿਹਾਰ ਨਹੀਂ ਕੀਤਾ ਜਿਸ ਨਾਲ ਨਵਾਂ ਕਰਾਰ ਸ਼ੁਰੂ ਹੁੰਦਾ ਹੈ। ਉਸ ਲਹੂ ਨੇ ਉਸਨੂੰ ਪਵਿੱਤਰ ਬਣਾਇਆ ਹੈ। ਅਤੇ ਉਸਨੂੰ ਭਿਆਨਕ ਸਜ਼ਾ ਦਿੱਤੀ ਜਾਣੀ ਚਾਹੀਦੀ ਹੈ ਕਿਉਂਕਿ ਉਸਨੇ ਪਰਮੇਸ਼ੁਰ ਦੇ ਕਿਰਪਾ ਦੇ ਆਤਮੇ ਦੇ ਵਿਰੁੱਧ ਆਪਣੀ ਨਫ਼ਰਤ ਦਰਸ਼ਾਈ ਹੈ।
ਅਸੀਂ ਜਾਣਦੇ ਹਾਂ ਕਿ ਪਰਮੇਸ਼ੁਰ ਨੇ ਆਖਿਆ, “ਮੈਂ ਲੋਕਾਂ ਨੂੰ ਉਨ੍ਹਾਂ ਦੇ ਮੰਦੇ ਕੰਮਾਂ ਦੀ ਸਜ਼ਾ ਦਿਆਂਗਾ। ਮੈਂ ਉਨ੍ਹਾਂ ਨੂੰ ਕੀਤੇ ਗਲਤ ਕੰਮਾਂ ਦਾ ਜਵਾਬ ਦਿਆਂਗਾ।” ਅਤੇ ਪਰਮੇਸ਼ੁਰ ਨੇ ਇਹ ਵੀ ਆਖਿਆ ਸੀ, “ਪ੍ਰਭੂ ਆਪਣੇ ਲੋਕਾਂ ਦਾ ਨਿਰਣਾ ਕਰੇਗਾ।”
ਇੱਕ ਪਾਪੀ ਲਈ ਜਿਉਂਦੇ ਪਰਮੇਸ਼ੁਰ ਦੇ ਵਸ ਪੈਣਾ ਬਹੁਤ ਭਿਆਨਕ ਹੋਵੇਗਾ।
ਉਨ੍ਹਾਂ ਪਹਿਲਿਆਂ ਦਿਨਾਂ ਨੂੰ ਚੇਤੇ ਕਰੋ ਜਦੋਂ ਤੁਸੀਂ ਪਹਿਲਾਂ ਪਹਿਲ ਸੱਚ ਦਾ ਗ਼ਿਆਨ ਹਾਸਲ ਕੀਤਾ ਸੀ। ਤੁਹਾਨੂੰ ਬਹੁਤ ਸਾਰੇ ਕਸ਼ਟਾਂ ਨਾਲ ਜਦ੍ਦੋ-ਜਹਿਦ ਕਰਨੀ ਪਈ, ਪਰ ਤੁਸੀਂ ਮਜ਼ਬੂਤ ਬਣੇ ਰਹੇ।
ਕਈ ਵਾਰੀ ਲੋਕਾਂ ਨੇ ਤੁਹਾਨੂੰ ਨਫ਼ਰਤ ਭਰੀਆਂ ਗੱਲਾਂ ਆਖੀਆਂ ਅਤੇ ਬਹੁਤ ਸਾਰੇ ਲੋਕਾਂ ਸਾਮ੍ਹਣੇ ਤੁਹਾਨੂੰ ਸਤਾਇਆ। ਅਤੇ ਕਈ ਵਾਰੀ ਤੁਸੀਂ ਹੋਰਾਂ ਲੋਕਾਂ ਦੀ ਸਹਾਇਤਾ ਕੀਤੀ ਜਿਨ੍ਹਾਂ ਨਾਲ ਕਦੇ ਇਸੇ ਤਰ੍ਹਾਂ ਦਾ ਵਿਹਾਰ ਕੀਤਾ ਗਿਆ ਸੀ।
ਹਾਂ, ਤੁਸੀਂ ਉਨ੍ਹਾਂ ਲੋਕਾਂ ਦੀ ਮਦਦ ਕੀਤੀ ਹੈ ਜੋ ਕੈਦ ਕੀਤੇ ਗਏ ਸਨ ਅਤੇ ਤੁਸੀਂ ਉਨ੍ਹਾਂ ਦੇ ਦੁਖਾਂ ਨੂੰ ਸਾਂਝਾ ਕੀਤਾ ਹੈ। ਅਤੇ ਜਦੋਂ ਤੁਹਾਡੀਆਂ ਸਾਰੀਆਂ ਚੀਜ਼ਾਂ ਤੁਹਾਡੇ ਪਾਸੋਂ ਦੂਰ ਖੋਹ ਲਈਆਂ ਗਈਆਂ ਸਨ ਤਾਂ ਤੁਸੀਂ ਅਨੰਦ ਵਿੱਚ ਰਹੇ ਸੀ। ਤੁਸੀਂ ਇਸ ਲਈ ਅਨੰਦ ਵਿੱਚ ਰਹੇ ਕਿਉਂਕਿ ਤੁਸੀਂ ਜਾਣਦੇ ਸੀ ਕਿ ਤੁਹਾਡੇ ਕੋਲ ਕੁਝ ਬਿਹਤਰ ਸੀ ਜਿਹੜਾ ਸਦਾ ਰਹਿਣ ਵਾਲਾ ਸੀ।
ਇਸ ਲਈ ਹੌਂਸਲਾ ਨਾ ਹਾਰੋ ਜਿਹੜਾ ਤੁਸੀਂ ਅਤੀਤ ਵਿੱਚ ਰੱਖਿਆ ਸੀ। ਤੁਸੀਂ ਆਪਣੇ ਹੌਂਸਲੇ ਲਈ ਇੱਕ ਵੱਡਾ ਪੁਰਸਕਾਰ ਪ੍ਰਾਪਤ ਕਰੋਂਗੇ।
ਤੁਹਾਨੂੰ ਅਵਸ਼ ਹੀ ਸਬਰ ਰੱਖਣਾ ਚਾਹੀਦਾ ਹੈ। ਫ਼ੇਰ, ਤੁਹਾਡੇ ਉਹੀ ਕਰਨ ਤੋਂ ਬਾਦ, ਜੋ ਪਰਮੇਸ਼ੁਰ ਚਾਹੁੰਦਾ ਹੈ, ਤੁਸੀਂ ਉਨ੍ਹਾਂ ਚੀਜ਼ਾਂ ਨੂੰ ਪ੍ਰਾਪਤ ਕਰੋਂਗੇ ਜਿਨ੍ਹਾਂ ਦਾ ਪਰਮੇਸ਼ੁਰ ਨੇ ਵਾਦਾ ਕੀਤਾ ਸੀ।
ਥੋੜੇ ਹੀ ਸਮੇਂ ਵਿੱਚ,“ਉਹ ਜਿਹੜਾ ਆਉਣ ਵਾਲਾ ਹੈ, ਆਵੇਗਾ।ਉਹ ਦੇਰ ਨਹੀਂ ਕਰੇਗਾ।
ਜਿਹੜਾ ਵਿਅਕਤੀ ਮੇਰੇ ਨਾਲ ਧਰਮੀ ਹੈ,ਉਹ ਆਪਣੀ ਆਸਥਾ ਦੁਆਰਾ ਜੀਵਨ ਪ੍ਰਾਪਤ ਕਰੇਗਾ।ਪਰ ਜੇ ਉਹ ਵਿਅਕਤੀ ਡਰ ਨਾਲ ਮੁੜ ਪੈਂਦਾ ਹੈ ਮੈਂ ਉਸਨਾਲ ਪ੍ਰਸੰਨ ਨਹੀਂ ਹੋਵਾਂਗਾ।
ਪਰ ਅਸੀਂ ਅਜਿਹੇ ਲੋਕ ਨਹੀਂ ਹਾਂ ਜਿਹੜੇ ਪਿੱਛੇ ਮੁੜੇ ਅਤੇ ਗੁਆਚ ਗਏ ਹੋਣ। ਨਹੀਂ। ਅਸੀਂ ਉਹ ਲੋਕ ਹਾਂ ਜਿਹੜੇ ਨਿਹਚਾ ਰਖਦੇ ਹਾਂ ਅਤੇ ਬਚਾਏ ਗਏ ਹਾਂ।
×
×
Save
Close