BibleAll
Home
Bible
Parallel Reading
About
Contact
Login
Verse of the Day
The LORD also will be a refuge for the oppressed, a refuge in times of trouble.
Psalm: 9:9
King James Versions
Tamil Bible
Alkitab Bible
American Standard Version
Bible Latinoamericana Spanish
Biblia Ave Maria
Biblia Cornilescu Română
Biblia Cristiana en Espaคol
Bกblia da Mulher Catขlica
Elberfelder Bible
Hebrew Bible (Tanakh)
Hindi Bible
Holy Bible in Arabic
Holy Bible KJV Apocrypha
Italian Riveduta Bible
La Bible Palore Vivante
La Bible Darby Francis
La Biblia Moderna en Espaคol
La Biblia NTV en Espaคol
Magandang Balita Biblia libre
Malayalam Bible
Marathi Bible
Tagalog Bible
Telugu Bible
The Holy Bible in Spanish
The Holy Bible RSV
The Vietnamese Bible
Urdu Bible
Zulu Bible Offline
Библия. Синодальный перевод
Punjabi Bible
Korean Bible
Select Book Name
ਉਤਪਤ
ਕੂਚ
ਲੇਵੀਆਂ ਦੀ ਪੋਥੀ
ਗਿਣਤੀ
ਬਿਵਸਥਾ ਸਾਰ
ਯਹੋਸ਼ੁਆ
ਰੂਥ
1 ਸਮੂਏਲ
2 ਸਮੂਏਲ
1 ਰਾਜਿਆਂ
2 ਰਾਜਿਆਂ
1 ਇਤਹਾਸ
2 ਇਤਹਾਸ
ਅਜ਼ਰਾ
ਨਹਮਯਾਹ
ਅਸਤਰ
ਅੱਯੂਬ
ਜ਼ਬੂਰ
ਕਹਾਉਤਾਂ
ਉਪਦੇਸ਼ਕ
ਸਲੇਮਾਨ ਦਾ ਗੀਤ
ਯਸਾਯਾਹ
ਯਿਰਮਿਯਾਹ
ਵਿਰਲਾਪ
ਹਿਜ਼ਕੀਏਲ
ਦਾਨੀਏਲ
ਹੋਸ਼ੇਆ
ਯੋਏਲ
ਆਮੋਸ
ਓਬਦਯਾਹ
ਯੂਨਾਹ
ਮੀਕਾਹ
ਨਹੂਮ
ਹਬਕੱੂਕ
ਸਫ਼ਨਯਾਹ
ਹੱਜਈ
ਜ਼ਕਰਯਾਹ
ਮਲਾਕੀ
ਮੱਤੀ
ਮਰਕੁਸ
ਲੂਕਾ
ਯੂਹੰਨਾ
ਰਸੂਲਾਂ ਦੇ ਕਰਤੱਬ
ਰੋਮੀਆਂ ਨੂੰ
1 ਕੁਰਿੰਥੀਆਂ ਨੂੰ
2 ਕੁਰਿੰਥੀਆਂ ਨੂੰ
ਗਲਾਤੀਆਂ ਨੂੰ
ਅਫ਼ਸੀਆਂ ਨੂੰ
ਫ਼ਿਲਿੱਪੀਆਂ ਨੂੰ
ਕੁਲੁੱਸੀਆਂ ਨੂੰ
1 ਥੱਸਲੁਨੀਕੀਆਂ ਨੂੰ
2 ਥੱਸਲੁਨੀਕੀਆਂ ਨੂੰ
1 ਤਿਮੋਥਿਉਸ ਨੂੰ
2 ਤਿਮੋਥਿਉਸ ਨੂੰ
ਤੀਤੁਸ ਨੂੰ
ਫ਼ਿਲੇਮੋਨ ਨੂੰ
ਇਬਰਾਨੀਆਂ ਨੂੰ
ਯਾਕੂਬ
1 ਪਤਰਸ
2 ਪਤਰਸ
1 ਯੂਹੰਨਾ
2 ਯੂਹੰਨਾ
3 ਯੂਹੰਨਾ
ਯਹੂਦਾਹ
ਪਰਕਾਸ਼ ਦੀ ਪੋਥੀ
Chapter
Verse
Go
Prev
Punjabi Bible
Next
1 ਪਤਰਸ : 2
Track Name
00:00
00:00
Chapters
1
2
3
4
5
ਇਸ ਲਈ ਹੋਰਾਂ ਨੂੰ ਦੁਖ ਦੇਣ ਵਾਲੀ ਕੋਈ ਗੱਲ ਨਾ ਕਰੋ। ਝੂਠ ਨਾ ਬੋਲੋ, ਕਪਟੀ ਨਾ ਹੋਵੋ, ਦੂਸਰਿਆਂ ਤੇ ਈਰਖਾ ਨਾ ਕਰੋ, ਅਤੇ ਦੂਸਰਿਆਂ ਬਾਰੇ ਮੰਦੀਆਂ ਗੱਲਾਂ ਨਾ ਬੋਲੋ। ਇਹ ਸਾਰੀਆਂ ਗੱਲਾਂ ਆਪਣੇ ਜੀਵਨ ਵਿੱਚੋਂ ਕਢ ਦਿਉ।
ਨਵੇਂ ਜਨਮੇ ਬਚਿਆਂ ਵਰਗੇ ਹੋਵੋ ਅਤੇ ਸ਼ੁਧ ਆਤਮਕ ਦੁਧ ਦੀ ਇੱਛਾ ਕਰੋ ਜਿਹੜਾ ਤੁਹਾਨੂੰ ਮੁਕਤੀ ਦੇ ਰਾਹ ਵਿੱਚ ਵਧਣ ਲਈ ਮਦਦ ਕਰੇਗਾ।
ਤੁਸੀਂ ਪਹਿਲਾਂ ਹੀ ਪ੍ਰਭੂ ਦੀ ਚੰਗਿਆਈ ਦਾ ਸਵਾਦ ਚਖ ਲਿਆ ਹੈ।
ਪ੍ਰਭੂ ਉਹ “ਪਥਰ” ਹੈ ਜਿਹੜਾ ਜਿਉਂਦਾ ਹੈ। ਦੁਨੀਆਂ ਦੇ ਲੋਕਾਂ ਨੇ ਨਿਰਣ ਕੀਤਾ ਸੀ ਕਿ ਉਹ ਉਸ ਪਥਰ ਨੂੰ ਨਹੀਂ ਚਾਹੁੰਦੇ, ਪਰ ਉਹ ਅਜਿਹਾ ਪਥਰ ਸੀ ਜਿਸਦੀ ਪਰਮੇਸ਼ੁਰ ਨੇ ਚੋਣ ਕੀਤੀ ਸੀ। ਪਰਮੇਸ਼ੁਰ ਲਈ ਉਹ ਵਧੇਰੇ ਮੁੱਲਵਾਨ ਸੀ। ਇਸ ਲਈ ਉਸ ਵੱਲ ਆਓ।
ਤੁਸੀਂ ਵੀ ਜਿਉਂਦੇ ਪੱਥਰਾਂ ਵਾਂਗ ਹੋ। ਪਰਮੇਸ਼ੁਰ ਤੁਹਾਨੂੰ ਆਤਮਕ ਮੰਦਰ ਦੀ ਉਸਾਰੀ ਲਈ ਵਰਤ ਰਿਹਾ ਹੈ। ਅਤੇ ਤੁਸੀਂ ਉਸ ਮੰਦਰ ਵਿੱਚ ਪਵਿੱਤਰ ਜਾਜਕਾਂ ਵਾਂਗ ਸੇਵਾ ਕਰੋ, ਆਤਮਕ ਬਲੀਆਂ ਭੇਂਟ ਕਰਕੇ ਜਿਹੜੀਆਂ ਪਰਮੇਸ਼ੁਰ ਯਿਸੂ ਮਸੀਹ ਰਾਹੀਂ ਕਬੂਲ ਕਰਦਾ ਹੈ।
ਪੋਥੀ ਆਖਦੀ ਹੈ,“ਦੇਖੋ, ਮੈਂ ਇੱਕ ਅਨਮੋਲ ਖੂਜੇ ਦਾ ਪਥਰ ਚੁਣਿਆ ਹੈ।ਅਤੇ ਮੈਂ ਉਸ ਪਥਰ ਨੂੰ ਸੀਯੋਨ ਵਿੱਚ ਰੱਖ ਦਿੱਤਾ ਹੈਜਿਹੜਾ ਵਿਅਕਤੀ ਉਸ ਵਿੱਚ ਭਰੋਸਾ ਰਖਦਾ ਹੈ ਕਦੇ ਵੀ ਸ਼ਰਮਸਾਰ ਨਹੀਂ ਹੋਵੇਗਾ।”
ਇਹ ਪਥਰ, ਤੁਹਾਡੇ ਲਈ ਬਹੁਤ ਅਨਮੋਲ ਹੈ, ਜਿਨ੍ਹਾਂ ਨੂੰ ਵਿਸ਼ਵਾਸ ਹੈ। ਪਰ ਜਿਹੜੇ ਲੋਕ ਵਿਸ਼ਵਾਸ ਨਹੀਂ ਕਰਦੇ ਉਨ੍ਹਾਂ ਲੋਕਾਂ ਲਈ ਉਹ ਪਥਰ ਹੈ;“ਜਿਸ ਪਥਰ ਨੂੰ ਉਸਾਰੀਆਂ ਨੇ ਰਦਿਆ,ਸੋਈ ਖੂਜੇ ਦਾ ਸਿਰਾ ਹੋ ਗਿਆ।”
ਅਤੇ ਉਨ੍ਹਾਂ ਲੋਕਾਂ ਲਈ, ਜਿਨ੍ਹਾਂ ਨੂੰ ਵਿਸ਼ਵਾਸ ਨਹੀਂ ਹੈ, ਉਹ ਹੈ:“ਇੱਕ ਪਥਰ ਜਿਹੜਾ ਲੋਕਾਂ ਲਈ ਠੋਕਰ ਖਾਣ ਦਾ ਕਾਰਣ ਬਣਦਾ ਹੈਅਤੇ ਇੱਕ ਪਥਰ ਜਿਹੜਾ ਲੋਕਾਂ ਨੂੰ ਡੇਗਣ ਦਾ ਕਾਰਣ ਬਣਦਾ ਹੈ।” ਲੋਕ ਇਸ ਲਈ ਠੋਕਰ ਖਾਕੇ ਡਿੱਗਦੇ ਹਨ ਕਿਉਂਕਿ ਉਹ ਉਸਦੀ ਅਵਗਿਆ ਕਰਦੇ ਹਨ ਜੋ ਪਰਮੇਸ਼ੁਰ ਆਖਦਾ ਹੈ। ਪਰਮੇਸ਼ੁਰ ਨੇ ਇਹ ਉਨ੍ਹਾਂ ਨਾਲ ਵਾਪਰਨ ਲਈ ਵਿਉਂਤਿਆ।
ਪਰ ਤੁਸੀਂ ਪਰਮੇਸ਼ੁਰ ਦੇ ਚੁਣੇ ਹੋਏ ਲੋਕ ਹੋ, ਰਾਜੇ ਦੇ ਜਾਜਕ ਅਤੇ ਇੱਕ ਪਵਿੱਤਰ ਕੌਮ ਹੋ। ਤੁਸੀਂ ਪਰਮੇਸ਼ੁਰ ਦੇ ਆਪਣੇ ਲੋਕ ਹੋ। ਤੁਸੀਂ ਉਸ ਦੁਆਰਾ ਲੋਕਾਂ ਨੂੰ ਉਸਦੀਆਂ ਹੈਰਾਨਕ ਕਰਨੀਆਂ ਬਾਰੇ ਦੱਸਣ ਲਈ ਚੁਣੇ ਗਏ ਹੋ। ਉਸਨੇ ਤੁਹਾਨੂੰ ਹਨੇਰੇ ਵਿੱਚੋਂ ਕਢ ਕੇ ਆਪਣੀ ਮਹਾਨ ਰੋਸ਼ਨੀ ਵੱਲ ਬੁਲਾਇਆ ਹੈ।
ਇੱਕ ਸਮੇਂ, ਤੁਸੀਂ ਪਰਮੇਸ਼ੁਰ ਦੇ ਲੋਕ ਨਹੀਂ ਸੀ,ਪਰ ਹੁਣ ਤੁਸੀਂ ਪਰਮੇਸ਼ੁਰ ਦੇ ਲੋਕ ਹੋ।ਇੱਕ ਸਮੇਂ, ਤੁਸੀਂ ਪਰਮੇਸ਼ੁਰ ਦੀ ਮਿਹਰ ਪ੍ਰਾਪਤ ਨਹੀਂ ਕੀਤੀ ਸੀ,ਪਰ ਹੁਣ ਤੁਸੀਂ ਪਰਮੇਸ਼ੁਰ ਦੀ ਮਿਹਰ ਪ੍ਰਾਪਤ ਕੀਤੀ ਹੈ।
ਮੇਰੇ ਪਿਆਰੇ ਮਿੱਤਰੋ, ਤੁਸੀਂ ਇਸ ਦੁਨੀਆਂ ਵਿੱਚ ਮੁਸਾਫ਼ਿਰਾਂ ਅਤੇ ਪਰਦੇਸੀਆਂ ਵਰਗੇ ਹੋ। ਇਸ ਲਈ ਮੈਂ ਤੁਹਾਨੂੰ ਆਪਣੇ ਸ਼ਰੀਰਾਂ ਦੀਆਂ ਦੁਸ਼ਟ ਇੱਛਾਵਾਂ ਤੋਂ ਦੂਰ ਰਹਿਣ ਲਈ ਬੇਨਤੀ ਕਰਦਾ ਹਾਂ। ਇਹ ਇੱਛਾਵਾਂ ਤੁਹਾਡੀ ਰੂਹ ਦੇ ਖਿਲਾਫ਼ ਲੜਦੀਆਂ ਹਨ।
ਜਿਹੜੇ ਲੋਕ ਪਰਮੇਸ਼ੁਰ ਵਿੱਚ ਵਿਸ਼ਵਾਸੀ ਨਹੀਂ ਹਨ ਉਹ ਤੁਹਾਡੇ ਆਲੇ ਦੁਆਲੇ ਰਹਿ ਰਹੇ ਹਨ। ਉਹ ਝੂਠੇ ਤੌਰ ਤੇ ਹੀ ਆਖ ਸਕਦੇ ਹਨ ਕਿ ਤੁਸੀਂ ਲੋਕ ਦੁਸ਼ਟਤਾ ਕਰ ਰਹੇ ਹੋ। ਇਸ ਲਈ ਇੱਕ ਚੰਗਾ ਜੀਵਨ ਬਿਤਾਓ। ਫ਼ੇਰ ਉਹ ਤੁਹਾਡੇ ਨੇਕ ਕੰਮ, ਜੋ ਤੁਸੀਂ ਕਰਦੇ ਹੋ, ਦੇਖਣਗੇ ਅਤੇ ਪਰਮੇਸ਼ੁਰ ਨੂੰ ਉਸਦੇ ਆਉਣ ਵਾਲੇ ਦਿਨ ਮਹਿਮਾ ਦੇਣਗੇ।
ਉਨ੍ਹਾਂ ਲੋਕਾਂ ਦੇ ਹੁਕਮ ਦੀ ਪਾਲਣਾ ਵੀ ਕਰੋ ਜਿਨ੍ਹਾਂ ਕੋਲ ਇਸ ਦੁਨੀਆਂ ਵਿੱਚ ਇਖਤਿਆਰ ਹੈ। ਇਹ ਪ੍ਰਭੂ ਦੀ ਖਾਤਿਰ ਕਰੋ। ਉਸ ਬਾਦਸ਼ਾਹ ਦੀ ਮੰਨੋ ਜਿਸ ਕੋਲ ਹਰ ਅਧਿਕਾਰ ਹੈ।
ਅਤੇ ਉਨ੍ਹਾਂ ਆਗੂਆਂ ਦੇ ਹੁਕਮ ਦੀ ਪਾਲਣਾ ਵੀ ਕਰੋ ਜਿਹੜੇ ਬਾਦਸ਼ਾਹ ਦੁਆਰਾ ਭੇਜੇ ਗਏ ਹਨ। ਇਨ੍ਹਾਂ ਨੂੰ ਮੰਦੇ ਲੋਕਾਂ ਨੂੰ ਸਜ਼ਾ ਦੇਣ ਲਈ ਅਤੇ ਚੰਗੇ ਲੋਕਾਂ ਦੀ ਉਸਤਤਿ ਕਰਨ ਲਈ ਭੇਜਿਆ ਜਾਂਦਾ ਹੈ।
ਇਹ ਪਰਮੇਸ਼ੁਰ ਦੀ ਇੱਛਾ ਹੈ ਕਿ ਤੁਸੀਂ ਆਪਣੀਆਂ ਚੰਗੀਆਂ ਕਰਨੀਆਂ ਦੇ ਨਾਲ, ਅਗਿਆਨੀ ਲੋਕਾਂ ਨੂੰ ਮੂਰਖਤਾ ਭਰੀਆਂ ਗੱਲਾਂ ਆਖਣ ਤੋਂ ਚੁੱਪ ਕਰਾਓ।
ਆਜ਼ਾਦ ਬੰਦਿਆਂ ਵਾਂਗ ਰਹੋ ਪਰ ਆਪਣੀ ਆਜ਼ਾਦੀ ਨੂੰ ਆਪਣੀਆਂ ਬਦੀਆਂ ਢਕਣ ਲਈ ਨਾ ਵਰਤੋ। ਇਸ ਤਰ੍ਹਾਂ ਰਹੋ ਜਿਵੇਂ ਤੁਸੀਂ ਪਰਮੇਸ਼ੁਰ ਦੇ ਗੁਲਾਮ ਹੋ।
ਸਭ ਲੋਕਾਂ ਦੀ ਇੱਜ਼ਤ ਕਰੋ। ਪਰਮੇਸ਼ੁਰ ਦੇ ਪਰਿਵਾਰ ਦੇ ਸਮੂਹ ਭਰਾਵਾਂ ਅਤੇ ਭੈਣਾਂ ਨੂੰ ਪਿਆਰ ਕਰੋ। ਪਰਮੇਸ਼ੁਰ ਤੋਂ ਡਰੋ ਅਤੇ ਬਾਦਸ਼ਾਹ ਦੀ ਇੱਜ਼ਤ ਕਰੋ।
ਹੇ ਗੁਲਾਮੋ, ਆਪਣੇ ਮਾਲਕਾਂ ਦੀ ਪੂਰੀ ਤਰ੍ਹਾਂ ਇੱਜ਼ਤ ਕਰੋ ਅਤੇ ਉਨ੍ਹਾਂ ਦੇ ਅਧਿਕਾਰ ਹੇਠਾਂ ਰਹੋ। ਤੁਹਾਨੂੰ ਸਿਰਫ਼ ਉਨ੍ਹਾਂ ਦੇ ਹੁਕਮ ਦੀ ਹੀ ਪਾਲਣਾ ਨਹੀਂ ਕਰਨੀ ਚਾਹੀਦੀ ਜੋ ਧਰਤੀ ਅਤੇ ਦਿਆਲੂ ਹਨ, ਸਗੋਂ ਉਨ੍ਹਾਂ ਦੀ ਵੀ ਜੋ ਮੰਦੇ ਹਨ।
ਕਿਸੇ ਵਿਅਕਤੀ ਨੂੰ ਉਦੋਂ ਵੀ ਦੁਖ ਝੱਲਣਾ ਪੈ ਸਕਦਾ ਹੈ ਜਦੋਂ ਉਸਨੇ ਕੁਝ ਵੀ ਗਲਤ ਨਹੀਂ ਕੀਤਾ ਹੁੰਦਾ। ਜੇਕਰ ਉਹ ਵਿਅਕਤੀ ਉਸ ਕਸ਼ਟ ਨੂੰ ਪਰਮੇਸ਼ੁਰ ਦਾ ਸਮਝਕੇ ਸਹਿਨ ਕਰ ਲੈਂਦਾ ਹੈ, ਫ਼ੇਰ ਇਹ ਪਰਮੇਸ਼ੁਰ ਨੂੰ ਪ੍ਰਸੰਨ ਕਰੇਗਾ।
ਜੇਕਰ ਤੁਹਾਨੂੰ ਤੁਹਾਡੀ ਗਲਤ ਕਰਨੀ ਦੇ ਕਾਰਣ ਸਜ਼ਾ ਦਿੱਤੀ ਜਾਂਦੀ ਹੈ, ਫ਼ੇਰ ਤੁਹਾਡੀ ਉਸਤਤਿ ਕਰਨ ਦੀ ਕੋਈ ਲੋੜ ਨਹੀਂ। ਪਰ ਜੇਕਰ ਤੁਸੀਂ ਚੰਗੇ ਕੰਮ ਕੀਤੇ ਹਨ ਅਤੇ ਤੁਸੀਂ ਸਬਰ ਨਾਲ ਤਸੀਹੇ ਝੱਲ ਲੈਂਦੇ ਹੋ, ਫ਼ੇਰ ਇਹ ਪਰਮੇਸ਼ੁਰ ਨੂੰ ਪ੍ਰਸੰਨ ਕਰਦਾ ਹੈ।
ਇਹੀ ਹੈ ਜਿਸ ਲਈ ਤੁਹਾਨੂੰ ਪਰਮੇਸ਼ੁਰ ਵੱਲੋਂ ਸੱਦਾ ਮਿਲਿਆ ਸੀ। ਮਸੀਹ ਨੇ ਵੀ ਤੁਹਾਡੀ ਖਾਤਿਰ ਦੁੱਖ ਝਲਿਆ, ਅਤੇ ਅਜਿਹਾ ਕਰਕੇ ਉਸਨੇ ਤੁਹਾਡੇ ਲਈ ਆਪਣੇ ਪਦ ਚਿਨ੍ਹਾਂ ਉੱਤੇ ਚੱਲਣ ਲਈ ਇੱਕ ਮਿਸਾਲ ਕਾਇਮ ਕੀਤੀ ਹੈ।
“ਉਸ ਨੇ ਕੋਈ ਵੀ ਪਾਪ ਨਹੀਂ ਕੀਤਾ,ਅਤੇ ਨਾਹੀ ਉਸਨੇ ਕਦੇ ਕੋਈ ਝੂਠ ਬੋਲਿਆ।”
ਲੋਕਾਂ ਨੇ ਉਸ ਨੂੰ ਮੰਦੀਆਂ ਗੱਲਾਂ ਆਖੀਆਂ ਪਰ ਉਸਨੇ ਵਾਪਸ ਉਨ੍ਹਾਂ ਨੂੰ ਮੰਦੀਆਂ ਗੱਲਾਂ ਨਹੀਂ ਬੋਲੀਆਂ। ਮਸੀਹ ਨੇ ਦੁਖ ਸਹਾਰੇ, ਪਰ ਉਸਨੇ ਕਦੇ ਕੋਈ ਧਮਕੀ ਨਹੀਂ ਦਿੱਤੀ। ਨਹੀਂ, ਮਸੀਹ ਨੇ ਆਪਣੇ ਆਪ ਨੂੰ ਪਰਮੇਸ਼ੁਰ ਨੂੰ ਸਮਰਪਿਤ ਕਰ ਦਿੱਤਾ। ਪਰਮੇਸ਼ੁਰ ਹੀ ਹੈ ਜਿਹੜਾ ਸਹੀ ਨਿਆਂ ਦਿੰਦਾ ਹੈ।
ਮਸੀਹ ਨੇ ਸਲੀਬ ਉੱਪਰ ਆਪਣੇ ਸ਼ਰੀਰ ਉੱਤੇ ਸਾਡੇ ਪਾਪ ਲੈ ਲਏ। ਅਜਿਹਾ ਉਸਨੇ ਇਸ ਲਈ ਕੀਤਾ ਤਾਂ ਜੋ ਅਸੀਂ ਪਾਪ ਨਹੀਂ ਕਰਾਂਗੇ ਅਤੇ ਅਸੀਂ ਚੰਗੇ ਕਾਰਜ ਕਰਨ ਲਈ ਜਿਉਵਾਂਗੇ ਉਸਦੇ ਜ਼ਖਮਾਂ ਰਾਹੀਂ ਤੁਹਾਡਾ ਇਲਾਜ ਕੀਤਾ ਗਿਆ।
ਤੁਸੀਂ ਇੱਜੜ ਤੋਂ ਭਟਕੀਆਂ ਭੇਡਾਂ ਵਰਗੇ ਸੀ। ਪਰ ਹੁਣ ਤੁਸੀਂ ਉਸ ਆਜੜੀ ਕੋਲ ਵਾਪਸ ਮੁੜ ਆਏ ਹੋਂ ਜੋ ਤੁਹਾਡਾ ਖਿਆਲ ਰਖਦਾ ਹੈ।
×
×
Save
Close