BibleAll
Home
Bible
Parallel Reading
About
Contact
Login
Verse of the Day
Be not deceived: evil communications corrupt good manners.
1 Corinthians: 15:33
King James Versions
Tamil Bible
Alkitab Bible
American Standard Version
Bible Latinoamericana Spanish
Biblia Ave Maria
Biblia Cornilescu Română
Biblia Cristiana en Espaคol
Bกblia da Mulher Catขlica
Elberfelder Bible
Hebrew Bible (Tanakh)
Hindi Bible
Holy Bible in Arabic
Holy Bible KJV Apocrypha
Italian Riveduta Bible
La Bible Palore Vivante
La Bible Darby Francis
La Biblia Moderna en Espaคol
La Biblia NTV en Espaคol
Magandang Balita Biblia libre
Malayalam Bible
Marathi Bible
Tagalog Bible
Telugu Bible
The Holy Bible in Spanish
The Holy Bible RSV
The Vietnamese Bible
Urdu Bible
Zulu Bible Offline
Библия. Синодальный перевод
Punjabi Bible
Korean Bible
Select Book Name
ਉਤਪਤ
ਕੂਚ
ਲੇਵੀਆਂ ਦੀ ਪੋਥੀ
ਗਿਣਤੀ
ਬਿਵਸਥਾ ਸਾਰ
ਯਹੋਸ਼ੁਆ
ਰੂਥ
1 ਸਮੂਏਲ
2 ਸਮੂਏਲ
1 ਰਾਜਿਆਂ
2 ਰਾਜਿਆਂ
1 ਇਤਹਾਸ
2 ਇਤਹਾਸ
ਅਜ਼ਰਾ
ਨਹਮਯਾਹ
ਅਸਤਰ
ਅੱਯੂਬ
ਜ਼ਬੂਰ
ਕਹਾਉਤਾਂ
ਉਪਦੇਸ਼ਕ
ਸਲੇਮਾਨ ਦਾ ਗੀਤ
ਯਸਾਯਾਹ
ਯਿਰਮਿਯਾਹ
ਵਿਰਲਾਪ
ਹਿਜ਼ਕੀਏਲ
ਦਾਨੀਏਲ
ਹੋਸ਼ੇਆ
ਯੋਏਲ
ਆਮੋਸ
ਓਬਦਯਾਹ
ਯੂਨਾਹ
ਮੀਕਾਹ
ਨਹੂਮ
ਹਬਕੱੂਕ
ਸਫ਼ਨਯਾਹ
ਹੱਜਈ
ਜ਼ਕਰਯਾਹ
ਮਲਾਕੀ
ਮੱਤੀ
ਮਰਕੁਸ
ਲੂਕਾ
ਯੂਹੰਨਾ
ਰਸੂਲਾਂ ਦੇ ਕਰਤੱਬ
ਰੋਮੀਆਂ ਨੂੰ
1 ਕੁਰਿੰਥੀਆਂ ਨੂੰ
2 ਕੁਰਿੰਥੀਆਂ ਨੂੰ
ਗਲਾਤੀਆਂ ਨੂੰ
ਅਫ਼ਸੀਆਂ ਨੂੰ
ਫ਼ਿਲਿੱਪੀਆਂ ਨੂੰ
ਕੁਲੁੱਸੀਆਂ ਨੂੰ
1 ਥੱਸਲੁਨੀਕੀਆਂ ਨੂੰ
2 ਥੱਸਲੁਨੀਕੀਆਂ ਨੂੰ
1 ਤਿਮੋਥਿਉਸ ਨੂੰ
2 ਤਿਮੋਥਿਉਸ ਨੂੰ
ਤੀਤੁਸ ਨੂੰ
ਫ਼ਿਲੇਮੋਨ ਨੂੰ
ਇਬਰਾਨੀਆਂ ਨੂੰ
ਯਾਕੂਬ
1 ਪਤਰਸ
2 ਪਤਰਸ
1 ਯੂਹੰਨਾ
2 ਯੂਹੰਨਾ
3 ਯੂਹੰਨਾ
ਯਹੂਦਾਹ
ਪਰਕਾਸ਼ ਦੀ ਪੋਥੀ
Chapter
Verse
Go
Prev
Punjabi Bible
Next
2 ਪਤਰਸ : 2
Track Name
00:00
00:00
Chapters
1
2
3
ਅਤੀਤ ਵਿੱਚ, ਪਰਮੇਸ਼ੁਰ ਦੇ ਲੋਕਾਂ ਦਰਮਿਆਨ ਝੂਠੇ ਨਬੀ ਸਨ। ਤੁਹਾਡੇ ਦਰਮਿਆਨ ਵੀ, ਇਸ ਤਰ੍ਹਾਂ ਵਿਅਕਤੀ ਹੋਣਗੇ। ਉਹ ਝੂਠੇ ਉਪਦੇਸ਼ ਦੇਣਗੇ ਜਿਹੜੇ ਲੋਕਾਂ ਦੀ ਗੁਆਚਣ ਵਿੱਚ ਅਗਵਾਈ ਕਰਨਗੇ। ਤੁਹਾਨੂੰ ਇਹ ਵੇਖਣ ਵਿੱਚ ਮੁਸ਼ਕਿਲ ਪੇਸ਼ ਆਵੇਗੀ ਕਿ ਜੋ ਉਪਦੇਸ਼ ਉਹ ਦੇ ਰਹੇ ਹਨ ਉਹ ਗਲਤ ਹਨ। ਉਹ ਉਸ ਪ੍ਰਭੂ ਨੂੰ ਨਹੀਂ ਕਬੂਲਣਗੇ ਜਿਸਨੇ ਉਨ੍ਹਾਂ ਨੂੰ ਅਜ਼ਾਦੀ ਲਿਆਂਦੀ ਹੈ। ਇਸ ਲਈ ਉਹ ਜਲਦੀ ਹੀ ਆਪਣੇ ਉੱਤੇ ਤਬਾਹੀ ਲਿਆਉਣਗੇ।
ਬਹੁਤ ਸਾਰੇ ਲੋਕ ਉਨ੍ਹਾਂ ਦੇ ਪਿਛੇ ਲੱਗਣਗੇ ਅਤੇ ਜੋ ਅਨੈਤਿਕ ਗੱਲਾਂ ਉਹ ਕਰਦੇ ਹਨ ਉਹੀ ਕਰਨਗੇ। ਉਨ੍ਹਾਂ ਲੋਕਾਂ ਦੇ ਕਾਰਣ, ਦੂਸਰੇ ਲੋਕ ਸੱਚ ਦੇ ਮਾਰਗ ਬਾਰੇ ਮੰਦੀਆਂ ਗੱਲਾਂ ਆਖਣਗੇ।
ਉਨ੍ਹਾਂ ਦੇ ਲਾਲਚ ਦੇ ਕਾਰਣ, ਉਹ ਤੁਹਾਨੂੰ ਝੂਠੀਆਂ ਕਹਾਣੀਆਂ ਦੱਸਕੇ ਤੁਹਾਡਾ ਨਜਾਇਜ਼ ਫ਼ਾਇਦਾ ਉਠਾਉਣਗੇ। ਪਰ ਉਨ੍ਹਾਂ ਦੀ ਸਜ਼ਾ ਬਹੁਤ ਸਮਾਂ ਪਹਿਲਾਂ ਪਰਮੇਸ਼ੁਰ ਦੁਆਰਾ ਨਿਰਧਾਰਿਤ ਹੋ ਚੁੱਕੀ ਹੈ। ਉਨ੍ਹਾਂ ਦੀ ਤਬਾਹੀ ਤਿਆਰ ਹੈ ਛੇਤੀ ਹੀ ਉਨ੍ਹਾਂ ਉੱਪਰ ਡਿੱਗ ਪਵੇਗੀ।
ਜਦੋਂ ਦੂਤਾਂ ਨੇ ਪਾਪ ਕੀਤਾ ਸੀ ਤਾਂ ਪਰਮੇਸ਼ੁਰ ਨੇ ਉਨ੍ਹਾਂ ਨੂੰ ਵੀ ਸਜ਼ਾ ਤੋਂ ਨਹੀਂ ਬਖਸ਼ਿਆ ਅਤੇ ਸਜ਼ਾ ਦਿੱਤੀ। ਨਹੀਂ। ਪਰਮੇਸ਼ੁਰ ਨੇ ਉਨ੍ਹਾਂ ਨੂੰ ਦੋਜ਼ਖ ਵਿੱਚ ਭੇਜ ਦਿੱਤਾ। ਪਰਮੇਸ਼ੁਰ ਨੇ ਉਨ੍ਹਾਂ ਨੂੰ ਅੰਧਕਾਰ ਦੀਆਂ ਗਰਾਂ ਵਿੱਚ ਸੁੱਟ ਦਿੱਤਾ ਸੀ। ਉਨ੍ਹਾਂ ਨੂੰ ਹਸ਼ਰ ਦੇ ਦਿਹਾੜੇ ਤੱਕ ਓਥੇ ਹੀ ਰੱਖਿਆ ਗਿਆ ਹੈ।
ਪਰਮੇਸ਼ੁਰ ਨੇ ਉਨ੍ਹਾਂ ਲੋਕਾਂ ਨੂੰ ਵੀ ਸਜ਼ਾ ਦਿੱਤੀ ਜਿਹੜੇ ਪ੍ਰਾਚੀਨ ਕਾਲ ਵਿੱਚ ਜਿਉਂਦੇ ਸਨ। ਪਰਮੇਸ਼ੁਰ ਨੇ ਹੜ ਲਿਆ ਕੇ ਦੁਨੀਆਂ ਤੇ ਤਬਾਹੀ ਲਿਆਂਦੀ ਜੋ ਕਿ ਪਾਪੀਆਂ ਨਾਲ ਭਰਪੂਰ ਸੀ। ਪਰ ਪਰਮੇਸ਼ੁਰ ਨੇ ਨੂਹ ਅਤੇ ਉਸਦੇ ਨਾਲ ਹੋਰ ਸੱਤਾਂ ਲੋਕਾਂ ਨੂੰ ਬਚਾਇਆ। ਨੂਹ ਹੀ ਸੀ ਜਿਸਨੇ ਲੋਕਾਂ ਨੂੰ ਧਰਮੀ ਜੀਵਨ ਬਾਰੇ ਦਸਿਆ।
ਪਰਮੇਸ਼ੁਰ ਨੇ ਸਦੂਮ ਅਤੇ ਅਮੂਰਾਹ ਦੇ ਸ਼ਹਿਰਾਂ ਨੂੰ ਸਾੜ ਕੇ ਸੁਆਹ ਕਰਕੇ ਉਨ੍ਹਾਂ ਨੂੰ ਤਬਾਹ ਕਰਕੇ ਸਜ਼ਾ ਦਿੱਤੀ। ਪਰਮੇਸ਼ੁਰ ਨੇ ਇਨ੍ਹਾਂ ਸ਼ਹਿਰਾਂ ਨੂੰ ਇੱਕ ਉਦਾਹਰਣ ਬਣਾ ਦਿੱਤਾ ਕਿ ਉਹ ਉਨ੍ਹਾਂ ਲੋਕਾਂ ਨਾਲ ਕੀ ਕਰਨ ਵਾਲਾ ਸੀ ਜੋ ਆਉਣ ਵਾਲੇ ਦਿਨਾਂ ਵਿੱਚ ਪਰਮੇਸ਼ੁਰ ਦੇ ਖਿਲਾਫ਼ ਮੁੜਨਗੇ।
ਪਰ ਪਰਮੇਸ਼ੁਰ ਨੇ ਲੂਤ ਨੂੰ ਚੰਗਾ ਮਨੁੱਖ ਹੋਣ ਕਰਕੇ ਇਨ੍ਹਾਂ ਸ਼ਹਿਰਾਂ ਤੋਂ ਬਚਾ ਲਿਆ। ਉਹ ਉਨ੍ਹਾਂ ਲੋਕਾਂ ਦੀਆਂ ਅਨੈਤਿਕ ਗੱਲਾਂ ਤੋਂ ਪਰੇਸ਼ਾਨ ਸੀ ਜਿਨ੍ਹਾਂ ਨੇ ਨੇਮ ਦੀ ਅਵਗਿਆ ਕਰਕੇ ਜੀਵਨ ਵਤੀਤ ਕੀਤਾ।
ਲੂਤ ਉਨ੍ਹਾਂ ਮੰਦੇ ਲੋਕਾਂ ਦੇ ਵਿੱਚ ਰਹਿੰਦਾ ਸੀ। ਇਸ ਚੰਗੇ ਮਨੁੱਖ ਦਾ ਦਿਲ ਉਨ੍ਹਾਂ ਬਦ ਕਰਨੀਆਂ ਨਾਲ ਦਿਨ ਰਾਤ ਪਰੇਸ਼ਾਨ ਰਹਿੰਦਾ ਸੀ ਜੋ ਉਹ ਸੁਣਦਾ ਅਤੇ ਦੇਖਦਾ ਸੀ।
ਇਸ ਲਈ ਪ੍ਰਭੂ ਜਾਣਦਾ ਹੈ ਕਿ ਉਨ੍ਹਾਂ ਲੋਕਾਂ ਦੀ ਰੱਖਿਆ ਕਿਵੇਂ ਕਰਨੀ ਹੈ ਜੋ ਉਸਦੀ ਸੇਵਾ ਅਪਣੇ ਦੁੱਖਾਂ ਵੱਲੋਂ ਕਰਦੇ ਹਨ। ਉਹ ਜਾਣਦਾ ਹੈ ਕਿ ਉਨ੍ਹਾਂ ਲੋਕਾਂ ਨੂੰ ਸਜ਼ਾ ਕਿਵੇਂ ਦੇਣੀ ਹੈ, ਜੋ ਮੰਦੇ ਹਨ ਅਤੇ ਉਨ੍ਹਾਂ ਨੂੰ ਨਿਰਣੇ ਦੇ ਦਿਲ ਲਈ ਰੱਖਿਆ ਗਿਆ ਹੈ।
ਸਜ਼ਾ ਖਾਸ ਤੌਰ ਤੇ ਉਨ੍ਹਾਂ ਲੋਕਾਂ ਲਈ ਬਣੀ ਹੈ ਜਿਹੜੇ ਆਪਣੇ ਪਾਪੀ ਆਪਿਆਂ ਦੀਆਂ ਭਰਿਸ਼ਟ ਕਾਮਨਾਵਾਂ ਦੇ ਅਨੁਸਾਰ ਦੁਸ਼ਟ ਗੱਲਾਂ ਕਰਦੇ ਹਨ ਅਤੇ ਪ੍ਰਭੂ ਦੇ ਅਧਿਕਾਰ ਨੂੰ ਨਫ਼ਰਤ ਕਰਦੇ ਹਨ।ਉਹ ਬੇਪਰਵਾਹ ਹਨ ਅਤੇ ਆਪਣੀ ਮਨ ਮਰਜ਼ੀ ਕਰਦੇ ਹਨ। ਉਹ ਪ੍ਰਤਾਪੀ ਦੂਤਾਂ ਦੀ ਬੇਇੱਜ਼ਤੀ ਕਰਨ ਤੋਂ ਵੀ ਨਹੀਂ ਡਰਦੇ।
ਦੂਤ ਇਨ੍ਹਾਂ ਝੂਠੇ ਉਪਦੇਸ਼ਕਾਂ ਨਾਲੋਂ ਕਿਤੇ ਵਧੇਰੇ ਤਾਕਤਵਰ ਅਤੇ ਸ਼ਕਤੀਸ਼ਾਲੀ ਹਨ। ਪਰ ਦੂਤ ਵੀ ਉਦੋਂ ਇਨ੍ਹਾਂ ਦੀ ਬੇਇੱਜ਼ਤੀ ਨਹੀਂ ਕਰਦੇ ਜਦੋਂ ਉਨ੍ਹਾਂ ਨੇ ਪ੍ਰਭੂ ਅੱਗੇ ਇਨ੍ਹਾਂ ਝੂਠੇ ਪ੍ਰਚਾਰਕਾਂ ਉੱਤੇ ਝੂਠੇ ਇਲਜ਼ਾਮ ਲਾਉਣੇ ਹੁੰਦੇ ਹਨ।
ਪਰ ਇਹ ਝੂਠੇ ਉਪਦੇਸ਼ਕ ਉਨ੍ਹਾਂ ਗੱਲਾਂ ਦੇ ਵਿਰੁੱਧ ਵੀ ਮੰਦਾ ਬੋਲਦੇ ਹਨ ਜਿਨ੍ਹਾਂ ਨੂੰ ਉਹ ਸਮਝ ਨਹੀਂ ਸਕਦੇ। ਇਹ ਝੂਠੇ ਉਪਦੇਸ਼ਕ ਉਨ੍ਹਾਂ ਜਾਨਵਰਾਂ ਵਰਗੇ ਹਨ ਜਿਹੜੇ ਸੋਚ ਨਹੀ ਸਕਦੇ। ਉਹ ਇੰਝ ਵਰਤਾਉ ਕਰਦੇ ਹਨ ਜਿਵੇਂ ਉਨ੍ਹਾਂ ਦੀ ਅਗਵਾਈ ਆਪਣੀ ਸਹਿਜ ਪ੍ਰੇਰਣਾ ਦੁਆਰਾ ਕੀਤੀ ਗਈ ਹੋਵੇ। ਉਹ ਫ਼ੜੇ ਜਾਣ ਅਤੇ ਮਰੇ ਜਾਣ ਲਈ ਹੀ ਜੰਮਦੇ ਹਨ। ਇਸ ਲਈ ਜੰਗਲੀ ਪਸ਼ੂਆਂ ਵਾਂਗ ਇਹ ਝੂਠੇ ਪ੍ਰਚਾਰਕ ਵੀ ਤਬਾਹ ਹੋ ਜਾਣਗੇ।
ਇਹ ਝੂਠੇ ਪ੍ਰਚਾਰਕ ਕਈ ਲੋਕਾਂ ਨੂੰ ਤਸੀਹੇ ਦੇਣ ਦਾ ਕਾਰਣ ਬਣੇ ਹਨ। ਇਸ ਲਈ ਉਹ ਵੀ ਤਸੀਹੇ ਝੱਲਣਗੇ। ਇਹ ਉਨ੍ਹਾਂ ਦੇ ਬਦੀ ਕਰਨ ਦੀਆਂ ਤਨਖਾਹਾਂ ਹਨ।ਉਹ ਸੋਚਦੇ ਹਨ ਕਿ ਉਨ੍ਹਾਂ ਲਈ ਖੁਲ੍ਹੇਆਮ ਬਦੀ ਕਰਨਾ ਮੌਜ ਹੈ। ਉਹ ਦੁਸ਼ਟ ਗੱਲਾਂ ਕਰਕੇ ਅਨੰਦ ਮਾਣਦੇ ਹਨ ਜੋ ਉਨ੍ਹਾਂ ਨੂੰ ਪ੍ਰਸੰਨ ਕਰਦੀਆਂ ਹਨ। ਇਸ ਲਈ ਜਦੋਂ ਉਹ ਤੁਹਾਡੇ ਨਾਲ ਸਾਂਝੀਆਂ ਦਾਅਵਤਾਂ ਵਿੱਚ ਭੋਜਨ ਖਾਂਦੇ ਹਨ, ਤਾਂ ਉਹ ਤੁਹਾਡੇ ਵਿਚਕਾਰ ਭੱਦੇ ਦਾਗਾਂ ਅਤੇ ਧਬਿਆਂ ਵਰਗੇ ਹਨ।
ਹਰ ਵਕਤ ਉਹ ਭੋਗ ਵਿਲਾਸ ਕਰਨ ਲਈ ਔਰਤਾਂ ਨੂੰ ਲਭਦੇ ਰਹਿੰਦੇ ਹਨ। ਉਨ੍ਹਾਂ ਦੀ ਪਾਪ ਕਰਨ ਦੀ ਇੱਛਾ ਕਦੇ ਵੀ ਸੰਤੁਸ਼ਟ ਨਹੀਂ ਹੋਵੇਗੀ। ਉਹ ਉਨ੍ਹਾਂ ਲੋਕਾਂ ਨੂੰ, ਪਾਪ ਦੇ ਜਾਲ ਵਿੱਚ ਫ਼ਸਾਉਂਦੇ ਹਨ ਜਿਹੜੇ ਕਮਜ਼ੋਰ ਹਨ। ਉਹ ਲਾਲਚ ਨਾਲ ਭਰੇ ਹੋਏ ਹਨ ਅਤੇ ਸਰਾਪੇ ਹੋਏ ਹਨ।
ਇਨ੍ਹਾਂ ਝੂਠੇ ਪ੍ਰਚਾਰਕਾਂ ਨੇ ਸਹੀ ਰਸਤਾ ਛੱਡ ਕੇ ਗਲਤ ਰਾਹ ਫ਼ੜ ਲਿਆ ਹੈ। ਉਨ੍ਹਾਂ ਨੇ ਉਹੀ ਰਸਤਾ ਫ਼ੜਿਆ ਹੈ ਜਿਹੜਾ ਬਿਲਆਮ ਨੇ ਫ਼ੜਿਆ ਸੀ। ਬਿਲਆਮ ਬਿਓਰ ਦਾ ਪੁੱਤਰ ਸੀ। ਬਿਲਆਮ ਗਲਤ ਕਰਨ ਲਈ ਪੈਸੇ ਕੁਮਾਉਣ ਨੂੰ ਚੰਗਾ ਸਮਝਦਾ ਸੀ।
ਪਰ ਇੱਕ ਗਧੇ ਨੇ ਬਿਲਆਮ ਨੂੰ ਦਸਿਆ ਕਿ ਉਹ ਗਲਤ ਕੰਮ ਕਰ ਰਿਹਾ ਸੀ। ਗਧਾ ਬੋਲ ਨਹੀਂ ਸਕਦਾ, ਪਰ ਇਹ ਇੱਕ ਮਨੁੱਖ ਦੀ ਅਵਾਜ਼ ਵਿੱਚ ਬੋਲਿਆ ਅਤੇ ਨਬੀ ਨੂੰ ਉਸ ਕਮਲੀ ਗੱਲ ਕਰਨ ਤੋਂ ਰੋਕਿਆ।
ਇਹ ਝੂਠੇ ਪ੍ਰਚਾਰਕ ਪਾਣੀ ਦੇ ਸੁਕੇ ਹੋਏ ਝਰਨੇ ਹਨ। ਇਹ ਉਨ੍ਹਾਂ ਬੱਦਲਾਂ ਵਰਗੇ ਹਨ ਜਿਨ੍ਹਾਂ ਨੂੰ ਇੱਕ ਬੁੱਲਾ ਉਡਾ ਲੈ ਜਾਂਦਾ ਹੈ। ਘੋਰ ਅੰਧਕਾਰ ਵਾਲੀ ਥਾਂ ਇਨ੍ਹਾਂ ਲਈ ਜਮ੍ਹਾਂ ਕੀਤੀ ਗਈ ਹੈ।
ਇਹ ਝੂਠੇ ਪ੍ਰਚਾਰਕ ਅਜਿਹੇ ਸ਼ਬਦਾਂ ਨਾਲ ਪਾਪ ਕਰਦੇ ਹਨ ਜਿਨ੍ਹਾਂ ਦਾ ਕੋਈ ਅਰਥ ਨਹੀਂ ਹੁੰਦਾ। ਇਹ ਉਨ੍ਹਾਂ ਲੋਕਾਂ ਨੂੰ ਭਟਕਾਉਂਦੇ ਹਨ, ਜਿਨ੍ਹਾਂ ਨੇ ਹੁਣੇ ਗਲਤ ਕਰਨ ਵਾਲਿਆਂ ਦੀ ਸੰਗਤ ਛੱਡੀ ਹੋਵੇ। ਉਹ ਅਜਿਹਾ ਆਪਣੇ ਪਾਪੀ ਆਪਿਆਂ ਦੀਆਂ ਦੁਸ਼ਟ ਇੱਛਾਵਾਂ ਦੁਆਰਾ ਕਰਦੇ ਹਨ।
ਇਹ ਝੂਠੇ ਪ੍ਰਚਾਰਕ ਵਾਅਦਾ ਕਰਦੇ ਹਨ ਕਿ ਉਨ੍ਹਾਂ ਲੋਕਾਂ ਨੂੰ ਅਜ਼ਾਦੀ ਮਿਲੇਗੀ। ਪਰ ਇਹ ਝੂਠੇ ਪ੍ਰਚਾਰਕ ਤਾਂ ਖੁਦ ਵੀ ਅਜ਼ਾਦ ਨਹੀਂ ਹਨ। ਇਹ ਭ੍ਰਸ਼ਟਾਚਾਰ ਦੇ ਗੁਲਾਮ ਹਨ। ਇੱਕ ਵਿਅਕਤੀ ਹਰ ਉਸ ਚੀਜ਼ ਦਾ ਗੁਲਾਮ ਹੈ ਜਿਸਨੇ ਉਸਨੂੰ ਆਪਣੇ ਕਾਬੂ ਹੇਠਾਂ ਕਰ ਲਿਆ ਹੈ।
ਇਹ ਲੋਕ ਸਾਡੇ ਪ੍ਰਭੂ ਅਤੇ ਮੁਕਤੀਦਾਤੇ ਯਿਸੂ ਮਸੀਹ ਨੂੰ ਡੂੰਘਾਈ ਨਾਲ ਜਾਨਣ ਦੁਆਰਾ ਦੁਨੀਆਂ ਦੇ ਮੰਦੇ ਰਾਹਾਂ ਤੋਂ ਬਚਾਏ ਗਏ ਸਨ। ਪਰ ਜਦੋਂ ਇਹ ਲੋਕ ਇਨ੍ਹਾਂ ਮੰਦੀਆਂ ਗੱਲਾਂ ਵਿੱਚ ਵਾਪਸ ਮੁੜ ਪੈਂਦੇ ਹਨ ਅਤੇ ਫ਼ੇਰ ਇਸਦੇ ਨਿਯਂਤ੍ਰਣ ਹੇਠਾਂ ਆ ਜਾਂਦੇ ਹਨ, ਤਾਂ ਉਨ੍ਹਾਂ ਦੀ ਹਾਲਤ ਪਹਿਲਾਂ ਨਾਲੋਂ ਵੀ ਵਧੇਰੇ ਖਰਾਬ ਹੋ ਜਾਂਦੀ ਹੈ।
ਹਾਂ, ਇਹ ਚੰਗਾ ਹੁੰਦਾ ਜੇ ਉਹ ਸਹੀ ਰਾਹ ਨੂੰ ਜਾਨਣ ਦੀ ਬਜਾਇ ਇਸਨੂੰ ਨਾ ਹੀ ਜਾਣਦੇ ਅਤੇ ਫ਼ੇਰ ਉਸ ਪਵਿੱਤਰ ਹੁਕਮ ਤੋਂ ਮੁੜ ਜਾਂਦੇ ਜੋ ਉਨ੍ਹਾਂ ਨੂੰ ਦਿੱਤਾ ਗਿਆ ਸੀ।
ਜੋ ਉਨ੍ਹਾਂ ਨੇ ਕੀਤਾ ਹੈ ਉਹ ਸਾਬਤ ਕਰਦਾ ਹੈ ਕਿ ਉਹ ਆਖਣੀਆਂ ਸੱਚ ਹਨ; “ਇੱਕ ਕੁੱਤਾ ਉਲਟੀ ਕਰਦਾ ਹੈ ਅਤੇ ਆਪਣੀ ਉਲਟੀ ਵੱਲ ਵਾਪਸ ਪਰਤਦਾ ਹੈ।” ਅਤੇ, “ਇੱਕ ਸੂਰ ਨੁਹਾਉਣ ਤੋਂ ਬਾਦ, ਮੁੜ ਚਿੱਕੜ ਵਿੱਚ ਲਿਟਣ ਲਈ ਵਾਪਸ ਚਲਿਆ ਜਾਂਦਾ ਹੈ।”
×
×
Save
Close