BibleAll
Home
Bible
Parallel Reading
About
Contact
Login
Verse of the Day
The LORD is my shepherd; I shall not want.
Psalm: 23:1
King James Versions
Tamil Bible
Alkitab Bible
American Standard Version
Bible Latinoamericana Spanish
Biblia Ave Maria
Biblia Cornilescu Română
Biblia Cristiana en Espaคol
Bกblia da Mulher Catขlica
Elberfelder Bible
Hebrew Bible (Tanakh)
Hindi Bible
Holy Bible in Arabic
Holy Bible KJV Apocrypha
Italian Riveduta Bible
La Bible Palore Vivante
La Bible Darby Francis
La Biblia Moderna en Espaคol
La Biblia NTV en Espaคol
Magandang Balita Biblia libre
Malayalam Bible
Marathi Bible
Tagalog Bible
Telugu Bible
The Holy Bible in Spanish
The Holy Bible RSV
The Vietnamese Bible
Urdu Bible
Zulu Bible Offline
Библия. Синодальный перевод
Punjabi Bible
Korean Bible
Select Book Name
ਉਤਪਤ
ਕੂਚ
ਲੇਵੀਆਂ ਦੀ ਪੋਥੀ
ਗਿਣਤੀ
ਬਿਵਸਥਾ ਸਾਰ
ਯਹੋਸ਼ੁਆ
ਰੂਥ
1 ਸਮੂਏਲ
2 ਸਮੂਏਲ
1 ਰਾਜਿਆਂ
2 ਰਾਜਿਆਂ
1 ਇਤਹਾਸ
2 ਇਤਹਾਸ
ਅਜ਼ਰਾ
ਨਹਮਯਾਹ
ਅਸਤਰ
ਅੱਯੂਬ
ਜ਼ਬੂਰ
ਕਹਾਉਤਾਂ
ਉਪਦੇਸ਼ਕ
ਸਲੇਮਾਨ ਦਾ ਗੀਤ
ਯਸਾਯਾਹ
ਯਿਰਮਿਯਾਹ
ਵਿਰਲਾਪ
ਹਿਜ਼ਕੀਏਲ
ਦਾਨੀਏਲ
ਹੋਸ਼ੇਆ
ਯੋਏਲ
ਆਮੋਸ
ਓਬਦਯਾਹ
ਯੂਨਾਹ
ਮੀਕਾਹ
ਨਹੂਮ
ਹਬਕੱੂਕ
ਸਫ਼ਨਯਾਹ
ਹੱਜਈ
ਜ਼ਕਰਯਾਹ
ਮਲਾਕੀ
ਮੱਤੀ
ਮਰਕੁਸ
ਲੂਕਾ
ਯੂਹੰਨਾ
ਰਸੂਲਾਂ ਦੇ ਕਰਤੱਬ
ਰੋਮੀਆਂ ਨੂੰ
1 ਕੁਰਿੰਥੀਆਂ ਨੂੰ
2 ਕੁਰਿੰਥੀਆਂ ਨੂੰ
ਗਲਾਤੀਆਂ ਨੂੰ
ਅਫ਼ਸੀਆਂ ਨੂੰ
ਫ਼ਿਲਿੱਪੀਆਂ ਨੂੰ
ਕੁਲੁੱਸੀਆਂ ਨੂੰ
1 ਥੱਸਲੁਨੀਕੀਆਂ ਨੂੰ
2 ਥੱਸਲੁਨੀਕੀਆਂ ਨੂੰ
1 ਤਿਮੋਥਿਉਸ ਨੂੰ
2 ਤਿਮੋਥਿਉਸ ਨੂੰ
ਤੀਤੁਸ ਨੂੰ
ਫ਼ਿਲੇਮੋਨ ਨੂੰ
ਇਬਰਾਨੀਆਂ ਨੂੰ
ਯਾਕੂਬ
1 ਪਤਰਸ
2 ਪਤਰਸ
1 ਯੂਹੰਨਾ
2 ਯੂਹੰਨਾ
3 ਯੂਹੰਨਾ
ਯਹੂਦਾਹ
ਪਰਕਾਸ਼ ਦੀ ਪੋਥੀ
Chapter
Verse
Go
Prev
Punjabi Bible
Next
ਪਰਕਾਸ਼ ਦੀ ਪੋਥੀ : 2
Track Name
00:00
00:00
Chapters
1
2
3
4
5
6
7
8
9
10
11
12
13
14
15
16
17
18
19
20
21
22
“ਅਫ਼ਸੁਸ ਵਿਖੇ ਕਲੀਸਿਯਾ ਦੇ ਦੂਤ ਨੂੰ ਇਹ ਲਿਖੋ;“ਉਹ ਇੱਕ ਜਿਸਦੇ ਸੱਜੇ ਹੱਥ ਵਿੱਚ ਸੱਤ ਤਾਰੇ ਹਨ ਅਤੇ ਸੋਨੇ ਦੇ ਸੱਤਾਂ ਸ਼ਮ੍ਹਾਦਾਨਾਂ ਵਿਚਕਾਰ ਚਲਦਾ ਹੈ, ਉਹ ਤੁਹਾਨੂੰ ਇਹ ਗੱਲਾਂ ਆਖ ਰਿਹਾ ਹੈ।
“ਮੈਂ ਜਾਣਦਾ ਹਾਂ ਕਿ ਤੁਸੀਂ ਕੀ ਕਰਦੇ ਹੋ। ਤੁਸੀਂ ਬਹੁਤ ਸਖਤ ਕੰਮ ਕਰਦੇ ਹੋ ਅਤੇ ਕਦੇ ਹਾਰਦੇ ਨਹੀਂ। ਮੈਂ ਜਾਣਦਾ ਹਾਂ ਕਿ ਤੁਸੀਂ ਮੰਦੇ ਲੋਕਾਂ ਨੂੰ ਬਰਦਾਸ਼ਤ ਨਹੀਂ ਕਰਦੇ। ਤੁਸੀਂ ਉਨ੍ਹਾਂ ਲੋਕਾਂ ਨੂੰ ਪਰਖ ਲਿਆ ਹੈ ਜਿਹੜੇ ਇਹ ਆਖਦੇ ਹਨ ਕਿ ਅਸੀਂ ਰਸੂਲ ਹਾਂ ਪਰ ਉਹ ਨਹੀਂ ਹਨ। ਤੁਸੀਂ ਦੇਖਿਆ ਕਿ ਉਹ ਝੂਠੇ ਹਨ।
ਤੁਸੀਂ ਕੋਸ਼ਿਸ਼ ਕਰਨਾ ਜਾਰੀ ਰੱਖੋ ਅਤੇ ਕਦੇ ਵੀ ਨਾ ਹਾਰੋ। ਤੁਸੀਂ ਮੇਰੇ ਨਾਮ ਤੇ (ਮੁਸ਼ਕਿਲਾਂ) ਸਹਿਨ ਕੀਤੀਆਂ। ਅਤੇ ਤੁਸੀਂ ਅਜਿਹਾ ਕਰਦਿਆਂ ਥੱਕੇ ਨਹੀਂ।
“ਪਰ ਮੈਨੂੰ ਤੁਹਾਡੇ ਬਾਰੇ ਇਹ ਸ਼ਿਕਾਇਤ ਹੈ; ਤੁਸੀਂ ਉਹ ਪਿਆਰ ਛੱਡ ਦਿੱਤਾ ਹੈ ਜਿਹੜਾ ਸ਼ੁਰੂ ਵਿੱਚ ਸੀ।
ਇਸ ਲਈ ਚੇਤੇ ਕਰੋ ਕਿ ਪਤਨ ਤੋਂ ਪਹਿਲਾਂ ਤੁਸੀਂ ਕਿੱਥੇ ਸੀ ਆਪਣੇ ਦਿਲਾਂ ਨੂੰ ਬਦਲੋ ਅਤੇ ਉਹੀ ਗੱਲਾਂ ਕਰੋ ਜਿਹੜਿਆਂ ਤੁਸੀਂ ਪਹਿਲਾਂ ਕਰਦੇ ਸੀ। ਜੇ ਤੁਸੀਂ ਆਪਣੇ ਆਪ ਨੂੰ ਨਹੀਂ ਬਦਲੋਂਗੇ ਤਾਂ ਮੈਂ ਤੁਹਾਡੇ ਪਾਸ ਆਵਾਂਗਾ। ਮੈਂ ਤੁਹਾਡਾ ਸ਼ਮ੍ਹਾਦਾਨ ਤੁਹਾਡੇ ਪਾਸੋਂ ਲੈ ਜਾਵਾਂਗਾ।
ਪਰ ਉਥੇ ਇੱਕ ਚੰਗੀ ਗੱਲ ਹੈ ਜੋ ਤੁਸੀਂ ਕਰਦੇ ਹੋ। ਤੁਸੀਂ ਉਨ੍ਹਾਂ ਗੱਲਾਂ ਨੂੰ ਨਫ਼ਰਤ ਕਰਦੇ ਹੋ ਜਿਹੜੀਆਂ ਨਿਕੁਲਾਈਆਂ ਕਰਦੇ ਹਨ। ਮੈਂ ਵੀ ਉਸਨੂੰ ਨਫ਼ਰਤ ਕਰਦਾ ਹਾਂ ਜੋ ਉਹ ਕਰਦੇ ਹਨ।
“ਹਰ ਵਿਅਕਤੀ ਜਿਹੜਾ ਇਨ੍ਹਾਂ ਗੱਲਾਂ ਨੂੰ ਸੁਣਦਾ ਹੈ ਉਸਨੂੰ ਉਸ ਵੱਲ ਹੀ ਧਿਆਨ ਦੇਣਾ ਚਾਹੀਦਾ ਹੈ ਜੋ ਆਤਮਾ ਕਲੀਸਿਯਾਵਾਂ ਨੂੰ ਆਖਦਾ ਹੈ। ਜਿਹੜਾ ਵਿਅਕਤੀ ਜਿੱਤ ਪ੍ਰਾਪਤ ਕਰਦਾ ਹੈ ਉਸਨੂੰ ਮੈਂ ਜੀਵਨ ਦੇ ਰੁੱਖ ਤੋਂ ਫ਼ਲ ਖਾਣ ਦਾ ਹੱਕ ਦਿਆਂਗਾ। ਇਹ ਰੁੱਖ ਪਰਮੇਹੁਰ ਦੇ ਬਾਗ ਵਿੱਚ ਹੈ।
“ਸਮੁਰਨੇ ਵਿਖੇ ਕਲੀਸਿਯਾ ਦੇ ਦੂਤ ਨੂੰ ਇਹ ਲਿਖੋ;“ਉਹ ਜਿਹੜਾ ਪਹਿਲਾ ਤੇ ਅਖੀਰਲਾ ਹੈ, ਤੁਹਾਨੂੰ ਇਹ ਗੱਲਾਂ ਦੱਸ ਰਿਹਾ ਹੈ। ਉਹੀ ਹੈ ਜਿਹੜਾ ਮਰਿਆ ਅਤੇ ਫ਼ੇਰ ਜੀਵਨ ਵੱਲ ਵਾਪਸ ਆਇਆ।
“ਮੈਂ ਤੁਹਾਡੀਆਂ ਮੁਸ਼ਕਿਲਾਂ ਨੂੰ ਜਾਣਦਾ ਹਾਂ ਅਤੇ ਮੈਂ ਜਾਣਦਾ ਹਾਂ ਕਿ ਤੁਸੀਂ ਗਰੀਬ ਹੋ। ਪਰ ਸੱਚਮੁਚ ਤੁਸੀਂ ਅਮੀਰ ਹੋ। ਮੈਂ ਉਨ੍ਹਾਂ ਮੰਦੀਆਂ ਗੱਲਾਂ ਨੂੰ ਜਾਣਦਾ ਹਾਂ ਜਿਹੜਿਆਂ ਕੁਝ ਲੋਕ ਤੁਹਾਡੇ ਬਾਰੇ ਬੋਲਦੇ ਹਨ। ਉਹ ਲੋਕ ਆਖਦੇ ਹਨ ਕਿ ਉਹ ਯਹੂਦੀ ਹਨ। ਪਰ ਉਹ ਸੱਚੇ ਯਹੂਦੀ ਨਹੀਂ ਹਨ। ਉਹ ਇੱਕ ਪੂਜਾ ਸਥਾਨ ਹਨ ਜਿਹੜੇ ਸ਼ੈਤਾਨ ਨਾਲ ਸੰਬੰਧਿਤ ਹਨ।
ਉਨ੍ਹਾਂ ਗੱਲਾਂ ਬਾਰੇ ਭੈਭੀਤ ਨਾ ਹੋਵੋ ਜਿਹੜੀਆਂ ਤੁਹਾਡੇ ਨਾਲ ਵਾਪਰਨਗੀਆਂ। ਮੈਂ ਤੁਹਾਨੂੰ ਦੱਸਦਾ ਹਾਂ, ਸ਼ੈਤਾਨ ਤੁਹਾਡੇ ਵਿੱਚੋਂ ਕੁਝ ਲੋਕਾਂ ਨੂੰ ਕੈਦ ਵਿੱਚ ਭੇਜ ਦੇਵੇਗਾ। ਉਹ ਅਜਿਹਾ ਤੁਹਾਡੀ ਪਰਖ ਕਰਨ ਦੇ ਉਦੇਸ਼ ਨਾਲ ਕਰੇਗਾ। ਤੁਹਾਨੂੰ ਦਸਾਂ ਦਿਨਾਂ ਲਈ ਤਸੀਹੇ ਝੱਲਣੇ ਪੈਣਗੇ। ਪਰ ਭਾਵੇਂ ਤੁਹਾਨੂੰ ਮਰਨਾ ਪਵੇ, ਤਾਂ ਵੀ ਵਫ਼ਾਦਾਰ ਰਹੋ। ਜੇ ਤੁਸੀਂ ਵਫ਼ਾਦਾਰ ਬਣੇ ਰਹੋਂਗੇ ਤਾਂ ਮੈਂ ਤੁਹਾਨੂੰ ਜੀਵਨ ਦਾ ਤਾਜ ਬਖਸ਼ਾਂਗਾ।
“ਹਰ ਵਿਅਕਤੀ ਨੂੰ ਜੋ ਇਹ ਸੁਣਦਾ ਹੈ ਉਸਨੂੰ ਉਨ੍ਹਾਂ ਗੱਲਾਂ ਵੱਲ ਧਿਆਨ ਦੇਣਾ ਚਾਹੀਦਾ ਹੈ ਜੋ ਆਤਮਾ ਕਲੀਸਿਯਾਵਾਂ ਨੂੰ ਆਖਦਾ ਹੈ। ਜਿਹੜਾ ਵਿਅਕਤੀ ਜਿੱਤਦਾ ਹੈ, ਉਸਨੂੰ ਦੂਸਰੀ ਮੌਤ ਸੱਟ ਨਹੀਂ ਪਹੁੰਚਾਵੇਗੀ।
“ਪਰਗਮੁਮ ਵਿਖੇ ਕਲੀਸਿਯਾ ਦੇ ਦੂਤ ਨੂੰ ਇਹ ਲਿਖੋ;“ਉਹ ਇੱਕ ਜਿਸਦੇ ਕੋਲ ਦੋਧਾਰੀ ਤਿੱਖੀ ਤਲਵਾਰ ਹੈ, ਤੁਹਾਨੂੰ ਇਹ ਗੱਲਾਂ ਦੱਸ ਰਿਹਾ ਹੈ।
“ਮੈਂ ਜਾਣਦਾ ਹਾਂ ਕਿ ਤੁਸੀਂ ਕਿਥੇ ਰਹਿੰਦੇ ਹੋ। ਤੁਸੀਂ ਉਥੇ ਰਹਿੰਦੇ ਹੋ ਜਿਥੇ ਸ਼ੈਤਾਨ ਦਾ ਆਪਣਾ ਤਖਤ ਹੈ, ਪਰ ਤੁਸੀਂ ਮੇਰੇ ਪ੍ਰਤੀ ਵਫ਼ਾਦਾਰ ਗਵਾਹ ਹੋ। ਅੰਤਿਪਾਸ ਦੇ ਸਮੇਂ ਵੀ ਤੁਸੀਂ ਉਸ ਨਿਹਚਾ ਬਾਰੇ ਦੱਸਣ ਤੋਂ ਇਨਕਾਰ ਨਹੀਂ ਕੀਤਾ ਸੀ ਜੋ ਤੁਹਾਨੂੰ ਮੇਰੇ ਵਿੱਚ ਹੈ। ਅੰਤਿਪਾਸ ਮੇਰਾ ਵਫ਼ਾਦਾਰ ਗਵਾਹ ਸੀ ਜਿਹੜਾ ਤੁਹਾਡੇ ਸ਼ਹਿਰ ਵਿੱਚ ਮਾਰਿਆ ਗਿਆ ਸੀ। ਉਥੇ ਤੁਹਾਡਾ ਸ਼ਹਿਰ ਹੈ ਜਿਥੇ ਸ਼ੈਤਾਨ ਰਹਿੰਦਾ ਹੈ।
“ਪਰ ਮੇਰੇ ਕੋਲ ਤੁਹਾਡੇ ਵਿਰੁੱਧ ਕੁਝ ਸ਼ਿਕਾਇਤਾਂ ਹਨ; ਤੁਹਾਡੇ ਸਮੂਹ ਵਿੱਚ ਕੁਝ ਲੋਕ ਹਨ ਜਿਹੜੇ ਬਿਲਆਮ ਦੇ ਉਪਦੇਸ਼ ਅਨੁਸਾਰ ਅਮਲ ਕਰਦੇ ਹਨ। ਬਿਲਆਮ ਨੇ ਬਾਲਾਕ ਨੂੰ ਸਿਖਾਇਆ ਕਿ ਕਿਵੇਂ ਮੂਰਤਾਂ ਨੂੰ ਭੇਂਟ ਭੋਜਨ ਖਾਕੇ ਅਤੇ ਹਰਾਮਕਾਰੀਆਂ ਕਰਕੇ ਇਸਰਾਏਲੀਆਂ ਨੂੰ ਕਿਵੇਂ ਉਕਸਾਵੇ।
ਤੁਹਾਡੇ ਸਮੂਹ ਦੇ ਲੋਕਾਂ ਨਾਲ ਵੀ ਇਵੇਂ ਹੀ ਹੈ। ਤੁਹਾਡੇ ਦਰਮਿਆਨ ਕੁਝ ਲੋਕ ਹਨ ਜਿਹੜੇ ਨਿਕੋਲਾਈਤੀਆਂ ਦੇ ਉਪਦੇਸ਼ ਦਾ ਅਨੁਸਰਣ ਕਰਦੇ ਹਨ।
ਇਸੇ ਲਈ ਆਪਣੇ ਦਿਲਾਂ ਨੂੰ ਬਦਲੋ। ਜੇਕਰ ਤੁਸੀਂ ਆਪਣੇ ਆਪ ਨੂੰ ਨਹੀਂ ਬਦਲੋਂਗੇ, ਮੈਂ ਅਚਾਨਕ ਤੁਹਾਡੇ ਕੋਲ ਆਵਾਂਗਾ ਅਤੇ ਉਨ੍ਹਾਂ ਲੋਕਾਂ ਦੇ ਖਿਲਾਫ਼ ਮੇਰੇ ਮੁੱਖ ਵਿੱਚੋਂ ਨਿਕਲਦੀ ਤਲਵਾਰ ਨਾਲ ਲੜਾਂਗਾ।
“ਹਰ ਕੋਈ ਜਿਹੜਾ ਇਨ੍ਹਾਂ ਗੱਲਾਂ ਨੂੰ ਸੁਣਦਾ ਹੈ ਉਸਨੂੰ ਉਸ ਵੱਲ ਧਿਆਨ ਦੇਣਾ ਚਾਹੀਦਾ ਹੈ ਜੋ ਆਤਮਾ ਕਲੀਸਿਯਾ ਨੂੰ ਆਖਦਾ ਹੈ।“ਪਰ ਜਿੱਤਣ ਵਾਲੇ ਵਿਅਕਤੀ ਨੂੰ ਮੈਂ ਢੁਕਵਾਂ ਮੰਨ ਦਿਆਂਗਾ। ਇਸ ਪਥਰ ਉੱਤੇ ਇੱਕ ਨਵਾਂ ਨਾਲ ਲਿਖਿਆ ਹੋਇਆ ਹੈ। ਕੋਈ ਵੀ ਵਿਅਕਤੀ ਇਸ ਨਵੇਂ ਨਾਮ ਬਾਰੇ ਨਹੀਂ ਜਾਣਦਾ। ਉਹੀ ਵਿਅਕਤੀ ਜਿਹੜਾ ਇਸ ਪਥਰ ਨੂੰ ਪ੍ਰਾਪਤ ਕਰੇਗਾ, ਇਸ ਨਵੇਂ ਨਾਮ ਬਾਰੇ ਜਾਣੇਗਾ।
“ਥੂਆਤੀਰੇ ਵਿਖੇ ਕਲੀਸਿਯਾ ਦੇ ਦੂਤ ਨੂੰ ਇਹ ਲਿਖੋ:“ਪਰਮੇਸ਼ੁਰ ਦਾ ਪੁੱਤਰ ਇਹ ਗੱਲਾਂ ਦੱਸ ਰਿਹਾ ਹੈ। ਉਹੀ ਹੈ ਜਿਸ ਕੋਲ ਉਹ ਅੱਖਾਂ ਹਨ ਜਿਹੜਿਆਂ ਅੱਗ ਵਾਂਗ ਚਮਕ ਰਹੀਆਂ ਹਨ ਅਤੇ ਪੈਰ ਜਿਹੜੇ ਤਾਂਬੇ ਵਾਂਗ ਚਮਕ ਰਹੇ ਹਨ। ਉਹ ਤੁਹਾਨੂੰ ਇਹ ਆਖਦਾ ਹੈ:
“ਮੈਂ ਜਾਣਦਾ ਹਾਂ ਕਿ ਤੁਸੀਂ ਕੀ ਕਰਦੇ ਹੋ। ਮੈਂ ਤੁਹਾਡੇ ਪਿਆਰ, ਨਿਹਚਾ, ਸੇਵਾ, ਅਤੇ ਸਬਰ ਬਾਰੇ ਜਾਣਦਾ ਹਾਂ। ਮੈਂ ਇਹ ਵੀ ਜਾਣਦਾ ਹਾਂ ਕਿ ਹੁਣ ਤੁਸੀਂ ਪਹਿਲਾਂ ਨਾਲੋਂ ਵਧੇਰੇ ਗੱਲਾਂ ਕਰ ਰਹੇ ਹੋ।
ਪਰ ਤੁਹਾਡੇ ਖਿਲਾਫ਼ ਮੇਰੀ ਇੱਕ ਸ਼ਿਕਾਇਤ ਹੈ; ਤੁਸੀਂ ਈਜ਼ਬਲ ਨਾਮੇਂ ਉਸ ਔਰਤ ਨੂੰ ਉਹੀ ਕਰਦੇ ਰਹੇ ਹੋ ਜੋ ਵੀ ਉਸਨੂੰ ਕਰਨਾ ਪਸੰਦ ਹੈ। ਉਹ ਆਖਦੀ ਹੈ ਕਿ ਉਹ ਇੱਕ ਨਬੀਆ ਹੈ ਪਰ ਉਹ ਆਪਣੇ ਉਪਦੇਸ਼ਾਂ ਨਾਲ ਮੇਰੇ ਲੋਕਾਂ ਨੂੰ ਕੁਰਾਹੇ ਪਾ ਰਹੀ ਹੈ। ਉਹ ਮੇਰੇ ਲੋਕਾਂ ਨੂੰ ਜਿਨਸੀ ਪਾਪ ਕਰਨ ਲਈ ਅਤੇ ਮੂਰਤੀਆਂ ਨੂੰ ਭੇਂਟ ਭੋਜਨ ਖਾਣ ਲਈ ਪ੍ਰੇਰ ਰਹੀ ਹੈ।
ਮੈਂ ਉਸਨੂੰ ਆਪਣਾ ਦਿਲ ਬਦਲਣ ਲਈ ਅਤੇ ਗੁਨਾਹ ਤੋਂ ਹਟਣ ਲਈ ਸਮਾਂ ਦਿੱਤਾ ਹੈ ਪਰ ਉਹ ਬਦਲਨਾ ਨਹੀਂ ਚਾਹੁੰਦੀ।
“ਇਸ ਲਈ ਮੈਂ ਉਸਨੂੰ ਤਸੀਹਿਆਂ ਦੇ ਬਿਸਤਰੇ ਉੱਤੇ ਸੁੱਟ ਦਿਆਂਗਾ। ਉਹ ਸਾੜੇ ਲੋਕ ਜਿਹੜੇ ਉਸ ਨਾਲ ਜਿਨਸੀ ਪਾਪ ਕਰਦੇ ਹਨ ਗੰਭੀਰ ਦੁਖ ਭੋਗਣਗੇ, ਜੇ ਉਹ ਉਨ੍ਹਾਂ ਉਪਦੇਸ਼ਾਂ ਤੋਂ ਨਹੀਂ ਮੁੜਨਗੇ ਜਿਹੜੇ ਉਹ ਦਿੰਦੀ ਹੈ।
ਮੈਂ ਉਸਦੇ ਅਨੁਯਾਈਆਂ ਨੂੰ ਵੀ ਮਾਰ ਦੇਵਾਂਗਾ। ਫ਼ੇਰ ਸਾਰੀਆਂ ਕਲੀਸਿਯਾਵਾਂ ਜਾਣ ਲੈਣਗੀਆਂ ਕਿ ਇਹ ਮੈਂ ਹਾਂ ਜੋ ਜਾਣਦਾ ਕਿ ਲੋਕ ਕਿਵੇਂ ਸੋਚਦੇ ਅਤੇ ਮਹਿਸੂਸ ਕਰਦੇ ਹਨ। ਅਤੇ ਮੈਂ ਤੁਹਾਡੇ ਵਿੱਚ ਹਰੇਕ ਨੂੰ ਤੁਹਾਡੀਆਂ ਕਰਨੀਆਂ ਅਨੁਸਾਰ ਦੇਵਾਂਗਾ।
“ਪਰ ਤੁਸਾਂ, ਥੂਆਤੀਰੇ ਦੇ ਬਾਕੀ ਲੋਕਾਂ ਨੇ ਉਪਦੇਸ਼ਾਂ ਨੂੰ ਉਲੰਘਿਆ। ਤੁਸੀਂ ਉਹ ਗੱਲਾਂ ਨਹੀਂ ਸਿਖੀਆਂ ਜਿਨ੍ਹਾਂ ਨੂੰ ਉਹ ਸ਼ੈਤਾਨ ਡੂੰਘੇ ਰਹੱਸ ਆਖਦੇ ਹਨ। ਤੁਹਾਨੂੰ ਮੈਂ ਇਹ ਆਖਦਾ ਹਾਂ। ਮੈਂ ਤੁਹਾਡੇ ਉੱਪਰ ਕੋਈ ਹੋਰ ਭਾਰ ਨਹੀਂ ਪਾਵਾਂਗਾ।
ਪਰ ਮੇਰੇ ਆਉਣ ਤੱਕ, ਉਸੇ ਨੂੰ ਫ਼ੜੀ ਰੱਖੋ ਜੋ ਤੁਹਾਡੇ ਕੋਲ ਹੈ।
“ਮੈਂ ਉਸਨੂੰ ਹਰੇਕ ਕੌਮਾਂ ਤੇ ਸ਼ਾਸਨ ਕਰਨ ਦਾ ਅਧਿਕਾਰ ਦੇਵਾਂਗਾ ਜੋ ਜਿੱਤਦਾ ਅਤੇ ਅੰਤ ਤੀਕ ਮੇਰੀ ਰਜ਼ਾ ਅਨੁਸਾਰ ਹੀ ਗੱਲਾਂ ਕਰਦਾ ਹੈ।
ਉਹ ਉਨ੍ਹਾਂ ਉੱਪਰ ਡੰਡੇ ਨਾਲ ਰਾਜ ਕਰੇਗਾ।ਉਹ ਉਨ੍ਹਾਂ ਦੇ ਮਿੱਟੀ ਦੇ ਭਾਂਡਿਆਂ ਵਾਂਗ ਟੋਟੇ ਕਰ ਦੇਵੇਗਾ।”
ਇਹ ਉਹੀ ਸ਼ਕਤੀ ਹੈ ਜਿਹੜੀ ਮੈਂ ਆਪਣੇ ਪਿਤਾ ਪਾਸੋਂ ਪ੍ਰਾਪਤ ਕੀਤੀ ਹੈ। ਮੈਂ ਉਸ ਵਿਅਕਤੀ ਨੂੰ ਸਵੇਰ ਦਾ ਤਾਰਾ ਵੀ ਦਿਆਂਗਾ।
ਹਰ ਕੋਈ ਜਿਹੜਾ ਇਹ ਸੁਣਦਾ ਹੈ ਉਸਨੂੰ ਆਤਮਾ ਕਲੀਸਿਯਾਵਾਂ ਨੂੰ ਕੀ ਦੱਸਦਾ ਹੈ ਸੁਣਨਾ ਚਾਹੀਦਾ ਹੈ।
×
×
Save
Close